Thursday, November 12, 2026
BREAKING
• ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 772 ਅੰਕਾਂ ਦੀ ਛਾਲ, ਨਿਵੇਸ਼ਕਾਂ ਨੂੰ 4.4 ਲੱਖ ਕਰੋੜ ਦਾ ਫਾਇਦਾ • 100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ ਨਵਾਂ ਦੌਰ • ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ • ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ • ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ • ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ • ਵੱਡੀ ਖ਼ਬਰ : ਨਿਊਜ਼ੀਲੈਂਡ 'ਚ 3 ਪੰਜਾਬੀਆਂ ਦੀ ਮੌਤ, ਰੈਸਟੋਰੈਂਟ 'ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ • ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ • ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼ • ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਪੰਜਾਬ

ਨਹਿਰਾਂ, ਦਰਿਆਵਾਂ 'ਚ ਨਹਾਉਣ ਵਾਲਿਆਂ ਦੀ ਹੁਣ ਖੈਰ ਨਹੀਂ, ਹੋਵੇਗੀ ਸਖ਼ਤ ਕਾਰਵਾਈ

26 ਜੂਨ, 2026 08:11 PM

ਰੂਪਨਗਰ/ਕੀਰਤਪੁਰ ਸਾਹਿਬ : ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਵਾਰਡ ਨੰਬਰ ਪੰਜ 'ਚ ਪੈਂਦੀ ਪਿੰਡ ਕਲਿਆਣਪੁਰ ਦੀ ਲੋਹੰਡ ਖੱਡ ਵਿਚ ਅਨੰਦਪੁਰ ਸਾਹਿਬ ਹਾਈਡਲ ਚੈਨਲ ਨਹਿਰ ਦਾ ਪਾਣੀ ਆਉਂਦਾ ਹੈ ਅਤੇ ਇਹ ਪਾਣੀ ਅੱਗੇ ਸਤਲੁਜ ਦਰਿਆ ਨੂੰ ਜਾਂਦਾ ਹੈ। ਇਸ ਦਾ ਦੌਰਾ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ, ਆਈ. ਏ. ਐੱਸ. ਵੱਲੋਂ ਅੱਜ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀਆਂ ਸਮੇਤ ਕਰਕੇ ਇਲਾਕੇ 'ਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਨੇ ਸੰਬੰਧਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਦੇ ਹੋਏ ਖੱਡ ਨੇੜੇ ਹੋਰ ਕੰਡੇਦਾਰ ਤਾਰ ਲਗਾਉਣ ਅਤੇ ਚਿਤਾਵਨੀ ਬੋਰਡ ਲਗਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਆਮ ਲੋਕ ਇਥੇ ਨਹਾਉਣ ਤੋਂ ਗੁਰੇਜ਼ ਕਰਨ ਅਤੇ ਉਨ੍ਹਾਂ ਦੀ ਜਾਨ ਬਚਾਈ ਜਾ ਸਕੇ। ਜ਼ਿਕਰਯੋਗ ਹੈ ਕਿ ਲੋਹੰਡ ਖੱਡ 'ਚ ਇਸੇ ਮਹੀਨੇ ਵੱਖ-ਵੱਖ ਮਿਤੀਆਂ ਨੂੰ ਨਹਾਉਂਦੇ ਸਮੇਂ ਤਿੰਨ ਨੌਜਵਾਨਾਂ ਦੀ ਤੇਜ਼ ਪਾਣੀ 'ਚ ਰੁੜਨ ਕਾਰਨ ਮੌਤ ਹੋ ਗਈ ਸੀ, ਜਿਨ੍ਹਾਂ ਵਿੱਚ ਪੰਜਾਬ ਪੁਲਸ ਦਾ ਲੁਧਿਆਣੇ ਨਾਲ ਸਬੰਧਤ ਇਕ ਕਾਂਸਟੇਬਲ ਵੀ ਸ਼ਾਮਲ ਸੀ।


ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਹੰਡ ਖੱਡ 'ਚ ਪਾਣੀ ਦਾ ਵਹਾਅ ਕਾਫ਼ੀ ਤੇਜ਼ ਰਹਿੰਦਾ ਹੈ, ਜਿਸ ਕਾਰਨ ਇਥੇ ਅਕਸਰ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਥਾਵਾਂ ਤੋਂ ਦੂਰ ਰਹਿਣ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਕਰਨ। ਖ਼ਾਸ ਤੌਰ 'ਤੇ ਬੱਚਿਆਂ ਅਤੇ ਨੌਜਵਾਨਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਅੱਜਕਲ੍ਹ ਕਈ ਨੌਜਵਾਨ ਸੋਸ਼ਲ ਮੀਡੀਆ 'ਤੇ ਵੀਡੀਓ ਜਾਂ ਰੀਲ ਬਣਾਉਣ ਲਈ ਖ਼ਤਰਨਾਕ ਥਾਵਾਂ 'ਤੇ ਜਾਂਦੇ ਹਨ, ਜੋ ਉਨ੍ਹਾਂ ਦੀ ਜਾਨ ਲਈ ਬਹੁਤ ਖ਼ਤਰਨਾਕ ਸਾਬਤ ਹੋ ਸਕਦਾ ਹੈ। ਇਸ ਤਰ੍ਹਾਂ ਦੀ ਲਾਪਰਵਾਹੀ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਾਹਰਲੇ ਇਲਾਕਿਆਂ ਤੋਂ ਆਉਣ ਵਾਲੇ ਲੋਕਾਂ ਨੂੰ ਲੋਹੰਡ ਖੱਡ 'ਚ ਨਹਾਉਣ ਤੋਂ ਰੋਕਣ ਲਈ ਢੁੱਕਵੇਂ ਅਤੇ ਪ੍ਰਭਾਵਸ਼ਾਲੀ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਖ਼ਤਰਨਾਕ ਥਾਵਾਂ 'ਤੇ ਚਿਤਾਵਨੀ ਬੋਰਡ, ਬੈਰੀਕੇਡਿੰਗ ਅਤੇ ਪੁਲਸ ਨਿਗਰਾਨੀ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।


ਡਿਪਟੀ ਕਮਿਸ਼ਨਰ ਅਦਿੱਤਿਆ ਡੱਚਲਵਾਲ ਨੇ ਸਪੱਸ਼ਟ ਕੀਤਾ ਕਿ ਲੋਕਾਂ ਦੀ ਜਾਨ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਦਰਿਆਵਾਂ, ਨਹਿਰਾਂ ਜਾਂ ਲੋਹੰਡ ਖੱਡ ਵਿੱਚ ਨਹਾਉਂਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਨੂੰਨ ਮੁਤਾਬਕ ਮਾਮਲਾ ਦਰਜ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਖ਼ਤਰਨਾਕ ਜਲ ਸਰੋਤਾਂ ਵਿੱਚ ਨਹਾਉਣ ਤੋਂ ਗੁਰੇਜ਼ ਕਰਨ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ। ਪ੍ਰਸ਼ਾਸਨ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਅਜਿਹੀਆਂ ਦੁਖ਼ਦਾਈ ਘਟਨਾਵਾਂ ਨੂੰ ਰੋਕਿਆ ਜਾ ਸਕਦਾ ਹੈ। ਇਸ ਮੌਕੇ ਐੱਸ. ਪੀ. ਅਰਵਿੰਦ ਮੀਨਾ, ਉੱਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਸੁਖਪਾਲ ਸਿੰਘ ਅਤੇ ਡੀ. ਐੱਸ. ਪੀ. ਨੰਗਲ ਨਵੀਨ ਕੁਮਾਰ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ ਅਤੇ ਸੁਰੱਖਿਆ ਪ੍ਰਬੰਧਾਂ 'ਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।

 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ