Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਖੇਡ

ਨਿਊਜ਼ੀਲੈਂਡ ਨੇ ਇਕੋ ਝਟਕੇ ''ਚ ਪਾਕਿਸਤਾਨ ਤੇ ਭਾਰਤ ਨੂੰ ਕੀਤਾ ''Out'', ਸ਼ਾਨ ਨਾਲ ਬਣਾਈ ਸੈਮੀਫਾਈਨਲ ''ਚ ਜਗ੍ਹਾ

15 ਅਕਤੂਬਰ, 2024 03:57 PM

ਦੁਬਈ ਇੰਟਰਨੈਸ਼ਨਲ ਸਟੇਡੀਅਮ 'ਚ ਖੇਡੇ ਗਏ ਮਹਿਲਾ ਟੀ-20 ਵਿਸ਼ਵ ਕੱਪ ਦੇ ਮਹੱਤਵਪੂਰਨ ਮੁਕਾਬਲੇ 'ਚ ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਇਕਤਰਫ਼ਾ ਅੰਦਾਜ਼ 'ਚ 54 ਦੌੜਾਂ ਨਾਲ ਹਰਾ ਕੇ ਸੈਮੀਫਾਈਨਲ 'ਚ ਪ੍ਰਵੇਸ਼ ਕਰ ਲਿਆ ਹੈ। ਉੱਥੇ ਹੀ ਪਾਕਿਸਤਾਨ ਦੀ ਇਸ ਹਾਰ ਨਾਲ ਪਾਕਿਸਤਾਨ ਦੇ ਨਾਲ-ਨਾਲ ਭਾਰਤੀ ਟੀਮ ਵੀ ਟੂਰਨਾਮੈਂਟ 'ਚੋਂ ਬਾਹਰ ਹੋ ਗਈ ਹੈ।

 

ਇਸ ਤੋਂ ਪਹਿਲਾਂ ਨਿਊਜ਼ੀਲੈਂਡ ਦੀ ਕਪਤਾਨ ਸੋਫ਼ੀ ਡਿਵਾਈਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਸੀ। ਪਿੱਚ ਬਹੁਤ ਹੌਲੀ ਹੋਣ ਕਾਰਨ ਇੱਥੇ ਸਪਿਨ ਗੇਂਦਬਾਜ਼ਾਂ ਨੂੰ ਕਾਫ਼ੀ ਮਦਦ ਮਿਲ ਰਹੀ ਸੀ, ਜਿਸ ਕਾਰਨ ਨਿਊਜ਼ੀਲੈਂਡ ਦੀ ਟੀਮ ਸੂਜ਼ੀ ਬੇਟਸ (28) ਤੇ ਬਰੁੱਕ ਹੈਲੀਡੇ (22) ਤੋਂ ਇਲਾਵਾ ਜੌਰਜੀਆ ਪਲਿਮਰ (17) ਤੇ ਕਪਤਾਨ ਸੋਫ਼ੀ ਡਿਵਾਈਨ (19) ਦੀਆਂ ਉਪਯੋਗੀ ਪਾਰੀਆਂ ਦੀ ਬਦੌਲਤ 20 ਓਵਰਾਂ 'ਚ 6 ਵਿਕਟਾਂ ਗੁਆ ਕੇ ਸਿਰਫ਼ 110 ਦੌੜਾਂ ਹੀ ਬਣਾ ਸਕੀ ਸੀ।

 

ਪਾਕਿਸਤਾਨ ਵੱਲੋਂ ਨਸ਼ਰਾ ਸੰਧੂ ਨੇ 3, ਜਦਕਿ ਸਾਦੀਆ ਇਕਬਾਲ, ਨਿਦਾ ਦਾਰ ਤੇ ਓਮੈਮਾ ਸੋਹੇਲ ਨੇ 1-1 ਬੱਲੇਬਾਜ਼ ਨੂੰ ਆਊਟ ਕੀਤਾ। ਪਾਕਿਸਤਾਨੀ ਕਪਤਾਨ ਫਾਤਿਮਾ ਸਨਾ ਤੇ ਸਈਦਾ ਆਰੂਬ ਸ਼ਾਹ ਨੇ ਵੀ ਗੇਂਦਬਾਜ਼ੀ ਕੀਤੀ, ਪਰ ਉਨ੍ਹਾਂ ਨੂੰ ਕੋਈ ਸਫ਼ਲਤਾ ਨਹੀਂ ਮਿਲੀ।

 

ਇਸ ਛੋਟੇ ਟੀਚੇ ਦਾ ਪਿੱਛਾ ਕਰਨ ਉਤਰੀ ਪਾਕਿਸਤਾਨ ਲਈ ਮੁਨੀਬਾ ਅਲੀ ਨੇ 15 ਦੌੜਾਂ ਬਣਾਈਆਂ, ਜਿਸ ਨੂੰ ਲਿਆ ਤਾਹੁਹੁ ਨੇ ਕਲੀਨ ਬੋਲਡ ਕੀਤਾ। ਉਸ ਤੋਂ ਬਾਅਦ ਕਪਤਾਨ ਫਾਤਿਮਾ ਸਨਾ ਨੇ 23 ਦੌੜਾਂ 'ਚ 21 ਦੌੜਾਂ ਦਾ ਯੋਗਦਾਨ ਦਿੱਤਾ।

 

ਇਨ੍ਹਾਂ ਤੋਂ ਇਲਾਵਾ ਸਿਰਫ਼ ਇਰਾਮ ਜਾਵੇਦ (3), ਸਦਾਫ਼ ਸ਼ਮਸ (2), ਨਿਦਾ ਦਾਰ (9) ਤੇ ਓਮੈਮਾ ਸੋਹੇਲ (2) ਹੀ ਕੁਝ ਕਰ ਸਕੇ। ਨਿਊਜ਼ੀਲੈਂਡ ਦੀਆਂ ਗੇਂਦਬਾਜ਼ਾਂ ਅੱਗੇ ਪਾਕਿ ਬੱਲੇਬਾਜ਼ੀ ਢਹਿ-ਢੇਰੀ ਹੋ ਗਈ ਤੇ ਉਨ੍ਹਾਂ ਦੀਆਂ 5 ਬੱਲੇਬਾਜ਼ਾਂ ਤਾਂ ਖਾਤਾ ਵੀ ਨਾ ਖੋਲ੍ਹ ਸਕੀਆਂ।


ਇਸ ਤਰ੍ਹਾਂ ਪਾਕਿਸਤਾਨ ਦੀ ਟੀਮ ਸਿਰਫ਼ 11.4 ਓਵਰਾਂ 'ਚ ਹੀ 56 ਦੌੜਾਂ ਬਣਾ ਕੇ ਆਲ ਆਊਟ ਹੋ ਗਈ ਤੇ ਇਹ ਮੁਕਾਬਲਾ 54 ਦੌੜਾਂ ਨਾਲ ਹਾਰ ਗਈ। ਪਾਕਿਸਤਾਨ ਦੀ ਹਾਰ ਨਾਲ ਭਾਰਤੀ ਟੀਮ ਦੀਆਂ ਉਮੀਦਾਂ ਵੀ ਖ਼ਤਮ ਹੋ ਗਈਆਂ ਹਨ ਤੇ ਹੁਣ ਇਹ ਦੋਵੇਂ ਟੀਮਾਂ ਖ਼ਾਲੀ ਹੱਥ ਭਾਰਤ ਵਾਪਸ ਪਰਤਣਗੀਆਂ, ਜਦਕਿ ਨਿਊਜ਼ੀਲੈਂਡ ਨੇ ਇਸ ਗਰੁੱਪ 'ਚੋਂ ਆਸਟ੍ਰੇਲੀਆ ਤੋਂ ਬਾਅਦ ਸੈਮੀਫਾਈਨਲ 'ਚ ਜਗ੍ਹਾ ਪੱਕੀ ਕਰ ਲਈ ਹੈ।

Have something to say? Post your comment

ਅਤੇ ਖੇਡ ਖਬਰਾਂ

ਵੈਭਵ ਸੂਰਿਆਵੰਸ਼ੀ ਅੱਜ ਜੋ ਕਰ ਰਿਹਾ ਹੈ ਉਹ ਪਹਿਲਾਂ ਕਦੇ ਨਹੀਂ ਹੋਇਆ : ਹਰਭਜਨ

ਵੈਭਵ ਸੂਰਿਆਵੰਸ਼ੀ ਅੱਜ ਜੋ ਕਰ ਰਿਹਾ ਹੈ ਉਹ ਪਹਿਲਾਂ ਕਦੇ ਨਹੀਂ ਹੋਇਆ : ਹਰਭਜਨ

ਕੁਲਦੀਪ ਯਾਦਵ ਕਾਉਂਟੀ ਚੈਂਪੀਅਨਸ਼ਿਪ ਅਤੇ ਵਨ-ਡੇ ਕੱਪ ਲਈ ਯੌਰਕਸ਼ਾਇਰ ਨਾਲ ਜੁੜਿਆ

ਕੁਲਦੀਪ ਯਾਦਵ ਕਾਉਂਟੀ ਚੈਂਪੀਅਨਸ਼ਿਪ ਅਤੇ ਵਨ-ਡੇ ਕੱਪ ਲਈ ਯੌਰਕਸ਼ਾਇਰ ਨਾਲ ਜੁੜਿਆ

ਵਿਸ਼ਵ ਕੱਪ ਫਾਈਨਲ ’ਚ ਹਾਰ ਦੇ ‘ਦਰਦ’ ਤੋਂ ਉੱਭਰਨ ’ਚ ਸਮਾਂ ਲੱਗੇਗਾ : ਮੈਸੀ

ਵਿਸ਼ਵ ਕੱਪ ਫਾਈਨਲ ’ਚ ਹਾਰ ਦੇ ‘ਦਰਦ’ ਤੋਂ ਉੱਭਰਨ ’ਚ ਸਮਾਂ ਲੱਗੇਗਾ : ਮੈਸੀ

ਭਾਰਤ ਅਤੇ ਜ਼ਿੰਬਾਬਵੇ ਕੋਲ ਟੀ-20 ਸੀਰੀਜ਼ ਵਿੱਚ ਬਰਾਬਰ ਮੌਕੇ ਹਨ: ਰਜ਼ਾ

ਭਾਰਤ ਅਤੇ ਜ਼ਿੰਬਾਬਵੇ ਕੋਲ ਟੀ-20 ਸੀਰੀਜ਼ ਵਿੱਚ ਬਰਾਬਰ ਮੌਕੇ ਹਨ: ਰਜ਼ਾ

ਹਾਕੀ ਵਿਸ਼ਵ ਕੱਪ 'ਚ ਹਰਮਨਪ੍ਰੀਤ ਸਿੰਘ ਕਰਨਗੇ ਭਾਰਤੀ ਟੀਮ ਦੀ ਕਪਤਾਨੀ

ਹਾਕੀ ਵਿਸ਼ਵ ਕੱਪ 'ਚ ਹਰਮਨਪ੍ਰੀਤ ਸਿੰਘ ਕਰਨਗੇ ਭਾਰਤੀ ਟੀਮ ਦੀ ਕਪਤਾਨੀ

ਚੀਨ ਓਪਨ ’ਚ ਭਾਰਤੀ ਮੁਹਿੰਮ ਦੀ ਅਗਵਾਈ ਕਰੇਗੀ ਸਿੰਧੂ

ਚੀਨ ਓਪਨ ’ਚ ਭਾਰਤੀ ਮੁਹਿੰਮ ਦੀ ਅਗਵਾਈ ਕਰੇਗੀ ਸਿੰਧੂ

ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ

ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ

IND vs ENG:

IND vs ENG: "ਵਿਰਾਟ ਨਾਲ ਬੱਲੇਬਾਜ਼ੀ ਕਰਨਾ ਹਮੇਸ਼ਾ ਮਜ਼ੇਦਾਰ ਹੁੰਦਾ ਹੈ": ਰੋਹਿਤ ਸ਼ਰਮਾ

ਲਾਰਡਸ ਵਿਖੇ ਸੈਂਕੜਾ ਲਾ ਕੇ ਰੋਹਿਤ ਸ਼ਰਮਾ ਨੇ 'ਸਾਰਿਆਂ ਦਾ ਮੂੰਹ ਬੰਦ ਕਰ ਦਿੱਤਾ' : ਰਵੀ ਸ਼ਾਸਤਰੀ

ਲਾਰਡਸ ਵਿਖੇ ਸੈਂਕੜਾ ਲਾ ਕੇ ਰੋਹਿਤ ਸ਼ਰਮਾ ਨੇ 'ਸਾਰਿਆਂ ਦਾ ਮੂੰਹ ਬੰਦ ਕਰ ਦਿੱਤਾ' : ਰਵੀ ਸ਼ਾਸਤਰੀ

"ਵਿਰਾਟ ਪਹਿਲਾਂ ਵੀ ਮਾਸਟਰ ਸੀ ਤੇ ਹਮੇਸ਼ਾ ਰਹੇਗਾ," ਇਰਫਾਨ ਪਠਾਨ ਨੇ ਆਲੋਚਕਾਂ 'ਤੇ ਵਿੰਨ੍ਹਿਆ ਨਿਸ਼ਾਨਾ