Wednesday, July 22, 2026
BREAKING
ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ ਹੁਣ ਬਿਨਾਂ Internet ਦੇ ਵੀ ਚੱਲੇਗਾ UPI, ਜਾਣੋ NPCI ਦੇ ਨਵੇਂ ਫੀਚਰ ਬਾਰੇ ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ PM ਰਿਹਾਇਸ਼ ਦੇ ਨੇੜੇ ਧਰਨੇ 'ਤੇ ਬੈਠੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ ਸ਼ੇਅਰ ਬਾਜ਼ਾਰ ਦੀ ਲਗਾਤਾਰ ਦੂਜੇ ਦਿਨ ਲਾਲ ਨਿਸ਼ਾਨ 'ਚ ਕਲੋਜ਼ਿੰਗ, ਨਿਫਟੀ 24,180 ਦੇ ਪਾਰ ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਪੰਜਾਬ

ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਲੋਕ ਭਲਾਈ ਯਤਨਾਂ ਦੀ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਵਿੱਚ ਭੂਮਿਕਾ ਅਹਿਮ: ਅਮਨ ਅਰੋੜਾ

ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਲੋਕ ਭਲਾਈ ਯਤਨਾਂ ਦੀ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਵਿੱਚ ਭੂਮਿਕਾ ਅਹਿਮ: ਅਮਨ ਅਰੋੜਾ

14 ਜੂਨ, 2026 07:28 PM
ਸੁਨਾਮ (ਰਮੇਸ਼ ਗਰਗ) : ਪੀਰ ਬਾਬਾ ਚਿਰੰਗੀ ਸ਼ਾਹ ਸਮਿਤੀ ਵੱਲੋਂ ਜਨ ਸੇਵਾ ਦੇ ਮੰਤਵ ਨਾਲ ਬਾਬਾ ਚਿਰੰਗੀ ਸ਼ਾਹ ਜੀ ਦੀ ਯਾਦ ਵਿੱਚ ਉਹਨਾਂ ਦੇ ਅਸਥਾਨ ਵਿਖੇ ਇੱਕ ਵਿਸ਼ਾਲ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਇਲਾਕੇ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਅਤੇ ਸਿਹਤ ਪ੍ਰਤੀ ਜਾਗਰੂਕ ਕਰਨਾ ਸੀ। 
 
ਕੈਂਪ ਵਿੱਚ ਵੱਖ-ਵੱਖ ਬਿਮਾਰੀਆਂ ਦੀ ਜਾਂਚ ਲਈ ਮਾਹਿਰ ਡਾਕਟਰਾਂ ਦੀ ਟੀਮ ਮੌਜੂਦ ਰਹੀ, ਜਿਨ੍ਹਾਂ ਵੱਲੋਂ ਸੈਂਕੜਿਆਂ ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਲੋੜੀਂਦੀ ਸਲਾਹ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।
 
ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਸਮਾਜ ਸੇਵਾ ਅਤੇ ਮਨੁੱਖਤਾ ਦੀ ਭਲਾਈ ਲਈ ਇਸ ਤਰ੍ਹਾਂ ਦੇ ਉਪਰਾਲੇ ਬਹੁਤ ਹੀ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਵੱਲੋਂ ਲੋਕਾਂ ਦੀ ਸਿਹਤ ਲਈ ਕੀਤੇ ਜਾ ਰਹੇ ਯਤਨ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
 
ਕੈਬਨਿਟ ਮੰਤਰੀ ਨੇ ਪੀਰ ਬਾਬਾ ਚਿਰੰਗੀ ਸ਼ਾਹ ਸਮਿਤੀ ਦੇ ਮੈਂਬਰਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹ ਲੰਮੇ ਸਮੇਂ ਤੋਂ ਲੋਕ ਭਲਾਈ ਦੇ ਕਾਰਜਾਂ ਵਿੱਚ ਸਰਗਰਮ ਹਨ ਅਤੇ ਸਮਾਜ ਨੂੰ ਏਕਤਾ ਅਤੇ ਸੇਵਾ ਦਾ ਸੰਦੇਸ਼ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੀ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। 
 
ਇਸ ਮੌਕੇ ਕੈਬਨਿਟ ਮੰਤਰੀ ਦਾ ਸਮਿਤੀ ਵੱਲੋਂ ਸਨਮਾਨ ਵੀ ਕੀਤਾ ਗਿਆ। 
 
ਸਮਿਤੀ ਦੇ ਆਗੂਆਂ ਨੇ ਕਿਹਾ ਕਿ ਬਾਬਾ ਚਿਰੰਗੀ ਸ਼ਾਹ ਜੀ ਦੀ ਸਿੱਖਿਆ ਅਤੇ ਉਨ੍ਹਾਂ ਦੇ ਦਰਸਾਏ ਹੋਏ ਰਸਤੇ 'ਤੇ ਚੱਲਦਿਆਂ ਮਨੁੱਖਤਾ ਦੀ ਸੇਵਾ ਕਰਨਾ ਹੀ ਉਨ੍ਹਾਂ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਦੱਸਿਆ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਲੋਕ ਭਲਾਈ ਕਾਰਜ ਜਾਰੀ ਰਹਿਣਗੇ।
 
ਇਸ ਮੌਕੇ ਪੀਰ ਬਾਬਾ ਚਿਰੰਗੀ ਸ਼ਾਹ ਸਮਿਤੀ  ਦੇ ਅਹੁਦੇਦਾਰ, ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ, ਸਮਾਜ ਸੇਵੀ ਅਤੇ ਸਮਿਤੀ ਮੈਂਬਰ ਹਾਜ਼ਰ ਸਨ। ਕੈਂਪ ਦੌਰਾਨ ਆਏ ਲੋਕਾਂ ਨੇ ਇਸ ਉਪਰਾਲੇ ਦੀ ਭਰਪੂਰ ਸਰਾਹਨਾ ਕੀਤੀ।
 
Have something to say? Post your comment

ਅਤੇ ਪੰਜਾਬ ਖਬਰਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ

ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ

ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ

ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ

ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ

ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਲੌਂਗੋਵਾਲ ਨੂੰ ਪੰਜਾਬ ਦੀਆਂ ਸਰਵੋਤਮ ਨਗਰ ਕੌਂਸਲਾਂ ਵਿੱਚ ਸ਼ਾਮਲ ਕਰਨਾ ਸਾਡਾ ਟੀਚਾ: ਅਮਨ ਅਰੋੜਾ

ਲੌਂਗੋਵਾਲ ਨੂੰ ਪੰਜਾਬ ਦੀਆਂ ਸਰਵੋਤਮ ਨਗਰ ਕੌਂਸਲਾਂ ਵਿੱਚ ਸ਼ਾਮਲ ਕਰਨਾ ਸਾਡਾ ਟੀਚਾ: ਅਮਨ ਅਰੋੜਾ

ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

ਨਗਰ ਕੌਂਸਲ ਸੁਨਾਮ ਦੀ ਨਵੀਂ ਟੀਮ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਸੰਭਾਲਿਆ ਕਾਰਜਭਾਰ

ਨਗਰ ਕੌਂਸਲ ਸੁਨਾਮ ਦੀ ਨਵੀਂ ਟੀਮ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਸੰਭਾਲਿਆ ਕਾਰਜਭਾਰ