Thursday, October 22, 2026
BREAKING
• ਹਵਾਈ ਫ਼ੌਜ ਦਾ ਏਅਰ ਸ਼ੋਅ 'ਵਿੰਗਸ ਓਵਰ ਗੰਗਾ' ਸ਼ੁਰੂ, ਗੰਗਾ ਦੇ ਉੱਪਰ ਜਹਾਜ਼ਾਂ ਨੇ ਦਿਖਾਏ ਕਰਤੱਬ • 'ਵੋਟ ਚੋਰੀ' ਨੂੰ ਲੈ ਕੇ ਬੁਲਾਈ ਗਈ 'ਇੰਡੀਆ' ਗਠਜੋੜ ਦੀ ਆਨਲਾਈਨ ਬੈਠਕ ਮੁਲਤਵੀ • ਊਨਾ ਪ੍ਰਸ਼ਾਸਨ ਦਾ ਵੱਡਾ ਫੈਸਲਾ: ਦੀਵਾਲੀ 'ਤੇ ਸਿਰਫ਼ ਗ੍ਰੀਨ ਪਟਾਕੇ ਵੇਚਣ ਤੇ ਚਲਾਉਣ ਦੀ ਮਿਲੀ ਇਜਾਜ਼ਤ • ਦੀਵਾਲੀ ਤੋਂ ਪਹਿਲਾਂ ਮਿਲਾਵਟਖੋਰਾਂ 'ਤੇ ਸ਼ਿਕੰਜਾ, ਪੰਚਕੂਲਾ 'ਚ 70 ਕਿਲੋ ਨਕਲੀ ਪਨੀਰ ਜ਼ਬਤ • ਦੁਸਹਿਰੇ ਦੇ ਤਿਉਹਾਰ ਤੋਂ ਬਾਅਦ ਖ਼ਰਾਬ ਹੋਈ ਦਿੱਲੀ ਦੀ ਆਬੋ-ਹਵਾ, 226 ਤੋਂ ਪਾਰ AQI • ਹੋਰਮੁਜ਼ ਸਟ੍ਰੇਟ 'ਚ ਰਾਤੋ-ਰਾਤ 7 ਤੇਲ ਟੈਂਕਰਾਂ 'ਚ ਲੱਗੀ ਅੱਗ • ਮਰਦਾਂ ਦੀ ਹਾਈ ਜੰਪ T-63 'ਚ ਭਾਰਤ ਦਾ ਕਲੀਨ ਸਵੀਪ, ਸ਼ੈਲੇਸ਼ ਨੇ ਜਿੱਤਿਆ ਸੋਨ, ਵਰੁਣ ਨੂੰ ਚਾਂਦੀ ਤੇ ਰਾਹੁਲ ਨੂੰ ਕਾਂਸੀ • ਦਬਾਅ ਹੇਠ ਨਮਨ ਧੀਰ ਦੇ ਸਬਰ ਅਤੇ ਸੰਜਮ ਤੋਂ ਪ੍ਰਭਾਵਿਤ ਹੋਏ ਅਈਅਰ • ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ ਕਾਲਜ ਤੇ ਦਫ਼ਤਰ • ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਕੁਮਾਰ 'ਤੇ ਵੱਡੀ ਕਾਰਵਾਈ, ਪੰਜਾਬ ਫਾਰਮੇਸੀ ਕੌਂਸਲ ਨੇ ਰਜਿਸਟ੍ਰੇਸ਼ਨ ਕੀਤੀ ਰੱਦ

ਪੰਜਾਬ

ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਕੁਮਾਰ 'ਤੇ ਵੱਡੀ ਕਾਰਵਾਈ, ਪੰਜਾਬ ਫਾਰਮੇਸੀ ਕੌਂਸਲ ਨੇ ਰਜਿਸਟ੍ਰੇਸ਼ਨ ਕੀਤੀ ਰੱਦ

22 ਅਕਤੂਬਰ, 2026 07:05 PM

ਮਾਨਸਾ : ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ 'ਚ ਕਾਤਲ ਅਸ਼ਵਨੀ ਕੁਮਾਰ ਖ਼ਿਲਾਫ਼ ਪੰਜਾਬ ਫਾਰਮੇਸੀ ਕੌਂਸਲ ਵੱਲੋਂ ਵੱਡੀ ਕਾਰਵਾਈ ਕਰਦਿਆਂ ਉਸ ਦੀ ਫਾਰਮਾਸਿਸਟ ਰਜਿਸਟ੍ਰੇਸ਼ਨ ਰੱਦ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਫਾਰਮੇਸੀ ਕੌਂਸਲ ਦੇ ਚੇਅਰਮੈਨ ਸੁਸ਼ੀਲ ਕੁਮਾਰ ਬਾਂਸਲ ਨੇ ਦਿੱਤੀ। ਚੇਅਰਮੈਨ ਸੁਸ਼ੀਲ ਕੁਮਾਰ ਬਾਂਸਲ ਨੇ ਦੱਸਿਆ ਕਿ ਕੌਂਸਲ ਵੱਲੋਂ ਇਸ ਸਬੰਧੀ 22 ਅਕਤੂਬਰ 2026 ਨੂੰ ਪੱਤਰ ਨੰਬਰ PPC-2026/4292 ਜਾਰੀ ਕੀਤਾ ਗਿਆ ਹੈ। ਇਸ ਪੱਤਰ ਰਾਹੀਂ ਕਤਲ ਦੇ ਮਾਮਲੇ 'ਚ ਨਾਮਜ਼ਦ ਅਸ਼ਵਨੀ ਕੁਮਾਰ ਪੁੱਤਰ ਦੇਸ ਰਾਜ, ਵਾਸੀ ਮੁਹੱਲਾ ਵੀਰ ਨਗਰ, ਮਾਨਸਾ ਦੀ ਫਾਰਮਾਸਿਸਟ ਰਜਿਸਟ੍ਰੇਸ਼ਨ ਰੱਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਅਸ਼ਵਨੀ ਕੁਮਾਰ ਦੀ ਫਾਰਮਾਸਿਸਟ ਰਜਿਸਟ੍ਰੇਸ਼ਨ ਦਾ ਨੰਬਰ 51464 ਸੀ, ਜੋ 10 ਜੁਲਾਈ 2020 ਨੂੰ ਜਾਰੀ ਕੀਤੀ ਗਈ ਸੀ।


ਉਨ੍ਹਾਂ ਦੱਸਿਆ ਕਿ ਪੰਜਾਬ ਫਾਰਮੇਸੀ ਕੌਂਸਲ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਿਤ ਫਾਰਮਾਸਿਸਟ ਦੀ ਰਜਿਸਟ੍ਰੇਸ਼ਨ ਰੱਦ ਕਰਨ ਸਬੰਧੀ ਲੋੜੀਂਦੀ ਕਾਰਵਾਈ ਕੀਤੀ ਹੈ। ਕੌਂਸਲ ਦੇ ਇਸ ਫ਼ੈਸਲੇ ਨਾਲ ਅਸ਼ਵਨੀ ਕੁਮਾਰ ਦੀ ਫਾਰਮਾਸਿਸਟ ਵਜੋਂ ਰਜਿਸਟ੍ਰੇਸ਼ਨ ਖ਼ਤਮ ਹੋ ਗਈ ਹੈ। ਜ਼ਿਕਰਯੋਗ ਹੈ ਕਿ ਮਾਨਸਾ 'ਚ ਸਮਾਜ ਸੇਵੀ ਅਤੇ ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਇਨਸਾਫ਼ ਦੀ ਮੰਗ ਨੂੰ ਲੈ ਕੇ ਲਗਾਤਾਰ ਰੋਸ ਪ੍ਰਦਰਸ਼ਨ ਹੋ ਰਹੇ ਹਨ।


ਇਸ ਮਾਮਲੇ ਨੂੰ ਲੈ ਕੇ ਪਰਿਵਾਰ ਅਤੇ ਇਨਸਾਫ਼ ਕਮੇਟੀ ਵੱਲੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਪੰਜਾਬ ਫਾਰਮੇਸੀ ਕੌਂਸਲ ਵੱਲੋਂ ਅਸ਼ਵਨੀ ਕੁਮਾਰ ਦੀ ਰਜਿਸਟ੍ਰੇਸ਼ਨ ਰੱਦ ਕੀਤੇ ਜਾਣ ਨੂੰ ਇਸ ਮਾਮਲੇ 'ਚ ਹੋਈ ਇੱਕ ਅਹਿਮ ਪ੍ਰਸ਼ਾਸਕੀ ਕਾਰਵਾਈ ਵਜੋਂ ਦੇਖਿਆ ਜਾ ਰਿਹਾ ਹੈ। ਕਤਲ ਮਾਮਲੇ ਦੀ ਕਾਨੂੰਨੀ ਜਾਂਚ ਅਤੇ ਅਦਾਲਤੀ ਕਾਰਵਾਈ ਆਪਣੇ ਨਿਰਧਾਰਤ ਕਾਨੂੰਨੀ ਅਮਲ ਅਨੁਸਾਰ ਅੱਗੇ ਵਧੇਗੀ।

 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ ਕਾਲਜ ਤੇ ਦਫ਼ਤਰ

ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ ਕਾਲਜ ਤੇ ਦਫ਼ਤਰ

ਕਮੇਟੀ ਨਾਲ ਮੁਲਾਕਾਤ ਤੋਂ ਬਾਅਦ ਝੋਟੇ ਦੇ ਪਰਿਵਾਰ ਨੇ ਕੀਤਾ ਵੱਡਾ ਐਲਾਨ

ਕਮੇਟੀ ਨਾਲ ਮੁਲਾਕਾਤ ਤੋਂ ਬਾਅਦ ਝੋਟੇ ਦੇ ਪਰਿਵਾਰ ਨੇ ਕੀਤਾ ਵੱਡਾ ਐਲਾਨ

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਵੱਡੀ ਕਾਰਵਾਈ, 10 ਕਿਲੋ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਵੱਡੀ ਕਾਰਵਾਈ, 10 ਕਿਲੋ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫਤਾਰ

ਪੰਜਾਬ 'ਚ SIR ਮਗਰੋਂ ਹੁਣ SSR ਦੀ ਸ਼ੁਰੂਆਤ! 24 ਅਕਤੂਬਰ ਨੂੰ ਲੱਗਣੇ ਵਿਸ਼ੇਸ਼ ਕੈਂਪ

ਪੰਜਾਬ 'ਚ SIR ਮਗਰੋਂ ਹੁਣ SSR ਦੀ ਸ਼ੁਰੂਆਤ! 24 ਅਕਤੂਬਰ ਨੂੰ ਲੱਗਣੇ ਵਿਸ਼ੇਸ਼ ਕੈਂਪ

ਪਾਬੰਦੀਸ਼ੁਦਾ ਪਲਾਸਟਿਕ ਦੀ ਵਰਤੋਂ ਖ਼ਿਲਾਫ਼ ਨਿਗਮ ਮੋਹਾਲੀ ਦੀ ਕਾਰਵਾਈ, ਚਲਾਨ ਕੱਟੇ

ਪਾਬੰਦੀਸ਼ੁਦਾ ਪਲਾਸਟਿਕ ਦੀ ਵਰਤੋਂ ਖ਼ਿਲਾਫ਼ ਨਿਗਮ ਮੋਹਾਲੀ ਦੀ ਕਾਰਵਾਈ, ਚਲਾਨ ਕੱਟੇ

CM ਮਾਨ ਦੇ OSD ਰਾਜਬੀਰ ਘੁੰਮਣ ਕੋਲੋਂ ਤੀਜੀ ਵਾਰ ਅੱਜ CBI ਕਰੇਗੀ ਪੁੱਛਗਿੱਛ

CM ਮਾਨ ਦੇ OSD ਰਾਜਬੀਰ ਘੁੰਮਣ ਕੋਲੋਂ ਤੀਜੀ ਵਾਰ ਅੱਜ CBI ਕਰੇਗੀ ਪੁੱਛਗਿੱਛ

ਪੰਜਾਬ ਵਿਧਾਨ ਸਭਾ 'ਚ ਪਰਵਿੰਦਰ ਸਿੰਘ ਝੋਟਾ ਨੂੰ ਦਿੱਤੀ ਗਈ ਸ਼ਰਧਾਂਜਲੀ, ਭਲਕੇ ਤੱਕ ਲਈ ਸਦਨ ਦੀ ਕਾਰਵਾਈ ਮੁਲਤਵੀ

ਪੰਜਾਬ ਵਿਧਾਨ ਸਭਾ 'ਚ ਪਰਵਿੰਦਰ ਸਿੰਘ ਝੋਟਾ ਨੂੰ ਦਿੱਤੀ ਗਈ ਸ਼ਰਧਾਂਜਲੀ, ਭਲਕੇ ਤੱਕ ਲਈ ਸਦਨ ਦੀ ਕਾਰਵਾਈ ਮੁਲਤਵੀ

ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3 ਜ਼ਿਲ੍ਹਿਆਂ ਦੇ ਨੌਜਵਾਨ ਲੈਣਗੇ ਹਿੱਸਾ

ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3 ਜ਼ਿਲ੍ਹਿਆਂ ਦੇ ਨੌਜਵਾਨ ਲੈਣਗੇ ਹਿੱਸਾ

ਪਰਮਿੰਦਰ ਸਿੰਘ ਗੋਲਡੀ ਨੇ ਸਨੀ ਐਨਕਲੇਵ ਤੋਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾਈ

ਪਰਮਿੰਦਰ ਸਿੰਘ ਗੋਲਡੀ ਨੇ ਸਨੀ ਐਨਕਲੇਵ ਤੋਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾਈ

ਦੁਆਬਾ ਗਰੁੱਪ ਆਫ਼ ਕਾਲਜਿਜ਼ ਖਰੜ ਵਿਖੇ ਨਸ਼ਿਆਂ ਵਿਰੁੱਧ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ

ਦੁਆਬਾ ਗਰੁੱਪ ਆਫ਼ ਕਾਲਜਿਜ਼ ਖਰੜ ਵਿਖੇ ਨਸ਼ਿਆਂ ਵਿਰੁੱਧ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ