Wednesday, July 29, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ : ਡਾ. ਹਰਪਿੰਦਰ ਸਿੰਘ

15 ਜਨਵਰੀ, 2026 04:31 PM
ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪਿੰਦਰ ਸਿੰਘ ਦੀ ਯੋਗ ਰਹਿਨੁਮਾਈ ਹੇਠ ਅੱਜ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਵਿਖੇ ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਸਿਹਤ ਬਲਾਕ ਮੁਜ਼ੱਫਰਪੁਰ ਦੀਆਂ ਸਮੂਹ ਐੱਲ.ਐੱਚ.ਵੀਜ਼ ਅਤੇ ਸਮੂਹ ਏ.ਐੱਨ.ਐੱਮਜ਼ ਨਾਲ ਇਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ।
ਮੀਟਿੰਗ ਦੌਰਾਨ ਨਿਯਮਤ ਟੀਕਾਕਰਨ ਦੀ ਕਵਰੇਜ ਵਧਾਉਣ, ਰਿਕਾਰਡ ਸੰਭਾਲ ਅਤੇ ਫੀਲਡ ਪੱਧਰ ‘ਤੇ ਆ ਰਹੀਆਂ ਚੁਣੌਤੀਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਸਿਹਤ ਅਧਿਕਾਰੀਆਂ ਵੱਲੋਂ ਟੀਕਾਕਰਨ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਜਰੂਰੀ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ।
 
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪਿੰਦਰ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਨਿਯਮਤ ਟੀਕਾਕਰਨ ਪ੍ਰੋਗਰਾਮ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦੀ ਸਿਹਤ ਸੁਰੱਖਿਆ ਲਈ ਬਹੁਤ ਹੀ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਟੀਕਾਕਰਨ ਰਾਹੀਂ ਕਈ ਘਾਤਕ ਬਿਮਾਰੀਆਂ ਤੋਂ ਬਚਾਅ ਸੰਭਵ ਹੈ, ਇਸ ਲਈ ਟੀਕਾਕਰਨ ਦੀ ਸਹੂਲਤ ਨੂੰ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਡਾ. ਹਰਪਿੰਦਰ ਸਿੰਘ ਨੇ ਸਮੂਹ ਐੱਲ.ਐੱਚ.ਵੀਜ਼ ਅਤੇ ਏ.ਐੱਨ.ਐੱਮਜ਼ ਨੂੰ ਹਦਾਇਤ ਕੀਤੀ ਕਿ ਫੀਲਡ ਪੱਧਰ ‘ਤੇ ਸਰਵੇਅ ਨੂੰ ਮਜ਼ਬੂਤ ਕੀਤਾ ਜਾਵੇ, ਡਰਾਪ ਆਊਟ ਕੇਸਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਮੁੜ ਟੀਕਾਕਰਨ ਦੇ ਦਾਇਰੇ ਵਿੱਚ ਲਿਆਂਦਾ ਜਾਵੇ ਅਤੇ ਟੀਕਾਕਰਨ ਨਾਲ ਸੰਬੰਧਿਤ ਰਿਕਾਰਡਾਂ ਨੂੰ ਅੱਪਡੇਟ ਰੱਖਿਆ ਜਾਵੇ। 
 
ਇਸ ਮੌਕੇ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਨੇ ਕਿਹਾ ਕਿ ਲੋਕਾਂ ਵਿੱਚ ਟੀਕਾਕਰਨ ਪ੍ਰਤੀ ਜਾਗਰੂਕਤਾ ਵਧਾਉਣ ਲਈ ਆਸ਼ਾ ਵਰਕਰਾਂ ਨਾਲ ਤਾਲਮੇਲ ਬਣਾ ਕੇ ਕੰਮ ਕੀਤਾ ਜਾਵੇ।
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਈ.ਪੀ.ਆਈ ਸਹਾਇਕ ਸ਼੍ਰੀ ਸੁਸ਼ੀਲ ਕੁਮਾਰ ਸਮੇਤ ਸਮੂਹ ਐੱਲ.ਐੱਚ.ਵੀਜ਼ ਅਤੇ ਸਮੂਹ ਏ.ਐੱਨ.ਐੱਮਜ਼ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼