ਨਵਾਂਸ਼ਹਿਰ (ਮਨੋਰੰਜਨ ਕਾਲੀਆ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਨੇ ਅੱਜ ਅੰਤਰ ਜ਼ਿਲ੍ਹਾ ਇੰਸਪੈਕਸ਼ਨ ਪ੍ਰੋਗਰਾਮ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਿਹਤ ਬਲਾਕ ਪੋਸੀ ਅਧੀਨ ਆਉਂਦੇ ਆਯੂਸ਼ਮਾਨ ਆਰੋਗਿਆ ਕੇਂਦਰ, ਮੋਰਾਂਵਾਲੀ ਦੀ ਚੈਕਿੰਗ ਕੀਤੀ।
ਇਸ ਮੌਕੇ ਉਨ੍ਹਾਂ ਨੇ ਕੇਂਦਰ ਵਿੱਚ ਆਨਲਾਈਨ ਕੰਮ ਦੀ ਪ੍ਰਗਤੀ , ਮਰੀਜ਼ਾਂ ਦਾ ਮੈਡੀਕਲ ਰਿਕਾਰਡ, ਨਿਰਧਾਰਿਤ ਦਵਾਈਆਂ ਦੀ ਉਪਲੱਬਧਤਾ, ਦਵਾਈਆਂ ਸਟਾਕ ਵਿੱਚੋਂ ਕੱਢਣ ਦੀ ਪ੍ਰਕਿਰਿਆ ਸਮੇਤ ਸਾਫ-ਸਫਾਈ ਦੇ ਪ੍ਰਬੰਧਾਂ ਦਾ ਵਿਸ਼ੇਸ਼ ਤੌਰ ’ਤੇ ਜਾਇਜ਼ਾ ਲਿਆ। ਉਨ੍ਹਾਂ ਨੇ ਬਾਇਓ ਮੈਡੀਕਲ ਵੇਸਟ ਦੇ ਨਿਪਟਾਰੇ ਲਈ ਨਿਯਮਾਂ ਦੀ ਪਾਲਣ ਨੂੰ ਵੀ ਦੇਖਿਆ। ਡਾ. ਸਿੰਘ ਨੇ ਇਸ ਕੇਂਦਰ ਵਿੱਚੋੰ ਸਿਹਤ ਸਹੂਲਤਾਂ ਦਾ ਲਾਭ ਪ੍ਰਾਪਤ ਕਰਨ ਵਾਲੇ ਮਰੀਜ਼ਾਂ ਨੂੰ ਫੋਨ ਕਰਕੇ ਉਨ੍ਹਾਂ ਤੋਂ ਸਿਹਤ ਸੇਵਾਵਾਂ ਸਬੰਧੀ ਫੀਡਬੈਕ ਵੀ ਲਈ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਇਹ ਇੰਸਪੈਕਸ਼ਨ ਇਹ ਯਕੀਨੀ ਬਣਾਉਣ 'ਤੇ ਕੇਂਦਰਿਤ ਹੈ ਕਿ ਆਯੂਸ਼ਮਾਨ ਆਰੋਗਿਆ ਕੇਂਦਰਾਂ ਪੰਜਾਬ ਸਰਕਾਰ ਦੇ ਸਥਾਪਿਤ ਸਟੈਂਡਰਡ ਆਪਰੇਟਿੰਗ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ ਆਮ ਲੋਕਾਂ ਨੂੰ ਲੋੜੀਂਦੀ ਦੇਖਭਾਲ ਪ੍ਰਦਾਨ ਕਰ ਰਹੇ ਹਨ।