ਮਨੋਰੰਜਨ ਕਾਲੀਆ
ਨਵਾਂਸ਼ਹਿਰ : ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਵਿੱਚ ਨਸ਼ਾ ਮੁਕਤ ਭਾਰਤ ਅਭਿਆਨ ਅਧੀਨ ਇੱਕ ਆਨਲਾਈਨ ਸਹੁੰ ਚੁੱਕਣ ਦੀ ਰਸਮ ਅਦਾ ਕੀਤੀ ਗਈ। ਮਿਨਿਸਟਰੀ ਆਫ ਸੋਸ਼ਲ ਜਸਟਿਸ ਐਂਡ ਇਮਪਾਵਰਮੈਂਟ ਅਤੇ ਡਿਪਾਰਟਮੈਂਟ ਆਫ ਸੋਸ਼ਲ ਜਸਟਿਸ ਐਂਡ ਇਮਪਾਵਰਮੈਂਟ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ ਦੇ ਪੰਜਵੇਂ ਵਰ੍ਹੇਗੰਢ ਦੇ ਮੌਕੇ ਸੋਹ ਚੁੱਕਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਇਸ ਅਧੀਨ ਕਾਲਜ ਦੀਆਂ ਲਗਭਗ 50 ਵਿਦਿਆਰਥਣਾਂ ਨੇ ਨਸ਼ਾ ਮੁਕਤੀ ਅਭਿਆਨ ਦੇ ਸਰਟੀਫਿਕੇਟ ਪ੍ਰਾਪਤ ਕੀਤੇ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਆਨਲਾਈਨ ਸੋਹ ਚੁੱਕੀ। ਵਿਦਿਆਰਥਣਾਂ ਨੇ ਭਵਿੱਖ ਵਿੱਚ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਨਸ਼ਿਆਂ ਦੇ ਨੁਕਸਾਨਦਾਇਕ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੀ ਜ਼ਿੰਮੇਵਾਰੀ ਵੀ ਲਈ। ਇਸ ਮੌਕੇ ਪ੍ਰਿੰਸੀਪਲ ਤਰਨਪ੍ਰੀਤ ਕੌਰ ਵਾਲੀਆ ਜੀ ਨੇ ਵਿਦਿਆਰਥਣਾਂ ਨੂੰ ਨਸ਼ਿਆਂ ਦੇ ਦੁਰਗੁਣਾਂ ਬਾਰੇ ਜਾਗਰੂਕ ਕੀਤਾ ਅਤੇ ਸਮਾਜ ਨੂੰ ਇਸ ਬੁਰਾਈ ਤੋਂ ਬਚਾਉਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਡਾ. ਰੂਬੀ ਬਾਲਾ ਅਤੇ ਡਾ. ਹਰਦੀਪ ਕੌਰ ਨੇ ਆਪਣਾ ਮਹੱਤਵਪੂਰਨ ਯੋਗਦਾਨ ਪਾਇਆ ਅਤੇ ਵਿਦਿਆਰਥਣਾਂ ਨੂੰ ਸਰਟੀਫਿਕੇਟ ਪ੍ਰਾਪਤ ਕਰਨ ਵਿੱਚ ਸਹਾਇਤਾ ਕੀਤੀ।