Tuesday, October 13, 2026
BREAKING
• ਹਜਾਰਾਂ ਲੋਕਾਂ ਨੇ ਧੂਮਧਾਮ ਨਾਲ ਮਨਾਈ ਮਹਾਰਾਜਾ ਅਗਰਸੇਨ ਜੈਯੰਤੀ, ਸਮਾਜ ਨੂੰ ਇੱਕਮੁੱਠ ਹੋਣ ਦਾ ਸੱਦਾ • ਭਗਵਾਨ ਸ੍ਰੀ ਰਾਮ ਦੇ ਆਦਰਸ਼ਾਂ ਨੂੰ ਜੀਵਨ ਅਤੇ ਸਮਾਜ ਵਿੱਚ ਅਪਣਾਉਣਾ ਸਮੇਂ ਦੀ ਲੋੜ: ਅਮਨ ਅਰੋੜਾ • ਮਿਆਰੀ ਇਲਾਜ, ਸੁਰੱਖਿਅਤ ਮਾਹੌਲ ਅਤੇ ਬਿਹਤਰ ਦੇਖਭਾਲ ਨੂੰ ਯਕੀਨੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ: ਸਿਵਲ ਸਰਜਨ ਡਾ. ਅਮਨ ਸੂਦ • ਸਿਵਲ ਹਸਪਤਾਲ, ਐੱਸ.ਬੀ.ਐੱਸ. ਨਗਰ ਵਿਖੇ ਘਰੇਲੂ ਹਿੰਸਾ, ਬੇਟੀ ਬਚਾਓ ਬੇਟੀ ਪੜ੍ਹਾਓ ਅਤੇ ਚਾਈਲਡ ਹੈਲਪਲਾਈਨ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ • ਸਾਰੇ ਨਿੱਜੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਆਭਾ ਆਈ.ਡੀ. ਬਣਾਉਣ ਨੂੰ ਦਿੱਤੀ ਜਾਵੇ ਤਰਜੀਹ: ਸਿਵਲ ਸਰਜਨ ਡਾ. ਅਮਨ ਸੂਦ • ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ ਮੰਦਭਾਗਾ: ਐਡਵੋਕੇਟ ਧਾਮੀ • Flydubai ਜਹਾਜ਼ ਨੂੰ ਡੇਗਣ ਦੀ ਸਾਜ਼ਿਸ਼ ਦੇ ਮਾਮਲੇ 'ਚ ਮਾਲਦੀਵ ਦੇ ਦੋ ਪਾਇਲਟ ਗ੍ਰਿਫ਼ਤਾਰ • 'ਰੁਪਏ 'ਚ ਜ਼ਿਆਦਾ ਉਤਰਾਅ-ਚੜ੍ਹਾਅ ਨੂੰ ਕੰਟਰੋਲ ਕਰਨ ਲਈ ਯਤਨ ਜਾਰੀ ਰੱਖੇਗਾ RBI' • ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ ਪਹਿਲੀ ਗ੍ਰਿਫ਼ਤਾਰੀ • ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ

ਪੰਜਾਬ

ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ ਮੰਦਭਾਗਾ: ਐਡਵੋਕੇਟ ਧਾਮੀ

13 ਅਕਤੂਬਰ, 2026 06:51 PM

ਅੰਮ੍ਰਿਤਸਰ : ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦੇ ਕਤਲ ਦੀ ਮੰਦਭਾਗੀ ਘਟਨਾ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਯਤਨਸ਼ੀਲ ਨੌਜਵਾਨ ਦਾ ਇਸ ਤਰ੍ਹਾਂ ਕਤਲ ਹੋਣਾ ਬੇਹੱਦ ਦੁਖਦਾਈ ਅਤੇ ਚਿੰਤਾਜਨਕ ਹੈ। ਇਹ ਘਟਨਾ ਸਮਾਜ ਅੰਦਰ ਨਸ਼ਿਆਂ ਦੇ ਵਧ ਰਹੇ ਮਾੜੇ ਪ੍ਰਭਾਵਾਂ ਅਤੇ ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾ ਪੈਦਾ ਕਰਦੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਨਸ਼ਿਆਂ ਨੇ ਪੰਜਾਬ ਦੀ ਜਵਾਨੀ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ। ਪੰਜਾਬ ਗੁਰੂਆਂ ਦੀ ਧਰਤੀ ਹੈ, ਜਿਥੇ ਗੁਰੂ ਸਾਹਿਬਾਨ ਨੇ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਨਾ ਕੀਤੀ। ਉਨ੍ਹਾਂ ਕਿਹਾ ਕਿ ਵੱਡੀ ਚਿੰਤਾ ਵਾਲੀ ਗੱਲ ਹੈ ਕਿ ਪੰਜਾਬ ਦੀ ਧਰਤੀ ਤੇ ਨਸ਼ਿਆਂ ਵਿਰੁੱਧ ਅਵਾਜ਼ ਉਠਾਉਣ ਵਾਲਿਆਂ ਨੂੰ ਸ਼ਰੇਆਮ ਮਾਰਨ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਪਰਵਿੰਦਰ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਜਵਾਬਦੇਹੀ ਤੈਅ ਕਰੇ, ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਏ ਅਤੇ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਲੋਕਾਂ ਦਾ ਭਰੋਸਾ ਬਹਾਲ ਕਰਨ ਲਈ ਠੋਸ ਕਦਮ ਚੁੱਕੇ। ਐਡਵੋਕੇਟ ਧਾਮੀ ਨੇ ਪੰਜਾਬ ਦੇ ਰਾਜਪਾਲ ਨੂੰ ਵੀ ਅਪੀਲ ਕੀਤੀ ਕਿ ਉਹ ਦਿਨੋਂ ਦਿਨ ਪੰਜਾਬ ਦੀ ਵਿਗੜ ਰਹੀ ਕਨੂੰਨ ਵਿਵਸਥਾ ਬਾਰੇ ਸਰਕਾਰ ਦੀ ਜਵਾਬਦੇਹੀ ਤੈਅ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਹਰ ਵਿਅਕਤੀ ਇਸ ਲਈ ਯਤਨਸ਼ੀਲ ਹੋਵੇ। ਐਡਵੋਕੇਟ ਧਾਮੀ ਨੇ ਇਸ ਦੁੱਖ ਦੀ ਘੜੀ ਪਰਵਿੰਦਰ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖੁ ਅਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਚਰਨਾਂ ਵਿਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Have something to say? Post your comment

ਅਤੇ ਪੰਜਾਬ ਖਬਰਾਂ

ਹਜਾਰਾਂ ਲੋਕਾਂ ਨੇ ਧੂਮਧਾਮ ਨਾਲ ਮਨਾਈ ਮਹਾਰਾਜਾ ਅਗਰਸੇਨ ਜੈਯੰਤੀ, ਸਮਾਜ ਨੂੰ ਇੱਕਮੁੱਠ ਹੋਣ ਦਾ ਸੱਦਾ

ਹਜਾਰਾਂ ਲੋਕਾਂ ਨੇ ਧੂਮਧਾਮ ਨਾਲ ਮਨਾਈ ਮਹਾਰਾਜਾ ਅਗਰਸੇਨ ਜੈਯੰਤੀ, ਸਮਾਜ ਨੂੰ ਇੱਕਮੁੱਠ ਹੋਣ ਦਾ ਸੱਦਾ

ਭਗਵਾਨ ਸ੍ਰੀ ਰਾਮ ਦੇ ਆਦਰਸ਼ਾਂ ਨੂੰ ਜੀਵਨ ਅਤੇ ਸਮਾਜ ਵਿੱਚ ਅਪਣਾਉਣਾ ਸਮੇਂ ਦੀ ਲੋੜ: ਅਮਨ ਅਰੋੜਾ

ਭਗਵਾਨ ਸ੍ਰੀ ਰਾਮ ਦੇ ਆਦਰਸ਼ਾਂ ਨੂੰ ਜੀਵਨ ਅਤੇ ਸਮਾਜ ਵਿੱਚ ਅਪਣਾਉਣਾ ਸਮੇਂ ਦੀ ਲੋੜ: ਅਮਨ ਅਰੋੜਾ

ਮਿਆਰੀ ਇਲਾਜ, ਸੁਰੱਖਿਅਤ ਮਾਹੌਲ ਅਤੇ ਬਿਹਤਰ ਦੇਖਭਾਲ ਨੂੰ ਯਕੀਨੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ: ਸਿਵਲ ਸਰਜਨ ਡਾ. ਅਮਨ ਸੂਦ

ਮਿਆਰੀ ਇਲਾਜ, ਸੁਰੱਖਿਅਤ ਮਾਹੌਲ ਅਤੇ ਬਿਹਤਰ ਦੇਖਭਾਲ ਨੂੰ ਯਕੀਨੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ: ਸਿਵਲ ਸਰਜਨ ਡਾ. ਅਮਨ ਸੂਦ

ਸਿਵਲ ਹਸਪਤਾਲ, ਐੱਸ.ਬੀ.ਐੱਸ. ਨਗਰ ਵਿਖੇ ਘਰੇਲੂ ਹਿੰਸਾ, ਬੇਟੀ ਬਚਾਓ ਬੇਟੀ ਪੜ੍ਹਾਓ ਅਤੇ ਚਾਈਲਡ ਹੈਲਪਲਾਈਨ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ

ਸਿਵਲ ਹਸਪਤਾਲ, ਐੱਸ.ਬੀ.ਐੱਸ. ਨਗਰ ਵਿਖੇ ਘਰੇਲੂ ਹਿੰਸਾ, ਬੇਟੀ ਬਚਾਓ ਬੇਟੀ ਪੜ੍ਹਾਓ ਅਤੇ ਚਾਈਲਡ ਹੈਲਪਲਾਈਨ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ

ਸਾਰੇ ਨਿੱਜੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਆਭਾ ਆਈ.ਡੀ. ਬਣਾਉਣ ਨੂੰ ਦਿੱਤੀ ਜਾਵੇ ਤਰਜੀਹ: ਸਿਵਲ ਸਰਜਨ ਡਾ. ਅਮਨ ਸੂਦ

ਸਾਰੇ ਨਿੱਜੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਆਭਾ ਆਈ.ਡੀ. ਬਣਾਉਣ ਨੂੰ ਦਿੱਤੀ ਜਾਵੇ ਤਰਜੀਹ: ਸਿਵਲ ਸਰਜਨ ਡਾ. ਅਮਨ ਸੂਦ

ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ ਪਹਿਲੀ ਗ੍ਰਿਫ਼ਤਾਰੀ

ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ ਪਹਿਲੀ ਗ੍ਰਿਫ਼ਤਾਰੀ

ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ

ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ

ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ ED ਦੀ ਐਂਟਰੀ

ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ ED ਦੀ ਐਂਟਰੀ

ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ 'ਚ ਕੀਤੀ ਛੁੱਟੀ, ਭਾਰੀ ਫੋਰਸ ਤਾਇਨਾਤ

ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ 'ਚ ਕੀਤੀ ਛੁੱਟੀ, ਭਾਰੀ ਫੋਰਸ ਤਾਇਨਾਤ

ਪਿਤਾ ਦੀ ਮੌਤ ਮਗਰੋਂ ਭਾਵੁਕ ਹੋਇਆ ਪਰਵਿੰਦਰ ਝੋਟਾ ਦਾ ਪੁੱਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਪਿਤਾ ਦੀ ਮੌਤ ਮਗਰੋਂ ਭਾਵੁਕ ਹੋਇਆ ਪਰਵਿੰਦਰ ਝੋਟਾ ਦਾ ਪੁੱਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ