Saturday, July 11, 2026
BREAKING
​ਜ਼ੀਰਕਪੁਰ: ਵੀ.ਆਈ.ਪੀ. ਰੋਡ 'ਤੇ ਸਾਲਾਂ ਪੁਰਾਣੀ ਜਲਭਰਾਅ ਦੀ ਸਮੱਸਿਆ ਦੇ ਹੱਲ ਲਈ ਕਾਰਜ ਸ਼ੁਰੂ ​ਨਵ-ਨਿਯੁਕਤ ਪ੍ਰਧਾਨ ਗੁਰਪ੍ਰੀਤ ਵਿਰਕ ਵੱਲੋਂ ਅਧਿਕਾਰੀਆਂ ਨਾਲ ਵਾਰਡ ਨੰਬਰ 6 ਦਾ ਨਿਰੀਖਣ, ​ਪ੍ਰਸ਼ਾਸਨਿਕ ਅਣਗਹਿਲੀ: ਜ਼ੀਰਕਪੁਰ-ਨਗਲਾ ਸੜਕ ਦੀ ਐਂਟਰੈਂਸ 'ਤੇ ਬਣੇ 2-2 ਫੁੱਟ ਡੂੰਘੇ ਖੱਡੇ, ਰੋਜ਼ਾਨਾ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਨੇ ਰਾਹਗੀਰ ਅਵਤਾਰ ਸਿੰਘ ਲੋਹਗੜ੍ਹ ਬਣੇ ਜ਼ੀਰਕਪੁਰ ਦੇ ਨਵੇਂ ਬਲਾਕ ਪ੍ਰਧਾਨ, ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਦਿੱਤੀ ਵਧਾਈ ਉੱਘੀ ਐਂਕਰ ਅਤੇ ਅਦਾਕਾਰਾ ਸਤਿੰਦਰ ਸੱਤੀ ਨੇ ਨੌਜਵਾਨ ਵੋਟਰਾਂ, ਖ਼ਾਸ ਕਰਕੇ ਲੜਕੀਆਂ ਨੂੰ SIR-2026 ਤਹਿਤ ਐਨਿਊਮਰੇਸ਼ਨ ਫਾਰਮ ਭਰਨ ਦੀ ਕੀਤੀ ਅਪੀਲ ਨਯਾਗਾਓਂ ਨਗਰ ਕੌਂਸਲ ਵਿੱਚ ਭਾਜਪਾ ਦਾ ਪ੍ਰਧਾਨ ਬਣਨਾ ਲੋਕਾਂ ਦੇ ਭਰੋਸੇ ਅਤੇ ਵਿਕਾਸ ਦੀ ਰਾਜਨੀਤੀ ਦੀ ਜਿੱਤ : ਨਰਿੰਦਰ ਸਿੰਘ ਰਾਣਾ ਮਾਨਸੂਨ ਦੀ ਸ਼ੁਰੂਆਤ ਮੌਕੇ ਐਸਡੀਐਮ ਤਰਸੇਮ ਚੰਦ ਵੱਲੋਂ ਰੁੱਖ ਲਗਾਉਣ ਮੁਹਿੰਮ ਦਾ ਆਗਾਜ ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਬਰਾਮਦ ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ ਮੰਚ 'ਤੇ ਹੋ ਸਕਦੇ ਨੇ ਇਕੱਠੇ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

ਬਾਜ਼ਾਰ

ਦੇਸ਼ ’ਚ ਮੈਨੂਫੈਕਚਰਿੰਗ ਸੈਕਟਰ ਦੀਆਂ ਗਤੀਵਿਧੀਆਂ 9 ਮਹੀਨੇ ਦੇ ਹੇਠਲੇ ਪੱਧਰ ’ਤੇ : PMI

02 ਦਸੰਬਰ, 2025 01:57 PM

ਨਵੀਂ ਦਿੱਲੀ : ਭਾਰਤ ਦੇ ਨਿਰਮਾਣ ਖੇਤਰ (ਮੈਨੂਫੈਕਚਰਿੰਗ ਸੈਕਟਰ) ਦੀਆਂ ਗਤੀਵਿਧੀਆਂ ਨਵੰਬਰ ’ਚ 9 ਮਹੀਨੇ ਦੇ ਸਭ ਤੋਂ ਹੇਠਲੇ ਪੱਧਰ (56. 6) ’ਤੇ ਪਹੁੰਚ ਗਈਆਂ। ਇਹ ਗਿਰਾਵਟ ਮੁੱਖ ਤੌਰ ’ਤੇ ਵਿਕਰੀ ਅਤੇ ਉਤਪਾਦਨ ’ਚ ਆਏ ਨਰਮ ਵਾਧੇ ਕਾਰਨ ਦਰਜ ਕੀਤੀ ਗਈ, ਜੋ ਬਾਜ਼ਾਰ ਦੀਆਂ ਵਧਦੀਆਂ ਚੁਣੌਤੀਆਂ ਨੂੰ ਦਰਸਾਉਂਦੀ ਹੈ। ਅੱਜ ਜਾਰੀ ਐੱਚ. ਐੱਸ. ਬੀ. ਸੀ. ਇੰਡੀਆ ਮੈਨੂਫੈਕਚਰਿੰਗ ਪ੍ਰਚੇਜ਼ਿੰਗ ਮੈਨੇਜਰਸ ਇੰਡੈਕਸ (ਪੀ. ਐੱਮ. ਆਈ.) ਦੀ ਮਹੀਨਾਵਾਰ ਰਿਪੋਰਟ ’ਚ ਇਹ ਜਾਣਕਾਰੀ ਦਿੱਤੀ ਗਈ। ਦੱਸ ਦੇਈਏ ਪੀ. ਐੱਮ. ਆਈ. ਦੇ ਹਿਸਾਬ ਨਾਲ 50 ਤੋਂ ਉਪਰ ਦਾ ਸਕੋਰ ਵਿਸਥਾਰ ਅਤੇ 50 ਤੋਂ ਹੇਠਾਂ ਦਾ ਸਕੋਰ ਕਮੀ ਨੂੰ ਦਰਸਾਉਂਦਾ ਹੈ।

ਟੈਰਿਫ ਅਤੇ ਗਲੋਬਰ ਵਿਕਰੀ ਦਾ ਅਸਰ
ਐੱਚ. ਐੱਸ. ਬੀ. ਸੀ. ਦੀ ਮੁੱਖ ਭਾਰਤੀ ਅਰਥਸ਼ਾਸਤਰੀ ਪ੍ਰਾਂਜਲ ਭੰਡਾਰੀ ਨੇ ਇਸ ਮੱਠੇ ਵਾਧੇ ਲਈ ਅਮਰੀਕੀ ਟੈਰਿਫ ਨੂੰ ਮੁੱਖ ਕਾਰਨ ਦੱਸਿਆ ਹੈ। ਨਵੇਂ ਬਰਾਮਦ ਆਰਡਰਾਂ ਦਾ ਵਾਧਾ ਔਸਤਨ ਇਕ ਸਾਲ ’ਚ ਸਭ ਤੋਂ ਮੱਠਾ ਰਿਹਾ ਅਤੇ ਇਹ ਸੂਚਕ ਅੰਕ 13 ਮਹੀਨੇ ਦੇ ਹੇਠਲੇ ਪੱਧਰ ’ਤੇ ਡਿੱਗ ਗਿਆ। ਹਾਲਾਂਕਿ ਕੰਪਨੀਆਂ ਨੇ ਹਾਂ-ਪੱਖੀ ਅੰਤਰਰਾਸ਼ਟਰੀ ਵਿਕਰੀ ਰੁਝਾਨ (ਅਫਰੀਕਾ, ਏਸ਼ੀਆ, ਯੂਰਪ ਅਤੇ ਮੱਧ ਪੂਰਬ ’ਚ ਜ਼ਿਆਦਾ ਵਿਕਰੀ) ਦਾ ਸੁਝਾਅ ਦਿੱਤਾ, ਫਿਰ ਵੀ ਸੰਪੂਰਨ ਵਿਕਾਸ ਦੀ ਰਫ਼ਤਾਰ ’ਚ ਮਾਮੂਲੀ ਕਮੀ ਆਈ। ਭੰਡਾਰੀ ਨੇ ਕਿਹਾ ਕਿ ਭਵਿੱਖ ਦੇ ਉਤਪਾਦਨ ਲਈ ਉਮੀਦਾਂ ਨਵੰਬਰ ’ਚ ਕਾਫ਼ੀ ਡਿੱਗ ਗਈਆਂ, ਜੋ ਸੰਭਾਵਿਤ ਤੌਰ ’ਤੇ ਟੈਰਿਫ ਦੇ ਪ੍ਰਭਾਵ ਨੂੰ ਲੈ ਕੇ ਵਧਦੀਆਂ ਚਿੰਤਾਵਾਂ ਨੂੰ ਦਰਸਾਉਂਦੀਆਂ ਹਨ।

ਮੁੱਲ ਵਾਧਾ ਅਤੇ ਰੋਜ਼ਗਾਰ ਦੇ ਮੋਰਚੇ ’ਤੇ
ਨਵੰਬਰ ’ਚ ਮਹਿੰਗਾਈ ਦਰ ਘੱਟ ਹੋਈ। ਇਨਪੁਟ ਲਾਗਤ (ਕੱਚੇ ਮਾਲ ਦੀ ਲਾਗਤ ) 9 ਮਹੀਨਿਆਂ ਵਿਚ ਅਤੇ ਸੇਲ ਚਾਰਜ 8 ਮਹੀਨਿਆਂ ’ਚ ਸਭ ਤੋਂ ਮੱਠੀ ਰਫ਼ਤਾਰ ਨਾਲ ਵਧੇ। ਨਵੇਂ ਆਰਡਰਾਂ ਦੇ ਵਾਧੇ ’ਚ ਮੰਦੀ ਨੂੰ ਵੇਖਦੇ ਹੋਏ ਨਿਰਮਾਣ ਖੇਤਰ ਨੇ ਆਪਣੀਆਂ ਭਰਤੀ ਗਤੀਵਿਧੀਆਂ ’ਚ ਐਡਜਸਟਮੈਂਟ ਕੀਤੀ। ਰੋਜ਼ਗਾਰ ਦਾ ਵਾਧਾ ਇਸ 21 ਮਹੀਨੇ ਦੀ ਲਗਾਤਾਰ ਵਾਧਾ ਦੀ ਮਿਆਦ ’ਚ ਸਭ ਤੋਂ ਹੌਲੀ ਰਿਹਾ।

ਕੰਪਨੀਆਂ ਦਾ ਕਮਜ਼ੋਰ ‍ਆਤਮਵਿਸ਼ਵਾਸ
ਕੰਪਨੀਆਂ ਦਾ ਵਿਸ਼ਵਾਸ ਕਿ ਅਗਲੇ 12 ਮਹੀਨਿਆਂ ’ਚ ਉਤਪਾਦਨ ਵਧੇਗਾ, ਹਾਂ-ਪੱਖੀ ਬਣਿਆ ਰਿਹਾ ਪਰ ਇਹ ਹਾਂ-ਪੱਖੀ ਭਾਵਨਾ ਲੱਗਭਗ 3 ਸਾਲ ਤੋਂ ਵੀ ਜ਼ਿਆਦਾ ਸਮੇਂ ’ਚ ਆਪਣੇ ਸਭ ਤੋਂ ਹੇਠਲੇ ਪੱਧਰ ’ਤੇ ਪਹੁੰਚ ਗਈ। ਨਿਰਾਸ਼ਾਜਨਕ ਅਗਾਊਂ ਅੰਦਾਜ਼ੇ ਮੁਕਾਬਲੇਬਾਜ਼ ਸਿਨੇਰੀਓ ਦੇ ਕਾਰਨ ਸਨ, ਜਿਸ ’ਚ ਅੰਤਰਰਾਸ਼ਟਰੀ ਕੰਪਨੀਆਂ ਨਾਲ ਵਧਦੀ ਮੁਕਾਬਲੇਬਾਜ਼ੀ ਵੀ ਸ਼ਾਮਲ ਹੈ।

Have something to say? Post your comment

ਅਤੇ ਬਾਜ਼ਾਰ ਖਬਰਾਂ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ