Sunday, October 25, 2026
BREAKING
• ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ' • ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ • "ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ • ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ ਬਾਰੇ ਮੰਗੇ ਵੇਰਵੇ • ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ • 'ਅਸੀ ਹਿੰਦੂ ਆਂ, ਸਾਡੇ ਇੱਥੇ ...!', ਪਤਨੀ ਸੁਨੀਤਾ ਵਲੋਂ ਤਲਾਕ ਦੀ ਅਰਜ਼ੀ ਵਾਪਸ ਲੈਣ ਮਗਰੋਂ ਗੋਵਿੰਦਾ ਦਾ ਵੱਡਾ ਬਿਆਨ • "ਸਾਡੇ ਘਰਾਂ 'ਤੇ ਚੱਲ ਰਹੀਆਂ ਨੇ ਗੋਲੀਆਂ..." ਫਾਇਰਿੰਗ ਮਗਰੋਂ ਪਹਿਲੀ ਵਾਰ ਰੋਹਿਤ ਸ਼ੈੱਟੀ ਨੇ ਤੋੜੀ ਚੁੱਪੀ • ਫ੍ਰੈਂਚ ਓਪਨ ਬੈਡਮਿੰਟਨ: ਫਾਈਨਲ 'ਚ ਪੀ.ਵੀ. ਸਿੰਧੂ ਦੀ ਹਾਰ, ਦੱਖਣੀ ਕੋਰੀਆ ਦੀ ਆਨ ਸੇ ਯੰਗ ਨੇ ਜਿੱਤਿਆ ਖ਼ਿਤਾਬ • ਹਰਮਨਪ੍ਰੀਤ ਅਤੇ ਦੀਪਤੀ ਦੇ ਸੈਂਕੜੇ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 329 ਦੌੜਾਂ ਦਾ ਟੀਚਾ • ਆਲਰਾਊਂਡਰ ਵਜੋਂ ਵਰਕਲੋਡ ਸੰਭਾਲਣਾ ਵੱਡੀ ਚੁਣੌਤੀ : ਨੀਤੀਸ਼ ਕੁਮਾਰ ਰੈੱਡੀ

ਦੁਨੀਆਂ

ਪਾਕਿਸਤਾਨ 'ਚ ਹੋ ਗਿਆ ਵੱਡਾ ਧਮਾਕਾ ! ਉੱਡ ਗਈ ਗੈਸ ਪਾਈਪਲਾਈਨ, ਕਈ ਜ਼ਿਲ੍ਹਿਆਂ 'ਚ ਸਪਲਾਈ ਠੱਪ

31 ਮਾਰਚ, 2026 01:30 PM

ਇਸਲਾਮਾਬਾਦ : ਪਾਕਿਸਤਾਨ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ।ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿੱਚ ਕੁਇਟਾ ਨੇੜੇ ਇੱਕ ਮੁੱਖ ਗੈਸ ਪਾਈਪਲਾਈਨ ਨੂੰ ਬੰਬ ਨਾਲ ਉਡਾ ਦਿੱਤਾ ਗਿਆ ਹੈ, ਜਿਸ ਕਾਰਨ ਪਹਿਲਾਂ ਹੀ ਗੰਭੀਰ ਊਰਜਾ ਸੰਕਟ ਨਾਲ ਜੂਝ ਰਹੇ ਦੇਸ਼ ਵਿੱਚ ਹਾਹਾਕਾਰ ਮਚ ਗਈ ਹੈ। ਅਣਪਛਾਤੇ ਹਮਲਾਵਰਾਂ ਵੱਲੋਂ ਕੀਤੀ ਗਈ ਇਸ ਸਾਜ਼ਿਸ਼ ਕਾਰਨ ਕੁਇਟਾ ਅਤੇ ਆਲੇ-ਦੁਆਲੇ ਦੇ ਕਈ ਜ਼ਿਲ੍ਹਿਆਂ ਵਿੱਚ ਗੈਸ ਦੀ ਸਪਲਾਈ ਪੂਰੀ ਤਰ੍ਹਾਂ ਬੰਦ ਹੋ ਗਈ ਹੈ।


ਧਮਾਕੇ ਨਾਲ ਪਾਈਪਲਾਈਨ ਦੇ ਉੱਡੇ ਪਰਖੱਚੇ
ਜਾਣਕਾਰੀ ਅਨੁਸਾਰ ਇਹ ਹਮਲਾ 30 ਮਾਰਚ, 2026 ਨੂੰ ਕੁਇਟਾ ਸ਼ਹਿਰ ਦੇ ਬਾਹਰ ਅਖਤਰਾਬਾਦ ਵੈਸਟਰਨ ਬਾਈਪਾਸ 'ਤੇ ਸਥਿਤ 'ਸੂਈ ਸਾਊਦਰਨ ਗੈਸ ਕੰਪਨੀ' (Sui Southern Gas Company) ਦੀ ਪਾਈਪਲਾਈਨ 'ਤੇ ਹੋਇਆ। ਹਮਲਾਵਰਾਂ ਨੇ 18 ਇੰਚ ਵਾਲੀ ਮੁੱਖ ਪਾਈਪਲਾਈਨ ਦੇ ਹੇਠਾਂ ਵਿਸਫੋਟਕ ਲਗਾ ਕੇ ਉਸ ਨੂੰ ਉਡਾ ਦਿੱਤਾ। ਧਮਾਕਾ ਇੰਨਾ ਭਿਆਨਕ ਸੀ ਕਿ ਅੱਗ ਦੀਆਂ ਲਪਟਾਂ ਦੂਰ-ਦੂਰ ਤੱਕ ਦਿਖਾਈ ਦਿੱਤੀਆਂ, ਜਿਸ ਨਾਲ ਵਾਲਵ ਅਸੈਂਬਲੀ ਪੂਰੀ ਤਰ੍ਹਾਂ ਬੇਕਾਰ ਹੋ ਗਈ।


ਅੱਧੇ ਦਰਜਨ ਤੋਂ ਵੱਧ ਜ਼ਿਲ੍ਹਿਆਂ 'ਚ ਗੈਸ ਗਾਇਬ
ਇਸ ਹਮਲੇ ਦਾ ਸਿੱਧਾ ਅਸਰ ਆਮ ਜਨਤਾ 'ਤੇ ਪਿਆ ਹੈ। ਗੈਸ ਸਪਲਾਈ ਰੁਕਣ ਕਾਰਨ ਕੁਇਟਾ ਦੇ ਕਈ ਇਲਾਕਿਆਂ (ਹਜ਼ਾਰਾ ਟਾਊਨ, ਹਜ਼ਰਗੰਜੀ, ਖਰੋਟਾਬਾਦ) ਸਮੇਤ ਮਸਤੁੰਗ, ਕਲਾਤ, ਪਿਸ਼ਿਨ, ਕੁਚਲਾਕ ਅਤੇ ਜਿਆਰਤ ਵਰਗੇ ਜ਼ਿਲ੍ਹਿਆਂ ਵਿੱਚ ਲੋਕਾਂ ਦੇ ਚੁੱਲ੍ਹੇ ਠੰਢੇ ਪੈ ਗਏ ਹਨ। ਗੈਸ ਬੰਦ ਹੋਣ ਕਾਰਨ ਲੋਕਾਂ ਨੂੰ ਖਾਣਾ ਪਕਾਉਣ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

 

ਊਰਜਾ ਸੰਕਟ ਦਰਮਿਆਨ 'ਗੈਸ ਪਾਈਪਲਾਈਨ' ਬਣੀ ਹਥਿਆਰ
ਮਾਹਰਾਂ ਦਾ ਮੰਨਣਾ ਹੈ ਕਿ ਇਹ ਸਿਰਫ਼ ਇੱਕ ਅੱਤਵਾਦੀ ਹਮਲਾ ਨਹੀਂ, ਸਗੋਂ ਦੇਸ਼ ਨੂੰ ਅਸਥਿਰ ਕਰਨ ਦੀ ਇੱਕ ਸੋਚੀ-ਸਮਝੀ ਸਾਜ਼ਿਸ਼ ਹੈ। ਪਾਕਿਸਤਾਨ ਪਹਿਲਾਂ ਹੀ ਮੱਧ ਪੂਰਬ ਵਿੱਚ ਜਾਰੀ ਜੰਗ ਕਾਰਨ LNG ਅਤੇ LPG ਦੀ ਭਾਰੀ ਕਿੱਲਤ ਦਾ ਸਾਹਮਣਾ ਕਰ ਰਿਹਾ ਹੈ, ਕਿਉਂਕਿ ਕਤਰ ਅਤੇ ਯੂ.ਏ.ਈ. (UAE) ਤੋਂ ਆਉਣ ਵਾਲੀ ਸਪਲਾਈ ਹੋਰਮੁਜ਼ ਜਲਮਾਰਗ ਪ੍ਰਭਾਵਿਤ ਹੋਣ ਕਾਰਨ ਰੁਕੀ ਹੋਈ ਹੈ। ਅਜਿਹੇ ਵਿੱਚ ਘਰੇਲੂ ਗੈਸ ਪਾਈਪਲਾਈਨ 'ਤੇ ਹਮਲੇ ਨੇ ਪਾਕਿਸਤਾਨ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ।

 

ਕਿਸੇ ਵੀ ਸੰਗਠਨ ਨੇ ਨਹੀਂ ਲਈ ਜ਼ਿੰਮੇਵਾਰੀ
ਹਾਲਾਂਕਿ ਅਜੇ ਤੱਕ ਕਿਸੇ ਵੀ ਸੰਗਠਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ, ਪਰ ਬਲੋਚਿਸਤਾਨ ਵਿੱਚ ਸਰਗਰਮ ਅਲਗਾਵਵਾਦੀ ਵਿਦ੍ਰੋਹੀ ਅਕਸਰ ਅਜਿਹੇ ਹਮਲੇ ਕਰਦੇ ਰਹਿੰਦੇ ਹਨ। ਉਹ ਗੈਸ ਸਰੋਤਾਂ ਨੂੰ ਪਾਕਿਸਤਾਨ ਸਰਕਾਰ ਵੱਲੋਂ ਕੀਤਾ ਜਾਣ ਵਾਲਾ ਸੋਸ਼ਣ ਮੰਨਦੇ ਹਨ। ਕਾਊਂਟਰ ਟੈਰੋਰਿਜ਼ਮ ਵਿਭਾਗ (CTD) ਨੇ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਕੰਪਨੀ ਵੱਲੋਂ ਮੁਰੰਮਤ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ।

 

Have something to say? Post your comment

ਅਤੇ ਦੁਨੀਆਂ ਖਬਰਾਂ

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ ਬਾਰੇ ਮੰਗੇ ਵੇਰਵੇ

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ ਬਾਰੇ ਮੰਗੇ ਵੇਰਵੇ

ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ

ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ

1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ

1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ

ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ

ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ

ਹੋਰਮੁਜ਼ ਸਟ੍ਰੇਟ 'ਚ ਰਾਤੋ-ਰਾਤ 7 ਤੇਲ ਟੈਂਕਰਾਂ 'ਚ ਲੱਗੀ ਅੱਗ

ਹੋਰਮੁਜ਼ ਸਟ੍ਰੇਟ 'ਚ ਰਾਤੋ-ਰਾਤ 7 ਤੇਲ ਟੈਂਕਰਾਂ 'ਚ ਲੱਗੀ ਅੱਗ

ਇਮਰਾਨ ਖਾਨ ਦੀਆਂ ਭੈਣਾਂ ਦੀ ਰਿਹਾਈ ਦੀ ਬੱਝੀ ਆਸ ! ਅਦਾਲਤ ਨੇ ਤਲਬ ਕੀਤੇ ਅਧਿਕਾਰੀ

ਇਮਰਾਨ ਖਾਨ ਦੀਆਂ ਭੈਣਾਂ ਦੀ ਰਿਹਾਈ ਦੀ ਬੱਝੀ ਆਸ ! ਅਦਾਲਤ ਨੇ ਤਲਬ ਕੀਤੇ ਅਧਿਕਾਰੀ

ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ 'ਚ ਕੈਨਡਾ ! PM ਕਾਰਨੀ ਨੇ ਕੀਤਾ ਐਲਾਨ

ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ 'ਚ ਕੈਨਡਾ ! PM ਕਾਰਨੀ ਨੇ ਕੀਤਾ ਐਲਾਨ

ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ

ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ

ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ

ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ, ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ

'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!', ਅਮਰੀਕੀ FM ਨੇ ਦਿੱਤਾ ਵੱਡਾ ਬਿਆਨ

'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!', ਅਮਰੀਕੀ FM ਨੇ ਦਿੱਤਾ ਵੱਡਾ ਬਿਆਨ