Wednesday, July 29, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਪਾਵਨ ਸਰੂਪਾਂ ਦੇ ਮਾਮਲੇ 'ਤੇ ਹਰਪਾਲ ਚੀਮਾ ਦਾ ਇਕ ਹੋਰ 'ਯੂ-ਟਰਨ', ਜਾਣੋ ਹੁਣ ਕੀ ਦਿੱਤਾ ਸਪੱਸ਼ਟੀਕਰਨ

21 ਜਨਵਰੀ, 2026 12:15 PM

ਬੰਗਾ : ਬੰਗਾ ਦੇ ਡੇਰਾ ਨਾਭ ਕੰਵਲ ਰਾਜਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਲੈ ਕੇ ਚੱਲ ਰਹੇ ਵਿਵਾਦ 'ਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਆਪਣੇ ਪੁਰਾਣੇ ਬਿਆਨ ਤੋਂ ਪਿੱਛੇ ਹਟਦਿਆਂ ਨਵਾਂ ਸਪੱਸ਼ਟੀਕਰਨ ਦਿੱਤਾ ਹੈ। ਇੱਕ ਦਿਨ ਪਹਿਲਾਂ ਡੇਰੇ ਨੂੰ ਕਲੀਨ ਚਿੱਟ ਦੇਣ ਵਾਲੇ ਚੀਮਾ ਨੇ ਹੁਣ ਕਿਹਾ ਹੈ ਕਿ ਇਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਸੀ, ਜਿਸ ਨੇ ਰਿਕਾਰਡ ਨੂੰ ਸਹੀ ਪਾਇਆ ਸੀ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ 328 'ਲਾਪਤਾ ਸਰੂਪਾਂ' ਦੀ ਜਾਂਚ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ 'ਤੇ ਬਣੀ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਆਪਣੀ ਪੜਤਾਲ ਜਾਰੀ ਰੱਖੇਗੀ ਤਾਂ ਜੋ ਬੇਨਿਯਮੀਆਂ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ। ਸੂਤਰਾਂ ਮੁਤਾਬਕ ਮੰਤਰੀ ਦੇ ਇਸ ਬਿਆਨ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇੱਕ ਹੋਰ 'ਯੂ-ਟਰਨ' ਦੇਖਿਆ ਜਾ ਰਿਹਾ ਹੈ ਕਿਉਂਕਿ ਸੋਮਵਾਰ ਨੂੰ ਉਨ੍ਹਾਂ ਦੇ ਬਿਆਨ ਪਾਰਟੀ ਦੀ ਹਾਈਕਮਾਨ ਨੂੰ ਪਸੰਦ ਨਹੀਂ ਆਏ ਸਨ। ਬੀਤੇ ਦਿਨ ਆਪਣੇ ਦੌਰੇ ਦੌਰਾਨ ਹਰਪਾਲ ਚੀਮਾ, ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਸੰਸਦ ਮੈਂਬਰ ਮਲਵਿੰਦਰ ਕੰਗ ਨੇ ਦਾਅਵਾ ਕੀਤਾ ਸੀ ਕਿ ਡੇਰੇ ਵਿੱਚ ਸਰੂਪਾਂ ਦੇ ਰਿਕਾਰਡ ਵਿੱਚ ਕੋਈ ਗੜਬੜ ਨਹੀਂ ਮਿਲੀ। ਹਾਲਾਂਕਿ, ਇਸ ਮਾਮਲੇ 'ਤੇ ਐੱਸ. ਜੀ. ਪੀ. ਸੀ. ਦੇ ਅਧਿਕਾਰੀਆਂ ਨੇ ਅਜੇ ਤੱਕ ਕੋਈ ਅਧਿਕਾਰਤ ਟਿੱਪਣੀ ਨਹੀਂ ਕੀਤੀ ਹੈ।

ਮੁੱਖ ਮੰਤਰੀ ਨੇ 139 ਸਰੂਪਾਂ ਨੂੰ ਲੈ ਕੇ ਚੁੱਕੇ ਸੀ ਸਵਾਲ
ਵਿੱਤ ਮੰਤਰੀ ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਰਾਣੇ ਬਿਆਨਾਂ ਦੇ ਉਲਟ ਇਹ ਵੀ ਕਿਹਾ ਕਿ ਐੱਸ. ਆਈ. ਟੀ. ਅਤੇ ਮੁੱਖ ਮੰਤਰੀ ਵਿਚਾਲੇ 'ਗਲਤ ਫਹਿਮੀ' ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਦੱਸਣਯੋਗ ਹੈ ਕਿ ਮੁੱਖ ਮੰਤਰੀ ਮਾਨ ਨੇ ਪਹਿਲਾਂ ਦਾਅਵਾ ਕੀਤਾ ਸੀ ਕਿ ਐੱਸ. ਜੀ. ਪੀ. ਸੀ. ਦੇ ਲਾਪਤਾ ਸਰੂਪ ਬੰਗਾ ਡੇਰੇ ਵਿੱਚ ਮਿਲੇ ਹਨ ਅਤੇ ਉਨ੍ਹਾਂ ਨੇ 169 ਵਿੱਚੋਂ 139 ਸਰੂਪਾਂ ਦੇ ਹਿਸਾਬ-ਕਿਤਾਬ 'ਤੇ ਸਵਾਲ ਚੁੱਕੇ ਸਨ ਪਰ ਹੁਣ ਚੀਮਾ ਦਾ ਕਹਿਣਾ ਹੈ ਕਿ ਡੇਰਾ ਪ੍ਰਬੰਧਕਾਂ ਮੁਤਾਬਕ ਐੱਸ. ਜੀ. ਪੀ. ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਉੱਥੋਂ ਦੇ ਪ੍ਰਬੰਧਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ ਅਤੇ ਜ਼ਿਆਦਾਤਰ ਸਰੂਪ ਉਸ ਸਮੇਂ ਦੇ ਹਨ, ਜਦੋਂ ਇਹ ਨਿੱਜੀ ਪ੍ਰੈੱਸਾਂ ਵਿੱਚ ਛਪਦੇ ਸਨ।

ਇਸ ਦੌਰਾਨ ਡੇਰਾ ਪ੍ਰਬੰਧਕਾਂ ਨੇ ਇਸ ਮੁਸ਼ਕਲ ਘੜੀ ਦੇ ਖ਼ਤਮ ਹੋਣ 'ਤੇ 25 ਜਨਵਰੀ ਨੂੰ ਸ਼ੁਕਰਾਨਾ ਸਮਾਗਮ ਕਰਵਾਉਣ ਦਾ ਐਲਾਨ ਕੀਤਾ ਹੈ। ਡੇਰੇ ਦੇ ਮੁੱਖ ਬੁਲਾਰੇ ਅਮਰੀਕ ਸਿੰਘ ਬੱਲੋਵਾਲ ਨੇ ਕਿਹਾ ਕਿ ਇਹ ਬਹੁਤ ਚੁਣੌਤੀਪੂਰਨ ਸਮਾਂ ਸੀ, ਪਰ ਸੰਗਤ ਨੇ ਬਹੁਤ ਅਨੁਸ਼ਾਸਨ ਅਤੇ ਜ਼ਿੰਮੇਵਾਰੀ ਦਿਖਾਈ। ਉਨ੍ਹਾਂ ਨੇ ਵਿਸ਼ੇਸ਼ ਤੌਰ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ, ਐੱਸ. ਜੀ. ਪੀ. ਸੀ. ਪ੍ਰਧਾਨ ਅਤੇ ਵੱਖ-ਵੱਖ ਸਮਾਜਿਕ ਤੇ ਕਿਸਾਨ ਜੱਥੇਬੰਦੀਆਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਡੇਰੇ ਦਾ ਸਮਰਥਨ ਕੀਤਾ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼