Sunday, April 26, 2026
BREAKING
ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ 4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ    ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਰਾਸ਼ਟਰੀ

ਦੇਸ਼ 'ਚ ਕੋਰੋਨਾ ਮਾਮਲੇ ਘੱਟ ਕੇ 7 ਹਜ਼ਾਰ ਤੋਂ ਹੇਠਾਂ ਆਏ, ਹੁਣ ਤੱਕ 109 ਮਰੀਜ਼ਾਂ ਦੀ ਹੋਈ ਮੌਤ

17 ਜੂਨ, 2025 05:50 PM

ਨਵੀਂ ਦਿੱਲੀ : ਦੇਸ਼ 'ਚ ਪਿਛਲੇ ਤਿੰਨ ਦਿਨਾਂ ਦੌਰਾਨ ਕੋਰੋਨਾ ਸਰਗਰਮ ਮਾਮਲਿਆਂ 'ਚ ਕਮੀ ਦੇਖੀ ਗਈ ਹੈ ਅਤੇ ਮੰਗਲਵਾਰ ਸਵੇਰ ਤੱਕ ਸਰਗਰਮ ਮਾਮਲਿਆਂ ਦੀ ਗਿਣਤੀ ਘੱਟ ਕੇ 6836 ਰਹਿ ਗਈ। ਇਸ ਤੋਂ ਪਹਿਲੇ ਐਤਵਾਰ ਅਤੇ ਸੋਮਵਾਰ ਨੂੰ ਕੁੱਲ ਸਰਗਰਮ ਮਾਮਲਿਆਂ ਦੀ ਗਿਣਤੀ 7383 ਅਤੇ 7264 ਸੀ। ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਸੰਕਰਮਣ ਨਾਲ ਇਕ ਹੋਰ ਮਰੀਜ਼ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ 109 ਪਹੁੰਚ ਗਿਆ ਹੈ ਅਤੇ 428 ਮਾਮਲੇ ਘਟਣ ਨਾਲ ਇਨ੍ਹਾਂ ਦੀ ਕੁੱਲ ਸਰਗਰਮ ਮਾਮਲਿਆਂ ਦੀ ਗਿਣਤੀ 6836 ਰਹਿ ਗਈ। ਉੱਥੇ ਹੀ 1168 ਮਰੀਜ਼ਾਂ ਦੇ ਸਿਹਤਮੰਦ ਹੋਣ ਨਾਲ ਅਜੇ ਤੱਕ ਇਸ ਵਾਇਰਸ ਤੋਂ ਠੀਕ ਹੋਣ ਵਾਲਿਆਂ ਦੀ ਕੁੱਲ ਗਿਣਤੀ 14772 ਪਹੁੰਚ ਗਈ ਹੈ। ਬੀਤੀ 22 ਮਈ ਨੂੰ ਦੇਸ਼ 'ਚ ਕੋਰੋਨਾ ਦੇ ਮਾਮਲੇ ਸਿਰਫ਼ 257 ਸਰਗਰਮ ਸਨ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ 'ਚ ਮਹਾਰਾਸ਼ਟਰ 'ਚ ਕੋਰੋਨਾ ਨਾਲ ਇਕ ਮਰੀਜ਼ ਦੀ ਮੌਤ ਹੋਈ ਹੈ। 

ਪਿਛਲੇ 24 ਘੰਟਿਆਂ 'ਚ ਜਿੱਥੇ ਕੋਰੋਨਾ ਸੰਕਰਮਣ ਦੇ ਸਭ ਤੋਂ ਵੱਧ ਸਰਗਰਮ ਮਾਮਲੇ ਕਰਨਾਟਕ ਤੋਂ 105, ਹਰਿਆਣਾ ਤੋਂ 12, ਪੰਜਾਬ ਤੋਂ 10 ਅਤੇ ਰਾਜਸਥਾਨ ਤੋਂ 29 ਮਾਮਲੇ ਸਾਹਮਣੇ ਆਏ ਹਨ ਅਤੇ ਉੱਥੇ ਹੀ ਕੇਰਲ 'ਚ 261, ਦਿੱਲੀ 'ਚ 94, ਗੁਜਰਾਤ 'ਚ 185 ਅਤੇ ਮਹਾਰਾਸ਼ਟਰ 'ਚ 28 ਮਾਮਲੇ ਘੱਟ ਹੋਏ ਹਨ। ਮੰਤਰਾਲਾ ਦੇ ਅੰਕੜਿਆਂ ਅਨੁਸਾਰ ਸੰਕਰਮਣ ਦੇ ਮਾਮਲੇ 'ਚ ਕੇਰਲ ਸਭ ਤੋਂ ਵੱਧ ਪ੍ਰਭਾਵਿਤ ਸੂਬਾ ਹੈ, ਹਾਲਾਂਕਿ ਅੱਜ ਸਵੇਰ ਤੱਕ 261 ਸਰਗਰਮ ਮਾਮਲੇ ਘੱਟ ਹੋਣ ਨਾਲ ਇਸ ਦਾ ਅੰਕੜਾ 1659 ਰਹਿ ਗਿਆ ਹੈ। ਰਾਸ਼ਟਰੀ ਰਾਜਧਾਨੀ 'ਚ 94 ਮਾਮਲੇ ਘਟਣ ਨਾਲ ਪੀੜਤਾਂ ਦੀ ਕੁੱਲ ਗਿਣਤੀ ਘੱਟ ਕੇ 512 ਰਹਿ ਗਈ ਅਤੇ ਗੁਜਰਾਤ 'ਚ ਇਸ ਦੇ ਮਾਮਲਿਆਂ ਦੀ ਗਿਣਤੀ ਘੱਟ ਕੇ 1248 ਰਹਿ ਗਈ। ਇਸ ਤੋਂ ਇਲਾਵਾ ਪੱਛਮੀ ਬੰਗਾਲ 'ਚ ਚ 747, ਕਰਨਾਟਕ 'ਚ 696, ਤਾਮਿਲਨਾਡੂ 'ਚ 222, ਉੱਤਰ ਪ੍ਰਦੇਸ਼ 'ਚ 278, ਰਾਜਸਥਾਨ 'ਚ 251, ਹਰਿਆਣਾ 'ਚ 103, ਮੱਧ ਪ੍ਰਦੇਸ਼ 'ਚ 137, ਆਂਧਰਾ ਪ੍ਰਦੇਸ਼ 'ਚ 77, ਓਡੀਸ਼ਾ 'ਚ 52, ਛੱਤੀਸਗੜ੍ਹ 'ਚ 51, ਬਿਹਾਰ 'ਚ 37, ਸਿੱਕਮ 'ਚ 45, ਪੰਜਾਬ 'ਚ 37, ਝਾਰਖੰਡ 'ਚ 32, ਆਸਾਮ 'ਚ 22, ਮਣੀਪੁਰ 'ਚ 19, ਜੰਮੂ-ਕਸ਼ਮੀਰ 'ਚ 15, ਤੇਲੰਗਾਨਾ ਅਤੇ ਪੁਡੂਚੇਰੀ 'ਚ 9-9, ਉੱਤਰਾਖੰਡ 'ਚ 7, ਗੋਆ ਅਤੇ ਲੱਦਾਖ 'ਚ 5-5, ਤ੍ਰਿਪੁਰਾ 'ਚ 4, ਚੰਡੀਗੜ੍ਹ ਅਤੇ ਨਾਗਾਲੈਂਡ 'ਚ 1-1 ਸਰਗਰਮ ਮਾਮਲੇ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

LPG ਸਪਲਾਈ ਦੀ 'ਨੋ-ਟੈਂਸ਼ਨ'! 15 ਦੇਸ਼ਾਂ ਤੋਂ ਆ ਰਹੀ ਗੈਸ, ਸਰਕਾਰ ਨੇ ਚੁੱਕੇ ਅਹਿਮ ਕਦਮ

LPG ਸਪਲਾਈ ਦੀ 'ਨੋ-ਟੈਂਸ਼ਨ'! 15 ਦੇਸ਼ਾਂ ਤੋਂ ਆ ਰਹੀ ਗੈਸ, ਸਰਕਾਰ ਨੇ ਚੁੱਕੇ ਅਹਿਮ ਕਦਮ

ਸੋਮਵਾਰ ਤੋਂ ਸਵੇਰੇ 6:45 'ਤੇ ਖੁੱਲ਼ਣਗੇ ਸਾਰੇ ਸਕੂਲ, ਕਈ ਸੂਬਿਆਂ ਵਿੱਚ ਬਦਲਿਆ ਛੁੱਟੀ ਦਾ ਵੀ ਸਮਾਂ

ਸੋਮਵਾਰ ਤੋਂ ਸਵੇਰੇ 6:45 'ਤੇ ਖੁੱਲ਼ਣਗੇ ਸਾਰੇ ਸਕੂਲ, ਕਈ ਸੂਬਿਆਂ ਵਿੱਚ ਬਦਲਿਆ ਛੁੱਟੀ ਦਾ ਵੀ ਸਮਾਂ

ਨੀਤੀ ਆਯੋਗ ਦੇ ਨਵੇਂ ਨਿਯੁਕਤ ਉਪ ਪ੍ਰਧਾਨ ਅਸ਼ੋਕ ਲਾਹਿੜੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ

ਨੀਤੀ ਆਯੋਗ ਦੇ ਨਵੇਂ ਨਿਯੁਕਤ ਉਪ ਪ੍ਰਧਾਨ ਅਸ਼ੋਕ ਲਾਹਿੜੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ

ਮਮਤਾ ਬੈਨਰਜੀ ਲਗਾਤਾਰ ਚੌਥੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬਣਨਗੇ: ਤੇਜਸਵੀ

ਮਮਤਾ ਬੈਨਰਜੀ ਲਗਾਤਾਰ ਚੌਥੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬਣਨਗੇ: ਤੇਜਸਵੀ

PM ਮੋਦੀ ਦੇ ਸੁਆਗਤ ਲਈ ਕਾਸ਼ੀ ਤਿਆਰ ! ਸ਼ੁਰੂ ਹੋਈ ‘ਮਹਾ-ਸਫਾਈ ਮੁਹਿੰਮ’

PM ਮੋਦੀ ਦੇ ਸੁਆਗਤ ਲਈ ਕਾਸ਼ੀ ਤਿਆਰ ! ਸ਼ੁਰੂ ਹੋਈ ‘ਮਹਾ-ਸਫਾਈ ਮੁਹਿੰਮ’

ਕਿਸੇ ਨਾਬਾਲਗਾ ਨੂੰ ਗਰਭ ਅਵਸਥਾ ਜਾਰੀ ਰੱਖਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ

ਕਿਸੇ ਨਾਬਾਲਗਾ ਨੂੰ ਗਰਭ ਅਵਸਥਾ ਜਾਰੀ ਰੱਖਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ

ਦੋ-ਤਿਹਾਈ ਸੰਸਦ ਮੈਂਬਰਾਂ ਦਾ 'ਆਪ' ਨੂੰ ਛੱਡਣਾ ਕੇਜਰੀਵਾਲ ਦੀ ਤਾਨਾਸ਼ਾਹੀ ਲਈ ਝਟਕਾ: ਰੇਖਾ ਗੁਪਤਾ

ਦੋ-ਤਿਹਾਈ ਸੰਸਦ ਮੈਂਬਰਾਂ ਦਾ 'ਆਪ' ਨੂੰ ਛੱਡਣਾ ਕੇਜਰੀਵਾਲ ਦੀ ਤਾਨਾਸ਼ਾਹੀ ਲਈ ਝਟਕਾ: ਰੇਖਾ ਗੁਪਤਾ

ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਨੇ ਛੱਡੀ 'ਆਪ', ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ

ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਨੇ ਛੱਡੀ 'ਆਪ', ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ

ਗਲੋਬਲ ਸਟਾਰ ਰਿਹਾਨਾ ਮੁੜ ਪਹੁੰਚੀ ਮੁੰਬਈ, 'ਫੈਂਟੀ ਬਿਊਟੀ' ਦੇ ਲਾਂਚ ਪ੍ਰੋਗਰਾਮ 'ਚ ਹੋਵੇਗੀ ਸ਼ਾਮਲ

ਗਲੋਬਲ ਸਟਾਰ ਰਿਹਾਨਾ ਮੁੜ ਪਹੁੰਚੀ ਮੁੰਬਈ, 'ਫੈਂਟੀ ਬਿਊਟੀ' ਦੇ ਲਾਂਚ ਪ੍ਰੋਗਰਾਮ 'ਚ ਹੋਵੇਗੀ ਸ਼ਾਮਲ

ਸਕੂਲਾਂ 'ਚ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, CM ਮਾਝੀ ਨੇ ਦਿੱਤੇ ਹੁਕਮ

ਸਕੂਲਾਂ 'ਚ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, CM ਮਾਝੀ ਨੇ ਦਿੱਤੇ ਹੁਕਮ