Thursday, July 09, 2026
BREAKING
ਸਰਕਾਰੀ ਪੌਲੀਟੈਕਨਿਕ ਕਾਲਜ, ਖੂਨੀ ਮਾਜਰਾ ਦੇ ਸਮੁੱਚੇ ਸਟਾਫ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਐਸ.ਆਈ.ਆਰ-2026 ਤਹਿਤ 100% ਐਨੂਮਰੇਸ਼ਨ ਫਾਰਮ ਭਰ ਕੇ ਕੀਤੀ ਸ਼ਲਾਘਾਯੋਗ ਪਹਿਲ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ 6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ ਮਿਰਗੀ ਦਾ ਹਰ ਮਰੀਜ਼ ਸਨਮਾਨ ਅਤੇ ਬਿਹਤਰ ਇਲਾਜ ਦਾ ਹੱਕਦਾਰ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਇਰਾਕ 'ਚ ਭਾਰੀ ਭੀੜ ਕਾਰਨ ਮਸ਼ਾਦ 'ਚ ਅਯਾਤੁੱਲਾ ਖਮੇਨੀ ਦੇ ਅੰਤਿਮ ਸੰਸਕਾਰ 'ਚ ਦੇਰੀ ਮੋਗਾ ਸਦਰ ਥਾਣਾ ਗ੍ਰਨੇਡ ਅਟੈਕ : ਪੁਲਸ ਨੇ ਰਵਨੀਤ ਬਿੱਟੂ ਨੂੰ ਥਾਣੇ ਅੰਦਰ ਜਾਣ ਤੋਂ ਰੋਕਿਆ

ਪੰਜਾਬ

ਧੂਰੀ 'ਚ ਹੋਏ ਦੋਹਰੇ ਕਤਲਕਾਂਡ ਦੀ ਗੁੱਥੀ ਸੁਲਝੀ, 6 ਹਮਲਾਵਰ ਚੜ੍ਹੇ ਪੁਲਸ ਅੜਿੱਕੇ

09 ਜੁਲਾਈ, 2026 05:45 PM

ਸੰਗਰੂਰ/ਧੂਰੀ : ਜ਼ਿਲ੍ਹਾ ਸੰਗਰੂਰ ਪੁਲਸ ਵੱਲੋਂ ਸਮਾਜ ਵਿਰੋਧੀ ਤੇ ਮਾੜੇ ਅਨਸਰਾਂ ਖਿਲਾਫ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਇਕ ਬਹੁਤ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਪੁਲਸ ਨੇ ਥਾਣਾ ਸਿਟੀ ਧੂਰੀ ਦੇ ਖੇਤਰ ’ਚ ਬੀਤੇ ਦਿਨ ਹੋਏ ਦੋ ਨੌਜਵਾਨਾਂ ਦੇ ਅੰਨ੍ਹੇ ਕਤਲ ਕਾਂਡ ਦੀ ਗੁੱਥੀ ਨੂੰ ਮਹਿਜ਼ 24 ਘੰਟਿਆਂ ਦੇ ਅੰਦਰ-ਅੰਦਰ ਸੁਲਝਾਉਂਦਿਆਂ ਵਾਰਦਾਤ ’ਚ ਸ਼ਾਮਲ 6 ਮੁੱਖ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮਾਂ ਕੋਲੋਂ ਵਾਰਦਾਤ ਸਮੇਂ ਵਰਤੇ ਗਏ 2 ਮੋਟਰਸਾਈਕਲ ਤੇ ਮਾਰੂ ਹਥਿਆਰ ਵੀ ਬਰਾਮਦ ਕਰਵਾ ਲਏ ਗਏ ਹਨ।

ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਡਾ. ਰਵਜੋਤ ਗਰੇਵਾਲ ਆਈ.ਪੀ.ਐੱਸ. ਜ਼ਿਲਾ ਪੁਲਸ ਮੁਖੀ (ਐੱਸ. ਐੱਸ. ਪੀ.) ਸੰਗਰੂਰ ਨੇ ਦੱਸਿਆ ਕਿ 7 ਜੁਲਾਈ 2026 ਨੂੰ ਕੱਕੜਵਾਲ ਰੋਡ ਧੂਰੀ ’ਤੇ ਸਥਿਤ ਨੱਥ ਦੇ ਸਾਹਮਣੇ ਨਾਈ ਦੀ ਦੁਕਾਨ ਕੋਲ ਇਕ ਖ਼ੂਨੀ ਵਾਰਦਾਤ ਵਾਪਰੀ ਸੀ, ਉੱਥੇ ਲੱਭੂ ਪੁੱਤਰ ਅਸ਼ੋਕ ਕੁਮਾਰ, ਸਾਵਨ ਪੁੱਤਰ ਅਸ਼ੋਕ ਕੁਮਾਰ, ਪ੍ਰਿੰਸ ਪੁੱਤਰ ਵਿੱਕੀ, ਕਰਨ ਰਟੋਲ, ਨੀਰਜ ਉਰਫ ਸੈਂਡੀ ਪੁੱਤਰ ਜਗਦੀਸ਼ ਕੁਮਾਰ, ਵਿੱਕੀ ਪੁੱਤਰ ਰਾਮ ਨਾਥ, ਰਿੰਕੂ ਪੁੱਤਰ ਰਾਜ ਕੁਮਾਰ, ਮੋਗਲੀ ਪੁੱਤਰੀ ਰਾਜ ਕੁਮਾਰ (ਸਾਰੇ ਵਾਸੀ ਪੋਲੋ ਬਸਤੀ, ਧੂਰੀ) ਅਤੇ ਉਨ੍ਹਾਂ ਦੇ 7-8 ਹੋਰ ਨਾ-ਮਾਲੂਮ ਸਾਥੀਆਂ ਨੇ ਮਿਲ ਕੇ ਦੇਵ ਕੁਮਾਰ ਉਰਫ਼ ਦੇਬੂ ਤੇ ਅਨਿਲ ਉਰਫ਼ ਬੱਬਾਂ ’ਤੇ ਮਾਰੂ ਹਥਿਆਰਾਂ ਨਾਲ ਘਾਤਕ ਹਮਲਾ ਕਰ ਦਿੱਤਾ ਸੀ। ਇਸ ਹਮਲੇ ਦੌਰਾਨ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਦੋਵਾਂ ਨੌਜਵਾਨਾਂ (ਦੇਵ ਕੁਮਾਰ ਤੇ ਅਨਿਲ) ਦੀ ਮੌਤ ਹੋ ਗਈ।

ਐੱਸ. ਐੱਸ. ਪੀ. ਨੇ ਦੱਸਿਆ ਕਿ ਇਸ ਸਬੰਧੀ ਤੁਰੰਤ ਕਾਰਵਾਈ ਕਰਦਿਆਂ ਥਾਣਾ ਸਿਟੀ ਧੂਰੀ ਵਿਖੇ ਮੁਕੱਦਮਾ ਨੰਬਰ 125 ਮਿਤੀ 7 ਜੁਲਾਈ, 2026 ਨੂੰ ਦਰਜ ਕਰ ਕੇ ਤਫਤੀਸ਼ ਸ਼ੁਰੂ ਕੀਤੀ ਗਈ।

ਉੱਚ ਅਧਿਕਾਰੀਆਂ ਦੀ ਨਿਗਰਾਨੀ ਹੇਠ ਬਣਾਈਆਂ ਗਈਆਂ ਸਪੈਸ਼ਲ ਟੀਮਾਂ
ਇਸ ਸੰਵੇਦਨਸ਼ੀਲ ਮਾਮਲੇ ਦੇ ਮੁਲਜ਼ਮਾਂ ਨੂੰ ਜਲਦ ਗ੍ਰਿਫਤਾਰ ਕਰਨ ਲਈ ਦਵਿੰਦਰ ਅੱਤਰੀ, ਕਪਤਾਨ ਪੁਲਸ (ਇਨਵੈਸਟੀਗੇਸ਼ਨ) ਸੰਗਰੂਰ ਦੀ ਅਗਵਾਈ ਹੇਠ ਅਤੇ ਸੁਖਦੇਵ ਸਿੰਘ, ਉਪ ਕਪਤਾਨ ਪੁਲਸ (ਡਿਟੈਕਟਿਵ) ਸੰਗਰੂਰ ਸਮੇਤ ਗੁਰਪ੍ਰੀਤ ਸਿੰਘ, ਉਪ ਕਪਤਾਨ ਪੁਲਸ ਸਬ-ਡਵੀਜ਼ਨ ਧੂਰੀ ਦੀ ਸਿੱਧੀ ਨਿਗਰਾਨੀ ’ਚ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ। ਇਨ੍ਹਾਂ ਟੀਮਾਂ ’ਚ ਇੰਸਪੈਕਟਰ ਸੰਦੀਪ ਸਿੰਘ (ਇੰਚਾਰਜ ਸੀ.ਆਈ.ਏ. ਸੰਗਰੂਰ) ਅਤੇ ਇੰਸਪੈਕਟਰ ਜਸਵੀਰ ਸਿੰਘ (ਮੁੱਖ ਅਫ਼ਸਰ ਥਾਣਾ ਸਿਟੀ ਧੂਰੀ) ਸਮੇਤ ਪੁਲਸ ਮੁਲਾਜ਼ਮਾਂ ਨੂੰ ਸ਼ਾਮਲ ਕਰ ਕੇ ਹਾਈਟੈਕ ਤੇ ਤਕਨੀਕੀ ਢੰਗਾਂ ਨਾਲ ਜਾਂਚ ਅੱਗੇ ਵਧਾਈ ਗਈ।

ਛਾਪੇਮਾਰੀ ਦੌਰਾਨ ਕਾਬੂ ਕੀਤੇ 6 ਮੁਲਜ਼ਮ
ਪੁਲਸ ਟੀਮਾਂ ਨੇ ਮੁਖਬਰਾਂ ਤੇ ਤਕਨੀਕੀ ਸੁਰਾਗਾਂ ਦੀ ਮਦਦ ਨਾਲ ਮਿਤੀ 8 ਜੁਲਾਈ, 2026 ਨੂੰ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰ ਕੇ ਕਤਲ ਕਾਂਡ ਵਿਚ ਨਾਮਜ਼ਦ 6 ਮੁਲਜ਼ਮਾਂ ਨੂੰ ਦਬੋਚ ਲਿਆ। ਫੜੇ ਗਏ ਮੁਲਜ਼ਮਾਂ ਦੀ ਪਛਾਣ (1) ਲੱਭੂ ਪੁੱਤਰ ਅਸ਼ੋਕ ਕੁਮਾਰ, (2) ਸਾਵਨ ਪੁੱਤਰ ਅਸ਼ੋਕ ਕੁਮਾਰ, (3) ਪ੍ਰਿੰਸ ਪੁੱਤਰ ਵਿੱਕੀ (ਤਿੰਨੇ ਵਾਸੀ ਦਸਮੇਸ਼ ਨਗਰ, ਧੂਰੀ), (4) ਕਰਨ ਰਟੋਲ ਪੁੱਤਰ ਹਰਿੰਦਰ ਸਿੰਘ (ਵਾਸੀ ਕਹੇਰੂ ਰੋਡ, ਧੂਰੀ), (5) ਰਮਨ ਪੁੱਤਰ ਵਿੱਕੀ (ਵਾਸੀ ਪੋਲੋ ਬਸਤੀ, ਧੂਰੀ) ਅਤੇ (6) ਪਵਨ ਪੁੱਤਰ ਹਰਿੰਦਰ ਸਿੰਘ (ਵਾਸੀ ਗੁਰੂ ਨਾਨਕ ਨਗਰ, ਧੂਰੀ) ਵਜੋਂ ਹੋਈ ਹੈ।

ਕਤਲ ਪਿੱਛੇ ਪੁਰਾਣੀ ਲੜਾਈ ਦੀ ਰੰਜਿਸ਼ ਆਈ ਸਾਹਮਣੇ
ਐੱਸ. ਐੱਸ. ਪੀ.ਨੇ ਦੱਸਿਆ ਕਿ ਦੌਰਾਨੇ ਤਫਤੀਸ਼ ਇਹ ਗੱਲ ਸਾਹਮਣੇ ਆਈ ਹੈ ਕਿ ਇਨ੍ਹਾਂ ਦੋਵਾਂ ਧਿਰਾਂ ਵਿਚਕਾਰ ਬੀਤੀ 14 ਜੂਨ 2026 ਨੂੰ ਕਿਸੇ ਗੱਲ ਨੂੰ ਲੈ ਕੇ ਆਪਸੀ ਲੜਾਈ-ਝਗੜਾ ਹੋਇਆ ਸੀ। ਉਸ ਵਕਤ ਵੀ ਉਕਤ ਮੁਲਜ਼ਮਾਂ ਖਿਲਾਫ ਥਾਣਾ ਸਿਟੀ ਧੂਰੀ ਵਿਖੇ ਮੁਕੱਦਮਾ ਨੰਬਰ 99 ਮਿਤੀ 14 ਜੂਨ, 2026 ਨੂੰ ਦਰਜ ਕੀਤਾ ਗਿਆ ਸੀ। ਇਸੇ ਪੁਰਾਣੀ ਲੜਾਈ-ਝਗੜੇ ਦੀ ਰੰਜਿਸ਼ ਨੂੰ ਮਨ ’ਚ ਰੱਖਦਿਆਂ ਮੁਲਜ਼ਮਾਂ ਨੇ ਯੋਜਨਾਬੱਧ ਤਰੀਕੇ ਨਾਲ ਇਸ ਖੂਨੀ ਵਾਰਦਾਤ ਨੂੰ ਅੰਜਾਮ ਦਿੱਤਾ।

ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ, ਤਾਂ ਜੋ ਡੂੰਘਾਈ ਨਾਲ ਪੁੱਛਗਿੱਛ ਕਰ ਕੇ ਵਾਰਦਾਤ ’ਚ ਸ਼ਾਮਲ ਬਾਕੀ ਫਰਾਰ ਮੁਲਜ਼ਮਾਂ ਨੂੰ ਵੀ ਕਾਬੂ ਕੀਤਾ ਜਾ ਸਕੇ। ਪੁਲਸ ਮੁਤਾਬਕ ਪੁੱਛਗਿੱਛ ਦੌਰਾਨ ਹੋਰ ਵੀ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸਰਕਾਰੀ ਪੌਲੀਟੈਕਨਿਕ ਕਾਲਜ, ਖੂਨੀ ਮਾਜਰਾ ਦੇ ਸਮੁੱਚੇ ਸਟਾਫ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਐਸ.ਆਈ.ਆਰ-2026 ਤਹਿਤ 100% ਐਨੂਮਰੇਸ਼ਨ ਫਾਰਮ ਭਰ ਕੇ ਕੀਤੀ ਸ਼ਲਾਘਾਯੋਗ ਪਹਿਲ

ਸਰਕਾਰੀ ਪੌਲੀਟੈਕਨਿਕ ਕਾਲਜ, ਖੂਨੀ ਮਾਜਰਾ ਦੇ ਸਮੁੱਚੇ ਸਟਾਫ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਐਸ.ਆਈ.ਆਰ-2026 ਤਹਿਤ 100% ਐਨੂਮਰੇਸ਼ਨ ਫਾਰਮ ਭਰ ਕੇ ਕੀਤੀ ਸ਼ਲਾਘਾਯੋਗ ਪਹਿਲ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

 ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

 ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

ਮਿਰਗੀ ਦਾ ਹਰ ਮਰੀਜ਼ ਸਨਮਾਨ ਅਤੇ ਬਿਹਤਰ ਇਲਾਜ ਦਾ ਹੱਕਦਾਰ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਮਿਰਗੀ ਦਾ ਹਰ ਮਰੀਜ਼ ਸਨਮਾਨ ਅਤੇ ਬਿਹਤਰ ਇਲਾਜ ਦਾ ਹੱਕਦਾਰ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਮੋਗਾ ਸਦਰ ਥਾਣਾ ਗ੍ਰਨੇਡ ਅਟੈਕ : ਪੁਲਸ ਨੇ ਰਵਨੀਤ ਬਿੱਟੂ ਨੂੰ ਥਾਣੇ ਅੰਦਰ ਜਾਣ ਤੋਂ ਰੋਕਿਆ

ਮੋਗਾ ਸਦਰ ਥਾਣਾ ਗ੍ਰਨੇਡ ਅਟੈਕ : ਪੁਲਸ ਨੇ ਰਵਨੀਤ ਬਿੱਟੂ ਨੂੰ ਥਾਣੇ ਅੰਦਰ ਜਾਣ ਤੋਂ ਰੋਕਿਆ

ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ ਗੋਲ਼ੀਆਂ

ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ ਗੋਲ਼ੀਆਂ