ਪਠਾਨਕੋਟ : ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਪਠਾਨਕੋਟ ਤੋਂ "ਨਸ਼ਾ ਮੁਕਤ ਪੰਜਾਬ ਯਾਤਰਾ" ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਰੈਲੀ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਨੇ ਕਿਹਾ ਕਿ ਨਸ਼ਾ ਅੱਜ ਦੁਨੀਆ ਦੀ ਬਹੁਤ ਵੱਡੀ ਸਮੱਸਿਆ ਬਣ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਸਥਾਨ ਤੋਂ ਅੱਜ 'ਨਸ਼ਾ ਮੁਕਤ ਪੰਜਾਬ ਯਾਤਰਾ' ਦੀ ਸ਼ੁਰੂਆਤ ਹੋ ਰਹੀ ਹੈ। ਅਸੀਂ ਪੰਜਾਬ ਨੂੰ ਨਸ਼ੇ ਦੀ ਲਾਹਨਤ ਤੋਂ ਛੁਟਕਾਰਾ ਦਿਵਾਉਣਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਇਹ ਪੱਛਮੀ ਦੇਸ਼ਾਂ ਦੀ ਦੇਣ ਹੈ। ਅੱਜ ਕੋਈ ਵੀ ਮੁਲਕ ਅਜਿਹਾ ਨਹੀਂ ਹੋ ਜੋ ਨਸ਼ਾ ਤੋਂ ਗ੍ਰਸਤ ਨਾ ਹੋਵੇ। ਭਾਰਤ ਸਮੇਤ ਦੁਨੀਆ ਦੇ ਸਾਰੇ ਮੁਲਕ ਇਸ ਸਮੱਸਿਆ ਨਾਲ ਜੂਝ ਰਹੇ ਹਨ। ਪੰਜਾਬ ਵਿਚ ਭਾਜਪਾ ਨੇ ਇਹ ਸੰਕਲਪ ਲਿਆ ਹੈ ਕਿ ਪੰਜਾਬ ਨੂੰ ਨਸ਼ੇ ਦੀ ਲਾਹਨਤ ਤੋਂ ਬਚਾਉਣਾ ਹੈ। ਭਾਜਪਾ ਜੋ ਕਹਿੰਦੀ ਹੈ, ਉਹ ਕਰਦੀ ਵੀ ਹੈ। ਭਾਜਪਾ ਨੇ 370 ਦੀ ਧਾਰਾ ਖ਼ਤਮ ਕੀਤੀ। ਭਾਰਤ ਨੇ ਰਾਮ ਮੰਦਿਰ ਦਾ ਨਿਰਮਾਣ ਕੀਤਾ। ਭਾਜਪਾ ਜੋ ਸੰਕਲਪ ਲੈਂਦੀ ਹੈ, ਉਸ ਨੂੰ ਪੂਰਾ ਕਰਦੀ ਹੈ।
ਉਥੇ ਹੀ ਮਨੋਰੰਜਨ ਕਾਲੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ 'ਤੇ ਤਿੱਖੇ ਸ਼ਬਦੀ ਹਮਲੇ ਕਰਦੇ ਕਿਹਾ ਕਿ ਕਾਂਗਰਸ ਨੇ ਵੀ ਪੰਜਾਬ ਵਿਚੋਂ ਨਸ਼ਾ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ ਪਰ ਉਹ ਖ਼ਤਮ ਨਹੀਂ ਕਰ ਸਕੀ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਨੇ ਵੀ ਕਿਹਾ ਸੀ ਕਿ ਸੱਤਾ ਵਿਚ ਆਉਣ ਦੌਰਾਨ ਦੋ ਮਹੀਨਿਆਂ ਵਿਚ ਪੰਜਾਬ ਨੂੰ ਨਸ਼ਾ ਮੁਕਤ ਕਰ ਦੇਵਾਂਗੇ ਪੋਰ ਹਾਲਾਤ ਇਹ ਹਨ ਅਜੇ ਪੰਜਵਾਂ ਸਾਲ ਚੱਲ ਰਿਹਾ ਸੀ ਅਤੇ ਇਨ੍ਹਾਂ ਦੇ ਆਪਣੇ ਹੀ ਆਗੂ ਹੁਣ ਕਹਿ ਰਹੇ ਹਨ ਕਿ ਅਸੀਂ ਅਸਫ਼ਲ ਹੋਏ ਹਾਂ। ਕੁਲਤਾਰ ਸਿੰਘ ਸੰਧਵਾਂ ਦਾ ਬਿਆਨ ਹੈ ਕਿ ਅਸੀਂ ਨਸ਼ਾ ਖ਼ਤਮ ਕਰਨ ਵਿਚ ਫੇਲ੍ਹ ਹੋਏ ਹਾਂ। ਉਥੇ ਹੀ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦਾ ਕਹਿਣਾ ਹੈ ਕਿ ਸਰਕਾਰ ਨੇ ਬਾਰਡਰ 'ਤੇ ਉਨ੍ਹਾਂ ਅਫ਼ਸਰਾਂ ਨੂੰ ਪੋਸਟਿੰਗ ਦਿੱਤੀ ਹੈ, ਜਿਹੜੇ ਨਸ਼ੇ ਨੂੰ ਸਰਕਸ਼ਣ ਦਿੱਤਾ ਹੈ।
ਉਥੇ ਹੀ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ 'ਤੇ ਬੋਲਦੇ ਮਨੋਰੰਜਨ ਕਾਲੀਆ ਨੇ ਕਿਹਾ ਕਿ ਹਰਪਾਲ ਚੀਮਾ ਨੂੰ ਗੁਲਜ਼ਾਰ ਸਿੰਘ ਨੇ ਸਵਾਲ ਕੀਤਾ ਸੀ ਕਿ ਤੁਸੀਂ ਪੰਜਾਬ ਵਿਚੋਂ ਨਸ਼ਾ ਨਹੀਂ ਖ਼ਤਮ ਕਰ ਸਕੇ, ਮੇਰਾ ਮੁੰਡਾ ਚਿੱਟਾ ਖਾਹ ਕੇ ਨਸ਼ੇ ਦੀ ਭੇਟ ਚੜ੍ਹ ਗਿਆ। ਹਰਪਾਲ ਸਿੰਘ ਚੀਮਾ ਗੁਲਜ਼ਾਰ ਸਿੰਘ ਦੀ ਗੱਲ ਸੁਣਨ ਦੀ ਬਜਾਏ ਉਸ ਨੂੰ ਇੰਨਾ ਮਜਬੂਰ ਕੀਤਾ ਗਿਆ ਕਿ ਉਸ ਨੇ ਸਲਫ਼ਾਸ ਖਾ ਕੇ ਖ਼ੁਦਕੁਸ਼ੀ ਕਰ ਲਈ। ਇਸੇ ਤਰ੍ਹਾਂ ਸੰਗਰੂਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੋਹਨਜੀਤ ਸਿੰਘ ਵੱਲੋਂ ਝੰਡੇ ਵਿਖਾਉਣ ਦੇ ਮਾਮਲੇ 'ਤੇ ਕਿਹਾ ਕਿ ਮੋਹਨਜੀਤ ਸਿੰਘ 'ਤੇ ਬੇਹੱਦ ਤਸ਼ੱਦਦ ਢਾਹੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਨੇ 92 ਵਿਧਾਇਕ ਦੇ ਕੇ ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਅਤੇ ਅੱਜ ਜਨਤਾ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਬਜਾਏ ਤਸੀਹੇ ਦਿੱਤੇ ਜਾ ਰਹੇ ਹਨ। ਉਥੇ ਹੀ ਭ੍ਰਿਸ਼ਟਾਚਾਰ ਨੂੰ ਲੈ ਕੇ ਮਨੋਰਜੰਨ ਕਾਲੀਆ ਨੇ ਤਿੱਖੇ ਤੰਜ ਕੱਸੇ।