Wednesday, July 01, 2026
BREAKING
ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ ਨਸ਼ਾ ਛੁਡਾਊ ਕੇਂਦਰ ਦੇ ਮਾਲਕ ਸਮੇਤ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਐਸ.ਆਈ.ਆਰ.-2026' ਤਹਿਤ ਗਣਨਾ ਫਾਰਮ ਭਰਿਆ, ਲੋਕਾਂ ਨੂੰ ਵੋਟ ਸੁਧਾਈ ਬਾਰੇ ਪ੍ਰਕਿਰਿਆ ਮੁਕੰਮਲ ਕਰਨ ਦੀ ਅਪੀਲ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੇਵਾਲ ਵਿਖੇ 7 ਜੁਲਾਈ ਨੂੰ ਹੋਣਗੇ ਵਾਲੀਬਾਲ (ਅੰਡਰ-17) ਦੇ ਟ੍ਰਾਇਲ ਬ੍ਰਹਮਗਿਆਨ ਮਨੁੱਖਤਾ ਲਈ ਸਭ ਤੋਂ ਉੱਚੀ ਅਧਿਆਤਮਿਕ ਪ੍ਰਾਪਤੀ ਹੈ – ਸੁਖਬੀਰ ਭਾਰਤੀ 2700 ਕਰੋੜ ਰੁਪਏ ਕੈਸ਼, ਸੋਨਾ ਅਤੇ ਜਾਇਦਾਦ ਬਰਾਮਦ ! ਇਰਾਕ 'ਚ 47 ਆਗੂਆਂ ਖ਼ਿਲਾਫ਼ ਵੱਡੀ ਕਾਰਵਾਈ ''Thank You India..!'' ਔਖ਼ੇ ਸਮੇਂ ਭਾਰਤ ਵੱਲੋਂ ਮਿਲ ਰਹੀ ਮਦਦ ਦੇਖ ਭਾਵੁਕ ਹੋਏ ਵੈਨੇਜ਼ੁਏਲਾ ਦੇ ਨਾਗਰਿਕ ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ ਵੱਡੀ ਖ਼ਬਰ : ਟਰਾਂਸਪੋਰਟ ਵਿਭਾਗ ਦੀ ਸਖ਼ਤੀ, ਪੰਜਾਬ ਦੇ ਇਹ ਵਹੀਕਲ ਕੀਤੇ ਗਏ ਬਲੈਕਲਿਸਟ ਪੰਜਾਬ ਦੇ ਸਕੂਲਾਂ ਲਈ ਆ ਗਿਆ ਨਵਾਂ ਫ਼ੈਸਲਾ

ਪੰਜਾਬ

ਪਾਕਿਸਤਾਨ ’ਚ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੇ ਜਾਣ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

01 ਜੁਲਾਈ, 2026 05:24 PM

ਅੰਮ੍ਰਿਤਸਰ : ਪਾਕਿਸਤਾਨ ਅੰਦਰ ਜ਼ਿਲ੍ਹਾ ਸ਼ੇਖੂਪੁਰਾ ਦੇ ਫਰੂਖਾਬਾਦ ’ਚ ਸਥਿਤ ਗੁਰਦੁਆਰਾ ਸਾਹਿਬ ਦੀ ਇਮਾਰਤ ਦੇ ਇਕ ਹਿੱਸੇ ਨੂੰ ਕੁਝ ਲੋਕਾਂ ਵੱਲੋਂ ਢਾਹ ਕੇ ਜਾਇਦਾਦ ਹਥਿਆਉਣ ਦੀ ਘਟਨਾ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨੋਟਿਸ ਲੈਂਦਿਆਂ ਪਾਕਿਸਤਾਨ ਸਰਕਾਰ ਨੂੰ ਸਿੱਖ ਵਿਰਾਸਤਾਂ ਦੀ ਸੰਭਾਲ ਯਕੀਨੀ ਬਣਾਉਣ ਲਈ ਆਖਿਆ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਅੰਦਰ ਸਿੱਖ ਇਤਿਹਾਸ ਨਾਲ ਸਬੰਧਤ ਬਹੁਤ ਸਾਰੇ ਗੁਰਦੁਆਰਾ ਸਾਹਿਬਾਨ ਅਤੇ ਵਿਰਾਸਤਾਂ ਮੌਜੂਦ ਹਨ, ਜਿਨ੍ਹਾਂ ਦੀ ਸੰਭਾਲ ਦੀ ਜਿੰਮੇਵਾਰੀ ਉਥੋਂ ਦੀ ਸਰਕਾਰ ਦੀ ਹੈ। ਉਨ੍ਹਾਂ ਕਿਹਾ ਕਿ ਮਿਲੀ ਜਾਣਕਾਰੀ ਅਨੁਸਾਰ ਫਰੂਖਾਬਾਦ ਦੀ ਮੰਡੀ ਸਕਰਾਨਾ ਵਿਚ ਕੁਝ ਲੋਕਾਂ ਨੇ ਗੁਰਦੁਆਰਾ ਸਾਹਿਬ ਦੀ ਜਾਇਦਾਦ ਨੂੰ ਹਥਿਆਉਣ ਲਈ ਅਜਿਹੀ ਘਿਨਾਉਣੀ ਹਰਕਤ ਕੀਤੀ ਹੈ। ਇਹ ਗੁਰਦੁਆਰਾ ਸਾਹਿਬ ਸਿੰਘ ਸਭਾ ਲਹਿਰ ਦੇ ਸਮੇਂ ਦਾ ਇਤਿਹਾਸਕ ਅਸਥਾਨ ਹੈ, ਜਿਸ ਨਾਲ ਸਿੱਖ ਇਤਿਹਾਸ ਦੀਆਂ ਮਹੱਤਵਪੂਰਨ ਯਾਦਾਂ ਜੁੜੀਆਂ ਹੋਈਆਂ ਹਨ। ਅਜਿਹੇ ਅਸਥਾਨਾਂ ਦੀ ਸੰਭਾਲ ਅਤੇ ਸੁਰੱਖਿਆ ਕਰਨਾ ਸਥਾਨਕ ਪ੍ਰਸ਼ਾਸਨ ਤੇ ਸਰਕਾਰ ਦੀ ਜ਼ਿੰਮੇਵਾਰੀ ਹੈ, ਨਾ ਕਿ ਉਨ੍ਹਾਂ ਨੂੰ ਢਾਹ ਕੇ ਇਤਿਹਾਸਕ ਵਿਰਾਸਤ ਨੂੰ ਮਿਟਾਇਆ ਜਾਵੇ।

ਐਡਵੋਕੇਟ ਧਾਮੀ ਨੇ ਪਾਕਿਸਤਾਨ ਸਰਕਾਰ ਅਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦੀ ਤੁਰੰਤ ਅਤੇ ਨਿਰਪੱਖ ਜਾਂਚ ਕਰਵਾ ਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਗੁਰਦੁਆਰਾ ਸਾਹਿਬ ਦੀ ਇਤਿਹਾਸਕ ਪਛਾਣ ਨੂੰ ਬਰਕਰਾਰ ਰੱਖਦਿਆਂ ਇਸ ਦੀ ਮੁੜ ਉਸਾਰੀ ਅਤੇ ਸੰਭਾਲ ਲਈ ਢੁੱਕਵੇਂ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚ ਸਥਿਤ ਗੁਰੂ ਸਾਹਿਬਾਨ ਨਾਲ ਸਬੰਧਤ ਗੁਰਦੁਆਰੇ ਅਤੇ ਹੋਰ ਸਿੱਖ ਵਿਰਾਸਤੀ ਅਸਥਾਨ ਵਿਸ਼ਵ ਭਰ ਦੀ ਸੰਗਤ ਦੀ ਆਸਥਾ ਦਾ ਕੇਂਦਰ ਹਨ। ਇਨ੍ਹਾਂ ਦੀ ਸੁਰੱਖਿਆ ਲਈ ਠੋਸ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ, ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੀ ਕੋਈ ਵੀ ਘਟਨਾ ਦੁਬਾਰਾ ਨਾ ਵਾਪਰੇ।

Have something to say? Post your comment

ਅਤੇ ਪੰਜਾਬ ਖਬਰਾਂ

ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ

ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ

ਨਸ਼ਾ ਛੁਡਾਊ ਕੇਂਦਰ ਦੇ ਮਾਲਕ ਸਮੇਤ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ

ਨਸ਼ਾ ਛੁਡਾਊ ਕੇਂਦਰ ਦੇ ਮਾਲਕ ਸਮੇਤ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਐਸ.ਆਈ.ਆਰ.-2026' ਤਹਿਤ ਗਣਨਾ ਫਾਰਮ ਭਰਿਆ, ਲੋਕਾਂ ਨੂੰ ਵੋਟ ਸੁਧਾਈ ਬਾਰੇ ਪ੍ਰਕਿਰਿਆ ਮੁਕੰਮਲ ਕਰਨ ਦੀ ਅਪੀਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਐਸ.ਆਈ.ਆਰ.-2026' ਤਹਿਤ ਗਣਨਾ ਫਾਰਮ ਭਰਿਆ, ਲੋਕਾਂ ਨੂੰ ਵੋਟ ਸੁਧਾਈ ਬਾਰੇ ਪ੍ਰਕਿਰਿਆ ਮੁਕੰਮਲ ਕਰਨ ਦੀ ਅਪੀਲ

ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੇਵਾਲ ਵਿਖੇ 7 ਜੁਲਾਈ ਨੂੰ ਹੋਣਗੇ ਵਾਲੀਬਾਲ (ਅੰਡਰ-17) ਦੇ ਟ੍ਰਾਇਲ

ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੇਵਾਲ ਵਿਖੇ 7 ਜੁਲਾਈ ਨੂੰ ਹੋਣਗੇ ਵਾਲੀਬਾਲ (ਅੰਡਰ-17) ਦੇ ਟ੍ਰਾਇਲ

ਬ੍ਰਹਮਗਿਆਨ ਮਨੁੱਖਤਾ ਲਈ ਸਭ ਤੋਂ ਉੱਚੀ ਅਧਿਆਤਮਿਕ ਪ੍ਰਾਪਤੀ ਹੈ – ਸੁਖਬੀਰ ਭਾਰਤੀ

ਬ੍ਰਹਮਗਿਆਨ ਮਨੁੱਖਤਾ ਲਈ ਸਭ ਤੋਂ ਉੱਚੀ ਅਧਿਆਤਮਿਕ ਪ੍ਰਾਪਤੀ ਹੈ – ਸੁਖਬੀਰ ਭਾਰਤੀ

ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ

ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ

ਵੱਡੀ ਖ਼ਬਰ : ਟਰਾਂਸਪੋਰਟ ਵਿਭਾਗ ਦੀ ਸਖ਼ਤੀ, ਪੰਜਾਬ ਦੇ ਇਹ ਵਹੀਕਲ ਕੀਤੇ ਗਏ ਬਲੈਕਲਿਸਟ

ਵੱਡੀ ਖ਼ਬਰ : ਟਰਾਂਸਪੋਰਟ ਵਿਭਾਗ ਦੀ ਸਖ਼ਤੀ, ਪੰਜਾਬ ਦੇ ਇਹ ਵਹੀਕਲ ਕੀਤੇ ਗਏ ਬਲੈਕਲਿਸਟ

ਪੰਜਾਬ ਦੇ ਸਕੂਲਾਂ ਲਈ ਆ ਗਿਆ ਨਵਾਂ ਫ਼ੈਸਲਾ

ਪੰਜਾਬ ਦੇ ਸਕੂਲਾਂ ਲਈ ਆ ਗਿਆ ਨਵਾਂ ਫ਼ੈਸਲਾ

ਅਗਨ ਭੇਟ ਹੋਈਆਂ 5 ਬੀੜਾਂ ਧਾਰਮਿਕ ਰਸਮਾਂ ਉਪਰੰਤ ਗੋਇੰਦਵਾਲ ਸਾਹਿਬ ਲਈ ਰਵਾਨਾ

ਅਗਨ ਭੇਟ ਹੋਈਆਂ 5 ਬੀੜਾਂ ਧਾਰਮਿਕ ਰਸਮਾਂ ਉਪਰੰਤ ਗੋਇੰਦਵਾਲ ਸਾਹਿਬ ਲਈ ਰਵਾਨਾ

ਪੰਜਾਬ ਦੇ ਹੜ੍ਹ ਪੀੜਤਾਂ ਲਈ ਫ਼ਰਿਸ਼ਤਾ ਬਣ ਬਹੁੜਿਆ ਸੋਨੂੰ ਸੂਦ ! 180 ਲੋਕਾਂ ਨੂੰ ਦਿਵਾਇਆ 'ਪੱਕਾ ਘਰ'

ਪੰਜਾਬ ਦੇ ਹੜ੍ਹ ਪੀੜਤਾਂ ਲਈ ਫ਼ਰਿਸ਼ਤਾ ਬਣ ਬਹੁੜਿਆ ਸੋਨੂੰ ਸੂਦ ! 180 ਲੋਕਾਂ ਨੂੰ ਦਿਵਾਇਆ 'ਪੱਕਾ ਘਰ'