Thursday, November 12, 2026
BREAKING
• ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 772 ਅੰਕਾਂ ਦੀ ਛਾਲ, ਨਿਵੇਸ਼ਕਾਂ ਨੂੰ 4.4 ਲੱਖ ਕਰੋੜ ਦਾ ਫਾਇਦਾ • 100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ ਨਵਾਂ ਦੌਰ • ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ • ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ • ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ • ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ • ਵੱਡੀ ਖ਼ਬਰ : ਨਿਊਜ਼ੀਲੈਂਡ 'ਚ 3 ਪੰਜਾਬੀਆਂ ਦੀ ਮੌਤ, ਰੈਸਟੋਰੈਂਟ 'ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ • ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ • ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼ • ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਪੰਜਾਬ

ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

06 ਜੁਲਾਈ, 2026 06:40 PM

ਚੰਡੀਗੜ੍ਹ/ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਦੋ ਨਸ਼ਾ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ ਤਿੰਨ ਵਿਅਕਤੀਆਂ ਨੂੰ 13 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਅਕਾਸ਼ਦੀਪ ਸਿੰਘ ਵਾਸੀ ਖੇਮਕਰਨ (ਤਰਨ ਤਾਰਨ), ਜੋ ਮੌਜੂਦਾ ਸਮੇਂ ਕੰਬੋਜ ਅੰਮ੍ਰਿਤਸਰ ਦੇ ਖੇਰਾਬਾਦ ਵਿਖੇ ਰਹਿ ਰਿਹਾ ਸੀ; ਮੰਗਲ ਸਿੰਘ ਅਤੇ ਬਲਜੀਤ ਸਿੰਘ, ਦੋਵੇਂ ਵਾਸੀ ਪਿੰਡ ਭੋਡੀਵਾਲਾ, ਮੋਗਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ ਮੁਲਜ਼ਮਾਂ ਵੱਲੋਂ ਨਸ਼ਾ ਤਸਕਰੀ ਲਈ ਵਰਤੀ ਜਾ ਰਹੀ ਹੁੰਡਈ ਵਰਨਾ ਕਾਰ, ਜਿਸਦਾ ਰਜਿਸਟ੍ਰੇਸ਼ਨ ਨੰਬਰ ਯੂਪੀ-14-ਡੀਐਲ-0324 ਹੈ, ਵੀ ਜ਼ਬਤ ਕਰ ਲਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਵੱਖ-ਵੱਖ ਥਾਵਾਂ ਤੋਂ ਹੈਰੋਇਨ ਦੀਆਂ ਖੇਪਾਂ ਹਾਸਲ ਕਰਕੇ ਇਨ੍ਹਾਂ ਨੂੰ ਅੱਗੇ ਪੰਜਾਬ ਭਰ ਵਿੱਚ ਵੱਖ-ਵੱਖ ਪਾਰਟੀਆਂ ਨੂੰ ਸਪਲਾਈ ਕਰਦੇ ਸਨ।

ਪਹਿਲੇ ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀਆਈ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਪੁਖਤਾ ਸੂਚਨਾ ਮਿਲੀ ਸੀ ਕਿ ਸ਼ੱਕੀ ਅਕਾਸ਼ਦੀਪ ਕੋਲ ਹੈਰੋਇਨ ਦੀ ਵੱਡੀ ਖੇਪ ਪਹੁੰਚੀ ਹੈ। ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਅਕਾਸ਼ਦੀਪ ਸਿੰਘ ਦੇ ਖੇਰਾਬਾਦ, ਅੰਮ੍ਰਿਤਸਰ ਸਥਿਤ ਘਰ ਵਿਖੇ ਛਾਪਾ ਮਾਰਿਆ ਅਤੇ ਉਸ ਕੋਲੋਂ 8 ਕਿੱਲੋ ਹੈਰੋਇਨ ਬਰਾਮਦ ਕਰ ਲਈ।

ਉਨ੍ਹਾਂ ਦੱਸਿਆ ਕਿ ਪੁਖਤਾ ਜਾਣਕਾਰੀ 'ਤੇ ਆਧਾਰਚ ਇੱਕ ਹੋਰ ਕਾਰਵਾਈ, ਜਿਸ ਸਬੰਧੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਦੋ ਨਸ਼ਾ ਤਸਕਰ ਆਪਣੀ ਵਰਨਾ ਕਾਰ ਵਿੱਚ ਨਸ਼ੇ ਦੀ ਖੇਪ ਸਪਲਾਈ ਕਰਨ ਜਾ ਰਹੇ ਹਨ, ਸੀਆਈ ਅੰਮ੍ਰਿਤਸਰ ਦੀ ਟੀਮ ਨੇ ਅੰਮ੍ਰਿਤਸਰ-ਝਬਾਲ ਜੀ.ਟੀ. ਰੋਡ 'ਤੇ ਨਾਕਾਬੰਦੀ ਕਰਕੇ ਵਰਨਾ ਕਾਰ ਨੂੰ ਰੋਕ ਲਿਆ, ਜਿਸ ਵਿੱਚ ਮੰਗਲ ਸਿੰਘ ਅਤੇ ਬਲਜੀਤ ਸਿੰਘ ਬੈਠੇ ਸਨ। ਉਨ੍ਹਾਂ ਦੱਸਿਆ ਕਿ ਵਾਹਨ ਦੀ ਤਲਾਸ਼ੀ ਦੌਰਾਨ ਕਾਰ ਵਿੱਚੋਂ 5 ਕਿੱਲੋ ਹੈਰੋਇਨ ਬਰਾਮਦ ਹੋਈ।

ਡੀਜੀਪੀ ਨੇ ਕਿਹਾ ਕਿ ਦੋਵਾਂ ਮਾਮਲਿਆਂ ਵਿੱਚ ਹੋਰ ਮੁਲਜ਼ਮਾਂ ਦੀ ਪਛਾਣ ਅਤੇ ਪੂਰੀ ਸਪਲਾਈ ਚੇਨ ਦਾ ਪਰਦਾਫਾਸ਼ ਕਰਨ ਲਈ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਦੋ ਵੱਖ-ਵੱਖ ਮੁਕੱਦਮੇ— ਐਨਡੀਪੀਐਸ ਐਕਟ ਦੀਆਂ ਧਾਰਾਵਾਂ 21 ਅਤੇ 29 ਤਹਿਤ ਐਫਆਈਆਰ ਨੰਬਰ 42 ਮਿਤੀ 06-07-2026 ਅਤੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਐਫਆਈਆਰ ਨੰਬਰ 43 ਮਿਤੀ 06-07-2026 ਦਰਜ ਕੀਤੇ ਗਏ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ