Sunday, October 18, 2026
BREAKING
• ਨਸ਼ਾ ਤਸਕਰਾਂ, ਉਨ੍ਹਾਂ ਦੇ ਸਰਪ੍ਰਸਤਾਂ ਅਤੇ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਅਮਨ ਅਰੋੜਾ • 'ਗੱਲਬਾਤ ਲਈ ਤਿਆਰ ਹਾਂ..!' ਇਰਾਨੀ ਵਿਦੇਸ਼ ਮੰਤਰੀ ਨੇ ਅਮਰੀਕਾ ਨਾਲ ਜੰਗ ਖ਼ਤਮ ਕਰਨ 'ਤੇ ਦਿੱਤਾ ਵੱਡਾ ਬਿਆਨ • ਪਰਵਿੰਦਰ ਝੋਟਾ ਕਤਲ ਮਾਮਲੇ ਮਗਰੋਂ ਪ੍ਰਸ਼ਾਸਨ ਦਾ ਵੱਡਾ ਐਕਸ਼ਨ, ਮੈਡੀਕਲ ਸਟੋਰ ਕੀਤਾ ਸੀਲ • ਗ੍ਰਿਫਤਾਰ ਕੀਤੇ ਹੈੱਡ ਕਾਂਸਟੇਬਲ ਦੇ ਭੇਤ ਖੁੱਲ੍ਹਣੇ ਸ਼ੁਰੂ, 500,000,00 ਦੀ ਹੋਰ ਹੈਰੋਇਨ ਬਰਾਮਦ • ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ ਨੇ ਮੁਕਤਸਰ ਤੋਂ ਚੋਣ ਲੜਨ ਦੇ ਦਿੱਤੇ ਸੰਕੇਤ • ਪਰਵਿੰਦਰ ਝੋਟਾ ਕਤਲ ਮਾਮਲਾ: ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਢਿੱਲੋਂ ਨੇ ਕਾਲੀਆਂ ਪੱਗਾਂ ਨਾਲ ਵਿਰੋਧ ਦਾ ਦਿੱਤਾ ਸੱਦਾ • ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ ਚਿੰਤਾ : ਸਚਿਨ ਪਾਇਲਟ • ਜੰਮੂ-ਕਸ਼ਮੀਰ ਜਾਣ ਵਾਲੀ ਬੱਸ 'ਤੇ ਪੱਥਰਬਾਜ਼ੀ ਮਾਮਲੇ 'ਚ ਹਰਿਆਣਾ ਸਰਕਾਰ ਕਰੇਗੀ ਕਾਰਵਾਈ: ਉਮਰ ਅਬਦੁੱਲਾ • ਜੰਮੂ-ਕਸ਼ਮੀਰ ਜਾਣ ਵਾਲੀ ਬੱਸ 'ਤੇ ਪੱਥਰਬਾਜ਼ੀ ਮਾਮਲੇ 'ਚ ਹਰਿਆਣਾ ਸਰਕਾਰ ਕਰੇਗੀ ਕਾਰਵਾਈ: ਉਮਰ ਅਬਦੁੱਲਾ • ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ

ਪੰਜਾਬ

ਪਰਵਿੰਦਰ ਝੋਟਾ ਕਤਲ ਮਾਮਲਾ: ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਢਿੱਲੋਂ ਨੇ ਕਾਲੀਆਂ ਪੱਗਾਂ ਨਾਲ ਵਿਰੋਧ ਦਾ ਦਿੱਤਾ ਸੱਦਾ

18 ਅਕਤੂਬਰ, 2026 07:12 PM

ਮਾਨਸਾ/ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਮਾਨਸਾ ਵਿਖੇ ਪਰਮਿੰਦਰ ਸਿੰਘ ਝੋਟੇ ਦੇ ਇਨਸਾਫ਼ ਮੋਰਚੇ ਵਿੱਚ ਪਹੁੰਚੇ। ਇਸ ਮੌਕੇ ਉਨ੍ਹਾਂ ਪਰਵਿੰਦਰ ਸਿੰਘ ਦੇ ਪਿਤਾ ਭੀਮ ਸਿੰਘ ਅਤੇ ਉਸ ਦੀ ਮਾਤਾ ਨਾਲ ਦੁੱਖ਼ ਕੀਤਾ ਸਾਂਝਾ। ਇਸ ਮੌਕੇ ਸੰਬੋਧਨ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲਾ ਪਰਮਿੰਦਰ ਸਿੰਘ ਝੋਟਾ ਸਾਡਾ ਯੋਧਾ ਸੀ, ਜਿਸਨੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸ਼ਹਾਦਤ ਦਿੱਤੀ ਹੈ। ਉਹ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਵੱਡੀ ਲੜਾਈ ਲੜ ਰਿਹਾ ਸੀ, ਉਸਦੀ ਇਸ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਨਸ਼ਿਆਂ ਲਈ ਬਰਬਾਦ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਤਿੰਨ ਮਹੀਨੇ ਵਿੱਚ ਨਸ਼ਾ ਖਤਮ ਕਰਨ ਦਾ ਦਾਅਵਾ ਕੀਤਾ ਸੀ, ਅੱਜ ਇਸ ਸਰਕਾਰ ਦੇ ਰਾਜ ਵਿੱਚ ਘਰ ਘਰ ਨਸ਼ਾ ਵਿਕਣ ਲੱਗ ਗਿਆ ਹੈ। ਨਸ਼ਾ ਬੰਦ ਕਰਨ ਦੀ ਥਾਂ ਨਸ਼ੇ ਵਿਰੁੱਧ ਆਵਾਜ਼ ਉਠਣ ਵਾਲੀ ਆਵਾਜ਼ ਨੂੰ ਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਪਰਵਿੰਦਰ ਸਿੰਘ ਦਾ ਮਾਮਲਾ ਹੀ ਨਹੀਂ, ਇਸ ਤੋਂ ਪਹਿਲਾਂ ਨਸ਼ੇ ਵਿਰੁੱਧ ਆਵਾਜ਼ ਚੁੱਕਣ 'ਤੇ ਤੂਰ ਵੰਜਾਰਾ ਦੇ ਗੁਲਜ਼ਾਰ ਸਿੰਘ ਨੂੰ ਖੁਦਕੁਸ਼ੀ ਲਈ ਮਜਬੂਰ ਕੀਤਾ ਗਿਆ। ਪੰਜਾਬ ਦੀ 'ਆਪ' ਸਰਕਾਰ ਦੇ ਰਾਜ ਵਿੱਚ ਗਾਇਕ ਸਿੱਧੂ ਮੂਸੇ ਵਾਲਾ, ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਸਮੇਤ ਬਹੁਤ ਸਾਰੇ ਨੌਜਵਾਨਾਂ ਦੇ ਕਤਲ ਹੋ ਗਏ, ਪਰ ਅੱਜ ਤੱਕ ਪਰਿਵਾਰਾਂ ਨੂੰ ਇਨਸਾਫ਼ ਨਹੀਂ ਮਿਲਿਆ।

ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪੰਜਾਬ ਸਰਕਾਰ ਤੋਂ ਇਨਸਾਫ਼ ਦੀ ਕੋਈ ਉਮੀਦ ਨਹੀਂ ਹੈ, ਜਿਸ ਲਈ ਉਨ੍ਹਾਂ ਨੇ ਪਹਿਲੇ ਹੀ ਦਿਨ ਪੰਜਾਬ ਦੇ ਰਾਜਪਾਲ ਨੂੰ ਚਿੱਠੀ ਲਿਖ ਕੇ ਸੀ. ਬੀ. ਆਈ. ਜਾਂਚ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਕੇਂਦਰ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ, ਜਿਸ ਤਹਿਤ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਸਰਕਾਰ ਨੂੰ ਪਰਮਿੰਦਰ ਸਿੰਘ ਝੋਟਾ ਸਮੇਤ ਤਿੰਨ ਮਾਮਲਿਆਂ ਦਾ ਜਵਾਬ‌ ਮੰਗਿਆ ਅਤੇ ਇਸਦਾ ਪੰਜਾਬ ਸਰਕਾਰ ਕੋਲ ਕੋਈ ਜਵਾਬ ਨਹੀਂ ਹੋਵੇਗਾ। ਉਹਨਾਂ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਭਾਰਤੀ ਜਨਤਾ ਪਾਰਟੀ ਹਰ ਪੱਧਰ 'ਤੇ ਪਰਿਵਾਰ ਦਾ ਸਾਥ ਦੇਣਗੇ।

ਇਸ ਮੌਕੇ ਸੰਬੋਧਨ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਪਰਮਿੰਦਰ ਸਿੰਘ ਝੋਟਾ ਦਾ ਇਨਸਾਫ਼ ਮਿਲਣ ਤੱਕ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਰੋਸ ਵਜੋਂ ਕਾਲੀਆਂ ਪੱਗਾਂ, ਕਾਲੀਆਂ ਚੁੰਨੀਆਂ ਨਾਲ ਅਤੇ ਕਾਲ਼ੀਆਂ ਝੰਡੀਆਂ ਨਾਲ ਵਿਰੋਧ ਕਰਨ ਦਾ ਸੱਦਾ ਦਿੱਤਾ, ਜਿਸ ਨੂੰ ਪਰਵਿੰਦਰ ਸਿੰਘ ਦੇ ਪਿਤਾ ਅਤੇ ਸੰਘਰਸ਼ ਵਿਚ ਬੈਠੀ ਸੰਗਤ ਨੇ ਜੈਕਾਰਿਆਂ ਦੀ ਗੂੰਜ ਵਿੱਚ ਸਵੀਕਾਰ ਕੀਤਾ।

Have something to say? Post your comment

ਅਤੇ ਪੰਜਾਬ ਖਬਰਾਂ

ਨਸ਼ਾ ਤਸਕਰਾਂ, ਉਨ੍ਹਾਂ ਦੇ ਸਰਪ੍ਰਸਤਾਂ ਅਤੇ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਅਮਨ ਅਰੋੜਾ

ਨਸ਼ਾ ਤਸਕਰਾਂ, ਉਨ੍ਹਾਂ ਦੇ ਸਰਪ੍ਰਸਤਾਂ ਅਤੇ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਅਮਨ ਅਰੋੜਾ

ਪਰਵਿੰਦਰ ਝੋਟਾ ਕਤਲ ਮਾਮਲੇ ਮਗਰੋਂ ਪ੍ਰਸ਼ਾਸਨ ਦਾ ਵੱਡਾ ਐਕਸ਼ਨ, ਮੈਡੀਕਲ ਸਟੋਰ ਕੀਤਾ ਸੀਲ

ਪਰਵਿੰਦਰ ਝੋਟਾ ਕਤਲ ਮਾਮਲੇ ਮਗਰੋਂ ਪ੍ਰਸ਼ਾਸਨ ਦਾ ਵੱਡਾ ਐਕਸ਼ਨ, ਮੈਡੀਕਲ ਸਟੋਰ ਕੀਤਾ ਸੀਲ

ਗ੍ਰਿਫਤਾਰ ਕੀਤੇ ਹੈੱਡ ਕਾਂਸਟੇਬਲ ਦੇ ਭੇਤ ਖੁੱਲ੍ਹਣੇ ਸ਼ੁਰੂ, 500,000,00 ਦੀ ਹੋਰ ਹੈਰੋਇਨ ਬਰਾਮਦ

ਗ੍ਰਿਫਤਾਰ ਕੀਤੇ ਹੈੱਡ ਕਾਂਸਟੇਬਲ ਦੇ ਭੇਤ ਖੁੱਲ੍ਹਣੇ ਸ਼ੁਰੂ, 500,000,00 ਦੀ ਹੋਰ ਹੈਰੋਇਨ ਬਰਾਮਦ

ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ ਨੇ ਮੁਕਤਸਰ ਤੋਂ ਚੋਣ ਲੜਨ ਦੇ ਦਿੱਤੇ ਸੰਕੇਤ

ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ ਨੇ ਮੁਕਤਸਰ ਤੋਂ ਚੋਣ ਲੜਨ ਦੇ ਦਿੱਤੇ ਸੰਕੇਤ

ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ ਚਿੰਤਾ : ਸਚਿਨ ਪਾਇਲਟ

ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ ਚਿੰਤਾ : ਸਚਿਨ ਪਾਇਲਟ

ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ

ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ

ਬਾਲ ਭਲਾਈ, ਬਜ਼ੁਰਗਾਂ, ਮਹਿਲਾਵਾਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ 20 ਅਕਤੂਬਰ ਤੱਕ ਕਰਵਾਉਣ ਆਨਲਾਈਨ ਰਜਿਸਟ੍ਰੇਸ਼ਨ

ਬਾਲ ਭਲਾਈ, ਬਜ਼ੁਰਗਾਂ, ਮਹਿਲਾਵਾਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ 20 ਅਕਤੂਬਰ ਤੱਕ ਕਰਵਾਉਣ ਆਨਲਾਈਨ ਰਜਿਸਟ੍ਰੇਸ਼ਨ

ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਧ ਪਦਾਰਥਾਂ ਦੀ ਗੁਣਵੱਤਾ ਨਾਲ ਨਾ ਕਰੋ ਸਮਝੌਤਾ: ਸਿਵਲ ਸਰਜਨ ਡਾ ਅਮਨ ਸੂਦ 

ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਧ ਪਦਾਰਥਾਂ ਦੀ ਗੁਣਵੱਤਾ ਨਾਲ ਨਾ ਕਰੋ ਸਮਝੌਤਾ: ਸਿਵਲ ਸਰਜਨ ਡਾ ਅਮਨ ਸੂਦ 

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ

ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ

ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ