Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਨਵਾਂਸ਼ਹਿਰ ਜ਼ਿਲ੍ਹੇ 'ਚ ਨਵੀਆਂ ਹਦਾਇਤਾਂ ਜਾਰੀ! 14 ਜੂਨ ਤੱਕ ਲੱਗੀਆਂ ਇਹ ਪਾਬੰਦੀਆਂ

20 ਅਪ੍ਰੈਲ, 2026 07:10 PM

ਨਵਾਂਸ਼ਹਿਰ : ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਤਹਿਤ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ’ਚ 14 ਜੂਨ ਤੱਕ ਵੱਖ-ਵੱਖ ਪਾਬੰਦੀਆਂ ਲਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਕਿਸੇ ਵੀ ਤਰ੍ਹਾਂ ਦੇ ਮੈਰਿਜ ਪੈਲੇਸ/ਰਿਜ਼ੋਰਟ, ਮੇਲੇ, ਧਾਰਮਿਕ ਸਥਾਨਾਂ, ਜਲੂਸ, ਬਰਾਤ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ/ਜਨਤਕ ਇਕੱਠਾਂ ਅਤੇ ਵਿੱਦਿਅਕ ਅਦਾਰਿਆਂ ’ਚ ਅਸਲਾ/ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ 'ਤੇ ਪੂਰਨ ਪਾਬੰਦੀ ਲਾਈ ਹੈ। ਇਸ ਤੋਂ ਇਲਾਵਾ ਹਥਿਆਰਾਂ ਦੇ ਜਨਤਕ ਅਤੇ ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਵੀ ਉਕਤ ਪਾਬੰਦੀ ਲਾਗੂ ਰਹੇਗੀ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਹੁਕਮਾਂ ‘ਚ ਦੱਸਿਆ ਕਿ ਹਥਿਆਰਾਂ ਜਾਂ ਹਿੰਸਾ ਨੂੰ ਹੁਲਾਰਾ ਦੇਣ ਵਾਲੇ ਗੀਤ ਵੀ ਇਸ ਪਾਬੰਦੀ/ਮਨਾਹੀ ਦੇ ਘੇਰੇ ’ਚ ਸ਼ਾਮਲ ਹਨ। ਇਸ ਸਬੰਧੀ ਜ਼ਿਲ੍ਹਾ ਪੁਲਸ ਵੱਲੋਂ ਵੱਖ-ਵੱਖ ਇਲਾਕਿਆਂ ਵਿਚ ਅਚਨਚੇਤ ਚੈਕਿੰਗ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ਵਾਲੇ ਵਿਰੁੱਧ ਐੱਫ਼. ਆਈ. ਆਰ. ਦਰਜ ਕੀਤੀ ਜਾਵੇਗੀ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਜਨਤਕ ਥਾਂਵਾਂ ‘ਤੇ ਨਾਅਰੇ ਲਾਉਣ/ਭੜਕਾਊ ਭਾਸ਼ਣ ਦੇਣ, ਬਿਨਾਂ ਪ੍ਰਵਾਨਗੀ ਜਲੂਸ ਕੱਢਣ/ਮੀਟਿੰਗ/ਰੈਲੀ ਕਰਨ ’ਤੇ ਰੋਕ
ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਨੇ ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਵਾਸਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਜਨਤਕ ਥਾਂਵਾਂ ਤੇ ਕਿਸੇ ਵਿਅਕਤੀ ਵੱਲੋਂ ਨਾਅਰੇ ਲਾਉਣ/ ਭੜਕਾਊ ਭਾਸ਼ਣ ਦੇਣ, ਜਨਤਕ ਥਾਵਾਂ ‘ਤੇ ਬਿਨਾਂ ਪ੍ਰਵਾਨਗੀ ਜਲੂਸ ਕੱਢਣ/ਮੀਟਿੰਗ ਕਰਨ/ਰੈਲੀ ਕਰਨ ’ਤੇ ਪਾਬੰਦੀ ਲਾਈ ਹੈ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਹਾਲਤਾਂ ਵਿਚ ਉੱਪ ਮੰਡਲ ਮੈਜਿਸਟ੍ਰੇਟ ਪਾਸੋਂ ਅਗਾਊਂ ਪ੍ਰਵਾਨਗੀ ਲੈ ਕੇ ਜਨਤਕ ਮੀਟਿੰਗਾਂ, ਜਲੂਸ ਜਾਂ ਰੈਲੀ ਕੀਤੀ ਜਾ ਸਕਦੀ ਹੈ। ਇਹ ਹੁਕਮ ਪੁਲਿਸ/ ਆਰਮੀ ਵਰਦੀ ਵਿੱਚ ਮਿਲਟਰੀ ਅਮਲਾ, ਡਿਊਟੀ ‘ਤੇ ਤਾਇਨਾਤ ਕੋਈ ਹੋਰ ਸਰਕਾਰੀ ਕਰਮਚਾਰੀ ਅਤੇ ਵਿਆਹ/ਸ਼ਾਦੀ/ਸ਼ੋਕਮਈ ਇਕੱਠ/ ਧਾਰਮਿਕ ਅਸਥਾਨਾਂ/ਸੰਸਥਾਵਾਂ ਦੇ ਅੰਦਰ–ਪ੍ਰਮਾਤਮਾ/ ਅਕਾਲ ਪੁਰਖ ਦੀ ਉਸਤਿਤ ਸ਼ਬਦ ਕੀਰਤਨ ਕਰਨ ‘ਤੇ ਲਾਗੂ ਨਹੀਂ ਹੋਵੇਗਾ।

ਪੈਟਰੋਲ ਪੰਪਾਂ ਅਤੇ ਬੈਂਕਾਂ ‘ਚ ਸੀ. ਸੀ. ਟੀ. ਵੀ. ਕੈਮਰੇ ਲਾਉਣ ਦੇ ਹੁਕਮ
ਜ਼ਿਲ੍ਹਾ ਮੈਜਿਸਟਰੇਟ ਨੇ ਇੱਕ ਹੋਰ ਹੁਕਮ ਰਾਹੀਂ ਜ਼ਿਲ੍ਹੇ ਵਿਚ ਕਿਸੇ ਵਿਅਕਤੀ/ਸੰਸਥਾ ਵੱਲੋਂ ਸਰਕਾਰੀ/ਪੰਚਾਇਤੀ ਜਗ੍ਹਾ ’ਤੇ ਕੋਈ ਗੇਟ ਉਸਾਰਨ ‘ਤੇ ਪਾਬੰਦੀ ਲਾਈ ਹੈ। ਜੇਕਰ ਅਜਿਹਾ ਕੋਈ ਯਾਦਗਾਰੀ ਗੇਟ ਉਸਾਰਨਾ ਹੋਵੇ ਤਾਂ ਪਹਿਲਾਂ ਸਬੰਧਤ ਵਿਭਾਗ ਤੋਂ ਪ੍ਰਵਾਨਗੀ ਲੈਣ ਉਪਰੰਤ ਜ਼ਿਲ੍ਹਾ ਮੈਜਿਸਟਰੇਟ ਪਾਸੋਂ ਮੰਨਜ਼ੂਰੀ ਲਈ ਜਾਵੇਗੀ। ਇਸ ਤਰ੍ਹਾਂ ਜ਼ਿਲ੍ਹੇ ਵਿੱਚ ਪੈਂਦੀਆਂ ਬੈਂਕਾਂ ਦੇ ਮੈਨੇਜਰਾਂ ਅਤੇ ਪੈਟਰੋਲ ਪੰਪਾਂ ਦੇ ਮਾਲਕਾਂ ਨੂੰ ਆਪਣੇ-ਆਪਣੇ ਪੈਟਰੋਲ ਪੰਪਾਂ ਅਤੇ ਬੈਂਕਾਂ ਵਿੱਚ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ, ਜਿਨ੍ਹਾਂ ਵਿੱਚ ਘੱਟ ਤੋਂ ਘੱਟ 07 ਦਿਨਾਂ ਦੀ ਰਿਕਾਰਡਿੰਗ ਸਮਰੱਥਾ ਹੋਵੇ। ਜਾਰੀ ਹੁਕਮ ਵਿੱਚ ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਪੈਟਰੋਲ ਪੰਪ ਅਤੇ ਬੈਂਕਾਂ ਵਿੱਚ ਡਕੈਤੀ/ਚੋਰੀ ਦੀਆਂ ਵਾਰਦਾਤਾਂ ਸਮੇਂ-ਸਮੇਂ ਤੇ ਹੋ ਰਹੀਆਂ ਹਨ। ਇਨ੍ਹਾਂ ਡਕੈਤੀਆਂ ਦੌਰਾਨ ਲੁਟੇਰੇ, ਹਥਿਆਰਾਂ ਸਮੇਤ ਜਾਂਦੇ ਹਨ ਅਤੇ ਜ਼ਬਰਨ ਦਾਖਲ ਹੋ ਕੇ ਲੁੱਟਮਾਰ ਕਰਦੇ ਹਨ, ਜਿਸ ਨਾਲ ਆਮ ਜਨਤਾ ਦੀ ਜਾਨ-ਮਾਲ ਦਾ ਖ਼ਤਰਾ ਪੈਦਾ ਹੋ ਜਾਂਦਾ ਹੈ ਕਿਉਂਕਿ ਉਨ੍ਹਾਂ ਲੁਟੇਰਿਆਂ ਪਾਸ ਖ਼ਤਰਨਾਕ ਹਥਿਆਰ ਹੁੰਦੇ ਹਨ। ਬੈਂਕਾਂ ਅਤੇ ਪੈਟਰੋਲ ਪੰਪਾਂ ਉੱਤੇ ਸੀ. ਸੀ. ਟੀ. ਵੀ. ਕੈਮਰੇ ਲੱਗਣ ਨਾਲ ਇਨ੍ਹਾਂ ਵਾਰਦਾਤਾਂ ਨੂੰ ਰੋਕਣ ਵਿੱਚ ਸਹਾਇਤਾ ਮਿਲੇਗੀ। ਇਹ ਹੁਕਮ 14 ਜੂਨ 2026 ਤੱਕ ਲਾਗੂ ਰਹਿਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ