Friday, October 23, 2026
BREAKING
• ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ • ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ • ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ • 1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ • ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ • ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ • ‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ • ਵੈਭਵ ਸੂਰਿਆਵੰਸ਼ੀ ਦੀ ਹੋਵੇਗੀ Playing XI 'ਚ ਐਂਟਰੀ ! ਇਸ ਖਿਡਾਰੀ ਦੀ ਲੈ ਸਕਦੈ ਜਗ੍ਹਾ • ਏਸ਼ੀਆਈ ਪੈਰਾ ਖੇਡਾਂ : ਐਥਲੈਟਿਕਸ ’ਚ ਦਬਦਬਾ ਬਰਕਾਰ, ਚੌਥੇ ਦਿਨ 7 ਗੋਲਡ ਮੈਡਲਾਂ ਸਮੇਤ ਭਾਰਤ ਨੇ ਜਿੱਤੇ ਕੁੱਲ 26 ਤਮਗੇ • JIO ਦੇ IPO ਨੇ ਰਚਿਆ ਇਤਿਹਾਸ, 1 ਕਰੋੜ ਅਰਜ਼ੀਆਂ ਨਾਲ ਬਣਾਇਆ ਵਿਸ਼ਵ ਰਿਕਾਰਡ

ਪੰਜਾਬ

ਪਰਵਿੰਦਰ ਝੋਟਾ ਕੇਸ: ਪ੍ਰਸ਼ਾਸਨ ਨੇ ਮੰਨੀਆਂ ਮੰਗਾਂ ਦਾ ਲਿਖਤੀ ਵੇਰਵਾ ਪਰਿਵਾਰ ਤੇ ਐਕਸ਼ਨ ਕਮੇਟੀ ਨੂੰ ਸੌਂਪਿਆ

23 ਅਕਤੂਬਰ, 2026 06:36 PM

ਮਾਨਸਾ : ਪਰਵਿੰਦਰ ਝੋਟਾ ਮਾਮਲੇ ਨੂੰ ਲੈ ਕੇ ਪਰਿਵਾਰ ਅਤੇ ਐਕਸ਼ਨ ਕਮੇਟੀ ਦੀ ਪ੍ਰਸ਼ਾਸਨ ਨਾਲ ਲਗਾਤਾਰ ਗੱਲਬਾਤ ਹੋ ਰਹੀ ਹੈ। ਅੱਜ ਤੀਜੀ ਮੀਟਿੰਗ 'ਚ ਪ੍ਰਸ਼ਾਸਨ ਵੱਲੋਂ ਪਰਿਵਾਰ ਦੀਆਂ ਕੁਝ ਮੰਗਾਂ ਮੰਨੀਆਂ ਗਈਆਂ ਹਨ। ਐਕਸ਼ਨ ਕਮੇਟੀ ਵੱਲੋਂ ਮੰਗ ਕੀਤੀ ਗਈ ਸੀ ਕਿ ਜਿਹੜੀਆਂ ਮੰਗਾਂ ਮੰਨ ਲਈਆਂ ਗਈਆਂ ਹਨ ਅਤੇ ਜਿਹੜੀਆਂ ਬਾਕੀ ਹਨ, ਉਨ੍ਹਾਂ ਦਾ ਲਿਖਤੀ ਵੇਰਵਾ ਦਿੱਤਾ ਜਾਵੇ। ਇਸ 'ਤੇ ਪ੍ਰਸ਼ਾਸਨ ਨੇ ਮੰਨੀਆਂ ਗਈਆਂ ਮੰਗਾਂ ਦੀ ਸੂਚੀ ਲਿਖਤੀ ਰੂਪ 'ਚ ਕਮੇਟੀ ਅਤੇ ਪਰਿਵਾਰ ਨੂੰ ਸੌਂਪ ਦਿੱਤੀ ਹੈ। ਪ੍ਰਸ਼ਾਸਨ ਅਨੁਸਾਰ ਐਕਸ਼ਨ ਕਮੇਟੀ ਅਤੇ ਪਰਿਵਾਰ ਵੱਲੋਂ ਲਿਖਤੀ ਜਵਾਬ 'ਤੇ ਵਿਚਾਰ ਕਰਨ ਤੋਂ ਬਾਅਦ ਅਗਲੀ ਮੀਟਿੰਗ ਕੀਤੀ ਜਾਵੇਗੀ।


ਪ੍ਰਸ਼ਾਸਨ ਨੇ ਦੱਸਿਆ ਕਿ ਪਰਵਿੰਦਰ ਝੋਟਾ ਦਾ ਪੋਸਟਮਾਰਟਮ ਪੀਜੀਆਈ ਦੇ ਸੀਨੀਅਰ ਡਾਕਟਰਾਂ ਦੇ ਪੈਨਲ ਤੋਂ ਕਰਵਾਉਣ ਲਈ ਪੰਜਾਬ ਸਰਕਾਰ ਨੇ ਸਹਿਮਤੀ ਦੇ ਦਿੱਤੀ ਹੈ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਮਾਨਸਾ 'ਚ ਤਾਇਨਾਤ ਡਰੱਗ ਇੰਸਪੈਕਟਰ, ਐਸ. ਐਚ. ਓ. ਅਤੇ ਡੀ. ਐਸ. ਪੀ. ਨੂੰ ਸਰਕਾਰ ਵੱਲੋਂ ਸਸਪੈਂਡ ਕਰ ਦਿੱਤਾ ਗਿਆ ਹੈ। ਪਰਵਿੰਦਰ ਝੋਟੇ ਦੇ ਯਾਦਗਾਰੀ ਬੁੱਤ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਦੀ ਯਾਦ 'ਚ ਸਰਕਾਰੀ ਜ਼ਮੀਨ 'ਤੇ ਉਨ੍ਹਾਂ ਦਾ ਬੁੱਤ ਸਥਾਪਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਭਵਿੱਖ ਵਿੱਚ ਮਾਨਸਾ ਵਿੱਚ ਬਣਨ ਵਾਲੇ ਪ੍ਰਸਤਾਵਿਤ ਟਰੌਮਾ ਦਾ ਨਾਂ ਵੀ ਸਵਰਗੀ ਪਰਵਿੰਦਰ ਸਿੰਘ ਦੇ ਨਾਂ 'ਤੇ ਰੱਖਿਆ ਜਾਵੇਗਾ।


ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਜਾਰੀ ਹੈ। ਸਿਹਤ ਵਿਭਾਗ ਦੀ ਮੁਹਿੰਮ ਤਹਿਤ 3 ਲਾਇਸੈਂਸ ਰੱਦ, 1 ਲਾਇਸੈਂਸ ਸਸਪੈਂਡ ਅਤੇ 4 ਕੈਮਿਸਟ ਦੁਕਾਨਾਂ ਸੀਲ ਕੀਤੀਆਂ ਗਈਆਂ ਹਨ। ਪ੍ਰੈਗਾਬਾਲਿਨ (Pregabalin) ਕੈਪਸੂਲ ਨੂੰ ਡਰੱਗ ਰੂਲਜ਼ 1945 ਦੇ ਸ਼ਡਿਊਲ ਐਚ 1 ਵਿੱਚ ਸ਼ਾਮਲ ਕਰਵਾਇਆ ਗਿਆ ਹੈ, ਜਿਸ ਤੋਂ ਬਾਅਦ ਇਹ ਦਵਾਈ ਬਿਨਾਂ ਡਾਕਟਰ ਦੀ ਪਰਚੀ ਦੇ ਨਹੀਂ ਵਿਕੇਗੀ। ਉਨ੍ਹਾਂ ਅੱਗੇ ਕਿਹਾ ਕਿ ਪਰਵਿੰਦਰ ਸਿੰਘ ਦੇ ਕੇਸ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ ਅਤੇ ਮਾਮਲੇ ਦਾ ਫਾਸਟ-ਟਰੈਕ ਅਦਾਲਤ ਵਿੱਚ ਜਲਦੀ ਨਿਪਟਾਰਾ ਕੀਤਾ ਜਾਵੇਗਾ। ਇਸ ਘਟਨਾ ਵਿੱਚ ਜ਼ਖ਼ਮੀ ਹੋਏ 4 ਹੋਰ ਵਿਅਕਤੀਆਂ ਦਾ ਸਰਕਾਰ ਵੱਲੋਂ ਇਲਾਜ ਕਰਵਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਪਰਿਵਾਰ ਨੂੰ ਸੁਰੱਖਿਆ ਵੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਫਲੈਕਸ ਪਾੜਨ ਸਬੰਧੀ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਮੰਗ 'ਤੇ ਪੁਲਸ ਪ੍ਰਸ਼ਾਸਨ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ 'ਚ ਭਾਰੀ ਹੰਗਾਮਾ, ਹਰਪਾਲ ਚੀਮਾ ਤੇ ਪਰਗਟ ਸਿੰਘ ਵਿਚਾਲੇ ਖੜਕੀ

ਪੰਜਾਬ ਵਿਧਾਨ ਸਭਾ 'ਚ ਭਾਰੀ ਹੰਗਾਮਾ, ਹਰਪਾਲ ਚੀਮਾ ਤੇ ਪਰਗਟ ਸਿੰਘ ਵਿਚਾਲੇ ਖੜਕੀ

ਨਿੱਕੇ ਸਿੱਧੂ ਲਈ Z+ ਸਿਕਿਓਰਿਟੀ ਦੀ ਮੰਗ, ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਪਹੁੰਚੀ ਚਿੱਠੀ

ਨਿੱਕੇ ਸਿੱਧੂ ਲਈ Z+ ਸਿਕਿਓਰਿਟੀ ਦੀ ਮੰਗ, ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਪਹੁੰਚੀ ਚਿੱਠੀ

2027 ਚੋਣਾਂ ਦੀ ਕਾਂਗਰਸ ਨੇ ਖਿੱਚੀ ਤਿਆਰੀ, 25 ਅਕਤੂਬਰ ਨੂੰ ਚੰਡੀਗੜ੍ਹ ਪੁੱਜਣਗੇ ਕੇ. ਸੀ. ਵੇਣੂਗੋਪਾਲ

2027 ਚੋਣਾਂ ਦੀ ਕਾਂਗਰਸ ਨੇ ਖਿੱਚੀ ਤਿਆਰੀ, 25 ਅਕਤੂਬਰ ਨੂੰ ਚੰਡੀਗੜ੍ਹ ਪੁੱਜਣਗੇ ਕੇ. ਸੀ. ਵੇਣੂਗੋਪਾਲ

ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਪੰਜਾਬ 'ਚ ਨਸ਼ਿਆਂ ਨੂੰ ਰੋਕਣ ਦੀ ਦਿਸ਼ਾ 'ਚ ਵੱਡਾ ਕਦਮ! ਗਜ਼ਟ ਨੋਟੀਫ਼ਿਕੇਸ਼ਨ ਜਾਰੀ

ਪੰਜਾਬ 'ਚ ਨਸ਼ਿਆਂ ਨੂੰ ਰੋਕਣ ਦੀ ਦਿਸ਼ਾ 'ਚ ਵੱਡਾ ਕਦਮ! ਗਜ਼ਟ ਨੋਟੀਫ਼ਿਕੇਸ਼ਨ ਜਾਰੀ

ਪਰਵਿੰਦਰ ਝੋਟਾ ਦੇ ਕਤਲ ਮਗਰੋਂ ਇਕ ਹੋਰ ਮੈਡੀਕਲ ਸਟੋਰ ਹੋਇਆ ਸੀਲ

ਪਰਵਿੰਦਰ ਝੋਟਾ ਦੇ ਕਤਲ ਮਗਰੋਂ ਇਕ ਹੋਰ ਮੈਡੀਕਲ ਸਟੋਰ ਹੋਇਆ ਸੀਲ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ 27 ਅਕਤੂਬਰ ਤੱਕ ਮੁਲਤਵੀ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ 27 ਅਕਤੂਬਰ ਤੱਕ ਮੁਲਤਵੀ

ਪਰਵਿੰਦਰ ਝੋਟੇ ਦਾ ਕਾਤਲ ਅਸ਼ਵਨੀ ਪਤਨੀ ਸਣੇ 5 ਦਿਨਾਂ ਦੇ ਪੁਲਸ ਰਿਮਾਂਡ 'ਤੇ, CBI ਨੇ ਪਾਈ ਸੀ ਗ੍ਰਿਫ਼ਤਾਰੀ

ਪਰਵਿੰਦਰ ਝੋਟੇ ਦਾ ਕਾਤਲ ਅਸ਼ਵਨੀ ਪਤਨੀ ਸਣੇ 5 ਦਿਨਾਂ ਦੇ ਪੁਲਸ ਰਿਮਾਂਡ 'ਤੇ, CBI ਨੇ ਪਾਈ ਸੀ ਗ੍ਰਿਫ਼ਤਾਰੀ

OSD ਰਾਜਬੀਰ ਘੁੰਮਣ CBI ਦਫ਼ਤਰ 'ਚ ਹੋਏ ਪੇਸ਼, ਮੁੜ ਕੀਤੀ ਗਈ ਪੁੱਛਗਿੱਛ

OSD ਰਾਜਬੀਰ ਘੁੰਮਣ CBI ਦਫ਼ਤਰ 'ਚ ਹੋਏ ਪੇਸ਼, ਮੁੜ ਕੀਤੀ ਗਈ ਪੁੱਛਗਿੱਛ

SIR ਦੇ ਮੁੱਦੇ 'ਤੇ ਚੋਣ ਕਮਿਸ਼ਨਰ ਖ਼ਿਲਾਫ਼ ਪੰਜਾਬ ਵਿਧਾਨ ਸਭਾ 'ਚ ਮਤਾ ਪਾਸ

SIR ਦੇ ਮੁੱਦੇ 'ਤੇ ਚੋਣ ਕਮਿਸ਼ਨਰ ਖ਼ਿਲਾਫ਼ ਪੰਜਾਬ ਵਿਧਾਨ ਸਭਾ 'ਚ ਮਤਾ ਪਾਸ