Monday, June 01, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਚੰਡੀਗੜ੍ਹ

ਪਾਣੀ ਬਚਾਉਣ ਅਤੇ ਆਲੂ ਦੀ ਉਤਪਾਦਕਤਾ ਵਧਾਉਣ ਲਈ ਸੂਖਮ ਸਿੰਚਾਈ ਕਾਮਯਾਬ: ਬਰਿੰਦਰ ਕੁਮਾਰ ਗੋਇਲ

30 ਸਤੰਬਰ, 2025 11:12 PM

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ: ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਇੱਥੇ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੇ ਤੇਜ਼ੀ ਨਾਲ ਘੱਟ ਰਹੇ ਭੂਮੀਗਤ ਪਾਣੀ ਦੇ ਸਰੋਤਾਂ ਨੂੰ ਬਚਾਉਣ ਅਤੇ ਫਸਲ ਉਤਪਾਦਕਤਾ ਨੂੰ ਵਧਾਉਣ ਲਈ, ਖਾਸ ਕਰਕੇ ਆਲੂ ਦੀ ਕਾਸ਼ਤ ਵਿੱਚ, ਸੂਖਮ ਸਿੰਚਾਈ ਪ੍ਰਣਾਲੀਆਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ।

ਮੋਹਾਲੀ ਦੇ ਫੇਜ਼ 6 ਦੇ ਭੂਮੀ ਸੰਭਾਲ ਕੰਪਲੈਕਸ ਵਿਖੇ ਆਲੂ ਦੀ ਕਾਸ਼ਤ ਵਿੱਚ ਸੂਖਮ ਸਿੰਚਾਈ ਨੂੰ ਉਤਸ਼ਾਹਿਤ ਕਰਨ ਬਾਰੇ ਇੱਕ ਰੋਜ਼ਾ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਸੂਖਮ ਸਿੰਚਾਈ - ਜਿਸ ਵਿੱਚ ਤੁਪਕਾ ਅਤੇ ਫੁਹਾਰਾ ਪ੍ਰਣਾਲੀਆਂ ਸ਼ਾਮਲ ਹਨ - ਨਾ ਸਿਰਫ਼ ਪਾਣੀ ਦੀ ਸਮਝਦਾਰੀ ਨਾਲ ਵਰਤੋਂ ਨੂੰ ਯਕੀਨੀ ਬਣਾਉਂਦੀਆਂ ਹਨ ਬਲਕਿ ਖਾਦਾਂ ਅਤੇ ਕੀਟਨਾਸ਼ਕਾਂ ਦੀ ਸਿੱਧੇ ਤੌਰ 'ਤੇ ਫ਼ਸਲ ਦੇ ਜੜ੍ਹ ਖੇਤਰ ਵਿੱਚ ਕੁਸ਼ਲ ਵਰਤੋਂ ਨੂੰ ਵੀ ਸਮਰੱਥ ਬਣਾਉਂਦੀਆਂ ਹਨ। ਉਨ੍ਹਾਂ ਕਿਹਾ, “ਇਨ੍ਹਾਂ ਪ੍ਰਣਾਲੀਆਂ ਨੂੰ ਅਪਣਾਉਣ ਨਾਲ ਕਿਸਾਨਾਂ ਨੂੰ 50% ਤੱਕ ਪਾਣੀ ਦੀ ਬਚਤ ਕਰਨ ਵਿੱਚ ਮਦਦ ਮਿਲਦੀ ਹੈ ਅਤੇ ਨਾਲ ਹੀ ਪ੍ਰਤੀ ਏਕੜ ਝਾੜ ਅਤੇ ਉਪਜ ਦੀ ਗੁਣਵੱਤਾ ਵਿੱਚ ਵੀ ਸੁਧਾਰ ਹੁੰਦਾ ਹੈ।”

ਆਲੂ ਉਤਪਾਦਨ ਵਿੱਚ ਪੰਜਾਬ ਦੀ ਤਾਕਤ ਨੂੰ ਉਜਾਗਰ ਕਰਦੇ ਹੋਏ, ਸ਼੍ਰੀ ਗੋਇਲ ਨੇ ਕਿਹਾ ਕਿ ਦੇਸ਼ ਦੇ ਵਧੀਆ ਗੁਣਵੱਤਾ ਵਾਲੇ ਬੀਜ ਆਲੂ ਦੇ ਰੂਪ ਵਿੱਚ ਰਾਜ ਆਪਣੇ ਉਤਪਾਦਨ ਦਾ ਲਗਭਗ 60 ਪ੍ਰਤੀਸ਼ਤ ਯੋਗਦਾਨ ਪਾਉਂਦਾ ਹੈ। “ਸੂਖਮ ਸਿੰਚਾਈ ਆਕਾਰ ਵਿੱਚ ਇਕਸਾਰਤਾ ਬਣਾਈ ਰੱਖਣ, ਗਰੇਡਿੰਗ ਲਾਗਤਾਂ ਨੂੰ ਘਟਾਉਣ ਅਤੇ ਉਪਜ ਦੀ ਬਿਹਤਰ ਮਾਰਕੀਟ ਸਵੀਕ੍ਰਿਤੀ ਨੂੰ ਯਕੀਨੀ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ,” ਉਨ੍ਹਾਂ ਅੱਗੇ ਕਿਹਾ।

ਉਨ੍ਹਾਂ ਕਿਹਾ ਕਿ ਸੂਖਮ ਸਿੰਚਾਈ ਪ੍ਰਣਾਲੀ ਦੀ ਲਗਵਾਉਣ ਲਈ, ਪੰਜਾਬ ਸਰਕਾਰ ਆਮ ਸ਼੍ਰੇਣੀ ਲਈ 80 ਪ੍ਰਤੀਸ਼ਤ ਸਬਸਿਡੀ ਪ੍ਰਦਾਨ ਕਰਦੀ ਹੈ ਜਦੋਂ ਕਿ ਔਰਤਾਂ, ਛੋਟੇ, ਸੀਮਾਂਤ ਅਤੇ ਅਨੁਸੂਚਿਤ ਜਾਤੀ ਦੇ ਕਿਸਾਨਾਂ ਲਈ 90 ਪ੍ਰਤੀਸ਼ਤ ਸਬਸਿਡੀ ਪ੍ਰਦਾਨ ਦਿੱਤੀ ਜਾਂਦੀ ਹੈ। ਬਿਨੇ ਕਰਨਾ ਪੂਰੀ ਤਰ੍ਹਾਂ ਔਨਲਾਈਨ ਹੈ ਅਤੇ ਕਿਸਾਨ ਆਪਣੇ ਘਰ ਤੋਂ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ।

ਮੰਤਰੀ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਈ ਪਹਿਲਕਦਮੀਆਂ ਰਾਹੀਂ ਪਾਣੀ ਦੀ ਸੰਭਾਲ ਲਈ ਵਚਨਬੱਧ ਹੈ। “ਪੰਜਾਬ ਵਿੱਚ ਨਹਿਰੀ ਸਿੰਚਾਈ ਕਵਰੇਜ ਪਹਿਲਾਂ ਹੀ 21% ਤੋਂ ਵਧਾ ਕੇ 64% ਕਰ ਦਿੱਤੀ ਗਈ ਹੈ, ਅਤੇ ਬਾਕੀ 36% ਖੇਤਰ ਨੂੰ ਵੀ ਜਲਦੀ ਹੀ ਨਹਿਰੀ ਸਿੰਚਾਈ ਅਧੀਨ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ, "ਨਹਿਰੀ ਪਾਣੀ ਨਾ ਸਿਰਫ ਭੂਮੀਗਤ ਪਾਣੀ ਦਾ ਇੱਕ ਟਿਕਾਊ ਬਦਲ ਹੈ ਬਲਕਿ ਮਹੱਤਵਪੂਰਨ ਖਣਿਜਾਂ ਅਤੇ ਸੂਖਮ ਪੌਸ਼ਟਿਕ ਤੱਤਾਂ ਨਾਲ ਮਿੱਟੀ ਦੀ ਸਿਹਤ ਨੂੰ ਵੀ ਭਰਪੂਰ ਬਣਾਉਂਦਾ ਹੈ।”

ਭੂਮੀ ਅਤੇ ਜਲ ਸੰਭਾਲ ਮੰਤਰੀ ਗੋਇਲ ਨੇ ਇਸ ਮੌਕੇ ਇੱਕ ਈ-ਅਪਰੂਵਲ ਪੋਰਟਲ ਵੀ ਲਾਂਚ ਕੀਤਾ ਤਾਂ ਜੋ ਸੂਖਮ ਸਿੰਚਾਈ ਟੈਂਡਰ ਪ੍ਰਣਾਲੀ ਵਿੱਚ ਹਿੱਸਾ ਲੈਣ ਵਾਲੇ ਠੇਕੇਦਾਰਾਂ/ਫਰਮਾਂ ਨੂੰ ਸਮਾਂਬੱਧ ਸਹੂਲਤ ਦਿੱਤੀ ਜਾ ਸਕੇ। ਉਨ੍ਹਾਂ ਵਰਕਸ਼ਾਪ ਸ਼ੁਰੂ ਹੋਣ ਤੋਂ ਪਹਿਲਾਂ ਆਡੀਟੋਰੀਅਮ ਦੀ ਅਪਗ੍ਰੇਡ ਅਤੇ ਨਵੀਨੀਕਰਨ ਕੀਤੀ ਇਮਾਰਤ ਦਾ ਉਦਘਾਟਨ ਵੀ ਕੀਤਾ।

ਇਸ ਵਰਕਸ਼ਾਪ ਵਿੱਚ ਕਿਸਾਨਾਂ, ਮਾਹਿਰਾਂ, ਸੂਖਮ ਸਿੰਚਾਈ ਉਪਕਰਣ ਨਿਰਮਾਤਾਵਾਂ ਅਤੇ ਖਰੀਦ ਏਜੰਸੀਆਂ ਨੇ ਸ਼ਿਰਕਤ ਕੀਤੀ, ਜਿਸ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਕੇਂਦਰੀ ਆਲੂ ਖੋਜ ਸੰਸਥਾ, ਸਬਜ਼ੀਆਂ ਲਈ ਉੱਤਮਤਾ ਕੇਂਦਰ ਕਰਤਾਰਪੁਰ, ਪੰਜਾਬ ਰਾਜ ਵਿਗਿਆਨ ਅਤੇ ਤਕਨਾਲੋਜੀ ਪ੍ਰੀਸ਼ਦ ਅਤੇ ਖੇਤੀਬਾੜੀ, ਬਾਗਬਾਨੀ ਅਤੇ ਜਲ ਸਰੋਤ ਵਿਭਾਗਾਂ ਦੇ ਅਧਿਕਾਰੀਆਂ ਨੇ ਵੀ ਹਿੱਸਾ ਲਿਆ।

ਪੰਜਾਬ ਦੇ ਮੁੱਖ ਭੂਮੀ ਵਣਪਾਲ ਸ੍ਰੀ ਮਹਿੰਦਰ ਸਿੰਘ ਸੈਣੀ ਨੇ ਪਤਵੰਤਿਆਂ ਦਾ ਸਵਾਗਤ ਕੀਤਾ ਅਤੇ ਭੂਮੀ ਅਤੇ ਜਲ ਸਰੋਤਾਂ ਦੀ ਸੰਭਾਲ ਵਿੱਚ ਵਿਭਾਗ ਦੀ ਭੂਮਿਕਾ ਬਾਰੇ ਸੰਖੇਪ ਜਾਣਕਾਰੀ ਦਿੱਤੀ। ਸ਼ਲਿੰਦਰ ਕੌਰ, ਡਾਇਰੈਕਟਰ, ਬਾਗਬਾਨੀ ਵਿਭਾਗ, ਪੰਜਾਬ ਨੇ ਹਾਜ਼ਰੀਨ ਨੂੰ ਆਲੂ ਦੀ ਕਾਸ਼ਤ ਅਤੇ ਇਸ ਵਿੱਚ ਸੂਖਮ ਸਿੰਚਾਈ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਚੰਡੀਗੜ੍ਹ 'ਚ ਲੱਗਿਆ ਸ਼ਰਾਬ ਦਾ ਲੰਗਰ! ਪੁਲਸ ਨੇ ਡੀ. ਜੇ. ਮਾਲਕ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ 'ਚ ਲੱਗਿਆ ਸ਼ਰਾਬ ਦਾ ਲੰਗਰ! ਪੁਲਸ ਨੇ ਡੀ. ਜੇ. ਮਾਲਕ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 37 ਅਫ਼ਸਰਾਂ ਨੂੰ ਕੀਤਾ ਇੱਧਰੋਂ-ਉੱਧਰ

ਚੰਡੀਗੜ੍ਹ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 37 ਅਫ਼ਸਰਾਂ ਨੂੰ ਕੀਤਾ ਇੱਧਰੋਂ-ਉੱਧਰ

40 ਹਜ਼ਾਰ ਲੀਟਰ ਤੋਂ ਵੱਧ ਪਾਣੀ ਵਰਤਣ ਵਾਲੇ ਅਦਾਰਿਆਂ ਲਈ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ

40 ਹਜ਼ਾਰ ਲੀਟਰ ਤੋਂ ਵੱਧ ਪਾਣੀ ਵਰਤਣ ਵਾਲੇ ਅਦਾਰਿਆਂ ਲਈ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ

ਹੋ ਗਿਆ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 23 ਮਈ ਤੋਂ ਬੰਦ ਰਹਿਣਗੇ ਚੰਡੀਗੜ੍ਹ ਦੇ ਸਕੂਲ

ਹੋ ਗਿਆ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 23 ਮਈ ਤੋਂ ਬੰਦ ਰਹਿਣਗੇ ਚੰਡੀਗੜ੍ਹ ਦੇ ਸਕੂਲ

ਚੰਡੀਗੜ੍ਹ 'ਚ 'ਨੋ ਵ੍ਹੀਕਲ ਡੇਅ', CTU ਬੱਸ ਰਾਹੀਂ ਸਮਾਰੋਹ 'ਚ ਪੁੱਜੇ ਰਾਜਪਾਲ ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ 'ਚ 'ਨੋ ਵ੍ਹੀਕਲ ਡੇਅ', CTU ਬੱਸ ਰਾਹੀਂ ਸਮਾਰੋਹ 'ਚ ਪੁੱਜੇ ਰਾਜਪਾਲ ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ 'ਚ ਵੱਡਾ ਐਨਕਾਊਂਟਰ, ਬੱਸ ਸਟੈਂਡ ਨੇੜੇ ਪੁਲਸ ਤੇ ਮੁਲਜ਼ਮਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ

ਚੰਡੀਗੜ੍ਹ 'ਚ ਵੱਡਾ ਐਨਕਾਊਂਟਰ, ਬੱਸ ਸਟੈਂਡ ਨੇੜੇ ਪੁਲਸ ਤੇ ਮੁਲਜ਼ਮਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ

ਭਿਆਨਕ ਗਰਮੀ ਦੇ ਮੱਦੇਨਜ਼ਰ ਹੈਲਥ ਐਡਵਾਈਜ਼ਰੀ ਜਾਰੀ, ਕੀ ਨਾ ਕਰੀਏ? ਪੜ੍ਹੋ ਸਿਹਤ ਵਿਭਾਗ ਦੀਆਂ ਹਦਾਇਤਾਂ

ਭਿਆਨਕ ਗਰਮੀ ਦੇ ਮੱਦੇਨਜ਼ਰ ਹੈਲਥ ਐਡਵਾਈਜ਼ਰੀ ਜਾਰੀ, ਕੀ ਨਾ ਕਰੀਏ? ਪੜ੍ਹੋ ਸਿਹਤ ਵਿਭਾਗ ਦੀਆਂ ਹਦਾਇਤਾਂ

ਬਾਈਕਾਂ-ਕਾਰਾਂ 'ਚ ਪੈਟਰੋਲ ਭਰਾਉਣ 'ਤੇ ਲੱਗੀ ਲਿਮਟ ਬਾਰੇ ਵੱਡੀ ਅਪਡੇਟ, ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤਾ ਬਿਆਨ

ਬਾਈਕਾਂ-ਕਾਰਾਂ 'ਚ ਪੈਟਰੋਲ ਭਰਾਉਣ 'ਤੇ ਲੱਗੀ ਲਿਮਟ ਬਾਰੇ ਵੱਡੀ ਅਪਡੇਟ, ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤਾ ਬਿਆਨ

ਚੰਡੀਗੜ੍ਹ ਦੇ ਕਲੱਬ 'ਚ ਲੱਗੀ ਭਿਆਨਕ ਅੱਗ, ਖਾਣਾ ਖਾ ਰਹੇ ਲੋਕਾਂ 'ਚ ਮਚ ਗਈ ਭਾਜੜ

ਚੰਡੀਗੜ੍ਹ ਦੇ ਕਲੱਬ 'ਚ ਲੱਗੀ ਭਿਆਨਕ ਅੱਗ, ਖਾਣਾ ਖਾ ਰਹੇ ਲੋਕਾਂ 'ਚ ਮਚ ਗਈ ਭਾਜੜ

ਚੰਡੀਗੜ੍ਹ ਦੇ GMCH-32 ਹਸਪਤਾਲ 'ਚ OPD ਦਾ ਸਮਾਂ ਬਦਲਿਆ, ਪੜ੍ਹੋ ਕੀ ਹੈ ਨਵਾਂ ਸ਼ਡਿਊਲ

ਚੰਡੀਗੜ੍ਹ ਦੇ GMCH-32 ਹਸਪਤਾਲ 'ਚ OPD ਦਾ ਸਮਾਂ ਬਦਲਿਆ, ਪੜ੍ਹੋ ਕੀ ਹੈ ਨਵਾਂ ਸ਼ਡਿਊਲ