Friday, April 10, 2026
BREAKING
ਨਾਨ-ਕੰਸਟਰੱਕਸ਼ਨ ਫੀਸ ’ਚ 50 ਫੀਸਦੀ ਛੋਟ ਦੀ ਮਿਆਦ 15 ਜੂਨ ਤੱਕ ਵਧਾਈ ਗਈ : ਗੁਰਵਿੰਦਰ ਸਿੰਘ ਪਾਬਲਾ ਵਿਧਾਇਕ ਰੰਧਾਵਾ ਨੇ ਪਿੰਡ ਨਗਲਾ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਕਰਕੇ ਕੰਮ ਦੀ ਸ਼ੁਰੂਆਤ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਹਲਕੇ ਤੋਂ 20ਵੀਂ ਬੱਸ ਰਵਾਨਾ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 245 ਕਰੋੜ ਦੀ ਰਾਸ਼ੀ ਜਾਰੀ, 2.45 ਲੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ : ਡਾ. ਬਲਜੀਤ ਕੌਰ ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਪਰਾਲੀ ਸਾੜਨ ਘਟਾਉਣ ਦੀ ਪਹਿਲ ਲਈ ਮਿਲਿਆ ਸਕੋਚ ਸਿਲਵਰ ਐਵਾਰਡ 2025 ਪੰਜਾਬ 'ਚ ਫੜੇ ਗਏ 2 ਅੱਤਵਾਦੀ, ਕਰਨਾ ਸੀ ਵੱਡਾ ਧਮਾਕਾ ਫਰਾਂਸ ਵਧਾਏਗਾ Nuclear power; 53.6 ਅਰਬ ਡਾਲਰ ਦੇ ਰੱਖਿਆ ਬਜਟ ਦਾ ਐਲਾਨ ਵਿਸਾਖੀ ਮੌਕੇ ਪਾਕਿ ਦੇ ਗੁਰਧਾਮਾਂ ਲਈ ਭਲਕੇ ਰਵਾਨਾ ਹੋਵੇਗਾ ਜੱਥਾ, SGPC ਨੇ ਸੌਂਪੇ ਪਾਸਪੋਰਟ ਹੁਣ ਬਣੇਗੀ ਗੱਲ ! ਜੰਗਬੰਦੀ 'ਤੇ ਚਰਚਾ ਲਈ ਅੱਜ ਇਸਲਾਮਾਬਾਦ ਪਹੁੰਚੇਗਾ ਇਰਾਨੀ ਵਫ਼ਦ ਸੀਜ਼ਫ਼ਾਇਰ 'ਤੇ ਤਣਾਅ ਕਾਰਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ-ਨਿਫਟੀ ਦੋਵੇਂ ਡਿੱਗੇ

ਸਿਹਤ

ਨਮੋਨੀਆ ਦੇ ਵੱਧ ਰਹੇ ਨੇ ਮਾਮਲੇ, ਲੱਛਣਾਂ ਨੂੰ ਨਾ ਕਰੋ ਨਜ਼ਰਅੰਦਾਜ਼, ਜਾ ਸਕਦੀ ਹੈ ਜਾਨ!

20 ਮਾਰਚ, 2025 07:01 PM

ਇਨ੍ਹੀਂ ਦਿਨੀਂ ਬਦਲਦੇ ਮੌਸਮ ਅਤੇ ਖਰਾਬ ਜੀਵਨ ਸ਼ੈਲੀ ਦੇ ਕਾਰਨ ਸਿਹਤ ਸੰਬੰਧੀ ਸਮੱਸਿਆਵਾਂ ਵੱਧ ਰਹੀਆਂ ਹਨ। ਇਨ੍ਹਾਂ ਸਮੱਸਿਆਵਾਂ 'ਚੋਂ ਨਮੋਨੀਆ ਵੀ ਇੱਕ ਗੰਭੀਰ ਬਿਮਾਰੀ ਵਜੋਂ ਉੱਭਰ ਰਿਹਾ ਹੈ। ਇਹ ਬਿਮਾਰੀ ਫੇਫੜਿਆਂ 'ਚ ਇਨਫੈਕਸ਼ਨ ਕਾਰਨ ਹੁੰਦੀ ਹੈ ਅਤੇ ਜੇਕਰ ਸਮੇਂ ਸਿਰ ਇਲਾਜ ਨਾ ਕੀਤਾ ਜਾਵੇ ਤਾਂ ਇਹ ਜਾਨਲੇਵਾ ਬਣ ਸਕਦੀ ਹੈ। ਇਹ ਬਿਮਾਰੀ ਖਾਸ ਕਰਕੇ ਬੱਚਿਆਂ ਅਤੇ ਬਜ਼ੁਰਗਾਂ ਵਿੱਚ ਵਧੇਰੇ ਦੇਖੀ ਜਾ ਰਹੀ ਹੈ। ਹਾਲਾਂਕਿ, ਨਮੋਨੀਆ ਕਿਸੇ ਵੀ ਉਮਰ ਦੇ ਵਿਅਕਤੀ ਨੂੰ ਹੋ ਸਕਦਾ ਹੈ। ਜੇਕਰ ਤੁਸੀਂ ਵੀ ਆਪਣੇ ਸਰੀਰ ਵਿੱਚ ਨਮੋਨੀਆ ਦੇ ਲੱਛਣ ਮਹਿਸੂਸ ਕਰ ਰਹੇ ਹੋ ਤਾਂ ਇਸਨੂੰ ਨਜ਼ਰਅੰਦਾਜ਼ ਕਰਨਾ ਤੁਹਾਡੀ ਸਿਹਤ ਲਈ ਘਾਤਕ ਹੋ ਸਕਦਾ ਹੈ, ਇਸ ਨਾਲ ਮੌਤ ਵੀ ਹੋ ਸਕਦੀ ਹੈ। ਤਾਂ ਆਓ ਜਾਣਦੇ ਹਾਂ ਨਮੂਨੀਆ ਦੇ ਲੱਛਣਾਂ ਅਤੇ ਇਲਾਜ ਬਾਰੇ।

ਨਮੋਨੀਆ ਕੀ ਹੈ?
ਨਮੋਨੀਆ ਫੇਫੜਿਆਂ ਦੀ ਇੱਕ ਇਨਫੈਕਸ਼ਨ ਹੈ ਜੋ ਬੈਕਟੀਰੀਆ, ਵਾਇਰਸ ਜਾਂ ਫੰਗਸ ਕਾਰਨ ਹੋ ਸਕਦਾ ਹੈ। ਇਹ ਇਨਫੈਕਸ਼ਨ ਹਵਾ ਰਾਹੀਂ ਫੈਲ ਸਕਦਾ ਹੈ। ਜਦੋਂ ਕੋਈ ਵਿਅਕਤੀ ਖੰਘਦਾ ਜਾਂ ਛਿੱਕਦਾ ਹੈ ਤਾਂ ਸੰਕਰਮਿਤ ਹਵਾ ਦੇ ਕਣ ਦੂਜੇ ਵਿਅਕਤੀ ਦੇ ਸਰੀਰ ਵਿੱਚ ਦਾਖਲ ਹੋ ਸਕਦੇ ਹਨ। ਇਸ ਤੋਂ ਇਲਾਵਾ ਨਮੋਨੀਆ ਫੇਫੜਿਆਂ ਵਿੱਚ ਸੋਜ ਦਾ ਕਾਰਨ ਬਣਦਾ ਹੈ, ਜਿਸ ਕਾਰਨ ਵਿਅਕਤੀ ਨੂੰ ਸਾਹ ਲੈਣ ਵਿੱਚ ਮੁਸ਼ਕਲ ਆਉਂਦੀ ਹੈ। ਇਹ ਬਿਮਾਰੀ ਗੰਭੀਰ ਹੋ ਸਕਦੀ ਹੈ ਅਤੇ ਜੇਕਰ ਸਮੇਂ ਸਿਰ ਇਲਾਜ ਨਾ ਕੀਤਾ ਜਾਵੇ ਤਾਂ ਇਹ ਮੌਤ ਦਾ ਕਾਰਨ ਬਣ ਸਕਦੀ ਹੈ।

ਨਮੋਨੀਆ ਦੇ ਮੁੱਖ ਲੱਛਣ
ਨਮੋਨੀਆ ਦੇ ਲੱਛਣ ਬਹੁਤ ਆਮ ਹਨ, ਜਿਸ ਵਿੱਚ ਖੰਘ, ਬੁਖਾਰ, ਥਕਾਵਟ ਅਤੇ ਸਰੀਰ ਵਿੱਚ ਦਰਦ ਸ਼ਾਮਲ ਹਨ। ਜੇਕਰ ਤੁਸੀਂ ਵੀ ਇਨ੍ਹਾਂ ਵਿੱਚੋਂ ਕੋਈ ਵੀ ਲੱਛਣ ਮਹਿਸੂਸ ਕਰ ਰਹੇ ਹੋ ਤਾਂ ਸਮਾਂ ਬਰਬਾਦ ਕੀਤੇ ਬਿਨਾਂ ਡਾਕਟਰ ਨਾਲ ਸੰਪਰਕ ਕਰਨਾ ਬਹੁਤ ਜ਼ਰੂਰੀ ਹੈ।

ਖੰਘ ਤੇ ਬੁਖਾਰ
ਨਮੂਨੀਆ ਦੇ ਸਭ ਤੋਂ ਆਮ ਲੱਛਣ ਖੰਘ ਅਤੇ ਬੁਖਾਰ ਹਨ। ਜੇਕਰ ਤੁਹਾਨੂੰ ਲਗਾਤਾਰ ਖੰਘ ਆ ਰਹੀ ਹੈ ਅਤੇ ਬੁਖਾਰ ਹੈ ਤਾਂ ਇਹ ਨਮੋਨੀਆ ਦੀ ਨਿਸ਼ਾਨੀ ਹੋ ਸਕਦੀ ਹੈ।

ਸਾਹ ਲੈਣ 'ਚ ਮੁਸ਼ਕਲ
ਜੇਕਰ ਤੁਹਾਨੂੰ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਹੈ ਜਾਂ ਛਾਤੀ ਵਿੱਚ ਦਰਦ ਹੋ ਰਿਹਾ ਹੈ ਤਾਂ ਇਹ ਨਮੋਨੀਆ ਦੇ ਲੱਛਣ ਵੀ ਹੋ ਸਕਦੇ ਹਨ।

ਸਿਰ ਦਰਦ ਅਤੇ ਮਾਸਪੇਸ਼ੀਆਂ 'ਚ ਦਰਦ
ਨਮੋਨੀਆ ਦੇ ਨਾਲ ਸਿਰ ਦਰਦ ਅਤੇ ਮਾਸਪੇਸ਼ੀਆਂ ਵਿੱਚ ਦਰਦ ਵੀ ਹੋ ਸਕਦਾ ਹੈ। ਇਹ ਲੱਛਣ ਆਮ ਤੌਰ 'ਤੇ ਫਲੂ ਜਾਂ ਆਮ ਬੁਖਾਰ ਦੌਰਾਨ ਹੁੰਦੇ ਹਨ, ਪਰ ਜੇਕਰ ਇਹ ਲੱਛਣ ਹੋਰ ਵੀ ਵੱਧ ਜਾਂਦੇ ਹਨ ਤਾਂ ਇਸਨੂੰ ਨਜ਼ਰਅੰਦਾਜ਼ ਨਾ ਕਰੋ।

ਥਕਾਵਟ ਤੇ ਊਰਜਾ ਦੀ ਘਾਟ
ਜੇਕਰ ਤੁਸੀਂ ਦਿਨ ਭਰ ਬਹੁਤ ਥਕਾਵਟ ਮਹਿਸੂਸ ਕਰ ਰਹੇ ਹੋ ਅਤੇ ਤੁਹਾਡਾ ਸਰੀਰ ਪੂਰੀ ਤਰ੍ਹਾਂ ਕਮਜ਼ੋਰ ਮਹਿਸੂਸ ਕਰ ਰਿਹਾ ਹੈ ਤਾਂ ਇਹ ਵੀ ਨਮੋਨੀਆ ਦੇ ਲੱਛਣ ਹੋ ਸਕਦੇ ਹਨ।

ਘਬਰਾਹਟ ਤੇ ਉਲਟੀਆਂ
ਨਮੋਨੀਆ ਦੇ ਮਰੀਜ਼ਾਂ ਨੂੰ ਅਕਸਰ ਘਬਰਾਹਟ ਜਾਂ ਉਲਟੀਆਂ ਦੀ ਸਮੱਸਿਆ ਵੀ ਹੋ ਸਕਦੀ ਹੈ। ਜੇਕਰ ਤੁਹਾਡੇ ਸਰੀਰ ਵਿਚ ਵਾਰ-ਵਾਰ ਇਹ ਲੱਛਣ ਸਾਹਮਣੇ ਆ ਰਹੇ ਹਨ ਤਾਂ ਗੰਭੀਰ ਹੋ ਸਕਦਾ ਹੈ।

ਨਮੋਨੀਆ ਦਾ ਇਲਾਜ
ਨਮੋਨੀਆ ਦਾ ਸਮੇਂ ਸਿਰ ਇਲਾਜ ਕਰਨਾ ਬਹੁਤ ਜ਼ਰੂਰੀ ਹੈ। ਜੇਕਰ ਇਸਦੇ ਲੱਛਣਾਂ ਦੀ ਸਮੇਂ ਸਿਰ ਪਛਾਣ ਹੋ ਜਾਵੇ ਤਾਂ ਇਸ ਤੋਂ ਜਲਦੀ ਛੁਟਕਾਰਾ ਪਾਇਆ ਜਾ ਸਕਦਾ ਹੈ। ਨਮੂਨੀਆ ਦਾ ਇਲਾਜ ਮੁੱਖ ਤੌਰ 'ਤੇ ਐਂਟੀਬਾਇਓਟਿਕਸ (ਬੈਕਟੀਰੀਆ ਵਾਲੇ ਨਮੋਨੀਆ ਲਈ) ਜਾਂ ਐਂਟੀਵਾਇਰਲ ਦਵਾਈਆਂ ਨਾਲ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ, ਆਰਾਮ ਅਤੇ ਵਧੇਰੇ ਪਾਣੀ ਦਾ ਸੇਵਨ ਵੀ ਇਸ ਨੂੰ ਠੀਕ ਕਰਨ 'ਚ ਮਦਦ ਕਰਦਾ ਹੈ। ਇਸਦੇ ਇਲਾਜ ਲਈ ਡਾਕਟਰ ਦੀ ਸਲਾਹ ਲੈਣਾ ਜ਼ਰੂਰੀ ਹੈ।

ਲੱਛਣਾਂ ਨੂੰ ਨਜ਼ਰਅੰਦਾਜ਼ ਕਿਉਂ ਨਹੀਂ ਕਰਨਾ ਚਾਹੀਦਾ?
ਨਮੂਨੀਆ ਦੇ ਲੱਛਣਾਂ ਨੂੰ ਨਜ਼ਰਅੰਦਾਜ਼ ਕਰਨਾ ਬਹੁਤ ਖ਼ਤਰਨਾਕ ਹੋ ਸਕਦਾ ਹੈ। ਜੇਕਰ ਇਸਦੀ ਸਮੇਂ ਸਿਰ ਪਛਾਣ ਨਾ ਕੀਤੀ ਜਾਵੇ, ਤਾਂ ਇਹ ਵਿਅਕਤੀ ਦੇ ਸਰੀਰ ਦੇ ਹੋਰ ਹਿੱਸਿਆਂ ਨੂੰ ਵੀ ਪ੍ਰਭਾਵਿਤ ਕਰ ਸਕਦਾ ਹੈ। ਨਮੋਨੀਆ ਫੇਫੜਿਆਂ ਨੂੰ ਸੰਕਰਮਿਤ ਕਰਦਾ ਹੈ, ਜਿਸ ਨਾਲ ਸਰੀਰ ਵਿੱਚ ਆਕਸੀਜਨ ਦੀ ਕਮੀ ਹੋ ਜਾਂਦੀ ਹੈ। ਇਹ ਸਥਿਤੀ ਮੌਤ ਦਾ ਕਾਰਨ ਵੀ ਬਣ ਸਕਦੀ ਹੈ। ਇਸੇ ਲਈ ਜੇਕਰ ਤੁਹਾਨੂੰ ਨਮੂਨੀਆ ਦੇ ਕੋਈ ਲੱਛਣ ਦਿਖਾਈ ਦਿੰਦੇ ਹਨ ਤਾਂ ਤੁਹਾਨੂੰ ਤੁਰੰਤ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ।

Have something to say? Post your comment

ਅਤੇ ਸਿਹਤ ਖਬਰਾਂ

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਕਿਸੇ ਸੁਪਰਫੂਡ ਤੋਂ ਘੱਟ ਨਹੀਂ ਹੈ ਇਹ ਸਬਜ਼ੀ, ਕਿਡਨੀ ਲਿਵਰ ਨੂੰ ਕਰੇ ਡਿਟਾਕਸ, ਮਿਲਣਗੇ ਹੋਰ ਵੀ ਕਈ ਫ਼ਾਇਦੇ

ਕਿਸੇ ਸੁਪਰਫੂਡ ਤੋਂ ਘੱਟ ਨਹੀਂ ਹੈ ਇਹ ਸਬਜ਼ੀ, ਕਿਡਨੀ ਲਿਵਰ ਨੂੰ ਕਰੇ ਡਿਟਾਕਸ, ਮਿਲਣਗੇ ਹੋਰ ਵੀ ਕਈ ਫ਼ਾਇਦੇ