Friday, July 17, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਰਾਸ਼ਟਰੀ

'ਪਹਿਲਗਾਮ ਹਮਲਾ ਅਚਾਨਕ ਨਹੀਂ ਹੋਇਆ, 4 ਸਾਲ ਪਹਿਲਾਂ ਰਚੀ ਗਈ ਸੀ ਸਾਜ਼ਿਸ਼', NIA ਜਾਂਚ ’ਚ ਵੱਡੇ ਖੁਲਾਸੇ

02 ਜੂਨ, 2026 05:52 PM

ਸ਼੍ਰੀਨਗਰ : ਸਾਲ ਪਹਿਲਾਂ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਐੱਨ. ਆਈ. ਏ. ਦੀ ਜਾਂਚ ਵਿਚ ਕਈ ਵੱਡੇ ਖੁਲਾਸੇ ਹੋਏ ਹਨ। ਰਿਪੋਰਟ ਅਨੁਸਾਰ 2025 ਵਿਚ ਹੋਏ ਪਹਿਲਗਾਮ ਅੱਤਵਾਦੀ ਹਮਲਾ ਅਚਾਨਕ ਨਹੀਂ ਹੋਇਆ, ਸਗੋਂ ਇਸ ਦੀ ਸਾਜ਼ਿਸ਼ 4 ਸਾਲ ਪਹਿਲਾਂ ਰਚੀ ਗਈ ਸੀ। ਹਮਲੇ ਵਿਚ ਵਰਤੋਂ ’ਚ ਲਿਆਂਦੇ ਗਏ 2 ਮੋਬਾਈਲ ਫੋਨਾਂ ਵਿਚੋਂ ਇਕ ਫੋਨ ਪਾਕਿਸਤਾਨ ’ਚ 2021 ਵਿਚ ਦਰਾਮਦ ਕੀਤੀ ਗਈ ਖੇਪ ਦਾ ਹਿੱਸਾ ਸੀ। ਇਸ ਖੇਪ ਦੀ ਫੰਡਿੰਗ ਕਰਾਚੀ ਸਥਿਤ ਇਕ ਬੈਂਕ ਨੇ ਕੀਤੀ ਸੀ, ਜਿਸ ਦਾ ਨਾਂ ਪਹਿਲਾਂ ਵੀ ਅੱਤਵਾਦ ਨਾਲ ਜੁੜੇ ਮਾਮਲਿਆਂ ਵਿਚ ਸਾਹਮਣੇ ਆ ਚੁੱਕਾ ਹੈ।

ਪਿਛਲੇ ਸਾਲ ਜੰਮੂ-ਕਸ਼ਮੀਰ ਦੇ ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਵਿਚ 26 ਲੋਕ ਮਾਰੇ ਗਏ ਸਨ, ਜਿਨ੍ਹਾਂ ਵਿਚੋਂ ਜ਼ਿਆਦਾਤਰ ਹਿੰਦੂ ਸੈਲਾਨੀ ਸਨ। ਭਾਰਤ ਨੇ ਹਮਲੇ ਲਈ ਪਾਕਿਸਤਾਨ ਨੂੰ ਜ਼ਿੰਮੇਵਾਰ ਠਹਿਰਾਇਆ ਸੀ, ਜਦੋਂਕਿ ਇਸਲਾਮਾਬਾਦ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਸੀ। ਇਸ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਹਵਾਈ ਹਮਲੇ, ਡਰੋਨ ਅਤੇ ਭਾਰੀ ਮੋਰਟਾਰ ਫਾਇਰਿੰਗ ਦੇ ਨਾਲ 4 ਦਿਨਾਂ ਤੱਕ ਫੌਜੀ ਤਣਾਅ ਬਣਿਆ ਰਿਹਾ ਸੀ। ਹੁਣ ਜਾਂਚ ਦਾ ਫੋਕਸ ਸਿਰਫ਼ ਅੱਤਵਾਦੀਆਂ ਤੱਕ ਸੀਮਤ ਨਹੀਂ ਹੈ। ਪਾਕਿਸਤਾਨ ਤੋਂ ਇਨ੍ਹਾਂ ਅੱਤਵਾਦੀਆਂ ਨੂੰ ਤਕਨੀਕ ਤੇ ਸਾਜੋ-ਸਾਮਾਨ ਦੀ ਮਦਦ ਦੇਣ ਵਾਲੇ ਨੈੱਟਵਰਕ ਦਾ ਵੀ ਪਤਾ ਲਾਇਆ ਜਾ ਰਿਹਾ ਹੈ।

‘ਆਪ੍ਰੇਸ਼ਨ ਮਹਾਦੇਵ’ ’ਚ ਮਾਰੇ ਗਏ ਸਨ 3 ਅੱਤਵਾਦੀ
ਸੁਰੱਖਿਆ ਫੋਰਸਾਂ ਨੇ ਸ਼੍ਰੀਨਗਰ ਦੇ ਨੇੜੇ ਦਾਚੀਗਾਮ ਵਿਚ ‘ਆਪ੍ਰੇਸ਼ਨ ਮਹਾਦੇਵ’ ਦੌਰਾਨ 3 ਅੱਤਵਾਦੀਆਂ ਸੁਲੇਮਾਨ ਸ਼ਾਹ, ਹਬੀਬ ਤਾਹਿਰ ਉਰਫ਼ ਜਿਬਰਾਨ ਤੇ ਹਮਜ਼ਾ ਅਫ਼ਗਾਨੀ ਨੂੰ ਮਾਰ ਦਿੱਤਾ ਸੀ। ਮੁਕਾਬਲੇ ਤੋਂ ਬਾਅਦ ਅੱਤਵਾਦੀਆਂ ਕੋਲੋਂ 2 ਮੋਬਾਈਲ ਫੋਨ ਬਰਾਮਦ ਹੋਏ ਸਨ, ਜੋ ਜਾਂਚ ਦਾ ਸਭ ਤੋਂ ਅਹਿਮ ਲਿੰਕ ਸਾਬਤ ਹੋਏ। ਪਹਿਲਗਾਮ ਦੇ ਹਮਲਾਵਰਾਂ ਕੋਲ ਸ਼ਾਓਮੀ ਰੈੱਡਮੀ ਸੀਰੀਜ਼ ਦੇ 2 ਫੋਨ ਸਨ, ਜਿਨ੍ਹਾਂ ਵਿਚੋਂ ਇਕ ਰੈੱਡਮੀ 9ਟੀ ਸੀ ਜਿਸ ਨੂੰ 2021 ਵਿਚ ਦਰਾਮਦ ਕੀਤਾ ਗਿਆ ਸੀ ਅਤੇ ਦੂਜਾ ਰੈੱਡਮੀ ਨੋਟ 12 ਸੀ ਜੋ 2023 ਵਿਚ ਲਿਆਂਦਾ ਗਿਆ ਸੀ। ਦੋਵਾਂ ਫੋਨਾਂ ਦੇ ਲਿੰਕ ਪਾਕਿਸਤਾਨ ਨਾਲ ਜੁੜੇ ਹੋਏ ਹਨ।

ਫੋਨ ਦੇ ਆਈ. ਐੱਮ. ਈ. ਆਈ. ਨੰਬਰ ਰਾਹੀਂ ਸ਼ਾਓਮੀ ਗਲੋਬਲ ਨਾਲ ਸੰਪਰਕ ਕੀਤਾ ਗਿਆ ਅਤੇ ਇਨ੍ਹਾਂ ਡਿਵਾਈਸਾਂ ਦੀ ਸਪਲਾਈ ਹਿਸਟਰੀ ਮੰਗੀ ਗਈ। ਕੰਪਨੀ ਦੇ ਰਿਕਾਰਡ ਤੋਂ ਪਤਾ ਲੱਗਾ ਕਿ ਰੈੱਡਮੀ 9ਟੀ ਫੋਨ ਜਨਵਰੀ, 2021 ਵਿਚ ਪਾਕਿਸਤਾਨ ਪਹੁੰਚੀ ਇਕ ਵੱਡੀ ਖੇਪ ਦਾ ਹਿੱਸਾ ਸੀ। ਇਸ ਖੇਪ ਨੂੰ ਕਰਾਚੀ ਦੀ ‘ਟੈੱਕ ਸਿਰਾਟ ਪ੍ਰਾਈਵੇਟ ਲਿਮਟਿਡ’ ਕੰਪਨੀ ਨੇ ਕਾਨੂੰਨੀ ਤੌਰ ’ਤੇ ਦਰਾਮਦ ਕੀਤਾ ਸੀ। ਰਿਕਾਰਡ ਮੁਤਾਬਕ ਇਸ ਖੇਪ ਦੀ ਫੰਡਿੰਗ ਅਤੇ ਲੌਜਿਸਟਿਕਸ ਵਿਚ ਫੇਸਲ ਬੈਂਕ ਦਾ ਨਾਂ ਦਰਜ ਹੈ। ਡਲਿਵਰੀ ਦਾ ਪਤਾ ਵੀ ਬੈਂਕ ਦੇ ਹੈੱਡਕੁਆਰਟਰ ਦਾ ਸੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ

ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ, ਕਿਹਾ-

ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ, ਕਿਹਾ-"ਵਰਤ ਤੋੜੋ"

'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ ਭੁੱਖ ਹੜਤਾਲ ਬੈਠੇ ਵਾਂਗਚੁਕ

'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ ਭੁੱਖ ਹੜਤਾਲ ਬੈਠੇ ਵਾਂਗਚੁਕ

ਰਾਮ ਮੰਦਰ ਮਾਮਲਾ: ਮੁਲਜ਼ਮਾਂ ਤੋਂ ਰਿਮਾਂਡ ’ਤੇ ਪੁੱਛਗਿੱਛ ਪੂਰੀ, 24 ਘੰਟਿਆਂ ’ਚ ਅੰਤਿਮ ਰਿਪੋਰਟ ਸੌਂਪ ਸਕਦੀ ਹੈ SIT

ਰਾਮ ਮੰਦਰ ਮਾਮਲਾ: ਮੁਲਜ਼ਮਾਂ ਤੋਂ ਰਿਮਾਂਡ ’ਤੇ ਪੁੱਛਗਿੱਛ ਪੂਰੀ, 24 ਘੰਟਿਆਂ ’ਚ ਅੰਤਿਮ ਰਿਪੋਰਟ ਸੌਂਪ ਸਕਦੀ ਹੈ SIT

ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ, ਪਹੁੰਚੇ ਲੱਖਾਂ ਸ਼ਰਧਾਲੂ

ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ, ਪਹੁੰਚੇ ਲੱਖਾਂ ਸ਼ਰਧਾਲੂ

CBSE ਦੀ 9ਵੀਂ ਜਮਾਤ ਤੋਂ ਤੀਜੀ ਭਾਸ਼ਾ ਸ਼ੁਰੂ ਕਰਨ ਦੀ ਨੀਤੀ ਤੋਂ ਚਿੰਤਤ ਸੁਪਰੀਮ ਕੋਰਟ

CBSE ਦੀ 9ਵੀਂ ਜਮਾਤ ਤੋਂ ਤੀਜੀ ਭਾਸ਼ਾ ਸ਼ੁਰੂ ਕਰਨ ਦੀ ਨੀਤੀ ਤੋਂ ਚਿੰਤਤ ਸੁਪਰੀਮ ਕੋਰਟ