Sunday, August 02, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਰਾਸ਼ਟਰੀ

ਨਸ਼ਾ ਕੁਝ ਸਮੇਂ ਦਾ ਆਨੰਦ ਦਿੰਦਾ ਹੈ, ਪਰ ਪੂਰੀ ਜ਼ਿੰਦਗੀ ਬਰਬਾਦ ਕਰ ਦਿੰਦਾ ਹੈ: PM ਮੋਦੀ

02 ਅਗਸਤ, 2026 06:21 PM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਦੇਸ਼ ਦੇ ਨੌਜਵਾਨਾਂ ਨੂੰ ਨਸ਼ਾ ਮੁਕਤ ਰਹਿਣ ਦਾ ਸੰਕਲਪ ਲੈਣ ਦਾ ਸੱਦਾ ਦਿੱਤਾ ਹੈ। 'ਨਸ਼ਾ ਮੁਕਤ ਨੌਜਵਾਨ - ਵਿਕਸਿਤ ਭਾਰਤ ਸੰਕਲਪ ਅਭਿਆਨ' ਦੀ ਸ਼ੁਰੂਆਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਨਸ਼ੀਲੇ ਪਦਾਰਥ ਕੁਝ ਸਮੇਂ ਲਈ 'ਆਨੰਦ ਦਾ ਝੂਠਾ ਅਹਿਸਾਸ' ਦੇ ਸਕਦੇ ਹਨ ਪਰ ਇਹ ਪੂਰੇ ਕਰੀਅਰ ਅਤੇ ਨਿੱਜੀ ਜੀਵਨ ਨੂੰ ਬਰਬਾਦੀ ਵਿੱਚ ਧੱਕ ਦਿੰਦੇ ਹਨ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਜਦੋਂ ਦੇਸ਼ ਨੇ 'ਵਿਕਸਿਤ ਭਾਰਤ' ਦੇ ਨਿਰਮਾਣ ਦਾ ਟੀਚਾ ਮਿੱਥਿਆ ਹੈ, ਤਾਂ ਇਹ ਜ਼ਰੂਰੀ ਹੈ ਕਿ ਦੇਸ਼ ਦਾ ਨੌਜਵਾਨ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਅਤੇ ਆਤਮ-ਵਿਸ਼ਵਾਸ ਨਾਲ ਭਰਪੂਰ ਹੋਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਦੁਸ਼ਮਣ ਦੇਸ਼ ਆਪਣੀਆਂ ਅੱਤਵਾਦੀ ਯੋਜਨਾਵਾਂ ਤਹਿਤ ਨਸ਼ਿਆਂ ਦੀ ਸਪਲਾਈ ਦੀ ਵਰਤੋਂ ਕਰਦੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਨੌਜਵਾਨ ਹੀ ਦੇਸ਼ ਦਾ ਭਵਿੱਖ ਹਨ।

ਸਮਾਜ ਵਿੱਚ ਨਸ਼ੇ ਦੇ ਆਦੀ ਲੋਕਾਂ ਪ੍ਰਤੀ ਮਾੜੀ ਸੋਚ 'ਤੇ ਸਵਾਲ ਉਠਾਉਂਦੇ ਹੋਏ ਮੋਦੀ ਨੇ ਕਿਹਾ ਕਿ ਜੋ ਲੋਕ ਨਸ਼ੇ ਦੀ ਲਤ ਤੋਂ ਬਾਹਰ ਆਉਂਦੇ ਹਨ, ਉਹ 'ਅਸਲ ਯੋਧੇ' ਹਨ। ਉਨ੍ਹਾਂ ਕਿਹਾ ਕਿ ਸਮਾਜ ਨੂੰ ਅਜਿਹੇ ਵਿਅਕਤੀਆਂ ਦਾ ਸਨਮਾਨ ਕਰਨਾ ਚਾਹੀਦਾ ਹੈ, ਉਨ੍ਹਾਂ ਨੂੰ ਅਪਣਾਉਣਾ ਚਾਹੀਦਾ ਹੈ ਅਤੇ ਜ਼ਿੰਦਗੀ ਵਿੱਚ ਦੂਜਾ ਮੌਕਾ ਦੇਣਾ ਚਾਹੀਦਾ ਹੈ। ਇਹ ਅਭਿਆਨ ਅਗਲੇ 100 ਹਫ਼ਤਿਆਂ ਤੱਕ ਚੱਲੇਗਾ, ਜਿਸ ਵਿੱਚ ਹਰ ਐਤਵਾਰ ਨੂੰ ਕਲਾ, ਸੱਭਿਆਚਾਰ, ਖੇਡਾਂ, ਯੋਗਾ ਅਤੇ ਅਧਿਆਤਮ ਨਾਲ ਸਬੰਧਤ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ। ਇਸ 'ਜਨ ਭਾਗੀਦਾਰੀ' ਅਭਿਆਨ ਤਹਿਤ ਵਾਕਾਥਨ, ਨੁੱਕੜ ਨਾਟਕ ਅਤੇ ਖੇਡ ਮੁਕਾਬਲਿਆਂ ਰਾਹੀਂ ਜਾਗਰੂਕਤਾ ਫੈਲਾਈ ਜਾਵੇਗੀ।

 ਪ੍ਰਧਾਨ ਮੰਤਰੀ ਨੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਸਮਾਜਿਕ ਬਦਨਾਮੀ ਦੇ ਡਰੋਂ ਬੱਚਿਆਂ ਦੀ ਨਸ਼ੇ ਦੀ ਲਤ ਨੂੰ ਨਾ ਛੁਪਾਉਣ, ਸਗੋਂ ਖੁੱਲ੍ਹ ਕੇ ਗੱਲ ਕਰਨ ਅਤੇ ਮਾਹਿਰਾਂ ਦੀ ਸਹਾਇਤਾ ਲੈਣ। ਉਨ੍ਹਾਂ ਦੱਸਿਆ ਕਿ ਸਰਕਾਰ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ, ਜਿਸ ਕਾਰਨ ਗ੍ਰਿਫ਼ਤਾਰੀਆਂ ਦੀ ਗਿਣਤੀ ਵਧੀ ਹੈ ਅਤੇ ਹਜ਼ਾਰਾਂ ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਹਨ। ਇਸ ਮੌਕੇ ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਨੇ ਵੀ ਦੱਸਿਆ ਕਿ ਇਹ ਮੁਹਿੰਮ ਪ੍ਰਧਾਨ ਮੰਤਰੀ ਦੇ 2020 ਦੇ ਸੰਕਲਪ ਦੇ ਅਨੁਸਾਰ ਹੀ ਅੱਗੇ ਵਧਾਈ ਜਾ ਰਹੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਾਜਪਾ ਜਦ ਸੱਤਾ ਤੋਂ ਹਟੇਗੀ ਤਾਂ ਸਾਰੇ ਸੰਕਟ ਹੋ ਜਾਣਗੇ ਦੂਰ : ਅਖਿਲੇਸ਼

ਭਾਜਪਾ ਜਦ ਸੱਤਾ ਤੋਂ ਹਟੇਗੀ ਤਾਂ ਸਾਰੇ ਸੰਕਟ ਹੋ ਜਾਣਗੇ ਦੂਰ : ਅਖਿਲੇਸ਼

ਕੱਲ ਤੋਂ ਸ਼ੁਰੂ ਹੋਵੇਗਾ UP ਵਿਧਾਨ ਸਭਾ ਦਾ ਮਾਨਸੂਨ ਸੈਸ਼ਨ! ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ

ਕੱਲ ਤੋਂ ਸ਼ੁਰੂ ਹੋਵੇਗਾ UP ਵਿਧਾਨ ਸਭਾ ਦਾ ਮਾਨਸੂਨ ਸੈਸ਼ਨ! ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ

ਪੇਪਰ ਲੀਕ ਵਿਰੋਧ ਪ੍ਰਦਰਸ਼ਨ : ਸੋਮਵਾਰ ਨੂੰ ਹੋਵੇਗੀ ਪੁਲਸ ਕਾਰਵਾਈ ਸੰਬੰਧੀ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ

ਪੇਪਰ ਲੀਕ ਵਿਰੋਧ ਪ੍ਰਦਰਸ਼ਨ : ਸੋਮਵਾਰ ਨੂੰ ਹੋਵੇਗੀ ਪੁਲਸ ਕਾਰਵਾਈ ਸੰਬੰਧੀ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ

ਨੀਟ UG 2026 ਕੌਂਸਲਿੰਗ ਦਾ ਸ਼ੈਡਿਊਲ ਜਾਰੀ : 5 ਅਗਸਤ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ

ਨੀਟ UG 2026 ਕੌਂਸਲਿੰਗ ਦਾ ਸ਼ੈਡਿਊਲ ਜਾਰੀ : 5 ਅਗਸਤ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ