Monday, August 03, 2026
BREAKING
ਟਲਿਆ ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ! ਟਰੰਪ ਨੇ ਈਰਾਨ ਨਾਲ ਨਵੀਂ ਗੱਲ਼ਬਾਤ ਦਾ ਕਰ'ਤਾ ਐਲਾਨ ਫਿਲਮ “ਦਿ ਗ੍ਰੇਟ ਪੰਜਾਬ ਰੌਬਰੀ” ਦੀ ਰਿਲੀਜ਼ ਤੋਂ ਪਹਿਲਾਂ ਸ੍ਰੀ ਹਰਿੰਮਦਰ ਸਾਹਿਬ ਵਿਖੇ ਨਤਮਸਤਕ ਹੋਏ ਰਾਜ ਕੁੰਦਰਾ ਰਿਜੈਕਸ਼ਨ ਤੋਂ ਡਰਨਾ ਨਹੀਂ, ਸਗੋਂ ਉਸ ਤੋਂ ਸਿੱਖਣਾ ਚਾਹੀਦਾ ਹੈ: ਕ੍ਰਾਂਤੀ ਪ੍ਰਕਾਸ਼ ਝਾਅ ਮਿਰਜ਼ਾਪੁਰ: ਦਿ ਮੂਵੀ ਦਾ ਪਹਿਲਾ ਗਾਣਾ "ਦੋ ਨੰਬਰੀ," ਰਿਲੀਜ਼ CWG 2026: ਅਲਵਿਦਾ ਗਲਾਸਗੋ! 2030 'ਚ ਅਹਿਮਦਾਬਾਦ 'ਚ ਸ਼ਤਾਬਦੀ ਰਾਸ਼ਟਰਮੰਡਲ ਖੇਡਾਂ 'ਚ ਹੋਵੇਗੀ ਮੁਲਾਕਾਤ ਸ਼੍ਰੀਲੰਕਾ ਟੈਸਟ ਸੀਰੀਜ਼ ਲਈ ਜਸਪ੍ਰੀਤ ਬੁਮਰਾਹ ਦੀ ਜਗ੍ਹਾ ਇਸ ਧਾਕੜ ਖਿਡਾਰੀ ਨੂੰ ਕੀਤਾ ਗਿਆ ਸ਼ਾਮਲ ਸ਼ੁਭਾਦੀਪ ਘੋਸ਼ ਨੂੰ ਭਾਰਤੀ ਪੁਰਸ਼ ਟੀਮ ਦਾ ਫੀਲਡਿੰਗ ਕੋਚ ਨਿਯੁਕਤ ਕੀਤਾ ਗਿਆ ਰੈਪੋ ਦਰ ’ਚ ਫਿਲਹਾਲ ਬਦਲਾਅ ਦੇ ਆਸਾਰ ਨਹੀਂ, ਮਹਿੰਗਾਈ ’ਤੇ ਨਜ਼ਰ ਰੱਖੇਗਾ RBI ਭਾਰਤੀ ਕਰੰਸੀ 'ਚ ਸ਼ਾਨਦਾਰ ਰਿਕਵਰੀ, ਅਮਰੀਕੀ ਡਾਲਰ ਮੁਕਾਬਲੇ 31 ਪੈਸੇ ਵਧਿਆ ਰੁਪਿਆ ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪੰਜਾਬ

ਪਰਿਵਾਰ ਨਾਲ ਛੁੱਟੀਆਂ ਮਨਾਉਣ ਇੰਗਲੈਂਡ ਪਹੁੰਚੇ ਨਵਜੋਤ ਸਿੱਧੂ, ਮਸਤੀ ਕਰਦਿਆਂ ਦੀ ਵੀਡੀਓ ਕੀਤੀ ਸਾਂਝੀ

21 ਅਗਸਤ, 2025 04:28 PM

ਜਲੰਧਰ : ਪਿਛਲੇ ਕੁਝ ਸਮੇਂ ਤੋਂ ਰਾਜਨੀਤੀ ਤੋਂ ਦੂਰੀ ਬਣਾਉਣ ਵਾਲੇ ਨਵਜੋਤ ਸਿੰਘ ਸਿੱਧੂ ਇਨੀਂ ਦਿਨੀਂ ਪਰਿਵਾਰ ਨਾਲ ਇੰਗਲੈਂਡ ‘ਚ ਛੁੱਟੀਆਂ ਮਨਾ ਰਹੇ ਹਨ। ਨਵਜੋਤ ਸਿੱਧੂ ਨੇ ਸੋਸ਼ਲ ਮੀਡੀਆ 'ਤੇ ਆਪਣੀ ਪਤਨੀ ਨਾਲ ਛੁੱਟੀਆਂ ਬਤੀਤ ਕਰਨ ਦੀ ਜਾਣਕਾਰੀ ਦਿੱਤੀ ਹੈ। ਵੀਡੀਓ ਸਾਂਝੀ ਕਰਦਿਆਂ ਨਵਜੋਤ ਸਿੰਘ ਸਿੱਧੂ ਨੇ ਲਿਖਿਆ ਹੈ-ਟੇਕਿੰਗ ਹਰ ਫਾਰ ਏ ਹਾਲੀਡੇਅ। ਸ਼ੇਅਰ ਕੀਤੀ ਗਈ ਵੀਡੀਓ ਵਿਚ ਉਹ ਆਪਣੀ ਪਤਨੀ ਅਤੇ ਬੱਚਿਆਂ ਨਾਲ ਇੰਗਲੈਂਡ ਦੇ ਖ਼ੂਬਸੁਰਤ ਪਿੰਡ ਕੋਟਸਵੋਲਡਸ ‘ਚ ਘੁੰਮਦੇ ਅਤੇ ਮਸਤੀ ਕਰਦੇ ਨਜ਼ਰ ਆ ਰਹੇ ਹਨ। ਕੋਟਸਵੋਲਡਸ ਆਪਣੀ ਕੁਦਰਤੀ ਸੁੰਦਰਤਾ ਅਤੇ ਸ਼ਾਨਦਾਰ ਵਾਤਾਵਰਣ ਲਈ ਜਾਣਿਆ ਜਾਂਦਾ ਹੈ। ਇਥੇ ਸਿੱਧੂ ਆਪਣੇ ਪਰਿਵਾਰ ਨਾਲ ਸੜਕਾਂ 'ਤੇ ਘੁੰਮਦੇ ਅਤੇ ਕਵਾਲਿਟੀ ਟਾਈਮ ਬਿਤਾਉਂਦੇ ਨਜ਼ਰ ਆਏ।

ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਰਾਜਨੀਤੀ ਤੋਂ ਦੂਰੀ ਬਣਾਉਣ ਮਗਰੋਂ ਹੁਣ ਪੂਰਾ ਸਮਾਂ ਪਰਿਵਾਰ ਅਤੇ ਟੀ. ਵੀ. ਸ਼ੋਅ ਨੂੰ ਦੇ ਰਹੇ ਹਨ। ਨਵਜੋਤ ਸਿੰਘ ਸਿੱਧੂ 6 ਸਾਲ ਤੱਕ ਛੋਟੇ ਪੜਦੇ ਤੋਂ ਦੂਰ ਰਹੇ ਸਨ। ਪੰਜਾਬ ਸਰਕਾਰ ‘ਚ ਮੰਤਰੀ ਬਣਨ ਤੋਂ ਬਾਅਦ ਵਿਰੋਧੀਆਂ ਨੇ ਉਨ੍ਹਾਂ ‘ਤੇ ਕਪਿਲ ਸ਼ਰਮਾ ਸ਼ੋਅ ‘ਚ ਕੰਮ ਕਰਨ ਲਈ ਸਵਾਲ ਚੁੱਕੇ ਸਨ।

ਇਸ ਵਿਚਕਾਰ ਉਹ ਇਮਰਾਨ ਖ਼ਾਨ ਦੇ ਪ੍ਰਧਾਨ ਮੰਤਰੀ ਬਣਨ ‘ਤੇ ਉਨ੍ਹਾਂ ਦੇ ਸਹੁੰ ਚੁੱਕ ਸਮਾਗਮ ‘ਚ ਪਹੁੰਚੇ। ਇਸ ਦੌਰਾਨ ਉਨ੍ਹਾਂ ਉਸ ਸਮੇਂ ਦੇ ਜਨਰਲ ਜਾਵੇਦ ਬਾਜਵਾ ਨਾਲ ਗਲੇ ਲੱਗ ਕੇ ਮੁਲਾਕਾਤ ਕੀਤੀ, ਜਿਸ ‘ਤੇ ਕਾਫ਼ੀ ਵਿਵਾਦ ਹੋਇਆ। ਇਸ ਤੋਂ ਬਾਅਦ ਉਨ੍ਹਾਂ ਨੇ ਕਪਿਲ ਸ਼ਰਮਾ ਸ਼ੋਅ ਤੋਂ ਇਲਾਵਾ ਕੁਮੈਂਟਰੀ ਤੋਂ ਵੀ ਦੂਰੀ ਬਣਾ ਲਈ ਸੀ।

ਇਥੇ ਇਹ ਵੀ ਦੱਸ ਦੇਈਏ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਮਿਲੀ ਹਾਰ ਮਗਰੋਂ ਨਵਜੋਤ ਸਿੰਘ ਸਿੱਧੂ ਕੁਝ ਸਮੇਂ ਲਈ ਰਾਜਨੀਤੀ 'ਚ ਐਕਟਿਵ ਵਿਖਾਈ ਦਿੱਤੇ ਸਨ। ਇਸ ਦੌਰਾਨ ਜਦੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਤਾਂ ਉਨ੍ਹਾਂ ਨੇ ਹੌਲੀ-ਹੌਲੀ ਰਾਜਨੀਤੀ ਤੋਂ ਦੂਰੀ ਬਣਾ ਲਈ। ਇੰਨਾ ਹੀ ਨਹੀਂ 2024 ਲੋਕ ਸਭਾ ਅਤੇ ਪੰਜਾਬ ‘ਚ ਵਿਧਾਨ ਸਭਾ ਜ਼ਿਮਨੀ ਚੋਣਾਂ ਦੌਰਾਨ ਵੀ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਲਈ ਕੋਈ ਪ੍ਰਚਾਰ ਨਹੀਂ ਕੀਤਾ ਸੀ।

Have something to say? Post your comment

ਅਤੇ ਪੰਜਾਬ ਖਬਰਾਂ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ