ਮਾਨਸਾ : ਮਾਨਸਾ ਵਿਚ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੇ ਮਾਮਲੇ ਵਿਚ ਜਾਰੀ ਧਰਨੇ ਵਿਚਾਲੇ ਅੱਜ ਝੋਟਾ ਦੇ ਪਰਿਵਾਰ ਤੇ ਐਕਸ਼ਨ ਕਮੇਟੀ ਅਤੇ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਵਿਚਾਲੇ ਮੀਟਿੰਗ ਕੀਤੀ ਜਾ ਰਹੀ ਹੈ। ਇਸ ਮੀਟਿੰਗ ਵਿਚ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਿਸ਼ੇਸ਼ ਤੌਰ 'ਤੇ ਪਹੁੰਚੇ ਹਨ। ਇਸ ਵੇਲੇ ਮਾਨਸਾ ਦੇ 'ਬੱਚਤ ਭਵਨ' ਵਿਚ ਮੀਟਿੰਗ ਜਾਰੀ ਹੈ।
ਸੂਤਰਾਂ ਅਨੁਸਾਰ, ਐਕਸ਼ਨ ਕਮੇਟੀ ਨੇ ਆਪਣੀਆਂ ਮੰਗਾਂ ਦੀ ਸੂਚੀ ਵਿੱਚੋਂ ਕੁਝ ਮੰਗਾਂ ਵਾਪਸ ਲੈ ਲਈਆਂ ਹਨ। ਹੁਣ ਇਹ ਦੇਖਣਾ ਹੋਵੇਗਾ ਕਿ ਅੱਜ ਦੀ ਮੀਟਿੰਗ ਦਾ ਕੀ ਨਤੀਜਾ ਨਿਕਲਦਾ ਹੈ। ਜ਼ਿਕਰਯੋਗ ਹੈ ਕਿ ਐਕਸ਼ਨ ਕਮੇਟੀ ਨੇ ਪਹਿਲਾਂ ਕੱਲ੍ਹ, 5 ਨਵੰਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ‘ਘਿਰਾਓ’ ਦਾ ਸੱਦਾ ਦਿੱਤਾ ਸੀ; ਹੁਣ ਇਹ ਦੇਖਣਾ ਬਾਕੀ ਹੈ ਕਿ ਇਸ ਤੈਅ ਕੀਤੇ ਗਏ ਪ੍ਰੋਗਰਾਮ ਬਾਰੇ ਕੀ ਚਰਚਾ ਹੁੰਦੀ ਹੈ।