ਭਾਰਤ ਤੇ ਨਿਊਜ਼ੀਲੈਂਡ ਦਰਮਿਆਨ ਪੰਜ ਮੈਚਾਂ ਦੀ ਟੀ20 ਸੀਰੀਜ਼ ਦਾ ਪੰਜਵਾਂ ਤੇ ਆਖਰੀ ਮੈਚ ਅੱਜ ਨਿਊਜ਼ੀਲੈਂਡ ਦੇ ਹੈਮਿਲਟਨ ਦੇ ਸੇਡੋਨ ਪਾਰਕ ਵਿਖੇ ਖੇਡਿਆ ਗਿਆ। ਮੈਚ 'ਚ ਨਿਊਜ਼ੀਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ। ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 20 ਓਵਰਾਂ 'ਚ 8 ਵਿਕਟਾਂ ਗੁਆ ਕੇ 191 ਦੌੜਾਂ ਬਣਾਈਆਂ ਤੇ ਨਿਊਜ਼ੀਲੈਂਡ ਨੂੰ ਜਿੱਤ ਲਈ 192 ਦੌੜਾਂ ਦਾ ਟੀਚਾ ਦਿੱਤਾ।
ਟੀਚੇ ਦਾ ਪਿੱਛਾ ਕਰਨ ਉਤਰੀ ਨਿਊ਼ਜ਼ੀਲੈਂਡ ਦੀ ਟੀਮ ਨੇ 18 ਓਵਰਾਂ 'ਚ 3 ਵਿਕਟਾਂ ਗੁਆ ਕੇ 195 ਦੌੜਾਂ ਬਣਾਈਆਂ ਤੇ 7 ਵਿਕਟਾਂ ਨਾਲ ਮੈਚ ਜਿੱਤ ਲਿਆ। ਨਿਊਜ਼ੀਲੈਂਡ ਲਈ ਟਿਮ ਸਿਫਰਟ ਨੇ 93 ਦੌੜਾਂ, ਗਲੇਨ ਫਿਲਿਪਸ ਨੇ 65 ਦੌੜਾਂ ਤੇ ਡੇਰਿਲ ਮਿਸ਼ੇਲ ਨੇ 29 ਦੌੜਾਂ ਬਣਾਈਆਂ। ਭਾਰਤ ਲਈ ਅਰਸ਼ਦੀਪ ਸਿੰਘ ਨੇ 1 ਤੇ ਵਰੁਣ ਚੱਕਰਵਰਤੀ ਨੇ 1 ਤੇ ਨਿਤੀਸ਼ ਕੁਮਾਰ ਰੈੱਡੀ ਨੇ 1 ਵਿਕਟਾਂ ਲਈਆਂ।
ਟੀਮਾਂ:
ਨਿਊਜ਼ੀਲੈਂਡ (ਪਲੇਇੰਗ 11): ਟਿਮ ਸੀਫਰਟ (ਵਿਕਟਕੀਪਰ), ਫਿਨ ਐਲਨ, ਡੇਰਿਲ ਮਿਸ਼ੇਲ, ਗਲੇਨ ਫਿਲਿਪਸ, ਬੇਵੋਨ ਜੈਕਬਸ, ਮਾਈਕਲ ਬ੍ਰੇਸਵੈੱਲ, ਮਿਸ਼ੇਲ ਸੈਂਟਨਰ (ਕਪਤਾਨ), ਨਾਥਨ ਸਮਿਥ, ਐਡਮ ਮਿਲਨੇ, ਜੈਕਬ ਡਫੀ, ਬਲੇਅਰ ਟਿਕਨਰ
ਭਾਰਤ (ਪਲੇਇੰਗ11): ਸੰਜੂ ਸੈਮਸਨ, ਅਭਿਸ਼ੇਕ ਸ਼ਰਮਾ, ਈਸ਼ਾਨ ਕਿਸ਼ਨ (ਵਿਕਟਕੀਪਰ), ਸ਼੍ਰੇਅਸ ਅਈਅਰ (ਕਪਤਾਨ), ਤਿਲਕ ਵਰਮਾ, ਨਿਤੀਸ਼ ਕੁਮਾਰ ਰੈੱਡੀ, ਨਮਨ ਧੀਰ, ਭੁਵਨੇਸ਼ਵਰ ਕੁਮਾਰ, ਅਰਸ਼ਦੀਪ ਸਿੰਘ, ਪ੍ਰਿੰਸ ਯਾਦਵ, ਵਰੁਣ ਚੱਕਰਵਰਤੀ