Friday, July 17, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਚੰਡੀਗੜ੍ਹ

ਪਹਿਲੀ ਵਾਰ PGI ਨੇ ਕੀਤਾ ਕ੍ਰਾਇਓਏਬਲੇਸ਼ਨ, ਦਿਲ ਦੇ ਮਰੀਜ਼ ਨੂੰ ਮਿਲਿਆ ਜੀਵਨਦਾਨ

27 ਜੁਲਾਈ, 2025 04:17 PM

ਚੰਡੀਗੜ੍ਹ : ਪੰਜਾਬ, ਹਿਮਾਚਲ, ਉੱਤਰਾਖੰਡ ਅਤੇ ਜੰਮੂ-ਕਸ਼ਮੀਰ ਵਰਗੇ ਸੂਬਿਆਂ ਲਈ ਰਾਹਤ ਦੀ ਖ਼ਬਰ ਹੈ। ਉੱਤਰੀ ਭਾਰਤ ’ਚ ਪਹਿਲੀ ਵਾਰ, ਪੀ. ਜੀ. ਆਈ. ’ਚ ਦਿਲ ਦੀ ਧੜਕਣ ਦੀ ਗੜਬੜੀ ਤੋਂ ਪੀੜਤ ਮਰੀਜ਼ ਦਾ ਕ੍ਰਾਇਓਏਬਲੇਸ਼ਨ ਨਵੀਨਤਮ ਤਕਨੀਕ ਨਾਲ ਸਫ਼ਲ ਇਲਾਜ ਕੀਤਾ ਗਿਆ ਹੈ। ਇਹ ਸਫ਼ਲਤਾ ਡਾ. ਯਸ਼ਪਾਲ ਸ਼ਰਮਾ ਦੀ ਅਗਵਾਈ ’ਚ ਕਾਰਡੀਓਲੋਜੀ ਵਿਭਾਗ ਦੀ ਟੀਮ ਨੇ ਡਾ. ਸੌਰਭ ਮਹਿਰੋਤਰਾ ਦੀ ਅਗਵਾਈ ਹੇਠ ਹਾਸਲ ਕੀਤੀ ਹੈ। ਪਹਿਲਾਂ ਇਹ ਸਹੂਲਤ ਸਿਰਫ਼ ਦਿੱਲੀ, ਮੁੰਬਈ ਵਰਗੇ ਵੱਡੇ ਸ਼ਹਿਰਾਂ ਤੱਕ ਸੀਮਤ ਸੀ।

ਇਹ ਸਫ਼ਲਤਾ ਹਜ਼ਾਰਾਂ ਦਿਲ ਦੇ ਮਰੀਜ਼ਾਂ ਲਈ ਉਮੀਦ ਦੀ ਕਿਰਨ ਹੈ, ਜਿਨ੍ਹਾਂ ਨੂੰ ਆਪਣੀਆਂ ਧੜਕਣਾਂ ਦਾ ਇਲਾਜ ਨੇੜੇ ਹੀ ਮਿਲ ਸਕੇਗਾ। ਇਸ ਕੇਸ ’ਚ ਇਕ ਅਜਿਹਾ ਮਰੀਜ਼ ਸ਼ਾਮਲ ਸੀ, ਜਿਸ ਨੂੰ ਪਹਿਲਾਂ ਤੋਂ ਹੀ ਪੇਸਮੇਕਰ ਲੱਗਿਆ ਹੋਇਆ ਸੀ। ਉਸ ਨੂੰ ਐਟਰੀਅਲ ਫਾਈਬਰਿਲੇਸ਼ਨ ਨਾਮ ਦੀ ਬੀਮਾਰੀ ਹੋ ਗਈ ਸੀ, ਜਿਸ ’ਚ ਦਿਲ ਦੀਆਂ ਉਪਰਲੀਆਂ ਦੋਵੇਂ ਕੋਸ਼ਿਕਾਵਾਂ (ਐਟ੍ਰੀਆ) ਬੇਨਿਯਮੀ ਤੇ ਤੇਜ਼ੀ ਨਾਲ ਧੜਕਦੀਆਂ ਹਨ। ਇਸ ਦਾ ਪੂਰੇ ਦਿਲ ’ਤੇ ਅਸਰ ਪਿਆ ਅਤੇ ਮਰੀਜ਼ ਨੂੰ ਐਕਿਊਟ ਡੀਕੰਪੈਂਸੇਟਿਡ ਹਾਰਟ ਫੇਲੀਅਰ ਹੋ ਗਿਆ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ’ਚ ਦਾਖ਼ਲ ਕਰਵਾਉਣਾ ਪਿਆ।

ਕਾਰਡੀਓਲੋਜਿਸਟ ਡਾ. ਸੌਰਭ ਮਹਿਰੋਤਰਾ ਦਾ ਕਹਿਣਾ ਹੈ ਕਿ ਰਵਾਇਤੀ ਰੇਟ ਕੰਟਰੋਲ ਤਕਨੀਕ ਨਾਲ ਮਰੀਜ਼ ਨੂੰ ਰਾਹਤ ਨਹੀਂ ਮਿਲ ਰਹੀ ਸੀ। ਅਜਿਹੇ ’ਚ ਕ੍ਰਾਇਓਏਬਲੇਸ਼ਨ ਨੂੰ ਅਪਨਾਉਣ ਦਾ ਫ਼ੈਸਲਾ ਕੀਤਾ ਗਿਆ। ਇਸ ਪ੍ਰਕਿਰਿਆ ’ਚ ਠੰਡੇ ਤਾਪਮਾਨ ਦੀ ਵਰਤੋਂ ਕਰ ਕੇ ਉਨ੍ਹਾਂ ਨਸਾਂ ਨੂੰ ਸਥਾਈ ਰੂਪ ਨਾਲ ਬੰਦ ਕਰ ਦਿੱਤਾ ਜਾਂਦਾ ਹੈ, ਜੋ ਦਿਲ ਦੀਆਂ ਧੜਕਣਾਂ ਨੂੰ ਬੇਨਿਯਮਿਤ ਕਰ ਰਹੀਆਂ ਸੀ। ਇਹ ਬਹੁਤ ਮੁਸ਼ਕਲ ਸੀ। ਰਵਾਇਤੀ ਇਲਾਜ ਕੰਮ ਨਹੀਂ ਕਰ ਰਿਹਾ ਸੀ। ਜਦੋਂ ਏ.ਐੱਫ. ਦੀ ਜੜ੍ਹ ਨੂੰ ਪਛਾਣ ਕੇ ਉਸ ’ਤੇ ਸਿੱਧਾ ਵਾਰ ਕੀਤਾ, ਮਰੀਜ਼ ਦੀ ਹਾਲਤ ’ਚ ਕਾਫ਼ੀ ਸੁਧਾਰ ਦੇਖਣ ਨੂੰ ਮਿਲਿਆ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ