Sunday, November 01, 2026
BREAKING
• ਸਿਰਫ਼ ਮਨੁੱਖੀ ਭਲਾਈ ਹੀ ਸਾਨੂੰ ਮੁਕਤੀ ਵੱਲ ਲਿਜਾ ਸਕਦੀ ਹੈ: ਸਾਧਵੀ ਮੰਗਲਾ ਭਾਰਤੀ • 'ਪੰਜਾਬ 'ਚ ਬਣੇਗੀ NDA ਗਠਜੋੜ ਦੀ ਸਰਕਾਰ', ਅਮਿਤ ਸ਼ਾਹ ਨੇ ਕੀਤਾ ਵੱਡਾ ਦਾਅਵਾ • ਨਿਊਜ਼ੀਲੈਂਡ ਨੇ 7 ਵਿਕਟਾਂ ਨਾਲ ਜਿੱਤਿਆ ਮੈਚ, ਟੀ20 ਸੀਰੀਜ਼ 'ਤੇ ਭਾਰਤ ਦਾ 3-2 ਨਾਲ ਕਬਜ਼ਾ • ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ ਕੀਤੀ ਕਾਮਨਾ • ਚੰਡੀਗੜ੍ਹ ਪੁਲਸ ਨੂੰ ਮਿਲਿਆ ਰਾਸ਼ਟਰਪਤੀ ਸਨਮਾਨ, ਅਮਿਤ ਸ਼ਾਹ ਨੇ ਸੌਂਪਿਆ ਪ੍ਰੈਜ਼ੀਡੈਂਟਸ ਪੁਲਸ ਕਲਰ • ਨਵੰਬਰ 1984 ਦਾ ਸਿੱਖ ਕਤਲੇਆਮ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਮੱਥੇ 'ਤੇ ਕਲੰਕ: ਐਡਵੋਕੇਟ ਧਾਮੀ • ਪੀ. ਜੀ. ਆਈ. ’ਚ 12 ਅਧਿਕਾਰੀ ਤੇ ਕਰਮਚਾਰੀ ਹੋਏ ਸੇਵਾਮੁਕਤ • ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਬੈਂਗਲੁਰੂ-ਮੁੰਬਈ ਵੰਦੇ ਭਾਰਤ ਸਲੀਪਰ ਐਕਸਪ੍ਰੈੱਸ ਨੂੰ ਦਿਖਾਈ ਹਰੀ ਝੰਡੀ • ਅਯੁੱਧਿਆ ਵਿਵਾਦ : ਨਿਰਧਾਰਿਤ ਜ਼ਮੀਨ ’ਤੇ ਹੀ ਰਾਮ ਮੰਦਰ ਬਣੇ ਹੋਣ ਦਾ ਪਤਾ ਲਗਾਉਣ ਲਈ ਸੁਪਰੀਮ ਕੋਰਟ ’ਚ ਪਟੀਸ਼ਨ • ਰਾਸ਼ਟਰਪਤੀ ਮੁਰਮੂ ਨੇ ਹਰਿਆਣਾ ਦੀ ਪਵਿੱਤਰ ਧਰਤੀ ਨੂੰ ਕੀਤਾ ਨਮਨ, ਕਿਹਾ- 'ਗੀਤਾ ਦੇ ਸੰਦੇਸ਼ ਨੂੰ ਪੂਰੀ ਦੁਨੀਆ 'ਚ...'

ਪੰਜਾਬ

ਨਵੰਬਰ 1984 ਦਾ ਸਿੱਖ ਕਤਲੇਆਮ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਮੱਥੇ 'ਤੇ ਕਲੰਕ: ਐਡਵੋਕੇਟ ਧਾਮੀ

01 ਨਵੰਬਰ, 2026 06:26 PM

ਅੰਮ੍ਰਿਤਸਰ : ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਨਵੰਬਰ 1984 ਦੌਰਾਨ ਹੋਏ ਸਿੱਖ ਕਤਲੇਆਮ ਦੇ ਜ਼ਖ਼ਮ ਅਜੇ ਵੀ ਅੱਲ੍ਹੇ ਹਨ ਅਤੇ ਦੁੱਖ ਦੀ ਗੱਲ ਹੈ ਕਿ ਚਾਰ ਦਹਾਕਿਆਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਪੀੜਤ ਸਿੱਖ ਪਰਿਵਾਰਾਂ ਨੂੰ ਇਨਸਾਫ਼ ਨਹੀਂ ਮਿਲ ਸਕਿਆ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਵੰਬਰ 1984 ਵਿਚ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿਚ ਹੋਏ ਸਿੱਖ ਕਤਲੇਆਮ ਦੌਰਾਨ ਕੋਹ ਕੋਹ ਕੇ ਮਾਰੇ ਗਏ ਸਿੰਘ, ਸਿੰਘਣੀਆਂ ਤੇ ਪੁਝੰਗੀਆ ਨੂੰ ਸਤਿਕਾਰ ਭੇਟ ਕਰਦਿਆਂ ਕੀਤਾ।


ਐਡਵੋਕੇਟ ਧਾਮੀ ਨੇ ਕਿਹਾ ਸਰਕਾਰ ਦੀ ਸ਼ਹਿ ’ਤੇ 1 ਨਵੰਬਰ ਤੋਂ ਲੈ ਕੇ ਕਰੀਬ ਇਕ ਹਫਤੇ ਤੱਕ ਸਿੱਖਾਂ ਉੱਤੇ ਅਣਮਨੁੱਖੀ ਜ਼ੁਲਮ ਢਾਹੇ ਗਏ ਅਤੇ ਕੋਹ ਕੋਹ ਕੇ ਮਾਰਿਆ ਗਿਆ। ਇਹ ਮਾਨਵਤਾ ਵਿਰੁੱਧ ਅਜਿਹਾ ਘਿਨਾਉਣਾ ਕਾਰਾ ਸੀ, ਜਿਸ ਨੇ ਸਮੁੱਚੀ ਦੁਨੀਆ ਦੇ ਸੰਵੇਦਨਸ਼ੀਲ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖਾਂ ਦਾ ਇਹ ਕਤਲੇਆਮ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦੇ ਮੱਥੇ ਤੇ ਕਲੰਕ ਹੈ। ਉਨ੍ਹਾਂ ਕਿਹਾ ਕਿ ਇਸ ਕਤਲੇਆਮ ਲਈ ਜ਼ਿੰਮੇਵਾਰ ਲੋਕਾਂ ਨੂੰ ਕਾਨੂੰਨ ਅਨੁਸਾਰ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਸਨ, ਪਰ ਅਫ਼ਸੋਸ ਕਿ ਇਨਸਾਫ਼ ਦੇਣ ਦੀ ਬਜਾਏ ਉਸ ਸਮੇਂ ਦੀ ਸਰਕਾਰ ਨੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਆਗੂਆਂ ਦੀ ਹਮੇਸ਼ਾ ਪੁਸ਼ਤਪਨਾਹੀ ਕੀਤੀ ਅਤੇ ਉਨ੍ਹਾਂ ਨੂੰ ਉੱਚੇ ਸਿਆਸੀ ਅਹੁਦਿਆਂ ਨਾਲ ਨਿਵਾਜਿਆ।


ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿਚ ਸਿੱਖ ਕੌਮ ਨੇ ਵੱਡਮੁੱਲੀਆਂ ਕੁਰਬਾਨੀਆਂ ਦਿੱਤੀਆਂ, ਪਰ ਇਸ ਦੇ ਬਾਵਜੂਦ ਸਿੱਖਾਂ ਨਾਲ ਵਾਰ-ਵਾਰ ਬੇਇਨਸਾਫ਼ੀ ਹੋਈ ਹੈ। ਨਵੰਬਰ ਮਹੀਨਾ ਆਉਂਦਿਆਂ ਹੀ ਕਤਲੇਆਮ ਦੇ ਪੀੜਤ ਪਰਿਵਾਰਾਂ ਅਤੇ ਸਮੁੱਚੀ ਸਿੱਖ ਕੌਮ ਦੇ ਪੁਰਾਣੇ ਜ਼ਖ਼ਮ ਮੁੜ ਹਰੇ ਹੋ ਜਾਂਦੇ ਹਨ। ਸਰਕਾਰਾਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪੀੜਤਾਂ ਨੂੰ ਇਨਸਾਫ਼ ਦਿਵਾਉਣ ਅਤੇ ਕਤਲੇਆਮ ਲਈ ਜ਼ਿੰਮੇਵਾਰ ਲੋਕਾਂ ਨੂੰ ਸਜ਼ਾਵਾਂ ਦਿਵਾਉਣ ਲਈ ਠੋਸ ਕਦਮ ਚੁੱਕਣ।
ਐਡਵੋਕੇਟ ਧਾਮੀ ਨੇ ਕਿਹਾ ਕਿ ਇਨਸਾਫ਼ ਦੀ ਇਹ ਲੜਾਈ ਸਿਰਫ਼ ਪੀੜਤ ਪਰਿਵਾਰਾਂ ਦੀ ਨਹੀਂ, ਸਗੋਂ ਮਨੁੱਖੀ ਅਧਿਕਾਰਾਂ, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਨਿਆਂ ਪ੍ਰਣਾਲੀ ਵਿਚ ਭਰੋਸੇ ਦੀ ਵੀ ਲੜਾਈ ਹੈ। ਜਦੋਂ ਤੱਕ ਦੋਸ਼ੀਆਂ ਨੂੰ ਉਨ੍ਹਾਂ ਦੇ ਕੀਤੇ ਦੀ ਸਜ਼ਾ ਨਹੀਂ ਮਿਲਦੀ, ਉਦੋਂ ਤੱਕ ਪੀੜਤ ਪਰਿਵਾਰਾਂ ਦੇ ਹਿਰਦੇ ਸ਼ਾਂਤ ਨਹੀਂ ਹੋਣਗੇ।


ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਇਸ ਦਰਦਨਾਕ ਸਾਕੇ ਨੂੰ ਕਦੇ ਵੀ ਭੁਲਾ ਨਹੀਂ ਸਕਦੀ ਅਤੇ ਹਰ ਸਾਲ ਇਸ ਦੀ ਯਾਦ ਮਨਾਈ ਜਾਂਦੀ ਹੈ। ਇਸੇ ਸਬੰਧ ਵਿੱਚ ਭਲਕੇ 2 ਨਵੰਬਰ ਨੂੰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਸ਼ਹੀਦਾਂ ਨਮਿਤ ਅਰਦਾਸ ਕੀਤੀ ਜਾਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਸਿਰਫ਼ ਮਨੁੱਖੀ ਭਲਾਈ ਹੀ ਸਾਨੂੰ ਮੁਕਤੀ ਵੱਲ ਲਿਜਾ ਸਕਦੀ ਹੈ: ਸਾਧਵੀ ਮੰਗਲਾ ਭਾਰਤੀ

ਸਿਰਫ਼ ਮਨੁੱਖੀ ਭਲਾਈ ਹੀ ਸਾਨੂੰ ਮੁਕਤੀ ਵੱਲ ਲਿਜਾ ਸਕਦੀ ਹੈ: ਸਾਧਵੀ ਮੰਗਲਾ ਭਾਰਤੀ

ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ ਕੀਤੀ ਕਾਮਨਾ

ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ ਕੀਤੀ ਕਾਮਨਾ

ਸੁਨਾਮ ਹਲਕੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ: ਅਮਨ ਅਰੋੜਾ

ਸੁਨਾਮ ਹਲਕੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ: ਅਮਨ ਅਰੋੜਾ

40 ਉਮੀਦਵਾਰਾਂ ਦੀ ਪਹਿਲੀ ਸੂਚੀ ਨੇ ‘ਆਪ’ ਵਿੱਚ ਫੁੱਟ ਦੀਆਂ ਅਫ਼ਵਾਹਾਂ ਨੂੰ ਬੇਬੁਨਿਆਦ ਸਾਬਤ ਕੀਤਾ: ਅਮਨ ਅਰੋੜਾ

40 ਉਮੀਦਵਾਰਾਂ ਦੀ ਪਹਿਲੀ ਸੂਚੀ ਨੇ ‘ਆਪ’ ਵਿੱਚ ਫੁੱਟ ਦੀਆਂ ਅਫ਼ਵਾਹਾਂ ਨੂੰ ਬੇਬੁਨਿਆਦ ਸਾਬਤ ਕੀਤਾ: ਅਮਨ ਅਰੋੜਾ

ਬਜਰੰਗ ਦਾਸ ਗਰਗ ਨੂੰ ਸਨਮਾਨਿਤ ਕੀਤਾ ਗਿਆ   

ਬਜਰੰਗ ਦਾਸ ਗਰਗ ਨੂੰ ਸਨਮਾਨਿਤ ਕੀਤਾ ਗਿਆ   

Big Breaking : AAP ਵੱਲੋਂ 40 ਉਮੀਦਵਾਰਾਂ ਦਾ ਐਲਾਨ, ਧੂਰੀ ਤੋਂ ਚੋਣ ਲੜਨਗੇ ਭਗਵੰਤ ਮਾਨ

Big Breaking : AAP ਵੱਲੋਂ 40 ਉਮੀਦਵਾਰਾਂ ਦਾ ਐਲਾਨ, ਧੂਰੀ ਤੋਂ ਚੋਣ ਲੜਨਗੇ ਭਗਵੰਤ ਮਾਨ

ਪੰਜਾਬ ਕਾਂਗਰਸ ਦੇ ਲੀਡਰਾਂ ਨਾਲ ਮੀਟਿੰਗ ਮਗਰੋਂ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੇ ਲੀਡਰਾਂ ਨਾਲ ਮੀਟਿੰਗ ਮਗਰੋਂ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਦਾ ਵੱਡਾ ਬਿਆਨ

ਪੰਜਾਬ ਪੁਲਸ ਨੇ MP ਤੋਂ ਮੰਗਵਾਏ ਹਥਿਆਰਾਂ ਨਾਲ ਫੜੇ 3 ਮੁਲਜ਼ਮ! DGP ਨੇ ਕੀਤਾ ਖ਼ੁਲਾਸਾ

ਪੰਜਾਬ ਪੁਲਸ ਨੇ MP ਤੋਂ ਮੰਗਵਾਏ ਹਥਿਆਰਾਂ ਨਾਲ ਫੜੇ 3 ਮੁਲਜ਼ਮ! DGP ਨੇ ਕੀਤਾ ਖ਼ੁਲਾਸਾ

2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਚੋਣ ਬਿਗੁਲ ਵਜਾਉਣਗੇ ਰਾਹੁਲ ਗਾਂਧੀ

2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਚੋਣ ਬਿਗੁਲ ਵਜਾਉਣਗੇ ਰਾਹੁਲ ਗਾਂਧੀ

ਪੰਜਾਬ ਕੈਬਨਿਟ ਦੀ ਬੈਠਕ ਅੱਜ, ਮੁਲਾਜ਼ਮਾਂ ਦੇ ਡੀ. ਏ. ਤੇ ਕੱਚੇ ਮੁਲਾਜ਼ਮਾਂ ’ਤੇ ਫੈਸਲੇ ਦੀ ਉਮੀਦ

ਪੰਜਾਬ ਕੈਬਨਿਟ ਦੀ ਬੈਠਕ ਅੱਜ, ਮੁਲਾਜ਼ਮਾਂ ਦੇ ਡੀ. ਏ. ਤੇ ਕੱਚੇ ਮੁਲਾਜ਼ਮਾਂ ’ਤੇ ਫੈਸਲੇ ਦੀ ਉਮੀਦ