Friday, November 13, 2026
BREAKING
• ਪੰਜਾਬ 'ਚ ਮਿਲੇਗਾ 500 ਰੁਪਏ 'ਚ ਸਿਲੰਡਰ! ਜਲੰਧਰ ਆਏ ਹਰਿਆਣਾ CM ਨਾਇਬ ਸੈਣੀ ਦਾ ਬਿਆਨ • ਅਨਮੋਲ ਗਗਨ ਮਾਨ ਦਾ ਸੋਸ਼ਲ ਮੀਡੀਆ 'ਤੇ ਖ਼ੁਲਾਸਾ, ਟਿਕਟ ਨਾ ਮਿਲਣ ਦਾ ਦੱਸਿਆ ਸੱਚ • ਪੰਜਾਬ ਵਿਚ ਕਾਂਗਰਸ ਰਹੇਗੀ ਜਾਂ ਫਿਰ ਨਸ਼ਾ ਤੇ ਗੈਂਗਸਟਰਵਾਦ : ਚੰਨੀ • ਨਸ਼ਿਆਂ ਤੇ ਗੈਂਗਸਟਰਵਾਦ ਤੋਂ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਭ ਤੋਂ ਵੱਡੀ ਲੋੜ : ਪਰਗਟ ਸਿੰਘ • UP ’ਚ ਓਵੈਸੀ-ਚੰਦਰਸ਼ੇਖਰ ਦਾ ਗੱਠਜੋੜ, ਸਾਰੀਆਂ 403 ਵਿਧਾਨ ਸਭਾ ਸੀਟਾਂ ’ਤੇ ਲੜਾਂਗੇ ਚੋਣ • ਮਹਿਲਾ ਰਾਖਵਾਂਕਰਨ ਬਿੱਲ ਪਾਸ ਕਰਵਾਉਣ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਯੋਜਨਾ ਬਣਾ ਰਹੀ ਸਰਕਾਰ • PM ਮੋਦੀ ਨੇ ਛਠ ਪੂਜਾ 'ਤੇ ਲੋਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ • ਲੱਦਾਖ 'ਚ ਪ੍ਰਦਰਸ਼ਨ ਤੋਂ ਪਹਿਲਾਂ ਵਾਂਗਚੁਕ ਨੇ ਘਰ 'ਚ ਨਜ਼ਰਬੰਦ ਕੀਤੇ ਜਾਣ ਦਾ ਦੋਸ਼ ਲਗਾਇਆ • ਅਮਿਤ ਸ਼ਾਹ ਨਾਲ ਅੱਜ ਦਿੱਲੀ 'ਚ ਮੁਲਾਕਾਤ ਕਰਨਗੇ ਸੁਖਬੀਰ ਬਾਦਲ! ਚੋਣਾਂ ਨੂੰ ਲੈ ਕੇ ਹੋ ਸਕਦਾ ਕੁਝ ਖ਼ਾਸ • ਹਰ ਮਰੀਜ਼ ਨੂੰ ਸਮੇਂ ਸਿਰ, ਸੁਚੱਜੀਆਂ ਅਤੇ ਪ੍ਰਭਾਵਸ਼ਾਲੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣੀਅਆਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

ਪੰਜਾਬ

ਨਿਮੋਨੀਆ ਦੇ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ, ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਬੱਚਿਆਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

13 ਨਵੰਬਰ, 2026 04:50 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਮਾਣਯੋਗ ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ ਹਰਪਿੰਦਰ ਸਿੰਘ ਤੇ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ ਅਜੇ ਬਸਰਾ ਦੀ ਯੋਗ ਅਗਵਾਈ ਹੇਠ ਯੂ.ਪੀ.ਐੱਚ.ਸੀ., ਨਵਾਂਸ਼ਹਿਰ ਵਿਖੇ ਬੱਚਿਆਂ ਨੂੰ ਨਿਮੋਨੀਆ ਤੋਂ ਬਚਾਉਣ ਅਤੇ ਇਸ ਬਿਮਾਰੀ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਸਾਂਸ ਮੁਹਿੰਮ ਤਹਿਤ ਜਾਗਰੂਕਤਾ ਗਤੀਵਿਧੀ ਕਰਵਾਈ ਗਈ।

 
ਇਸ ਮੌਕੇ ਮੈਡੀਕਲ ਅਫ਼ਸਰ ਡਾ ਗਗਨਦੀਪ ਨੇ ਕਿਹਾ ਕਿ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਸਿਹਤ ਸੁਰੱਖਿਆ ਸਿਹਤ ਵਿਭਾਗ ਦੀ ਮੁੱਖ ਤਰਜੀਹ ਹੈ। ਨਿਮੋਨੀਆ ਬੱਚਿਆਂ ਵਿੱਚ ਹੋਣ ਵਾਲੀ ਇੱਕ ਗੰਭੀਰ ਬਿਮਾਰੀ ਹੈ, ਪਰ ਸਮੇਂ ਸਿਰ ਇਸ ਦੀ ਪਛਾਣ, ਸਹੀ ਇਲਾਜ ਅਤੇ ਜਾਗਰੂਕਤਾ ਰਾਹੀਂ ਇਸ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਰੋਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਂਸ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨੂੰ ਨਿਮੋਨੀਆ ਦੀ ਰੋਕਥਾਮ, ਇਸ ਦੇ ਲੱਛਣਾਂ ਅਤੇ ਸਮੇਂ ਸਿਰ ਇਲਾਜ ਬਾਰੇ ਜਾਗਰੂਕ ਕਰਨਾ ਹੈ।
 
ਉਨ੍ਹਾਂ ਦੱਸਿਆ ਕਿ ਨਿਮੋਨੀਆ ਫੇਫੜਿਆਂ ਦੀ ਲਾਗ ਹੈ, ਜਿਸ ਕਾਰਨ ਫੇਫੜਿਆਂ ਵਿੱਚ ਸੋਜ ਅਤੇ ਤਰਲ ਪਦਾਰਥ ਇਕੱਠਾ ਹੋ ਸਕਦਾ ਹੈ। ਇਸ ਦੇ ਮੁੱਖ ਲੱਛਣਾਂ ਵਿੱਚ ਖੰਘ, ਬੁਖਾਰ, ਤੇਜ਼ ਸਾਹ ਆਉਣਾ, ਸਾਹ ਲੈਣ ਵਿੱਚ ਤਕਲੀਫ਼ ਅਤੇ ਛਾਤੀ ਦਾ ਹੇਠਲਾ ਹਿੱਸਾ ਅੰਦਰ ਵੱਲ ਧੱਸਣਾ ਸ਼ਾਮਲ ਹਨ। ਬੱਚੇ ਵਿੱਚ ਅਜਿਹੇ ਲੱਛਣ ਦਿਖਾਈ ਦੇਣ ’ਤੇ ਮਾਪਿਆਂ ਨੂੰ ਬਿਨਾਂ ਦੇਰੀ ਕੀਤੇ ਨੇੜੇ ਦੀ ਸਿਹਤ ਸੰਸਥਾ ਵਿੱਚ ਜਾਂਚ ਅਤੇ ਇਲਾਜ ਕਰਵਾਉਣਾ ਚਾਹੀਦਾ ਹੈ। ਗੰਭੀਰ ਹਾਲਤ ਵਿੱਚ ਬੱਚੇ ਨੂੰ ਸਾਹ ਲੈਣ ਵਿੱਚ ਬਹੁਤ ਮੁਸ਼ਕਲ, ਦੁੱਧ ਜਾਂ ਖੁਰਾਕ ਲੈਣ ਵਿੱਚ ਅਸਮਰੱਥਾ, ਸੁਸਤੀ ਜਾਂ ਦੌਰੇ ਪੈਣ ਵਰਗੇ ਲੱਛਣ ਵੀ ਹੋ ਸਕਦੇ ਹਨ, ਜਿਨ੍ਹਾਂ ਵਿੱਚ ਤੁਰੰਤ ਡਾਕਟਰੀ ਸਹਾਇਤਾ ਲੈਣੀ ਬਹੁਤ ਜ਼ਰੂਰੀ ਹੈ।
 
ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਲੋਕਾਂ ਨੂੰ ਨਿਮੋਨੀਆ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਬੱਚੇ ਦੇ ਜਨਮ ਤੋਂ ਪਹਿਲੇ ਛੇ ਮਹੀਨਿਆਂ ਤੱਕ ਸਿਰਫ਼ ਮਾਂ ਦਾ ਦੁੱਧ ਪਿਲਾਉਣਾ ਅਤੇ ਛੇ ਮਹੀਨਿਆਂ ਤੋਂ ਬਾਅਦ ਮਾਂ ਦੇ ਦੁੱਧ ਦੇ ਨਾਲ ਉਮਰ ਅਨੁਸਾਰ ਪੂਰਕ ਖੁਰਾਕ ਦੇਣਾ ਬੱਚੇ ਦੀ ਰੋਗਾਂ ਨਾਲ ਲੜਨ ਦੀ ਸਮਰੱਥਾ ਵਧਾਉਣ ਵਿੱਚ ਸਹਾਇਕ ਹੈ। ਇਸ ਤੋਂ ਇਲਾਵਾ ਬੱਚਿਆਂ ਦਾ ਸੰਪੂਰਨ ਟੀਕਾਕਰਨ, ਵਿਟਾਮਿਨ-ਏ ਦੀਆਂ ਖੁਰਾਕਾਂ ਅਤੇ ਨਿੱਜੀ ਸਫ਼ਾਈ ਦਾ ਧਿਆਨ ਰੱਖਣਾ ਵੀ ਬਹੁਤ ਮਹੱਤਵਪੂਰਨ ਹੈ।
 
ਸਿਹਤ ਕਰਮਚਾਰੀਆਂ ਨੇ ਦੱਸਿਆ ਕਿ ਨਿਮੋਨੀਆ ਦੀ ਰੋਕਥਾਮ ਲਈ ਨਿਯਮਿਤ ਤੌਰ ’ਤੇ ਹੱਥ ਧੋਣ ਦੀ ਆਦਤ ਅਪਣਾਉਣੀ ਚਾਹੀਦੀ ਹੈ। ਘਰਾਂ ਵਿੱਚ ਧੂੰਏਂ, ਤੰਬਾਕੂਨੋਸ਼ੀ ਅਤੇ ਹੋਰ ਹਵਾ ਪ੍ਰਦੂਸ਼ਣ ਤੋਂ ਬੱਚਿਆਂ ਨੂੰ ਬਚਾਉਣਾ ਚਾਹੀਦਾ ਹੈ ਅਤੇ ਘਰਾਂ ਵਿੱਚ ਹਵਾਦਾਰੀ ਦਾ ਉਚਿਤ ਪ੍ਰਬੰਧ ਰੱਖਣਾ ਚਾਹੀਦਾ ਹੈ।
 
ਇਸ ਦੌਰਾਨ ਨਿਊਮੋਕੋਕਲ ਕੰਜੂਗੇਟ ਵੈਕਸੀਨ (ਪੀ.ਸੀ.ਵੀ.) ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ ਗਈ। ਦੱਸਿਆ ਗਿਆ ਕਿ ਪੀ.ਸੀ.ਵੀ. ਟੀਕਾ ਨਿਊਮੋਕੋਕਲ ਬੈਕਟੀਰੀਆ ਕਾਰਨ ਹੋਣ ਵਾਲੀਆਂ ਗੰਭੀਰ ਬਿਮਾਰੀਆਂ, ਖਾਸ ਕਰਕੇ ਨਿਮੋਨੀਆ ਤੋਂ ਬਚਾਅ ਵਿੱਚ ਮਦਦ ਕਰਦਾ ਹੈ। ਇਸ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਦਾ ਟੀਕਾਕਰਨ ਨਿਰਧਾਰਿਤ ਸਮੇਂ ਅਨੁਸਾਰ ਪੂਰਾ ਕਰਵਾਉਣਾ ਚਾਹੀਦਾ ਹੈ।
 
ਸਿਹਤ ਵਿਭਾਗ ਵੱਲੋਂ ਮਾਪਿਆਂ ਨੂੰ ਅਪੀਲ ਕੀਤੀ ਗਈ ਕਿ ਬੱਚਿਆਂ ਵਿੱਚ ਨਿਮੋਨੀਆ ਦੇ ਲੱਛਣ ਦਿਖਾਈ ਦੇਣ ’ਤੇ ਘਰੇਲੂ ਇਲਾਜ ਜਾਂ ਦੇਰੀ ਕਰਨ ਦੀ ਬਜਾਏ ਤੁਰੰਤ ਡਾਕਟਰੀ ਸਲਾਹ ਲਈ ਜਾਵੇ।
 
ਇਸ ਮੌਕੇ ਏ.ਐੱਨ.ਐੱਮ. ਜੋਤੀ, ਬਲਜੀਤ, ਸੁਰੇਖਾ ਅਤੇ ਅਨੁਪਮ ਸਮੇਤ ਨਵਾਂਸ਼ਹਿਰ ਸ਼ਹਿਰੀ ਖੇਤਰ ਦੀਆਂ ਸਮੂਹ ਆਸ਼ਾ ਵਰਕਰਾਂ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਮਿਲੇਗਾ 500 ਰੁਪਏ 'ਚ ਸਿਲੰਡਰ! ਜਲੰਧਰ ਆਏ ਹਰਿਆਣਾ CM ਨਾਇਬ ਸੈਣੀ ਦਾ ਬਿਆਨ

ਪੰਜਾਬ 'ਚ ਮਿਲੇਗਾ 500 ਰੁਪਏ 'ਚ ਸਿਲੰਡਰ! ਜਲੰਧਰ ਆਏ ਹਰਿਆਣਾ CM ਨਾਇਬ ਸੈਣੀ ਦਾ ਬਿਆਨ

ਅਨਮੋਲ ਗਗਨ ਮਾਨ ਦਾ ਸੋਸ਼ਲ ਮੀਡੀਆ 'ਤੇ ਖ਼ੁਲਾਸਾ, ਟਿਕਟ ਨਾ ਮਿਲਣ ਦਾ ਦੱਸਿਆ ਸੱਚ

ਅਨਮੋਲ ਗਗਨ ਮਾਨ ਦਾ ਸੋਸ਼ਲ ਮੀਡੀਆ 'ਤੇ ਖ਼ੁਲਾਸਾ, ਟਿਕਟ ਨਾ ਮਿਲਣ ਦਾ ਦੱਸਿਆ ਸੱਚ

ਪੰਜਾਬ ਵਿਚ ਕਾਂਗਰਸ ਰਹੇਗੀ ਜਾਂ ਫਿਰ ਨਸ਼ਾ ਤੇ ਗੈਂਗਸਟਰਵਾਦ : ਚੰਨੀ

ਪੰਜਾਬ ਵਿਚ ਕਾਂਗਰਸ ਰਹੇਗੀ ਜਾਂ ਫਿਰ ਨਸ਼ਾ ਤੇ ਗੈਂਗਸਟਰਵਾਦ : ਚੰਨੀ

ਨਸ਼ਿਆਂ ਤੇ ਗੈਂਗਸਟਰਵਾਦ ਤੋਂ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਭ ਤੋਂ ਵੱਡੀ ਲੋੜ : ਪਰਗਟ ਸਿੰਘ

ਨਸ਼ਿਆਂ ਤੇ ਗੈਂਗਸਟਰਵਾਦ ਤੋਂ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਭ ਤੋਂ ਵੱਡੀ ਲੋੜ : ਪਰਗਟ ਸਿੰਘ

ਅਮਿਤ ਸ਼ਾਹ ਨਾਲ ਅੱਜ ਦਿੱਲੀ 'ਚ ਮੁਲਾਕਾਤ ਕਰਨਗੇ ਸੁਖਬੀਰ ਬਾਦਲ! ਚੋਣਾਂ ਨੂੰ ਲੈ ਕੇ ਹੋ ਸਕਦਾ ਕੁਝ ਖ਼ਾਸ

ਅਮਿਤ ਸ਼ਾਹ ਨਾਲ ਅੱਜ ਦਿੱਲੀ 'ਚ ਮੁਲਾਕਾਤ ਕਰਨਗੇ ਸੁਖਬੀਰ ਬਾਦਲ! ਚੋਣਾਂ ਨੂੰ ਲੈ ਕੇ ਹੋ ਸਕਦਾ ਕੁਝ ਖ਼ਾਸ

ਹਰ ਮਰੀਜ਼ ਨੂੰ ਸਮੇਂ ਸਿਰ, ਸੁਚੱਜੀਆਂ ਅਤੇ ਪ੍ਰਭਾਵਸ਼ਾਲੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣੀਅਆਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

ਹਰ ਮਰੀਜ਼ ਨੂੰ ਸਮੇਂ ਸਿਰ, ਸੁਚੱਜੀਆਂ ਅਤੇ ਪ੍ਰਭਾਵਸ਼ਾਲੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣੀਅਆਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

ਮਹਾਸਾਧਵੀ ਸ੍ਰੀ ਮਥੁਰਾ ਦੇਵੀ ਜੀ ਮਹਾਰਾਜ ਦੀ 80ਵੀਂ ਬਰਸੀ ਦੇ ਸਬੰਧ ਵਿੱਚ ਸ੍ਰੀ ਵਰਧਮਾਨ ਜੈਨ ਸੇਵਾ ਸੰਘ ਵੱਲੋਂ ਲਗਾਏ ਗਏ ਅੱਖਾਂ ਦੇ ਕੈਂਪ ਵਿੱਚ 32 ਮਰੀਜ਼ਾਂ ਦੇ ਆਪ੍ਰੇਸ਼ਨ ਹੋਣਗੇ

ਮਹਾਸਾਧਵੀ ਸ੍ਰੀ ਮਥੁਰਾ ਦੇਵੀ ਜੀ ਮਹਾਰਾਜ ਦੀ 80ਵੀਂ ਬਰਸੀ ਦੇ ਸਬੰਧ ਵਿੱਚ ਸ੍ਰੀ ਵਰਧਮਾਨ ਜੈਨ ਸੇਵਾ ਸੰਘ ਵੱਲੋਂ ਲਗਾਏ ਗਏ ਅੱਖਾਂ ਦੇ ਕੈਂਪ ਵਿੱਚ 32 ਮਰੀਜ਼ਾਂ ਦੇ ਆਪ੍ਰੇਸ਼ਨ ਹੋਣਗੇ

ਹਰ ਗਰਭਵਤੀ ਔਰਤ ਦੇ ਚਾਰ ਏ.ਐੱਨ.ਸੀ. ਚੈੱਕਅੱਪ ਅਤੇ ਸੁਰੱਖਿਅਤ ਜਣੇਪੇ ਨੂੰ ਬਣਾਇਆ ਜਾਵੇ ਯਕੀਨੀ : ਡਾ. ਹਰੀਸ਼ ਕਿਰਪਾਲ

ਹਰ ਗਰਭਵਤੀ ਔਰਤ ਦੇ ਚਾਰ ਏ.ਐੱਨ.ਸੀ. ਚੈੱਕਅੱਪ ਅਤੇ ਸੁਰੱਖਿਅਤ ਜਣੇਪੇ ਨੂੰ ਬਣਾਇਆ ਜਾਵੇ ਯਕੀਨੀ : ਡਾ. ਹਰੀਸ਼ ਕਿਰਪਾਲ

ਡਿਪਟੀ ਕਮਿਸ਼ਨਰ ਨੇ ਜਨਗਣਨਾ-2027 ਸਬੰਧੀ ਜਾਗਰੂਕਤਾ ਲਈ ਡਿਜੀਟਲ ਐਲ.ਈ.ਡੀ. ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ

ਡਿਪਟੀ ਕਮਿਸ਼ਨਰ ਨੇ ਜਨਗਣਨਾ-2027 ਸਬੰਧੀ ਜਾਗਰੂਕਤਾ ਲਈ ਡਿਜੀਟਲ ਐਲ.ਈ.ਡੀ. ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ

2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ

2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ