Monday, October 12, 2026
BREAKING
• ਗੁਰਦੁਆਰਾ ਅੰਗੀਠਾ ਸਾਹਿਬ ਵਿਖੇ ਪਵਿੱਤਰ ਸਰੋਵਰ ਦੀ ਕਾਰ ਸੇਵਾ ਆਰੰਭ; ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀ ਕੀਤੀ ਸੇਵਾ • ਹਜਾਰਾਂ ਲੋਕਾਂ ਨੇ ਧੂਮਧਾਮ ਨਾਲ ਮਨਾਈ ਮਹਾਰਾਜਾ ਅਗਰਸੇਨ ਜੈਯੋਤੀ, ਸਮਾਜ ਨੂੰ ਇੱਕਮੁੱਠ ਹੋਣ ਦਾ ਸੱਦਾ  • ਪੁਸਤਕ "  ਸਾਡਾ ਨਵਾਂਸ਼ਹਿਰ" ਦਾ ਨਵਾਂ ਐਡੀਸ਼ਨ ਪੰਜਾਬੀ ਅਤੇ ਅੰਗਰੇਜ਼ੀ ਵਿਚ ਜਲਦੀ ਹੋਵੇਗਾ ਪ੍ਰਕਾਸ਼ਿਤ • ਐਸ.ਆਈ.ਆਰ.-2026 ਦਾ ਕੰਮ ਸਫਲਤਾ ਪੂਰਵਕ ਮੁਕੰਮਲ :ਡਿਪਟੀ ਕਮਿਸ਼ਨਰ • ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ • ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋਂ "ਅੰਤਰਰਾਸ਼ਟਰੀ ਬਾਲੜੀ ਦਿਵਸ ਤਹਿਤ ਕਾਨੂੰਨੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ • ਸਿਹਤਮੰਦ ਜੀਵਨਸ਼ੈਲੀ ਜੋੜਾਂ ਦੀ ਸਿਹਤ ਸੰਭਾਲਣ ਵਿੱਚ ਮਦਦਗਾਰ: ਸਿਵਲ ਸਰਜਨ ਡਾ. ਅਮਨ ਸੂਦ • ਸਿਹਤ ਸੇਵਾਵਾਂ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਸਮਰਪਣ ਜ਼ਰੂਰੀ: ਸਿਵਲ ਸਰਜਨ ਡਾ. ਅਮਨ ਸੂਦ • ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ ਕੀਤੀ ਚਰਚਾ • ਬੇਅੰਤ ਸਿੰਘ ਤੇ ਇੰਦਰਾ ਗਾਂਧੀ ਦੇ ਬੁੱਤਾਂ 'ਤੇ ਹਾਰ ਨਾ ਪਾ ਕੇ ਕੀ ਸੰਦੇਸ਼ ਦੇਣਾ ਚਾਹੁੰਦੇ ਨੇ ਪਰਗਟ ਸਿੰਘ?: ਬਿੱਟੂ

ਪੰਜਾਬ

ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ ਕੀਤੀ ਚਰਚਾ

12 ਅਕਤੂਬਰ, 2026 06:41 PM

ਚੰਡੀਗੜ੍ਹ/ਨਵੀਂ ਦਿੱਲੀ : ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਪਾਰਟੀ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨਾਲ ਦਿੱਲੀ 'ਚ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਪੰਜਾਬ ਕਾਂਗਰਸ ਦੀ ਆਉਣ ਵਾਲੀ ਰਣਨੀਤੀ, ਸੰਗਠਨ ਨੂੰ ਮਜ਼ਬੂਤ ਕਰਨ ਅਤੇ ਸੂਬੇ 'ਚ ਪਾਰਟੀ ਦੀਆਂ ਅਗਲੀਆਂ ਸਰਗਰਮੀਆਂ ਬਾਰੇ ਵਿਚਾਰ-ਵਟਾਂਦਰਾ ਹੋਣ ਦੀ ਜਾਣਕਾਰੀ ਹੈ। ਪਰਗਟ ਸਿੰਘ ਵੱਲੋਂ 11 ਅਕਤੂਬਰ ਨੂੰ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਸਚਿਨ ਪਾਇਲਟ ਨਾਲ ਇਹ ਮੁਲਾਕਾਤ ਅਹਿਮ ਮੰਨੀ ਜਾ ਰਹੀ ਹੈ। ਅਹੁਦਾ ਸੰਭਾਲਣ ਸਮੇਂ ਪਾਰਟੀ ਦੇ ਕਈ ਸੀਨੀਅਰ ਆਗੂ ਮੌਜੂਦ ਸਨ।

ਇਸ ਸਮਾਗਮ ਨੂੰ ਪੰਜਾਬ ਕਾਂਗਰਸ ਦੇ ਆਗੂਆਂ ਵਿਚਕਾਰ ਤਾਲਮੇਲ ਅਤੇ ਏਕਤਾ ਦਾ ਸੰਦੇਸ਼ ਦੇਣ ਦੀ ਕੋਸ਼ਿਸ਼ ਵਜੋਂ ਵੀ ਦੇਖਿਆ ਗਿਆ ਸੀ। ਦਿੱਲੀ 'ਚ ਹੋਈ ਮੀਟਿੰਗ ਦੌਰਾਨ ਪੰਜਾਬ 'ਚ ਪਾਰਟੀ ਦੇ ਜੱਥੇਬੰਦਕ ਢਾਂਚੇ, ਆਗੂਆਂ ਅਤੇ ਵਰਕਰਾਂ ਵਿਚਕਾਰ ਤਾਲਮੇਲ ਅਤੇ ਆਉਣ ਵਾਲੇ ਸਮੇਂ 'ਚ ਕੀਤੇ ਜਾਣ ਵਾਲੇ ਸਿਆਸੀ ਪ੍ਰੋਗਰਾਮਾਂ ਬਾਰੇ ਚਰਚਾ ਹੋਣ ਦੀ ਸੰਭਾਵਨਾ ਹੈ। ਪੰਜਾਬ 'ਚ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਲਈ ਸੰਗਠਨ ਨੂੰ ਸਰਗਰਮ ਕਰਨਾ ਅਤੇ ਜ਼ਮੀਨੀ ਪੱਧਰ ’ਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨਾ ਮਹੱਤਵਪੂਰਨ ਰਹੇਗਾ।

ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੁਣ ਉਨ੍ਹਾਂ ਸਾਹਮਣੇ ਪਾਰਟੀ ਦੇ ਵੱਖ-ਵੱਖ ਧੜਿਆਂ ਵਿਚਕਾਰ ਤਾਲਮੇਲ ਬਣਾਉਣ ਅਤੇ ਸਾਂਝੇ ਤੌਰ ’ਤੇ ਅਗਲੀ ਰਣਨੀਤੀ ਤਿਆਰ ਕਰਨ ਦੀ ਚੁਣੌਤੀ ਵੀ ਰਹੇਗੀ। ਸਚਿਨ ਪਾਇਲਟ ਨਾਲ ਮੁਲਾਕਾਤ ਨੂੰ ਇਸੇ ਸੰਦਰਭ 'ਚ ਦੇਖਿਆ ਜਾ ਰਿਹਾ ਹੈ। ਹਾਲਾਂਕਿ, ਮੀਟਿੰਗ 'ਚ ਹੋਏ ਵਿਚਾਰ-ਵਟਾਂਦਰੇ ਅਤੇ ਭਵਿੱਖ ਦੇ ਪ੍ਰੋਗਰਾਮਾਂ ਬਾਰੇ ਅਧਿਕਾਰਤ ਵੇਰਵੇ ਸਾਹਮਣੇ ਆਉਣ ਤੋਂ ਬਾਅਦ ਹੀ ਸਥਿਤੀ ਹੋਰ ਸਪੱਸ਼ਟ ਹੋਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਗੁਰਦੁਆਰਾ ਅੰਗੀਠਾ ਸਾਹਿਬ ਵਿਖੇ ਪਵਿੱਤਰ ਸਰੋਵਰ ਦੀ ਕਾਰ ਸੇਵਾ ਆਰੰਭ; ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀ ਕੀਤੀ ਸੇਵਾ

ਗੁਰਦੁਆਰਾ ਅੰਗੀਠਾ ਸਾਹਿਬ ਵਿਖੇ ਪਵਿੱਤਰ ਸਰੋਵਰ ਦੀ ਕਾਰ ਸੇਵਾ ਆਰੰਭ; ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀ ਕੀਤੀ ਸੇਵਾ

ਹਜਾਰਾਂ ਲੋਕਾਂ ਨੇ ਧੂਮਧਾਮ ਨਾਲ ਮਨਾਈ ਮਹਾਰਾਜਾ ਅਗਰਸੇਨ ਜੈਯੋਤੀ, ਸਮਾਜ ਨੂੰ ਇੱਕਮੁੱਠ ਹੋਣ ਦਾ ਸੱਦਾ 

ਹਜਾਰਾਂ ਲੋਕਾਂ ਨੇ ਧੂਮਧਾਮ ਨਾਲ ਮਨਾਈ ਮਹਾਰਾਜਾ ਅਗਰਸੇਨ ਜੈਯੋਤੀ, ਸਮਾਜ ਨੂੰ ਇੱਕਮੁੱਠ ਹੋਣ ਦਾ ਸੱਦਾ 

ਪੁਸਤਕ

ਪੁਸਤਕ "  ਸਾਡਾ ਨਵਾਂਸ਼ਹਿਰ" ਦਾ ਨਵਾਂ ਐਡੀਸ਼ਨ ਪੰਜਾਬੀ ਅਤੇ ਅੰਗਰੇਜ਼ੀ ਵਿਚ ਜਲਦੀ ਹੋਵੇਗਾ ਪ੍ਰਕਾਸ਼ਿਤ

ਐਸ.ਆਈ.ਆਰ.-2026 ਦਾ ਕੰਮ ਸਫਲਤਾ ਪੂਰਵਕ ਮੁਕੰਮਲ :ਡਿਪਟੀ ਕਮਿਸ਼ਨਰ

ਐਸ.ਆਈ.ਆਰ.-2026 ਦਾ ਕੰਮ ਸਫਲਤਾ ਪੂਰਵਕ ਮੁਕੰਮਲ :ਡਿਪਟੀ ਕਮਿਸ਼ਨਰ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋਂ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋਂ "ਅੰਤਰਰਾਸ਼ਟਰੀ ਬਾਲੜੀ ਦਿਵਸ ਤਹਿਤ ਕਾਨੂੰਨੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ

ਸਿਹਤਮੰਦ ਜੀਵਨਸ਼ੈਲੀ ਜੋੜਾਂ ਦੀ ਸਿਹਤ ਸੰਭਾਲਣ ਵਿੱਚ ਮਦਦਗਾਰ: ਸਿਵਲ ਸਰਜਨ ਡਾ. ਅਮਨ ਸੂਦ

ਸਿਹਤਮੰਦ ਜੀਵਨਸ਼ੈਲੀ ਜੋੜਾਂ ਦੀ ਸਿਹਤ ਸੰਭਾਲਣ ਵਿੱਚ ਮਦਦਗਾਰ: ਸਿਵਲ ਸਰਜਨ ਡਾ. ਅਮਨ ਸੂਦ

ਸਿਹਤ ਸੇਵਾਵਾਂ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਸਮਰਪਣ ਜ਼ਰੂਰੀ: ਸਿਵਲ ਸਰਜਨ ਡਾ. ਅਮਨ ਸੂਦ

ਸਿਹਤ ਸੇਵਾਵਾਂ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਸਮਰਪਣ ਜ਼ਰੂਰੀ: ਸਿਵਲ ਸਰਜਨ ਡਾ. ਅਮਨ ਸੂਦ

ਬੇਅੰਤ ਸਿੰਘ ਤੇ ਇੰਦਰਾ ਗਾਂਧੀ ਦੇ ਬੁੱਤਾਂ 'ਤੇ ਹਾਰ ਨਾ ਪਾ ਕੇ ਕੀ ਸੰਦੇਸ਼ ਦੇਣਾ ਚਾਹੁੰਦੇ ਨੇ ਪਰਗਟ ਸਿੰਘ?: ਬਿੱਟੂ

ਬੇਅੰਤ ਸਿੰਘ ਤੇ ਇੰਦਰਾ ਗਾਂਧੀ ਦੇ ਬੁੱਤਾਂ 'ਤੇ ਹਾਰ ਨਾ ਪਾ ਕੇ ਕੀ ਸੰਦੇਸ਼ ਦੇਣਾ ਚਾਹੁੰਦੇ ਨੇ ਪਰਗਟ ਸਿੰਘ?: ਬਿੱਟੂ

ਪੰਜਾਬ ਦੇ ਅਧਿਆਪਕ 2 ਦਿਨ ਲੈਣਗੇ ਸਮੂਹਿਕ ਛੁੱਟੀ, ਸਕੂਲਾਂ 'ਚ ਕੰਮਕਾਜ ਹੋ ਸਕਦੈ ਪ੍ਰਭਾਵਿਤ

ਪੰਜਾਬ ਦੇ ਅਧਿਆਪਕ 2 ਦਿਨ ਲੈਣਗੇ ਸਮੂਹਿਕ ਛੁੱਟੀ, ਸਕੂਲਾਂ 'ਚ ਕੰਮਕਾਜ ਹੋ ਸਕਦੈ ਪ੍ਰਭਾਵਿਤ