Tuesday, February 24, 2026
BREAKING
ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ "ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਕੌਂਸਲਰ ਪ੍ਰੇਮਲਤਾ ਨੇ ਫੜ੍ਹਿਆ ਕਾਂਗਰਸ ਦਾ ਹੱਥ ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 479 ਤੇ ਨਿਫਟੀ 141 ਅੰਕਾਂ ਦੀ ਮਜ਼ਬੂਤੀ ਨਾਲ ਹੋਏ ਬੰਦ 27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਪੰਜਾਬ

ਨਿਊਜ਼ੀਲੈਂਡ 'ਚ ਹੋਏ ਨਗਰ ਕੀਰਤਨ ਦੇ ਵਿਰੋਧ ਦੀ ਸੁਖਬੀਰ ਬਾਦਲ ਨੇ ਕੀਤੀ ਸਖ਼ਤ ਨਿੰਦਾ

21 ਦਸੰਬਰ, 2025 06:26 PM

ਜਲੰਧਰ/ਚੰਡੀਗੜ੍ਹ : ਨਿਊਜ਼ੀਲੈਂਡ ਦੇ ਆਕਲੈਂਡ 'ਚ ਹੋਏ ਨਗਰ ਕੀਰਤਨ ਦੇ ਵਿਰੋਧ ਦੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਨਿਊਜ਼ੀਲੈਂਡ ਦੇ ਦੱਖਣੀ ਆਕਲੈਂਡ ਵਿੱਚ ਕੱਲ੍ਹ ਸਥਾਨਕ ਲੋਕਾਂ ਵੱਲੋਂ ਸ਼ਾਂਤਮਈ ਕੱਢੇ ਜਾ ਰਹੇ 'ਨਗਰ ਕੀਰਤਨ' ਵਿੱਚ ਵਿਘਨ ਪਾਉਣ ਦੀ ਸਖ਼ਤ ਨਿੰਦਾ ਕਰਦਾ ਹਾਂ। ਸੁਖਬੀਰ ਬਾਦਲ ਨੇ ਕਿਹਾ ਕਿ ਨਗਰ ਕੀਰਤਨ ਇਕ ਪਵਿੱਤਰ ਸਿੱਖ ਪਰੰਪਰਾ ਹੈ- ਇਹ ਇਕ ਖ਼ੁਸ਼ੀ ਨਾਲ ਭਰੀ ਧਾਰਮਿਕ ਪਰੇਡ ਹੈ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ਼ਬਦ ਗਾਇਨ ਕੀਤੇ ਜਾਂਦੇ ਹਨ, , ਜੋ ਸ਼ਰਧਾ, ਏਕਤਾ ਅਤੇ ਸਾਰੀ ਮਨੁੱਖਤਾ ਨਾਲ ਅਸੀਸਾਂ ਦੇਣ ਨੂੰ ਵਾਧਾ ਦਿੰਦੇ ਹਨ।। ਮੈਨੂੰ ਇਹ ਵੇਖ ਕੇ ਖ਼ੁਸ਼ੀ ਹੋ ਰਹੀ ਹੈ ਕਿ ਸਿੱਖ ਭਾਈਚਾਰੇ ਨੇ ਭੜਕਾਹਟ ਦੇ ਬਾਵਜੂਦ ਸ਼ਾਨਦਾਰ ਸੰਜਮ ਅਤੇ ਸ਼ਾਂਤੀ ਨਾਲ ਗੁਰੂ ਸਾਹਿਬ ਦੀਆਂ 'ਚੜਦੀ ਕਲਾ' ਅਤੇ 'ਸਰਬੱਤ ਦਾ ਭਲਾ' ਦੀਆਂ ਸਿੱਖਿਆਵਾਂ ਦੇ ਅਨੁਸਾਰ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹੀ ਧਮਕੀ ਧਾਰਮਿਕ ਆਜ਼ਾਦੀ ਅਤੇ ਵਿਸ਼ਵਵਿਆਪੀ ਭਾਈਚਾਰੇ ਦੀ ਭਾਵਨਾ ਨੂੰ ਖ਼ਤਰਾ ਹੈ। ਉਨ੍ਹਾਂ ਵਿਦੇਸ਼ ਮੰਤਰੀ ਡਾ. ਐੱਸ. ਜੈ ਸ਼ੰਕਰ ਨੂੰ ਅਪੀਲ ਕਰਦੇ ਕਿਹਾ ਕਿ ਉਹ ਇਸ ਮਾਮਲੇ ਨੂੰ ਨਿਊਜ਼ੀਲੈਂਡ ਸਰਕਾਰ ਕੋਲ ਉਠਾਉਣ ਅਤੇ ਭਾਰਤੀ ਪ੍ਰਵਾਸੀਆਂ ਦੇ ਅਧਿਕਾਰਾਂ ਦੀ ਰੱਖਿਆ ਲਈ ਸਖ਼ਤ ਉਪਾਅ ਕੀਤੇ ਜਾਣ ਅਤੇ ਅਜਿਹੀਆਂ ਘਟਨਾਵਾਂ ਦੇ ਮੁੜ ਵਾਪਰਨ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ।


ਜ਼ਿਕਰਯੋਗ ਹੈ ਕਿ ਨਿਊਜ਼ੀਲੈਂਡ ਦੇ ਮੇਨੁਰੇਵਾ ਇਲਾਕੇ ਵਿੱਚ ਬੀਤੇ ਦਿਨ ਜਦੋਂ ਗੁਰਦੁਆਰਾ ਨਾਨਾਕਸਰ ਠਾਠ ਈਸ਼ਰ ਦਰਬਾਰ ਵੱਲੋਂ ਸ਼ਹੀਦੀ ਪੰਦਰਵਾੜੇ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ ਦੇ ਰਸਤੇ ਵਿੱਚ ਕੁਝ ਸ਼ਰਾਰਤੀ ਅਨਸਰਾਂ ਨੇ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ ਸੀ। ਸਰੋਤਾਂ ਅਨੁਸਾਰ ਪੋਹ ਦੇ ਮਹੀਨੇ ਦੇ ਸਿੱਖ ਸ਼ਹੀਦਾਂ ਦੀ ਯਾਦ ਵਿੱਚ ਇਹ ਵਿਸ਼ਾਲ ਨਗਰ ਕੀਰਤਨ ਮੇਨੁਰੇਵਾ ਦੀਆਂ ਸੜਕਾਂ 'ਤੇ ਸਜਾਇਆ ਗਿਆ ਸੀ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਨੇ ਸ਼ਰਧਾ ਨਾਲ ਹਿੱਸਾ ਲਿਆ। ਨਗਰ ਕੀਰਤਨ ਦੇ ਸਾਰੇ ਪ੍ਰਬੰਧ ਬਹੁਤ ਸੁਚਾਰੂ ਸਨ ਅਤੇ ਇਹ ਨਿਰਵਿਘਨ ਅੱਗੇ ਵੱਧ ਰਿਹਾ ਸੀ ਪਰ ਜਦੋਂ ਨਗਰ ਕੀਰਤਨ ਵਾਪਸੀ ਦੇ ਰਸਤੇ 'ਤੇ ਸੀ ਤਾਂ ਗੁਰਦੁਆਰਾ ਸਾਹਿਬ ਤੋਂ ਕੁਝ ਦੂਰੀ 'ਤੇ ਗਰੇਟ ਸਾਊਥ ਰੋਡ 'ਤੇ 30 ਤੋਂ 35 ਨੌਜਵਾਨਾਂ ਦੇ ਇਕ ਗਰੁੱਪ ਨੇ ਰਸਤਾ ਰੋਕ ਲਿਆ।


ਇਨ੍ਹਾਂ ਨੌਜਵਾਨਾਂ ਨੇ ਨਾ ਸਿਰਫ਼ ਨਗਰ ਕੀਰਤਨ ਦਾ ਰਸਤਾ ਰੋਕਿਆ ਸਗੋਂ ਨਫ਼ਰਤ ਭਰੇ ਸਲੋਗਨ ਵਿਖਾ ਕੇ ਨਗਰ ਕੀਰਤਨ ਦਾ ਸਖ਼ਤ ਵਿਰੋਧ ਕੀਤਾ। ਜਾਣਕਾਰੀ ਮੁਤਾਬਕ ਇਹ ਨੌਜਵਾਨ ਇਕ ਵਿਸ਼ੇਸ਼ ਭਾਈਚਾਰੇ ਨਾਲ ਸਬੰਧਤ ਹਨ ਜੋ ਪਿਛਲੇ ਕੁਝ ਸਮੇਂ ਤੋਂ ਨਿਊਜ਼ੀਲੈਂਡ ਵਿੱਚ ਹਰ ਧਰਮ ਅਤੇ ਹੋਰ ਵਰਗਾਂ ਦੇ ਲੋਕਾਂ ਦਾ ਵਿਰੋਧ ਕਰ ਰਹੇ ਹਨ। ਪ੍ਰਦਰਸ਼ਨਕਾਰੀ ਨੌਜਵਾਨਾਂ ਦਾ ਦਾਅਵਾ ਹੈ ਕਿ ਨਿਊਜ਼ੀਲੈਂਡ ਸਿਰਫ਼ ਉਨ੍ਹਾਂ ਦਾ ਹੈ। ਦੱਸਣਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਇਨ੍ਹਾਂ ਲੋਕਾਂ ਵੱਲੋਂ ਵੱਖ-ਵੱਖ ਧਰਮਾਂ ਦੇ ਝੰਡੇ ਸਾੜਨ ਦੀਆਂ ਘਟਨਾਵਾਂ ਨੂੰ ਵੀ ਅੰਜਾਮ ਦਿੱਤਾ ਗਿਆ ਸੀ।

 

Have something to say? Post your comment

ਅਤੇ ਪੰਜਾਬ ਖਬਰਾਂ

ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ

ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ

ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ

ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ

27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ

ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ

ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ

ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ

CM Mann ਨੇ ਕੀਤਾ 'ਮੇਰੀ ਰਸੋਈ' ਯੋਜਨਾ ਦਾ ਐਲਾਨ; 40 ਲੱਖ ਨੀਲੇ ਕਾਰਡ ਧਾਰਕਾਂ ਨੂੰ ਕਣਕ ਸਮੇਤ ਫੂਡ ਕਿੱਟ ਦੇਵੇਗੀ ਪੰਜਾਬ ਸਰਕਾਰ

CM Mann ਨੇ ਕੀਤਾ 'ਮੇਰੀ ਰਸੋਈ' ਯੋਜਨਾ ਦਾ ਐਲਾਨ; 40 ਲੱਖ ਨੀਲੇ ਕਾਰਡ ਧਾਰਕਾਂ ਨੂੰ ਕਣਕ ਸਮੇਤ ਫੂਡ ਕਿੱਟ ਦੇਵੇਗੀ ਪੰਜਾਬ ਸਰਕਾਰ

ਭਾਜਪਾ ਦੀ 'ਫਰਜ਼ੀ ਜੁਆਨਿੰਗ' 'ਤੇ 'ਆਪ' ਦਾ ਵੱਡਾ ਹਮਲਾ, ਅਨੁਰਾਗ ਢਾਂਡਾ ਬੋਲੇ-

ਭਾਜਪਾ ਦੀ 'ਫਰਜ਼ੀ ਜੁਆਨਿੰਗ' 'ਤੇ 'ਆਪ' ਦਾ ਵੱਡਾ ਹਮਲਾ, ਅਨੁਰਾਗ ਢਾਂਡਾ ਬੋਲੇ- "ਹਰਿਆਣਾ ਦੇ ਨੌਜਵਾਨਾਂ ਨੂੰ ਪੰਜਾਬੀ ਦੱਸ ਕੇ ਹੋ ਰਹੀ ਸਸਤੀ ਰਾਜਨੀਤੀ"

ਕੈਬਨਿਟ ਮੀਟਿੰਗ 'ਚ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲੇ

ਕੈਬਨਿਟ ਮੀਟਿੰਗ 'ਚ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲੇ

ਪੰਜਾਬ ਸਰਕਾਰ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਕਰੋੜ ਰੁਪਏ

ਪੰਜਾਬ ਸਰਕਾਰ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਕਰੋੜ ਰੁਪਏ

ਧਾਰਮਕ ਗ੍ਰੰਥਾਂ ਵਿਰੁਧ ਅਪਰਾਧਾਂ ਦੀ ਰੋਕਥਾਮ ਬਿਲ-2025, 15 ਮੈਂਬਰੀ ਸਿਲੈਕਟ ਕਮੇਟੀ ਦੀ ਅਹਿਮ ਬੈਠਕ ਭਲਕੇ

ਧਾਰਮਕ ਗ੍ਰੰਥਾਂ ਵਿਰੁਧ ਅਪਰਾਧਾਂ ਦੀ ਰੋਕਥਾਮ ਬਿਲ-2025, 15 ਮੈਂਬਰੀ ਸਿਲੈਕਟ ਕਮੇਟੀ ਦੀ ਅਹਿਮ ਬੈਠਕ ਭਲਕੇ