Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖਰੜ ਦੇ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ; ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਅਪੀਲ

23 ਅਪ੍ਰੈਲ, 2026 06:48 PM

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਪ੍ਰੀਤ ਪੱਤੀ) : ਜ਼ਿਲ੍ਹਾ ਪੁਲਿਸ ਐਸ.ਏ.ਐਸ. ਨਗਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਖਰੜ ਵਿਖੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਹ ਸੈਮੀਨਾਰ ਸੀਨੀਅਰ ਕਪਤਾਨ ਪੁਲਿਸ ਸ੍ਰੀ ਹਰਮਨਦੀਪ ਸਿੰਘ ਹਾਂਸ ਅਤੇ ਕਪਤਾਨ ਪੁਲਿਸ ਟ੍ਰੈਫਿਕ ਸ੍ਰੀ ਨਵਨੀਤ ਸਿੰਘ ਮਾਹਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਉਪ ਕਪਤਾਨ ਪੁਲਿਸ ਟ੍ਰੈਫਿਕ ਸ. ਕਰਨੈਲ ਸਿੰਘ ਵੱਲੋਂ ਕਰਵਾਇਆ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਸ. ਕਰਨੈਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਨਸ਼ਾ ਵੇਚਣ ਜਾਂ ਵਰਤਣ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਵਟਸਐਪ ਨੰਬਰ 9779100200, ਪੁਲਿਸ ਹੈਲਪਲਾਈਨ 112 ਜਾਂ ਨਜ਼ਦੀਕੀ ਪੁਲਿਸ ਥਾਣੇ ਵਿੱਚ ਸੂਚਿਤ ਕਰੇ, ਤਾਂ ਜੋ ਦੋਸ਼ੀਆਂ ਖਿਲਾਫ ਤੁਰੰਤ ਕਾਰਵਾਈ ਕੀਤੀ ਜਾ ਸਕੇ ਅਤੇ ਨਸ਼ਾ ਪੀੜਤ ਵਿਅਕਤੀਆਂ ਦਾ ਇਲਾਜ ਕਰਵਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਨਸ਼ਾ ਬਰਬਾਦੀ ਦਾ ਕਾਰਨ ਹੈ, ਜਿਸ ਨਾਲ ਸਮਾਜ ਨੂੰ ਜਾਨੀ ਅਤੇ ਮਾਲੀ ਨੁਕਸਾਨ ਹੁੰਦਾ ਹੈ। ਇਸ ਲਈ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ ਕਿ ਇਸ ਬੁਰਾਈ ਦੇ ਖਾਤਮੇ ਲਈ ਸਹਿਯੋਗ ਦੇਵੇ।

ਸ. ਕਰਨੈਲ ਸਿੰਘ ਨੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਅਤੇ ਕਿਹਾ ਕਿ ਨਿਯਮਾਂ ਦੀ ਉਲੰਘਣਾ ਨਾਲ ਸੜਕ ਹਾਦਸੇ ਵੱਧਦੇ ਹਨ। ਉਨ੍ਹਾਂ ਦੱਸਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਵਾਹਨ ਚਲਾਉਣ ਦੀ ਇਜਾਜ਼ਤ ਨਹੀਂ ਹੈ ਅਤੇ ਇਸ ਦੀ ਉਲੰਘਣਾ ਕਰਨ ’ਤੇ ਮਾਪਿਆਂ ਨੂੰ 3 ਸਾਲ ਤੱਕ ਦੀ ਸਜ਼ਾ ਅਤੇ 25 ਹਜ਼ਾਰ ਰੁਪਏ ਤੱਕ ਜੁਰਮਾਨਾ ਹੋ ਸਕਦਾ ਹੈ। ਇਸ ਤੋਂ ਇਲਾਵਾ, ਨਾਬਾਲਿਗ ਨੂੰ ਵਾਹਨ ਦੇਣ ਵਾਲੇ ਵਿਅਕਤੀ ਨੂੰ ਵੀ ਇਹੀ ਸਜ਼ਾ ਹੋ ਸਕਦੀ ਹੈ।

ਉਨ੍ਹਾਂ ਵੱਲੋਂ ਸਰਕਾਰ ਦੀ “ਫਰਿਸ਼ਤੇ ਸਕੀਮ” ਬਾਰੇ ਵੀ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਕਿ ਸੜਕ ਹਾਦਸੇ ਵਿੱਚ ਜ਼ਖਮੀ ਵਿਅਕਤੀ ਦੀ ਮਦਦ ਕਰਨ ਵਾਲੇ ਵਿਅਕਤੀ ਨੂੰ ਸਰਕਾਰ ਵੱਲੋਂ 2000 ਰੁਪਏ ਇਨਾਮ ਦੇ ਤੌਰ ’ਤੇ ਦਿੱਤੇ ਜਾਂਦੇ ਹਨ।

ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਐਥਲੈਟਿਕ ਮੀਟ ਦੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡ ਕੇ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ ਗਈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਨੂੰ ਵੀ ਨਸ਼ਿਆਂ ਤੋਂ ਦੂਰ ਰਹਿਣ, ਸ਼ਰਾਬ ਪੀ ਕੇ ਵਾਹਨ ਨਾ ਚਲਾਉਣ, ਤੇਜ਼ ਰਫ਼ਤਾਰ ਤੋਂ ਬਚਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕਰਨ।

ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ. ਜਸਵੀਰ ਸਿੰਘ ਧਨੋਆ, ਅਧਿਆਪਕ ਸ੍ਰੀ ਜਸਵੀਰ ਸਿੰਘ, ਗੁਰਮੀਤ ਕੌਰ, ਹਰਨੀਤ ਕੌਰ ਅਤੇ ਹੋਰ ਸਟਾਫ ਹਾਜ਼ਰ ਸਨ। ਇਸ ਤੋਂ ਇਲਾਵਾ ਏ.ਐਸ.ਆਈ ਜਗਤਾਰ ਸਿੰਘ, ਹੋਲਦਾਰ ਜਸਵਿੰਦਰ ਸਿੰਘ ਅਤੇ ਸਿਪਾਹੀ ਜਤਿੰਦਰ ਸਿੰਘ ਵੀ ਮੌਜੂਦ ਸਨ।

ਅੰਤ ਵਿੱਚ ਸਕੂਲ ਪ੍ਰਬੰਧਕਾਂ ਵੱਲੋਂ ਸ. ਕਰਨੈਲ ਸਿੰਘ ਦਾ ਧੰਨਵਾਦ ਕੀਤਾ ਗਿਆ ਅਤੇ ਵਿਦਿਆਰਥੀਆਂ ਨਾਲ ਸਾਂਝੇ ਕੀਤੇ ਗਏ ਵਿਚਾਰਾਂ ਦੀ ਸਰਾਹਨਾ ਕੀਤੀ ਗਈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ