Sunday, July 12, 2026
BREAKING
ਸੂਬੇ ਵਿੱਚ 2 ਰੋਜ਼ਾ ਵਿਸ਼ੇਸ਼ ਐਸ.ਆਈ.ਆਰ. ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ ਫਾਰਮ ਜਮ੍ਹਾਂ ਹੋਏ: ਸੀ.ਈ.ਓ. ਅਨਿੰਦਿਤਾ ਮਿਤਰਾ ਹੋਰਮੁਜ਼ 'ਚ ਭਾਰਤੀਆਂ ਨਾਲ ਭਰੇ ਜਹਾਜ਼ 'ਤੇ ਹੋ ਗਿਆ ਹਮਲਾ ! ਭਾਰਤ ਨੇ ਕੀਤੀ ਸਖ਼ਤ ਨਿਖੇਧੀ ਨੇਪਾਲ 'ਚ ਮੁੜ ਛਿੜੇ Gen-Z ਪ੍ਰਦਰਸ਼ਨ ! 3 ਨੌਜਵਾਨਾਂ ਨੇ ਕੀਤਾ ਆਤਮ-ਦਾਹ, PM ਦੇ ਅਸਤੀਫ਼ੇ ਦੀ ਉੱਠੀ ਮੰਗ ਪੰਜਾਬ ਦਾ ਨੈਸ਼ਨਲ ਹਾਈਵੇਅ ਜਾਮ! ਇੱਧਰ ਆਉਣ ਤੋਂ ਪਹਿਲਾਂ ਸਾਵਧਾਨ, ਸਫ਼ਰ 'ਚ ਆ ਸਕਦੀ ਹੈ... ਪੰਜਾਬ 'ਚ ਵੱਡੀ ਵਾਰਦਾਤ! ਜਿਮ ਟਰੇਨਰ 'ਤੇ ਚੱਲੀਆਂ ਗੋਲ਼ੀਆਂ ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ ਸਾਹਮਣੇ ਲਗਾਤਾਰ ਕਰਜ਼ਾ ਲੈ ਕੇ ਮਾਨ ਸਰਕਾਰ ਨੇ 'ਰੰਗਲਾ ਪੰਜਾਬ' ਨੂੰ ਬਣਾ ਦਿੱਤਾ 'ਕੰਗਾਲ ਪੰਜਾਬ' : ਢਿੱਲੋਂ ਘੱਗਰ ਦਰਿਆ 'ਚ ਰੁੜ੍ਹੇ ਦੋ ਵਿਅਕਤੀਆਂ 'ਚੋਂ ਇੱਕ ਦੀ ਲਾਸ਼ 40 ਘੰਟਿਆਂ ਬਾਅਦ ਬਰਾਮਦ ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ ਕੱਢਿਆ ਰੋਸ ਮਾਰਚ ਬੰਦ ਕਮਰੇ ’ਚ ਨਾਰਾਜ਼ਗੀ, ਕੈਮਰਿਆਂ ਅੱਗੇ ਚੁੱਪੀ! ਕਾਂਗਰਸੀਆਂ ਦੇ ਦੋਹਰੇ ਰਵੱਈਏ ਨੇ ਵਧਾਈ ਸਿਆਸੀ ਚਰਚਾ

ਦੁਨੀਆਂ

ਨੇਪਾਲ 'ਚ ਮੁੜ ਛਿੜੇ Gen-Z ਪ੍ਰਦਰਸ਼ਨ ! 3 ਨੌਜਵਾਨਾਂ ਨੇ ਕੀਤਾ ਆਤਮ-ਦਾਹ, PM ਦੇ ਅਸਤੀਫ਼ੇ ਦੀ ਉੱਠੀ ਮੰਗ

12 ਜੁਲਾਈ, 2026 06:30 PM

ਨੇਪਾਲ 'ਚ ਬੇਰੁਜ਼ਗਾਰੀ ਅਤੇ ਪੁਲਸ ਦੀ ਕਾਰਵਾਈ ਤੋਂ ਨਾਰਾਜ਼ ਨੌਜਵਾਨਾਂ 'ਚ ਇਕ ਵਾਰ ਫ਼ਿਰ ਤੋਂ ਗੁੱਸਾ ਭਰ ਆਇਆ ਹੈ ਤੇ ਗੁੱਸੇ 'ਚ ਨੌਜਵਾਨਾਂ ਨੇ ਇਕ ਵਾਰ ਫ਼ਿਰ ਤੋਂ ਸੜਕਾਂ 'ਤੇ ਉਤਰ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਹਨ। ਇੱਕ 25 ਸਾਲਾ ਨੌਜਵਾਨ ਗਣੇਸ਼ ਨੇਪਾਲੀ ਵੱਲੋਂ ਪੁਲਸ ਨਾਲ ਹੋਈ ਬਹਿਸ ਤੋਂ ਬਾਅਦ ਕੀਤੇ ਗਏ ਆਤਮ-ਦਾਹ ਮਗਰੋਂ ਹਸਪਤਾਲ ਵਿੱਚ ਉਸ ਦੀ ਮੌਤ ਨੇ ਪੂਰੇ ਦੇਸ਼ 'ਚ ਇਨ੍ਹਾਂ ਪ੍ਰਦਰਸ਼ਨਾਂ ਨੂੰ ਹੋਰ ਹਵਾ ਦਿੱਤੀ ਹੈ। ਗਣੇਸ਼ ਤੋਂ ਇਲਾਵਾ 2 ਹੋਰ ਨੌਜਵਾਨਾਂ ਨੇ ਆਤਮ-ਦਾਹ ਕੀਤਾ ਹੈ, ਜਿਨ੍ਹਾਂ 'ਚੋਂ ਇਕ ਦੀ ਮੌਤ ਹੋ ਚੁੱਕੀ ਹੈ, ਜਦਕਿ 1 ਹਸਪਤਾਲ 'ਚ ਜ਼ਿੰਦਗੀ ਮੌਤ ਦੀ ਲੜਾਈ ਲੜ ਰਿਹਾ ਹੈ।

ਇਸ ਘਟਨਾ ਤੋਂ ਬਾਅਦ ਨੇਪਾਲ ਦੀ Gen Z ਅਤੇ ਸਟੂਡੈਂਟ ਯੂਨੀਅਨਾਂ ਨੇ ਮੈਤੀਘਰ ਮੰਡਲਾ ਵਿਖੇ ਜ਼ੋਰਦਾਰ ਪ੍ਰਦਰਸ਼ਨ ਕਰਦਿਆਂ ਪ੍ਰਧਾਨ ਮੰਤਰੀ ਬਾਲੇਨ ਸ਼ਾਹ ਦੇ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ ਹੈ। ਰਿਪੋਰਟਾਂ ਮੁਤਾਬਕ, ਮੁਗੂ ਦੇ ਰਹਿਣ ਵਾਲੇ 25 ਸਾਲਾ ਗਣੇਸ਼ ਨੇਪਾਲੀ ਸੜਕ ਕਿਨਾਰੇ ਇਕ ਛੋਟੀ ਦੁਕਾਨ ਚਲਾਉਂਦਾ ਸੀ। ਪਰ ਮਿਉਂਸਪਲ ਪੁਲਸ ਵੱਲੋਂ ਸੜਕ ਕਿਨਾਰੇ ਚੱਲਣ ਵਾਲੇ ਕੰਮ-ਕਾਰ ਬੰਦ ਕਰ ਦਿੱਤੇ ਜਾਣ ਮਗਰੋਂ ਪੁਲਸ ਦੇ ਵਤੀਰੇ ਅਤੇ ਬੇਰੁਜ਼ਗਾਰੀ ਦੇ ਤਣਾਅ ਕਾਰਨ ਗਣੇਸ਼ ਨੇ ਖੁਦ ਨੂੰ ਅੱਗ ਲਗਾ ਲਈ ਸੀ। ਉਸ ਨੂੰ ਬੁਰੀ ਤਰ੍ਹਾਂ ਝੁਲਸ ਜਾਣ ਮਗਰੋਂ ਗੰਭੀਰ ਹਾਲਾਤ 'ਚ ਬੀਰ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ, ਜਿਸ ਤੋਂ ਬਾਅਦ ਹਸਪਤਾਲ ਦੇ ਬਾਹਰ ਹੀ ਭਾਰੀ ਹੰਗਾਮਾ ਸ਼ੁਰੂ ਹੋ ਗਿਆ।

ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਇਸ ਮੁੱਦੇ 'ਤੇ ਪ੍ਰਧਾਨ ਮੰਤਰੀ ਬਾਲੇਨ ਸ਼ਾਹ ਦੀ ਸਰਕਾਰ ਨੂੰ ਬੁਰੀ ਤਰ੍ਹਾਂ ਘੇਰਿਆ ਹੈ। ਵਿਰੋਧੀ ਧਿਰ ਨੇ ਦੋਸ਼ ਲਗਾਇਆ ਕਿ ਪੁਲਸ ਅਧਿਕਾਰੀ ਨੌਜਵਾਨ ਨੂੰ ਬਚਾਉਣ ਦੀ ਬਜਾਏ ਮੌਕੇ ਤੋਂ ਭੱਜ ਗਏ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵਿੱਚ ਥੋੜ੍ਹੀ ਵੀ ਨੈਤਿਕਤਾ ਬਾਕੀ ਹੈ, ਤਾਂ ਪ੍ਰਧਾਨ ਮੰਤਰੀ ਨੂੰ ਤੁਰੰਤ ਅਹੁਦਾ ਛੱਡ ਦੇਣਾ ਚਾਹੀਦਾ ਹੈ। ਇਨ੍ਹਾਂ ਪ੍ਰਦਰਸ਼ਨਾਂ ਦੌਰਾਨ ਨੌਜਵਾਨਾਂ ਨੇ ਹੱਥਾਂ 'ਚ ਤਖ਼ਤੀਆਂ ਫੜੀਆਂ ਹੋਈਆਂ ਹਨ, ਜਿਨ੍ਹਾਂ 'ਤੇ ਸਰਕਾਰ ਵਿਰੋਧੀ ਨਾਅਰੇ ਲਿਖੇ ਹੋਏ ਹਨ।

ਜ਼ਿਕਰਯੋਗ ਹੈ ਕਿ ਨੇਪਾਲ 'ਚ ਨੌਜਵਾਨਾਂ ਦਾ ਇਹ ਗੁੱਸਾ ਸਿਰਫ਼ ਇਸ ਇੱਕ ਘਟਨਾ ਕਰ ਕੇ ਨਹੀਂ ਹੈ। ਦੇਸ਼ ਵਿੱਚ ਨੌਜਵਾਨਾਂ 'ਚ ਬੇਰੁਜ਼ਗਾਰੀ ਦਰ (ਕਰੀਬ 21 ਫ਼ੀਸਦੀ) ਬਹੁਤ ਜ਼ਿਆਦਾ ਹੈ। ਇਸ ਤੋਂ ਪਹਿਲਾਂ ਵੀ ਨੇਪਾਲ 'ਚ ਭ੍ਰਿਸ਼ਟਾਚਾਰ ਅਤੇ ਸੋਸ਼ਲ ਮੀਡੀਆ 'ਤੇ ਪਾਬੰਦੀਆਂ ਦੇ ਖ਼ਿਲਾਫ਼ ਨੌਜਵਾਨਾਂ ਨੇ ਵੱਡਾ ਅੰਦੋਲਨ ਛੇੜਿਆ ਸੀ, ਜਿਸ ਕਾਰਨ ਤਤਕਾਲੀਨ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਨੂੰ ਅਸਤੀਫ਼ਾ ਦੇਣਾ ਪਿਆ ਸੀ। ਹੁਣ, ਨੌਜਵਾਨਾਂ ਨੂੰ ਲੱਗ ਰਿਹਾ ਹੈ ਕਿ ਬਾਲੇਨ ਸ਼ਾਹ ਦੀ ਸਰਕਾਰ ਵੀ ਉਨ੍ਹਾਂ ਦੀਆਂ ਉਮੀਦਾਂ 'ਤੇ ਖਰੀ ਨਹੀਂ ਉੱਤਰ ਰਹੀ, ਜਿਸ ਕਾਰਨ ਦੇਸ਼ ਵਿੱਚ ਇੱਕ ਵਾਰ ਫਿਰ ਸਿਆਸੀ ਅਸਥਿਰਤਾ ਦਾ ਮਾਹੌਲ ਬਣ ਗਿਆ ਹੈ ਤੇ ਜੇ ਸਰਕਾਰ ਨੇ ਨੌਜਵਾਨਾਂ ਦੀ ਗੱਲ ਨਾ ਮੰਨੀ ਤਾਂ ਇਹ ਪ੍ਰਦਰਸ਼ਨ ਵੀ ਪਿਛਲੇ ਪ੍ਰਦਰਸ਼ਨ ਵਾਂਗ ਹਿੰਸਕ ਰੂਪ ਧਾਰਨ ਕਰ ਸਕਦੇ ਹਨ।

Have something to say? Post your comment

ਅਤੇ ਦੁਨੀਆਂ ਖਬਰਾਂ

ਲਕਸਨ ਨੇ PM ਮੋਦੀ ਨਾਲ ਸ਼ੇਅਰ ਕੀਤੀਆਂ ਤਸਵੀਰਾਂ, ਸਾਲ 2030 ਤੱਕ ਵਪਾਰ ਦੁੱਗਣਾ ਕਰਨ ਦਾ ਕੀਤਾ ਐਲਾਨ

ਲਕਸਨ ਨੇ PM ਮੋਦੀ ਨਾਲ ਸ਼ੇਅਰ ਕੀਤੀਆਂ ਤਸਵੀਰਾਂ, ਸਾਲ 2030 ਤੱਕ ਵਪਾਰ ਦੁੱਗਣਾ ਕਰਨ ਦਾ ਕੀਤਾ ਐਲਾਨ

ਦਿੱਗਜ ਸੈਨੇਟਰ ਤੇ ਟਰੰਪ ਦੇ ਕਰੀਬੀ ਲਿੰਡਸੇ ਗ੍ਰਾਹਮ ਦਾ ਹੋਇਆ ਦਿਹਾਂਤ ! 71 ਸਾਲ ਦੀ ਉਮਰ 'ਚ ਲਿਆ ਆਖ਼ਰੀ ਸਾਹ

ਦਿੱਗਜ ਸੈਨੇਟਰ ਤੇ ਟਰੰਪ ਦੇ ਕਰੀਬੀ ਲਿੰਡਸੇ ਗ੍ਰਾਹਮ ਦਾ ਹੋਇਆ ਦਿਹਾਂਤ ! 71 ਸਾਲ ਦੀ ਉਮਰ 'ਚ ਲਿਆ ਆਖ਼ਰੀ ਸਾਹ

ਨਾਈਜੀਰੀਆ 'ਚ ਫੌਜ ਨੇ 300 ਲੋਕਾਂ ਨੂੰ ਡਾਕੂ ਦੱਸ ਕੇ ਉਤਾਰਿਆ ਮੌਤ ਦੇ ਘਾਟ, ਇਲਾਕੇ 'ਚ ਸਨਸਨੀ

ਨਾਈਜੀਰੀਆ 'ਚ ਫੌਜ ਨੇ 300 ਲੋਕਾਂ ਨੂੰ ਡਾਕੂ ਦੱਸ ਕੇ ਉਤਾਰਿਆ ਮੌਤ ਦੇ ਘਾਟ, ਇਲਾਕੇ 'ਚ ਸਨਸਨੀ

Trump ਦਾ ਕਤਲ ਕਰਨ ਦੀ ਤਿਆਰੀ 'ਚ ਈਰਾਨ! ਇਜ਼ਰਾਈਲ ਨੇ ਅਮਰੀਕਾ ਨੂੰ ਕਰ'ਤਾ ਅਲਰਟ

Trump ਦਾ ਕਤਲ ਕਰਨ ਦੀ ਤਿਆਰੀ 'ਚ ਈਰਾਨ! ਇਜ਼ਰਾਈਲ ਨੇ ਅਮਰੀਕਾ ਨੂੰ ਕਰ'ਤਾ ਅਲਰਟ

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ ਯਾਤਰੀ

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ ਯਾਤਰੀ

ਇਰਾਕ 'ਚ ਭਾਰੀ ਭੀੜ ਕਾਰਨ ਮਸ਼ਾਦ 'ਚ ਅਯਾਤੁੱਲਾ ਖਮੇਨੀ ਦੇ ਅੰਤਿਮ ਸੰਸਕਾਰ 'ਚ ਦੇਰੀ

ਇਰਾਕ 'ਚ ਭਾਰੀ ਭੀੜ ਕਾਰਨ ਮਸ਼ਾਦ 'ਚ ਅਯਾਤੁੱਲਾ ਖਮੇਨੀ ਦੇ ਅੰਤਿਮ ਸੰਸਕਾਰ 'ਚ ਦੇਰੀ

ਭਾਰਤ ਨੂੰ ਯੂਰੇਨੀਅਮ ਸਪਲਾਈ ਕਰੇਗਾ ਆਸਟ੍ਰੇਲੀਆ, PM ਮੋਦੀ ਦੀ ਮੌਜੂਦਗੀ 'ਚ ਹੋਇਆ ਇਤਿਹਾਸਕ ਸਮਝੌਤਾ

ਭਾਰਤ ਨੂੰ ਯੂਰੇਨੀਅਮ ਸਪਲਾਈ ਕਰੇਗਾ ਆਸਟ੍ਰੇਲੀਆ, PM ਮੋਦੀ ਦੀ ਮੌਜੂਦਗੀ 'ਚ ਹੋਇਆ ਇਤਿਹਾਸਕ ਸਮਝੌਤਾ

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

ਈਰਾਨ ਨਾਲ ਜੰਗਬੰਦੀ 'ਖ਼ਤਮ', ਨਹੀਂ ਕਰਾਂਗੇ ਕੋਈ ਡੀਲ! ਰਾਸ਼ਟਰਪਤੀ ਟਰੰਪ ਦਾ ਵੱਡਾ ਐਲਾਨ

ਈਰਾਨ ਨਾਲ ਜੰਗਬੰਦੀ 'ਖ਼ਤਮ', ਨਹੀਂ ਕਰਾਂਗੇ ਕੋਈ ਡੀਲ! ਰਾਸ਼ਟਰਪਤੀ ਟਰੰਪ ਦਾ ਵੱਡਾ ਐਲਾਨ

ਇੰਡੋਨੇਸ਼ੀਆ ਦੌਰੇ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਆਸਟ੍ਰੇਲੀਆ ਲਈ ਰਵਾਨਾ

ਇੰਡੋਨੇਸ਼ੀਆ ਦੌਰੇ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਆਸਟ੍ਰੇਲੀਆ ਲਈ ਰਵਾਨਾ