Sunday, November 29, 2026
BREAKING
• ਪੰਜਾਬ ਯੂਨੀਵਰਸਿਟੀ 'ਚ AI ਦਾ ਦਾਖ਼ਲਾ! ਹੁਣ ਹਰ ਵਿਸ਼ੇ ਦੀ ਪੜ੍ਹਾਈ ਤੋਂ ਖੋਜ ਤੱਕ ਹੋਵੇਗੀ ਵਰਤੋਂ • ਭਾਰਤ ਨੂੰ ਭਵਿੱਖ ’ਚ ਮਸ਼ੀਨਾਂ ਤੇ ਤਕਨਾਲੋਜੀ ’ਤੇ ਵਧੇਰੇ ਨਿਰਭਰ ਕਰਨਾ ਹੋਵੇਗਾ : ਰਾਜਨਾਥ • ਪਹਿਲੀ ਵਾਰ ਯੂਰਪ ਪਹੁੰਚਿਆ ਭਾਰਤੀ ਗੁੜ, ਚਾਕਲੇਟ ਦਾ ਵੀ ਵਧਿਆ ਨਿਰਯਾਤ : PM ਮੋਦੀ • 'ਦੇਸ਼ ਦਾ ਹਰ ਨਾਗਰਿਕ ਇਕ ਹੀ ਪਰਿਵਾਰ ਦਾ ਹਿੱਸਾ', ਭਾਗਵਤ ਬੋਲੇ-ਕੁਝ ਮਤਭੇਦ ਹੋਣੇ ਵੀ ਸੁਭਾਵਿਕ • 'ਸੰਚਾਰ ਸਾਥੀ' ਨੇ 14 ਲੱਖ ਤੋਂ ਵੱਧ ਗੁਆਚੇ ਫੋਨ ਵਾਪਸ ਦਿਵਾਉਣ 'ਚ ਕੀਤੀ ਮਦਦ : PM ਮੋਦੀ • 'ਮਨ ਕੀ ਬਾਤ' 'ਚ PM ਮੋਦੀ ਨੇ ਚੁੱਕਿਆ ਜਵਾਨੀ ਦਾ ਮੁੱਦਾ ! ਨਸ਼ੇ ਨੂੰ ਦੱਸਿਆ ਸਭ ਤੋਂ ਵੱਡੀ ਚੁਣੌਤੀ • ਕਰਾਚੀ 'ਚ ਛੇ ਮੰਜ਼ਿਲਾ ਇਮਾਰਤ ਡਿੱਗੀ, ਮ੍ਰਿਤਕਾਂ ਦੀ ਗਿਣਤੀ 15 ਹੋਈ • ਨਾਕਾਬੰਦੀ ਦੀ ਉਲੰਘਣਾ ਕਰਨ ਵਾਲੇ ਜਹਾਜ਼ 'ਤੇ ਅਮਰੀਕਾ ਨੇ ਕਰ'ਤਾ ਹਮਲਾ ! ਕ੍ਰੂ ਮੈਂਬਰ ਸੁਰੱਖਿਅਤ • ਫ਼ਿਲਮ 'ਯੇ ਪ੍ਰੇਮ ਮੋਲ ਲਿਆ' ਦਾ ਬਾਕਸ ਆਫ਼ਿਸ 'ਤੇ ਕਮਾਲ: ਦੁਨੀਆ ਭਰ 'ਚ ਕਮਾਈ 18 ਕਰੋੜ ਪਾਰ • ਪਹਿਲਗਾਮ ਹਮਲੇ ਤੇ 'ਆਪ੍ਰੇਸ਼ਨ ਸਿੰਦੂਰ' 'ਤੇ ਬਣੇਗੀ ਫ਼ਿਲਮ, ਫਿਲਮਮੇਕਰ ਅਰਜੁਨ ਸਰਜਾ ਕਰਨਗੇ ਨਿਰਦੇਸ਼ਨ

ਰਾਸ਼ਟਰੀ

'ਦੇਸ਼ ਦਾ ਹਰ ਨਾਗਰਿਕ ਇਕ ਹੀ ਪਰਿਵਾਰ ਦਾ ਹਿੱਸਾ', ਭਾਗਵਤ ਬੋਲੇ-ਕੁਝ ਮਤਭੇਦ ਹੋਣੇ ਵੀ ਸੁਭਾਵਿਕ

29 ਨਵੰਬਰ, 2026 07:55 PM

ਨਵੀਂ ਦਿੱਲੀ : ਰਾਸ਼ਟਰੀ ਸਵੈਮ ਸੇਵਕ ਸੰਘ (ਆਰ. ਐੱਸ. ਐੱਸ.) ਦੇ ਮੁਖੀ ਮੋਹਨ ਭਾਗਵਤ ਨੇ ਕਿਹਾ ਹੈ ਕਿ ਦੇਸ਼ ਦਾ ਹਰ ਨਾਗਰਿਕ ਇਕ ਹੀ 'ਪਰਿਵਾਰ' ਦਾ ਹਿੱਸਾ ਹੈ ਪਰ ਕੁਝ ਮਤਭੇਦ ਹੋਣੇ ਵੀ ਸੁਭਾਵਿਕ ਹਨ। ਐਤਵਾਰ ਇੱਥੇ ਆਰ. ਐੱਸ. ਐੱਸ. ਦੇ ਇਕ ਪ੍ਰੋਗਰਾਮ ‘'ਰਾਸ਼ਟਰ ਵੰਦਨਮ’ ਨੂੰ ਸੰਬੋਧਨ ਕਰਦਿਆਂ ਭਾਗਵਤ ਨੇ ਕਿਹਾ ਕਿ ਦੇਸ਼ ਦੇ ਨੌਜਵਾਨ ਚਾਹੁੰਦੇ ਹਨ ਕਿ ਭਾਰਤ ਦੁਨੀਆ ਦਾ ਮੋਹਰੀ ਦੇਸ਼ ਬਣੇ ਤੇ ਉਹ ‘ਰਾਸ਼ਟਰ ਪਹਿਲਾਂ’ ਦੀ ਵਿਚਾਰਧਾਰਾ ’ਚ ਭਰੋਸਾ ਰੱਖਦੇ ਹਨ। ਸੰਗਠਨ ਦੇ ਵਾਲੰਟੀਅਰ ਲੋਕਾਂ ਦੇ ਦੁੱਖਾਂ ਨੂੰ ਵੇਖ ਕੇ ਸਮਾਜ ਲਈ ਕੰਮ ਕਰਨ ਲਈ ਪ੍ਰੇਰਿਤ ਹੁੰਦੇ ਹਨ ਅਤੇ ਉਹ 100 ਸਾਲਾਂ ਤੋਂ ਅਜਿਹਾ ਕਰ ਰਹੇ ਹਨ ਅਤੇ ਕਰਦੇ ਰਹਿਣਗੇ।

ਉਨ੍ਹਾਂ ਕਿਹਾ ਕਿ ਹਰ ਆਰ. ਐੱਸ. ਐੱਸ. ਦੇ ਵਾਲੰਟੀਅਰ ਸਾਡੇ ਸਮਾਜ, ਸਾਡੇ ਦੇਸ਼ ਤੇ ਸਾਡੇ ਲੋਕਾਂ ਲਈ ਕੰਮ ਕਰਨ ਦੇ ਫਲਸਫੇ ’ਚ ਭਰੋਸਾ ਰੱਖਦੇ ਹਨ। ਅਸੀਂ ਚਾਹੁੰਦੇ ਹਾਂ ਕਿ ਪੂਰਾ ਸਮਾਜ ਆਰ. ਐੱਸ. ਐੱਸ. ਦਾ ਪਾਲਣ ਕਰੇ ਪਰ ਇਸ ਲਈ ਹਰ ਕਿਸੇ ਲਈ 'ਸ਼ਾਖਾ' ’ਚ ਆਉਣਾ ਜ਼ਰੂਰੀ ਨਹੀਂ ਹੈ। ਉਨ੍ਹਾਂ ਨੂੰ ਸਿਰਫ਼ ਸਮਾਜ ਲਈ ਕੰਮ ਕਰਨ ਦੀ ਲੋੜ ਹੈ।

ਭਾਗਵਤ ਨੇ ਕਿਹਾ ਕਿ ਸੰਘ ਦੇ ਵਾਲੰਟੀਅਰਾਂ ਨੇ 100 ਸਾਲਾਂ ਤੋਂ ਤਪੱਸਿਆ ਕੀਤੀ ਹੈ ਤੇ ਉਨ੍ਹਾਂ ਨੂੰ ਅਜਿਹਾ ਕਰਦੇ ਰਹਿਣਾ ਚਾਹੀਦਾ ਹੈ, ਕਿਉਂਕਿ ਹਿੰਦੂ ਸਮਾਜ ਉਨ੍ਹਾਂ ਤੋਂ ਇਹੀ ਉਮੀਦ ਕਰਦਾ ਹੈ। ਉਨ੍ਹਾਂ ' ਸਵੈਮ ਸੇਵਕਾਂ' ਨੂੰ ਵੀ ਅਪੀਲ ਕੀਤੀ ਕਿ ਉਹ ਦੇਸ਼ ਨੂੰ ਵਿਸ਼ਵ ਪੱਧਰ ’ਤੇ ਹੋਰ ਵੀ ਉਚਾਈਆਂ 'ਤੇ ਲਿਜਾਣ ਲਈ ਸਖ਼ਤ ਮਿਹਨਤ ਕਰਨ। ਲੋਕ ਇਹ ਮਹਿਸੂਸ ਕਰ ਰਹੇ ਹਨ ਕਿ ਹਰ ਭਾਰਤੀ ਇਕ ਹੈ। ਭਾਰਤ ਹਰ ਨਾਗਰਿਕ ਦੇ ਦਿਲ ’ਚ ਉੱਭਰ ਰਿਹਾ ਹੈ।
ਹਾਲ ਹੀ ਦੇ ਮਹੀਨਿਆਂ ’ਚ ਆਪਣੀ ਤਿੰਨ ਦੇਸ਼ਾਂ ਦੀ ਯਾਤਰਾ ਤੇ ਸੰਘ ਦੇ ਅਹੁਦੇਦਾਰਾਂ ਦੇ ਵਿਦੇਸ਼ੀ ਦੌਰਿਆਂ ਦਾ ਹਵਾਲਾ ਦਿੰਦੇ ਹੋਏ ਭਾਗਵਤ ਨੇ ਕਿਹਾ ਕਿ ਅਸੀਂ ਭਾਰਤ, ਆਰ. ਐੱਸ. ਐੱਸ. ਅਤੇ ਆਪਣੇ ਕੰਮ ਬਾਰੇ ਦੁਨੀਆ ਨੂੰ ਦੱਸਣ ਲਈ 5 ਮਹਾਂਦੀਪਾਂ ਦੇ ਵੱਖ-ਵੱਖ ਦੇਸ਼ਾਂ ਦਾ ਦੌਰਾ ਕੀਤਾ। ਹਰ ਥਾਂ ਭਾਰਤ ਤੇ ਇਸ ਦੇ ਲੋਕਾਂ ਲਈ ਬਹੁਤ ਸਦਭਾਵਨਾ ਹੈ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਾਰਤ ਨੂੰ ਭਵਿੱਖ ’ਚ ਮਸ਼ੀਨਾਂ ਤੇ ਤਕਨਾਲੋਜੀ ’ਤੇ ਵਧੇਰੇ ਨਿਰਭਰ ਕਰਨਾ ਹੋਵੇਗਾ : ਰਾਜਨਾਥ

ਭਾਰਤ ਨੂੰ ਭਵਿੱਖ ’ਚ ਮਸ਼ੀਨਾਂ ਤੇ ਤਕਨਾਲੋਜੀ ’ਤੇ ਵਧੇਰੇ ਨਿਰਭਰ ਕਰਨਾ ਹੋਵੇਗਾ : ਰਾਜਨਾਥ

ਪਹਿਲੀ ਵਾਰ ਯੂਰਪ ਪਹੁੰਚਿਆ ਭਾਰਤੀ ਗੁੜ, ਚਾਕਲੇਟ ਦਾ ਵੀ ਵਧਿਆ ਨਿਰਯਾਤ : PM ਮੋਦੀ

ਪਹਿਲੀ ਵਾਰ ਯੂਰਪ ਪਹੁੰਚਿਆ ਭਾਰਤੀ ਗੁੜ, ਚਾਕਲੇਟ ਦਾ ਵੀ ਵਧਿਆ ਨਿਰਯਾਤ : PM ਮੋਦੀ

'ਸੰਚਾਰ ਸਾਥੀ' ਨੇ 14 ਲੱਖ ਤੋਂ ਵੱਧ ਗੁਆਚੇ ਫੋਨ ਵਾਪਸ ਦਿਵਾਉਣ 'ਚ ਕੀਤੀ ਮਦਦ : PM ਮੋਦੀ

'ਸੰਚਾਰ ਸਾਥੀ' ਨੇ 14 ਲੱਖ ਤੋਂ ਵੱਧ ਗੁਆਚੇ ਫੋਨ ਵਾਪਸ ਦਿਵਾਉਣ 'ਚ ਕੀਤੀ ਮਦਦ : PM ਮੋਦੀ

'ਮਨ ਕੀ ਬਾਤ' 'ਚ PM ਮੋਦੀ ਨੇ ਚੁੱਕਿਆ ਜਵਾਨੀ ਦਾ ਮੁੱਦਾ ! ਨਸ਼ੇ ਨੂੰ ਦੱਸਿਆ ਸਭ ਤੋਂ ਵੱਡੀ ਚੁਣੌਤੀ

'ਮਨ ਕੀ ਬਾਤ' 'ਚ PM ਮੋਦੀ ਨੇ ਚੁੱਕਿਆ ਜਵਾਨੀ ਦਾ ਮੁੱਦਾ ! ਨਸ਼ੇ ਨੂੰ ਦੱਸਿਆ ਸਭ ਤੋਂ ਵੱਡੀ ਚੁਣੌਤੀ

'ਸ਼ੀਸ਼ ਮਹਿਲ' ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ

'ਸ਼ੀਸ਼ ਮਹਿਲ' ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ

'ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ', ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ

'ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ', ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ

ਮਹਿਲਾ ਰਾਖਵਾਂਕਰਨ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਫਿਰ ਤੋਂ ਲੋਕ ਸਭਾ ਵਿਚ ਲਿਆਂਦਾ ਜਾਵੇਗਾ ਬਿੱਲ

ਮਹਿਲਾ ਰਾਖਵਾਂਕਰਨ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਫਿਰ ਤੋਂ ਲੋਕ ਸਭਾ ਵਿਚ ਲਿਆਂਦਾ ਜਾਵੇਗਾ ਬਿੱਲ

ਪਾਣੀ ਦੀ ਬੋਤਲ, ਗੁਟਖਾ-ਖੈਨੀ ਦੇ ਖਾਲੀ ਪੈਕਟ ਮੋੜੋ ਤੇ ਕਮਾਓ ਪੈਸੇ; ਦਿੱਲੀ ਸਰਕਾਰ ਸ਼ੁਰੂ ਕਰੇਗੀ ਇਹ ਨਵੀਂ ਸਕੀਮ

ਪਾਣੀ ਦੀ ਬੋਤਲ, ਗੁਟਖਾ-ਖੈਨੀ ਦੇ ਖਾਲੀ ਪੈਕਟ ਮੋੜੋ ਤੇ ਕਮਾਓ ਪੈਸੇ; ਦਿੱਲੀ ਸਰਕਾਰ ਸ਼ੁਰੂ ਕਰੇਗੀ ਇਹ ਨਵੀਂ ਸਕੀਮ

ਦਿੱਲੀ ਦੰਗਾ ਮਾਮਲਾ; ਸੁਪਰੀਮ ਕੋਰਟ ਨੇ ਸ਼ਰਜੀਲ ਇਮਾਮ ਤੇ ਉਮਰ ਖ਼ਾਲਿਦ ਨੂੰ ਨਹੀਂ ਦਿੱਤੀ ਅੰਤਰਿਮ ਜ਼ਮਾਨਤ

ਦਿੱਲੀ ਦੰਗਾ ਮਾਮਲਾ; ਸੁਪਰੀਮ ਕੋਰਟ ਨੇ ਸ਼ਰਜੀਲ ਇਮਾਮ ਤੇ ਉਮਰ ਖ਼ਾਲਿਦ ਨੂੰ ਨਹੀਂ ਦਿੱਤੀ ਅੰਤਰਿਮ ਜ਼ਮਾਨਤ

ਦੁਨੀਆ ਦੀ ਕੋਈ ਵੀ ਤਾਕਤ ਨਹੀਂ ਚਾਹੁੰਦੀ ਕਿ ਭਾਰਤ ਤਰੱਕੀ ਕਰੇ : ਮੋਹਨ ਭਾਗਵਤ

ਦੁਨੀਆ ਦੀ ਕੋਈ ਵੀ ਤਾਕਤ ਨਹੀਂ ਚਾਹੁੰਦੀ ਕਿ ਭਾਰਤ ਤਰੱਕੀ ਕਰੇ : ਮੋਹਨ ਭਾਗਵਤ