Thursday, October 15, 2026
BREAKING
• Netflix 'ਚ ਵੱਡੇ ਪੱਧਰ ਤੇ ਛਾਂਟੀ ਦੀ ਤਿਆਰੀ, 1,000 ਕਰਮਚਾਰੀਆਂ ਦੀ ਜਾ ਸਕਦੀ ਹੈ ਨੌਕਰੀ • ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ 10 ਦਿਨਾਂ ਦੇ ਰਿਮਾਂਡ 'ਤੇ • 29 ਤੱਕ ਪੁੱਜੀ ਪੇਸ਼ਾਵਰ ਸਕੂਲ ਹਾਦਸੇ 'ਚ ਜਾਨ ਗੁਆਉਣ ਵਾਲਿਆਂ ਦੀ ਗਿਣਤੀ ! ਪੁਲਸ ਨੇ ਮਾਲਕ ਨੂੰ ਕੀਤਾ ਗ੍ਰਿਫ਼ਤਾਰ • ਜਾਪਾਨ ਤੋਂ ਲੈ ਕੇ ਅਮਰੀਕਾ ਤੱਕ ਦੇ ਸ਼ੇਅਰ ਬਾਜਾਰਾਂ ਚ ਹਾਹਾਕਾਰ, ਭਾਰਤ 'ਚ ਹੋ ਗਿਆ ਚਮਤਕਾਰ • ਸਚਿਨ ਪਾਇਲਟ ਭਲਕੇ ਤੋਂ 5 ਦਿਨ ਰਹਿਣਗੇ ਪੰਜਾਬ, ਇਨ੍ਹਾਂ 11 ਜ਼ਿਲ੍ਹਿਆਂ ਦਾ ਕਰਨਗੇ ਦੌਰਾ • ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੇ ਲਿਆ ਅਹਿਮ ਫ਼ੈਸਲਾ • ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ • ਪੰਜਾਬ 'ਚ ਮਾਰੂ ਹਥਿਆਰਾਂ ਸਮੇਤ ਫੜੇ ਗਏ 3 ਮੁਲਜ਼ਮ! ਮਾਡਿਊਲ ਦਾ ਹੋਇਆ ਪਰਦਾਫ਼ਾਸ਼ • ਪਰਵਿੰਦਰ ਝੋਟਾ ਕਤਲਕਾਂਡ ਦੇ ਵਿਰੋਧ ’ਚ ਫਾਜ਼ਿਲਕਾ ਰਿਹਾ ਬੰਦ • 'ਪੰਜਾਬ ਬੰਦ' ਦੌਰਾਨ ਹਾਈਵੇਅ 'ਤੇ ਗੂੰਜੇ ‘ਭਾਈ ਪਰਵਿੰਦਰ ਸਿੰਘ ਝੋਟਾ ਅਮਰ ਰਹੇ’ ਦੇ ਨਾਅਰੇ

ਪੰਜਾਬ

ਪਰਵਿੰਦਰ ਸਿੰਘ ਝੋਟਾ ਦੇ ਕਤਲ ਖ਼ਿਲਾਫ਼ ਪਾਇਲ ’ਚ ਰੋਸ ਮੁਜ਼ਾਹਰਾ, ਬੱਸ ਅੱਡਾ ਤੇ ਮੁੱਖ ਸੜਕ ਜਾਮ

15 ਅਕਤੂਬਰ, 2026 06:58 PM

ਪਾਇਲ : ਪਰਵਿੰਦਰ ਸਿੰਘ ਝੋਟਾ ਦੇ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੇ ਵਿਰੋਧ ਵਿਚ ਪੰਜਾਬ ਬੰਦ ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਾਇਲ ਵਿਖੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਬੱਸ ਅੱਡੇ ਅਤੇ ਮੁੱਖ ਸੜਕ ’ਤੇ ਜਾਮ ਲਗਾ ਕੇ ਰੋਸ ਪ੍ਰਗਟਾਇਆ ਅਤੇ ਨਸ਼ਿਆਂ ਦੇ ਕਾਰੋਬਾਰ, ਨੌਜਵਾਨਾਂ ਦੀ ਜ਼ਿੰਦਗੀ ਨਾਲ ਹੋ ਰਹੇ ਖਿਲਵਾੜ ਅਤੇ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ।


ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਅਤੇ ਜਸਵੀਰ ਸਿੰਘ ਅਸ਼ਕਰੀਪੁਰ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਸਿਰਫ਼ ਨੌਜਵਾਨਾਂ ਦੀ ਸਿਹਤ ਅਤੇ ਭਵਿੱਖ ਨਾਲ ਜੁੜਿਆ ਮਸਲਾ ਨਹੀਂ, ਸਗੋਂ ਇਹ ਸਮਾਜਿਕ ਅਤੇ ਆਰਥਿਕ ਤਾਣੇ-ਬਾਣੇ ਲਈ ਵੀ ਗੰਭੀਰ ਚੁਣੌਤੀ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਨਿੰਦਾ ਕਰਦਿਆਂ ਇਸ ਮਾਮਲੇ ਵਿਚ ਨਿਰਪੱਖ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ।


ਸੁਦਾਗਰ ਸਿੰਘ ਘੁਡਾਣੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਜਥੇਬੰਦੀ ਨਸ਼ਿਆਂ ਦੇ ਖ਼ਾਤਮੇ, ਨੌਜਵਾਨਾਂ ਦੀ ਜ਼ਿੰਦਗੀ ਬਚਾਉਣ ਅਤੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਸੰਘਰਸ਼ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਮਿਲ ਰਹੀ ਕਥਿਤ ਸਿਆਸੀ ਅਤੇ ਹੋਰ ਸਰਪ੍ਰਸਤੀ ਕਾਰਨ ਇਸ ਸਮੱਸਿਆ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਪਾਉਣ ਵਿਚ ਮੁਸ਼ਕਲਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਅਤੇ ਉਨ੍ਹਾਂ ਨੂੰ ਕਥਿਤ ਤੌਰ ’ਤੇ ਸਹਿਯੋਗ ਦੇਣ ਵਾਲਿਆਂ ਦੀ ਭੂਮਿਕਾ ਦੀ ਜਾਂਚ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ।


“ਨੌਜਵਾਨੀ ਨੂੰ ਨਸ਼ਿਆਂ ਵੱਲ ਧੱਕਣਾ ਪੰਜਾਬ ਦੇ ਭਵਿੱਖ ਨਾਲ ਖਿਲਵਾੜ”
ਸੁਦਾਗਰ ਸਿੰਘ ਘੁਡਾਣੀ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿਚ ਧੱਕਣਾ ਸੂਬੇ ਦੇ ਭਵਿੱਖ ਨੂੰ ਕਮਜ਼ੋਰ ਕਰਨ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਜੇਕਰ ਨੌਜਵਾਨ ਨਸ਼ਿਆਂ ਦੀ ਲਪੇਟ ਵਿਚ ਆਉਂਦੇ ਰਹੇ ਤਾਂ ਇਸ ਦਾ ਅਸਰ ਸਿਰਫ਼ ਉਨ੍ਹਾਂ ਦੇ ਪਰਿਵਾਰਾਂ ਤਕ ਸੀਮਤ ਨਹੀਂ ਰਹੇਗਾ, ਸਗੋਂ ਕਿਸਾਨੀ, ਮਜ਼ਦੂਰ ਵਰਗ ਅਤੇ ਸਮੁੱਚੇ ਸਮਾਜ ਨੂੰ ਇਸ ਦੀ ਕੀਮਤ ਚੁਕਾਉਣੀ ਪਵੇਗੀ।


ਉਨ੍ਹਾਂ ਦੋਸ਼ ਲਾਇਆ ਕਿ ਸਰਕਾਰਾਂ ਦੀਆਂ ਲੋਕ ਵਿਰੋਧੀ ਅਤੇ ਕਾਰਪੋਰੇਟ ਪੱਖੀ ਨੀਤੀਆਂ ਕਾਰਨ ਆਮ ਲੋਕਾਂ ਦੇ ਸਰੋਤਾਂ ਅਤੇ ਜਨਤਕ ਅਦਾਰਿਆਂ ’ਤੇ ਵੱਡੇ ਕਾਰਪੋਰੇਟ ਘਰਾਣਿਆਂ ਦਾ ਪ੍ਰਭਾਵ ਵਧਣ ਦਾ ਖ਼ਦਸ਼ਾ ਹੈ। ਉਨ੍ਹਾਂ ਕਿਹਾ ਕਿ ਜਲ, ਜੰਗਲ, ਜ਼ਮੀਨ ਅਤੇ ਜਨਤਕ ਸਹੂਲਤਾਂ ਨਾਲ ਜੁੜੇ ਸਰੋਤਾਂ ਦੀ ਰਾਖੀ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ “ਜੇ ਪੰਜਾਬ ਦੀ ਕਿਸਾਨੀ ਅਤੇ ਜਵਾਨੀ ਨੂੰ ਬਚਾਉਣਾ ਹੈ ਤਾਂ ਨਸ਼ਿਆਂ ਵਿਰੁੱਧ ਲੜਾਈ ਨੂੰ ਸਿਰਫ਼ ਨਾਅਰਿਆਂ ਤੱਕ ਸੀਮਤ ਨਹੀਂ ਰੱਖਿਆ ਜਾ ਸਕਦਾ। ਨਸ਼ਿਆਂ ਦੇ ਕਾਰੋਬਾਰ ’ਤੇ ਰੋਕ ਲਾਉਣ, ਇਸ ਨਾਲ ਜੁੜੇ ਗੱਠਜੋੜ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕਣੇ ਪੈਣਗੇ। ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਲੋਕਾਂ ਨੂੰ ਇਕਜੁੱਟ ਹੋ ਕੇ ਸੰਘਰਸ਼ ਦੇ ਮੈਦਾਨ ਵਿੱਚ ਆਉਣਾ ਪਵੇਗਾ।”


ਉਨ੍ਹਾਂ ਕਿਹਾ ਕਿ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਆਮ ਲੋਕਾਂ ਨੂੰ ਆਪਣੇ ਹੱਕਾਂ ਅਤੇ ਸਮਾਜ ਦੇ ਭਵਿੱਖ ਦੀ ਰਾਖੀ ਲਈ ਇਕੱਠੇ ਹੋਣਾ ਚਾਹੀਦਾ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਨਸ਼ਿਆਂ ਦੀ ਸਮੱਸਿਆ ਦਾ ਹੱਲ ਕਰਨ ਲਈ ਸਰਕਾਰ ਨੂੰ ਜਵਾਬਦੇਹ ਬਣਾਇਆ ਜਾਵੇ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਖ਼ਿਲਾਫ਼ ਬਿਨਾਂ ਪੱਖਪਾਤ ਕਾਰਵਾਈ ਕੀਤੀ ਜਾਵੇ।


ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ
ਬੁਲਾਰਿਆਂ ਨੇ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣ ਅਤੇ ਸਮਾਜਿਕ ਬੁਰਾਈਆਂ ਵਿਰੁੱਧ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ। ਇਸ ਮੌਕੇ ਬਲਾਕ ਪ੍ਰਧਾਨ ਹਾਕਮ ਸਿੰਘ ਜਰਗੜੀ, ਜਸਵਿੰਦਰ ਸਿੰਘ ਟੀ.ਐੱਸ.ਯੂ., ਮਜ਼ਦੂਰ ਆਗੂ ਹਰਜਿੰਦਰ ਸਿੰਘ, ਹਰਪ੍ਰੀਤ ਕੌਰ ਸੇਵਾ ਕੇਂਦਰ ਅਤੇ ਪਰਮਵੀਰ ਸਿੰਘ ਘਲੋਟੀ ਨੇ ਵੀ ਸੰਬੋਧਨ ਕਰਦਿਆਂ ਨਸ਼ਿਆਂ ਵਿਰੁੱਧ ਇਕਜੁੱਟ ਸੰਘਰਸ਼ ਦੀ ਲੋੜ ’ਤੇ ਜ਼ੋਰ ਦਿੱਤਾ।

Have something to say? Post your comment

ਅਤੇ ਪੰਜਾਬ ਖਬਰਾਂ

ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ 10 ਦਿਨਾਂ ਦੇ ਰਿਮਾਂਡ 'ਤੇ

ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ 10 ਦਿਨਾਂ ਦੇ ਰਿਮਾਂਡ 'ਤੇ

ਸਚਿਨ ਪਾਇਲਟ ਭਲਕੇ ਤੋਂ 5 ਦਿਨ ਰਹਿਣਗੇ ਪੰਜਾਬ, ਇਨ੍ਹਾਂ 11 ਜ਼ਿਲ੍ਹਿਆਂ ਦਾ ਕਰਨਗੇ ਦੌਰਾ

ਸਚਿਨ ਪਾਇਲਟ ਭਲਕੇ ਤੋਂ 5 ਦਿਨ ਰਹਿਣਗੇ ਪੰਜਾਬ, ਇਨ੍ਹਾਂ 11 ਜ਼ਿਲ੍ਹਿਆਂ ਦਾ ਕਰਨਗੇ ਦੌਰਾ

ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੇ ਲਿਆ ਅਹਿਮ ਫ਼ੈਸਲਾ

ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੇ ਲਿਆ ਅਹਿਮ ਫ਼ੈਸਲਾ

ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ

ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ

ਪੰਜਾਬ 'ਚ ਮਾਰੂ ਹਥਿਆਰਾਂ ਸਮੇਤ ਫੜੇ ਗਏ 3 ਮੁਲਜ਼ਮ! ਮਾਡਿਊਲ ਦਾ ਹੋਇਆ ਪਰਦਾਫ਼ਾਸ਼

ਪੰਜਾਬ 'ਚ ਮਾਰੂ ਹਥਿਆਰਾਂ ਸਮੇਤ ਫੜੇ ਗਏ 3 ਮੁਲਜ਼ਮ! ਮਾਡਿਊਲ ਦਾ ਹੋਇਆ ਪਰਦਾਫ਼ਾਸ਼

ਪਰਵਿੰਦਰ ਝੋਟਾ ਕਤਲਕਾਂਡ ਦੇ ਵਿਰੋਧ ’ਚ ਫਾਜ਼ਿਲਕਾ ਰਿਹਾ ਬੰਦ

ਪਰਵਿੰਦਰ ਝੋਟਾ ਕਤਲਕਾਂਡ ਦੇ ਵਿਰੋਧ ’ਚ ਫਾਜ਼ਿਲਕਾ ਰਿਹਾ ਬੰਦ

'ਪੰਜਾਬ ਬੰਦ' ਦੌਰਾਨ ਹਾਈਵੇਅ 'ਤੇ ਗੂੰਜੇ ‘ਭਾਈ ਪਰਵਿੰਦਰ ਸਿੰਘ ਝੋਟਾ ਅਮਰ ਰਹੇ’ ਦੇ ਨਾਅਰੇ

'ਪੰਜਾਬ ਬੰਦ' ਦੌਰਾਨ ਹਾਈਵੇਅ 'ਤੇ ਗੂੰਜੇ ‘ਭਾਈ ਪਰਵਿੰਦਰ ਸਿੰਘ ਝੋਟਾ ਅਮਰ ਰਹੇ’ ਦੇ ਨਾਅਰੇ

ਮਜੀਠਾ ਤੇ ਆਸ-ਪਾਸ ਦੇ ਇਲਾਕਿਆਂ 'ਚ ਪੰਜਾਬ ਬੰਦ ਦਾ ਅਸਰ, ਬਾਜ਼ਾਰ ਉਜਾੜ ਤੇ ਸੜਕਾਂ ਸੁੰਨਸਾਨ

ਮਜੀਠਾ ਤੇ ਆਸ-ਪਾਸ ਦੇ ਇਲਾਕਿਆਂ 'ਚ ਪੰਜਾਬ ਬੰਦ ਦਾ ਅਸਰ, ਬਾਜ਼ਾਰ ਉਜਾੜ ਤੇ ਸੜਕਾਂ ਸੁੰਨਸਾਨ

'ਪੰਜਾਬ ਬੰਦ' ਵਿਚਾਲੇ ਇਨ੍ਹਾਂ ਸਕੂਲਾਂ ਨੂੰ ਧਮਕੀ, ਚੰਡੀਗੜ੍ਹ ਪੁਲਸ ਨੇ ਵਧਾਈ ਸੁਰੱਖਿਆ

'ਪੰਜਾਬ ਬੰਦ' ਵਿਚਾਲੇ ਇਨ੍ਹਾਂ ਸਕੂਲਾਂ ਨੂੰ ਧਮਕੀ, ਚੰਡੀਗੜ੍ਹ ਪੁਲਸ ਨੇ ਵਧਾਈ ਸੁਰੱਖਿਆ

'ਪੰਜਾਬ ਬੰਦ' ਦੌਰਾਨ ਨੌਜਵਾਨ ਦੀ ਮੌਤ! ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਲੱਗੇ ਧਰਨੇ ਦੌਰਾਨ ਵਾਪਰੀ ਅਣਹੋਣੀ

'ਪੰਜਾਬ ਬੰਦ' ਦੌਰਾਨ ਨੌਜਵਾਨ ਦੀ ਮੌਤ! ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਲੱਗੇ ਧਰਨੇ ਦੌਰਾਨ ਵਾਪਰੀ ਅਣਹੋਣੀ