ਪਟਿਆਲਾ : ਪਟਿਆਲਾ ਸ਼ਹਿਰ ਵਿਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਮੁੱਖ ਡਾਕਖਾਨੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਖ਼ਬਰ ਸਾਹਮਣੇ ਆਈ। ਸੂਚਨਾ ਮਿਲਦੇ ਹੀ ਪਟਿਆਲਾ ਪੁਲਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਇਮਾਰਤ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ। ਇਸ ਦੌਰਾਨ ਮਾਡਲ ਟਾਊਨ ਚੌਕੀ ਦੇ ਇੰਚਾਰਜ ਗੁਰਪਿੰਦਰ ਸਿੰਘ ਆਪਣੀ ਟੀਮ ਸਮੇਤ ਮੌਕੇ 'ਤੇ ਪਹੁੰਚੇ ਅਤੇ ਹਾਈਟੈਕ ਸਕੈਨਰ ਦੀ ਮਦਦ ਨਾਲ ਕਿਸੇ ਵੀ ਅਣਪਛਾਤੀ ਵਸਤੂ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਇੰਚਾਰਜ ਗੁਰਪਿੰਦਰ ਸਿੰਘ ਨੇ ਦੱਸਿਆ ਕਿ ਜਿਵੇਂ ਹੀ ਪੁਲਸ ਨੂੰ ਧਮਕੀ ਸਬੰਧੀ ਸੂਚਨਾ ਮਿਲੀ ਤਾਂ ਤੁਰੰਤ ਕਾਰਵਾਈ ਕਰਦੇ ਹੋਏ ਪੂਰੇ ਡਾਕਖਾਨੇ ਨੂੰ ਖਾਲੀ ਕਰਵਾ ਲਿਆ ਗਿਆ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਸਾਰੇ ਲੋੜੀਂਦੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਜਾਰੀ ਹੈ।