Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਰਾਸ਼ਟਰੀ

ਨੌਕਰੀ ਪਿੱਛੇ ਮਾਂ ਦਾ ਕਤਲ ਕਰਨ ਵਾਲੀ ਧੀ ਨੇ ਪਿਓ ਨੂੰ ਵੀ ਉਤਾਰਿਆ ਸੀ ਮੌਤ ਦੇ ਘਾਟ ! ਹੋਸ਼ ਉਡਾਏਗਾ ਮਾਮਲਾ

12 ਜੁਲਾਈ, 2026 05:59 PM

ਜੈਪੁਰ- ਰਾਜਸਥਾਨ ਦੀ ਰਾਜਧਾਨੀ ਜੈਪੁਰ 'ਚ ਮਾਂ ਨੀਰਜ ਸ਼ਰਮਾ ਦੇ ਕਤਲ ਦੇ ਮਾਮਲੇ 'ਚ ਇਕ ਨਵਾਂ ਮੋੜ ਆਇਆ ਹੈ। ਇਸ ਮਾਮਲੇ 'ਚ ਗ੍ਰਿਫਤਾਰ ਕੀਤੀ ਗਈ ਐੱਲ.ਐੱਲ.ਬੀ. (LLB) ਅੰਤਿਮ ਸਾਲ ਦੀ ਵਿਦਿਆਰਥਣ ਆਯੂਸ਼ੀ ਸ਼ਰਮਾ 'ਤੇ ਹੁਣ ਉਸ ਦੇ ਮਾਮੇ ਰਾਕੇਸ਼ ਸ਼ਰਮਾ ਨੇ ਆਪਣੇ ਪਿਤਾ ਵਿਜੇ ਸ਼ਰਮਾ ਦੇ ਕਤਲ ਦੇ ਗੰਭੀਰ ਇਲਜ਼ਾਮ ਲਗਾਏ ਹਨ।

ਮਾਂ ਨੂੰ ਦਿੱਤੀ ਸੀ ਮਾਰਨ ਦੀ ਧਮਕੀ
ਆਯੂਸ਼ੀ ਦੇ ਮਾਮੇ ਰਾਕੇਸ਼ ਸ਼ਰਮਾ ਨੇ ਦਾਅਵਾ ਕੀਤਾ ਹੈ ਕਿ ਅਪ੍ਰੈਲ 2025 'ਚ ਆਯੂਸ਼ੀ ਨੇ ਆਪਣੇ ਚਚੇਰੇ ਭਰਾ ਬਲਰਾਮ ਨਾਲ ਮਿਲ ਕੇ ਪਿਤਾ ਵਿਜੇ ਸ਼ਰਮਾ ਦਾ ਕਤਲ ਕੀਤਾ ਸੀ। ਦੋਸ਼ ਹੈ ਕਿ ਜਦੋਂ ਵਿਜੇ ਸ਼ਰਮਾ ਬੀਮਾਰ ਸੀ ਤਾਂ ਆਯੂਸ਼ੀ ਨੇ ਉਸ ਦਾ ਇਲਾਜ ਸਹੀ ਤਰੀਕੇ ਨਾਲ ਨਹੀਂ ਹੋਣ ਦਿੱਤਾ। ਮਾਮੇ ਅਨੁਸਾਰ, ਆਯੂਸ਼ੀ ਨੇ ਆਪਣੀ ਮਾਂ ਨੂੰ ਧਮਕੀ ਦਿੰਦੇ ਹੋਏ ਕਿਹਾ ਸੀ,"ਜਦੋਂ ਪਿਤਾ ਦੀ ਖਾਣੇ ਵਾਲੀ ਪਾਈਪ ਕੱਢ ਕੇ ਉਸ ਨੂੰ ਮਾਰ ਦਿੱਤਾ ਤਾਂ ਤੂੰ ਕੀ ਚੀਜ਼ ਹੈਂ, ਤੈਨੂੰ ਵੀ ਦੋ ਦਿਨਾਂ 'ਚ ਖਤਮ ਕਰ ਦੇਵਾਂਗੀ।'' ਇਸ ਧਮਕੀ ਤੋਂ ਬਾਅਦ ਨੀਰਜ ਸ਼ਰਮਾ ਨੇ ਆਪਣੇ ਵਟਸਐਪ ਸਟੇਟਸ 'ਤੇ ਲਿਖਿਆ ਸੀ ਕਿ ਉਸ ਦੀ ਜ਼ਿੰਦਗੀ ਸਿਰਫ਼ 2 ਦਿਨ ਦੀ ਬਚੀ ਹੈ।

ਜਾਇਦਾਦ ਤੇ ਨੌਕਰੀ ਦਾ ਲਾਲਚ
ਜਾਣਕਾਰੀ ਅਨੁਸਾਰ ਵਿਜੇ ਸ਼ਰਮਾ ਰਾਜਸਥਾਨ ਹਾਈ ਕੋਰਟ 'ਚ ਕੋਰਟ ਮਾਸਟਰ ਸੀ। ਰਾਕੇਸ਼ ਸ਼ਰਮਾ ਦਾ ਇਲਜ਼ਾਮ ਹੈ ਕਿ ਪਿਤਾ ਦੀ ਮੌਤ ਤੋਂ ਤੁਰੰਤ ਬਾਅਦ ਆਯੂਸ਼ੀ ਨੇ ਉਨ੍ਹਾਂ ਦੀ ਥਾਂ 'ਤੇ ਤਰਸ ਦੇ ਅਧਾਰ 'ਤੇ ਨੌਕਰੀ (ਅਨੁਕੰਪਾ ਨਿਯੁਕਤੀ) ਲਈ ਅਰਜ਼ੀ ਦੇਣ ਅਤੇ ਪਰਿਵਾਰ ਦੀ ਜਾਇਦਾਦ ਆਪਣੇ ਨਾਮ ਕਰਨ ਦੀ ਗੱਲ ਸ਼ੁਰੂ ਕਰ ਦਿੱਤੀ ਸੀ। ਇਸ ਪੂਰੇ ਮਾਮਲੇ 'ਚ ਉਸ ਦਾ ਚਚੇਰਾ ਭਰਾ ਬਲਰਾਮ ਉਸ ਨੂੰ ਸਲਾਹਾਂ ਦਿੰਦਾ ਸੀ।

ਮਾਂ ਨੂੰ ਦੇਖ ਕੇ ਆਉਂਦਾ ਸੀ ਗੁੱਸਾ
ਪੁਲਸ ਪੁੱਛਗਿੱਛ ਦੌਰਾਨ ਆਯੂਸ਼ੀ ਨੇ ਦੱਸਿਆ ਕਿ ਉਸ ਦੀ ਮਾਂ ਦਾ ਸਾਰਾ ਧਿਆਨ ਉਸ ਦੇ 'ਸਪੈਸ਼ਲ ਚਾਈਲਡ' ਭਰਾ ਵੱਲ ਰਹਿੰਦਾ ਸੀ, ਜਿਸ ਕਾਰਨ ਉਹ ਖੁਦ ਨੂੰ ਪਰਿਵਾਰ 'ਚ ਇਕੱਲਾ ਮਹਿਸੂਸ ਕਰਦੀ ਸੀ। ਉਸ ਨੇ ਇਹ ਵੀ ਮੰਨਿਆ ਕਿ ਉਸ ਨੂੰ ਆਪਣੀ ਮਾਂ 'ਤੇ ਗੁੱਸਾ ਆਉਂਦਾ ਸੀ ਕਿਉਂਕਿ ਉਹ ਭਰਾ ਨੂੰ ਜ਼ਿਆਦਾ ਪਿਆਰ ਕਰਦੀ ਸੀ।

ਪੁੱਛ-ਗਿੱਛ ਕਰਨ ਲਈ ਮਨੋਵਿਗਿਆਨੀਆਂ ਦੀ ਲਈ ਜਾ ਰਹੀ ਮਦਦ
ਡੀਸੀਪੀ ਰੰਜੀਤਾ ਸ਼ਰਮਾ ਨੇ ਦੱਸਿਆ ਕਿ ਆਯੂਸ਼ੀ ਕਾਨੂੰਨੀ ਜਾਣਕਾਰੀ ਰੱਖਦੀ ਹੈ ਅਤੇ ਮਾਨਸਿਕ ਤੌਰ 'ਤੇ ਕਾਫੀ ਮਜ਼ਬੂਤ ਹੈ, ਇਸ ਲਈ ਉਸ ਤੋਂ ਪੁੱਛਗਿੱਛ ਕਰਨ ਲਈ ਮਨੋਵਿਗਿਆਨੀਆਂ ਦੀ ਮਦਦ ਲਈ ਜਾ ਰਹੀ ਹੈ। ਪੁਲਸ ਹੁਣ ਫਰਾਰ ਚਚੇਰੇ ਭਰਾ ਬਲਰਾਮ ਦੀ ਭਾਲ ਕਰ ਰਹੀ ਹੈ ਅਤੇ ਮਾਮੇ ਵੱਲੋਂ ਲਗਾਏ ਗਏ ਪਿਤਾ ਦੇ ਕਤਲ ਦੇ ਦੋਸ਼ਾਂ ਦੀ ਵੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

"PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ