Tuesday, September 29, 2026
BREAKING
• ਭਾਰਤੀ ਯੋਗ ਸੰਸਥਾਨ ਨੇ ਯੋਗ ਜਾਗਰੂਕਤਾ ਪੈਦਾ ਕਰਨ ਲਈ ਪ੍ਰਭਾਤ ਫੇਰੀ ਦਾ ਆਯੋਜਨ ਕੀਤਾ • ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ ਗੱਡੀ ਨਾਲ ਵਾਪਰਿਆ ਹਾਦਸਾ • ਜਥੇਦਾਰ ਗੜਗੱਜ, ਟੇਕ ਸਿੰਘ ਧਨੌਲਾ ਤੇ SGPC ਪ੍ਰਧਾਨ ਵੱਲੋਂ ਰਾਜੋਆਣਾ ਨਾਲ ਮੁਲਾਕਾਤ • LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ ਹੋਵੇਗੀ ਸੁਣਵਾਈ • ਭਾਰਤ-ਚੀਨ ਤਣਾਅ ਵਿਚਾਲੇ ਕਿਤੇ ਕੋਈ ਤੀਜੀ ਧਿਰ ਨਾ ਮਾਰ ਜਾਏ ਬਾਜ਼ੀ ! ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਵੱਡਾ ਬਿਆਨ • IDFC ਫਸਟ ਬੈਂਕ ਮਾਮਲੇ 'ਚ ED ਦੀ ਵੱਡੀ ਕਾਰਵਾਈ ! ਪੰਜਾਬ-ਹਰਿਆਣਾ 'ਚ ਛਾਪੇਮਾਰੀ • ਨਸ਼ਿਆਂ ਦੇ ਮੁੱਦੇ 'ਤੇ ਚਰਨਜੀਤ ਚੰਨੀ ਨੇ ਘੇਰੀ ਭਾਜਪਾ ਅਤੇ ਸੂਬਾ ਸਰਕਾਰ • ਚੰਡੀਗੜ੍ਹ 'ਚ ਬੇਕਾਬੂ ਥਾਰ ਦਾ ਕਹਿਰ, 2 ਨੌਜਵਾਨ ਬੁਰੀ ਤਰ੍ਹਾਂ ਜ਼ਖਮੀ • ਸੋਸ਼ਲ ਮੀਡੀਆ 'ਤੇ ਦੇਵੀ-ਦੇਵਤਿਆਂ ਬਾਰੇ ਇਤਰਾਜ਼ਯੋਗ ਟਿੱਪਣੀਆਂ ਵਿਰੁੱਧ ਸੀ. ਪੀ. ਦਫ਼ਤਰ 'ਚ ਦਿੱਤਾ ਮੰਗ ਪੱਤਰ • ਕਿਸਾਨ ਮੰਡੀਆਂ 'ਚ ਸੁੱਕਾ ਝੋਨਾ ਹੀ ਲੈ ਕੇ ਆਉਣ : ਡਿਪਟੀ ਕਮਿਸ਼ਨਰ

ਪੰਜਾਬ

ਨਸ਼ਿਆਂ ਦੇ ਮੁੱਦੇ 'ਤੇ ਚਰਨਜੀਤ ਚੰਨੀ ਨੇ ਘੇਰੀ ਭਾਜਪਾ ਅਤੇ ਸੂਬਾ ਸਰਕਾਰ

29 ਸਤੰਬਰ, 2026 06:31 PM

ਚੰਡੀਗੜ੍ਹ : ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਦੇ ਕਈ ਵੱਡੇ ਆਗੂਆਂ ਨੇ ਪੰਜਾਬ ਮਾਮਲਿਆਂ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ। ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਵਿਜੇ ਇੰਦਰ ਸਿੰਗਲਾ ਅਤੇ ਸੰਸਦ ਮੈਂਬਰ ਗੁਰਜੀਤ ਔਜਲਾ ਨੇ ਪਾਇਲਟ ਨਾਲ ਪੰਜਾਬ ਦੇ ਸਿਆਸੀ ਹਾਲਾਤ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚਰਚਾ ਕੀਤੀ। ਇਸੇ ਵਿਚਾਲੇ ਮੁਲਾਕਾਤ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ 'ਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸੂਬਾ ਸਰਕਾਰ ਅਤੇ ਭਾਜਪਾ ’ਤੇ ਨਿਸ਼ਾਨਾ ਸਾਧਿਆ। ਚੰਨੀ ਨੇ ਕਿਹਾ ਕਿ ਪੰਜਾਬ 'ਚ ਨਸ਼ਿਆਂ ਨੂੰ ਲੈ ਕੇ ਸਿਰਫ਼ ਵੱਡੀਆਂ-ਵੱਡੀਆਂ ਰੈਲੀਆਂ ਅਤੇ ਭਾਸ਼ਣ ਕਰਨ ਦੀ ਬਜਾਏ ਜ਼ਿੰਮੇਵਾਰੀ ਨਿਭਾਉਣ ਦੀ ਲੋੜ ਹੈ।

ਚੰਨੀ ਨੇ ਕਿਹਾ ਕਿ ਪੰਜਾਬ ਦੀ ਸਰਹੱਦ ਨਾਲ ਲੱਗਦੇ ਇਲਾਕਿਆਂ 'ਚ ਸੁਰੱਖਿਆ ਬਲ ਤਾਇਨਾਤ ਹਨ ਅਤੇ ਕੇਂਦਰ ਸਰਕਾਰ ਦੀ ਵੀ ਇਸ ਮਾਮਲੇ 'ਚ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਹੱਦ ਪਾਰੋਂ ਨਸ਼ਾ ਪੰਜਾਬ 'ਚ ਆ ਰਿਹਾ ਹੈ ਤਾਂ ਇਸ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਜਾਣੇ ਚਾਹੀਦੇ ਹਨ। ਉਨ੍ਹਾਂ ਡਰੋਨ ਰਾਹੀਂ ਨਸ਼ਾ ਆਉਣ ਦੇ ਮੁੱਦੇ ’ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਇਸ ਲਈ ਜ਼ਿੰਮੇਵਾਰ ਅਧਿਕਾਰੀਆਂ ਅਤੇ ਪੁਲਸ ਕਰਮਚਾਰੀਆਂ ’ਤੇ ਕਾਰਵਾਈ ਹੋਣੀ ਚਾਹੀਦੀ ਹੈ।

ਚੰਨੀ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ 'ਚ ਜਿਨ੍ਹਾਂ ਲੋਕਾਂ ਵੱਲੋਂ ਮੰਗਾਂ ਰੱਖੀਆਂ ਜਾ ਰਹੀਆਂ ਹਨ, ਉਨ੍ਹਾਂ ਦੀਆਂ ਮੰਗਾਂ ’ਤੇ ਵੀ ਗੰਭੀਰਤਾ ਨਾਲ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਪੰਜਾਬ ਸਰਕਾਰ ਦੀ ਨਹੀਂ, ਸਗੋਂ ਸਰਹੱਦ ਅਤੇ ਸੁਰੱਖਿਆ ਨਾਲ ਜੁੜੀਆਂ ਕੇਂਦਰੀ ਏਜੰਸੀਆਂ ਦੀ ਵੀ ਜ਼ਿੰਮੇਵਾਰੀ ਹੈ। ਇਸ ਤੋਂ ਇਲਾਵਾ ਚੰਨੀ ਨੇ ਯੂਨੀਵਰਸਿਟੀ ਨਾਲ ਜੁੜੇ ਵਿਵਾਦ ਨੂੰ ਲੈ ਕੇ ਵੀ ਸਰਕਾਰ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਨਾਲ ਸਬੰਧਿਤ ਯੂਨੀਵਰਸਿਟੀ 'ਚ ਹੋਏ ਘਟਨਾਕ੍ਰਮ ਨੂੰ ਲੈ ਕੇ ਸਰਕਾਰ ਨੂੰ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਯੂਨੀਵਰਸਿਟੀ 'ਚ ਸਰਕਾਰੀ ਤਾਕਤ ਦੀ ਵਰਤੋਂ ਕੀਤੀ ਗਈ ਅਤੇ ਇਸ ਕਾਰਨ ਵੱਡਾ ਨੁਕਸਾਨ ਹੋਇਆ ਹੈ। ਚੰਨੀ ਨੇ ਕਿਹਾ ਕਿ ਯੂਨੀਵਰਸਿਟੀ ਨੂੰ ਹੋਏ ਨੁਕਸਾਨ ਦੀ ਰਕਮ ਲਗਭਗ 100 ਕਰੋੜ ਰੁਪਏ ਦੱਸੀ ਜਾ ਰਹੀ ਹੈ ਅਤੇ ਇਸ ਪੂਰੇ ਮਾਮਲੇ ਦੀ ਜ਼ਿੰਮੇਵਾਰੀ ਤੈਅ ਹੋਣੀ ਚਾਹੀਦੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਭਾਰਤੀ ਯੋਗ ਸੰਸਥਾਨ ਨੇ ਯੋਗ ਜਾਗਰੂਕਤਾ ਪੈਦਾ ਕਰਨ ਲਈ ਪ੍ਰਭਾਤ ਫੇਰੀ ਦਾ ਆਯੋਜਨ ਕੀਤਾ

ਭਾਰਤੀ ਯੋਗ ਸੰਸਥਾਨ ਨੇ ਯੋਗ ਜਾਗਰੂਕਤਾ ਪੈਦਾ ਕਰਨ ਲਈ ਪ੍ਰਭਾਤ ਫੇਰੀ ਦਾ ਆਯੋਜਨ ਕੀਤਾ

ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ ਗੱਡੀ ਨਾਲ ਵਾਪਰਿਆ ਹਾਦਸਾ

ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ ਗੱਡੀ ਨਾਲ ਵਾਪਰਿਆ ਹਾਦਸਾ

ਜਥੇਦਾਰ ਗੜਗੱਜ, ਟੇਕ ਸਿੰਘ ਧਨੌਲਾ ਤੇ SGPC ਪ੍ਰਧਾਨ ਵੱਲੋਂ ਰਾਜੋਆਣਾ ਨਾਲ ਮੁਲਾਕਾਤ

ਜਥੇਦਾਰ ਗੜਗੱਜ, ਟੇਕ ਸਿੰਘ ਧਨੌਲਾ ਤੇ SGPC ਪ੍ਰਧਾਨ ਵੱਲੋਂ ਰਾਜੋਆਣਾ ਨਾਲ ਮੁਲਾਕਾਤ

LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ ਹੋਵੇਗੀ ਸੁਣਵਾਈ

LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ ਹੋਵੇਗੀ ਸੁਣਵਾਈ

IDFC ਫਸਟ ਬੈਂਕ ਮਾਮਲੇ 'ਚ ED ਦੀ ਵੱਡੀ ਕਾਰਵਾਈ ! ਪੰਜਾਬ-ਹਰਿਆਣਾ 'ਚ ਛਾਪੇਮਾਰੀ

IDFC ਫਸਟ ਬੈਂਕ ਮਾਮਲੇ 'ਚ ED ਦੀ ਵੱਡੀ ਕਾਰਵਾਈ ! ਪੰਜਾਬ-ਹਰਿਆਣਾ 'ਚ ਛਾਪੇਮਾਰੀ

ਸੋਸ਼ਲ ਮੀਡੀਆ 'ਤੇ ਦੇਵੀ-ਦੇਵਤਿਆਂ ਬਾਰੇ ਇਤਰਾਜ਼ਯੋਗ ਟਿੱਪਣੀਆਂ ਵਿਰੁੱਧ ਸੀ. ਪੀ. ਦਫ਼ਤਰ 'ਚ ਦਿੱਤਾ ਮੰਗ ਪੱਤਰ

ਸੋਸ਼ਲ ਮੀਡੀਆ 'ਤੇ ਦੇਵੀ-ਦੇਵਤਿਆਂ ਬਾਰੇ ਇਤਰਾਜ਼ਯੋਗ ਟਿੱਪਣੀਆਂ ਵਿਰੁੱਧ ਸੀ. ਪੀ. ਦਫ਼ਤਰ 'ਚ ਦਿੱਤਾ ਮੰਗ ਪੱਤਰ

ਕਿਸਾਨ ਮੰਡੀਆਂ 'ਚ ਸੁੱਕਾ ਝੋਨਾ ਹੀ ਲੈ ਕੇ ਆਉਣ : ਡਿਪਟੀ ਕਮਿਸ਼ਨਰ

ਕਿਸਾਨ ਮੰਡੀਆਂ 'ਚ ਸੁੱਕਾ ਝੋਨਾ ਹੀ ਲੈ ਕੇ ਆਉਣ : ਡਿਪਟੀ ਕਮਿਸ਼ਨਰ

ਸੁਨੀਲ ਜਾਖੜ ਨੇ ਅਹਿਮ ਮੁੱਦਿਆਂ 'ਤੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ

ਸੁਨੀਲ ਜਾਖੜ ਨੇ ਅਹਿਮ ਮੁੱਦਿਆਂ 'ਤੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ

ਔਰਤਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਵੋਟਰ ਕਾਰਡ ਲਾਜ਼ਮੀ ਕਰਨ ’ਤੇ ਹਾਈਕੋਰਟ ਨੇ ਮੰਗਿਆ ਜਵਾਬ

ਔਰਤਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਵੋਟਰ ਕਾਰਡ ਲਾਜ਼ਮੀ ਕਰਨ ’ਤੇ ਹਾਈਕੋਰਟ ਨੇ ਮੰਗਿਆ ਜਵਾਬ

ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਕਿਸਾਨ : ਡਿਪਟੀ ਕਮਿਸ਼ਨਰ

ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਕਿਸਾਨ : ਡਿਪਟੀ ਕਮਿਸ਼ਨਰ