ਕੁਰਾਲੀ (ਪ੍ਰੀਤ ਪੱਤੀ) : ਪੰਜਾਬ ਅੰਦਰ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਪਿੰਡ ਪਿੰਡ ਤੇ ਸ਼ਹਿਰਾਂ ਵਿੱਚ ਜਾ ਕੇ ਲੋਕ ਮਿਲਣੀ ਦਾ ਸਿਲਸਿਲਾ ਸ਼ੁਰੂ ਕੀਤਾ ਹੋਇਆ ਹੈ।ਇਸੇ ਤਹਿਤ ਅੱਜ ਪਿੰਡ ਬਰੋਲੀ ਵਿਖੇ ਰਜਿੰਦਰ ਸਿੰਘ ਗੁੱਡੂ ਦੀ ਅਗਵਾਈ ਇੱਕ ਮੀਟਿੰਗ ਦੌਰਾਨ ਪਿੰਡ ਦੇ ਪ੍ਰਮੁੱਖ ਅਕਾਲੀ ਆਗੂ ਅਤੇ ਵਰਕਰਾਂ ਵੱਲੋਂ ਗੁਰਪ੍ਰਤਾਪ ਸਿੰਘ ਪਡਿਆਲਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਵੇਖਦੇ ਹੋਏ ਅੱਜ ਸਮੁੱਚੇ ਆਗੂਆਂ ਤੇ ਵਰਕਰਾਂ ਵੱਲੋਂ ਮਿਲ ਕੇ ਗੁਰਪ੍ਰਤਾਪ ਸਿੰਘ ਪਡਿਆਲਾ ਦੀ ਅਗਵਾਈ ਦੇ ਵਿੱਚ ਕਾਂਗਰਸ ਪਾਰਟੀ ਦੇ ਵਿੱਚ ਸ਼ਾਮਿਲ ਹੋਏ ਹਨ। ਇਸ ਮੌਕੇ ਇਕੱਤਰ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਸ.ਪਡਿਆਲਾ ਨੇ ਕਿਹਾ ਕਿ ਪੰਜਾਬ ਵਿੱਚੋਂ ਨਸ਼ਾ, ਬੇਰੁਜ਼ਗਾਰੀ, ਗੈਂਗਸਟਰਵਾਦ ਖਤਮ ਕਰਨਾ ਅਤੇ ਸਿਹਤ ਸਹੂਲਤਾਂ ਦਾ ਪੱਧਰ ਸਿੱਖਿਆ ਦਾ ਮਿਆਰ ਨੂੰ ਊਚਾ ਚੁੱਕਣ ਅਤੇ ਹੋਰ ਕਈ ਝੂਠੇ ਵਾਦਿਆਂ ਦੇ ਨਾਲ ਸੱਤਾ ਵਿੱਚ ਆਈ ਸਰਕਾਰ ਹੁਣ ਬੁਰੀ ਤਰ੍ਹਾਂ ਫੇਲ ਸਾਬਤ ਹੋ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਦਾ ਨੌਜਵਾਨ ਅੱਜ ਨਸ਼ਿਆਂ ਵਿੱਚ ਗਲਤਾਨ ਹੋ ਕੇ ਕੁਰਾਹੇ ਪਿਆ ਹੋਇਆ ਤੇ ਗੈਂਗਸਟਰਵਾਦ ਦਾ ਪੰਜਾਬ ਵਿੱਚ ਬੋਲ ਬਾਲਾ ਹੈ।ਕਾਨੂੰਨ ਵਿਵਸਥਾ ਬੁਰੀ ਤਰਾਂ ਠੱਪ ਹੋ ਚੁੱਕੀ ਹੈ।ਇਸ ਕਰਕੇ ਲੋਕ ਪੰਜ ਵਜੇ ਤੋਂ ਬਾਅਦ ਆਪਣੇ ਘਰਾਂ ਚੋਂ ਬਾਹਰ ਨਿਕਲਣ ਤੋਂ ਡਰ ਰਹੇ ਹਨ। ਦੂਜੇ ਪਾਸੇ ਖੁਦ ਨੂੰ ਪੰਥਕ ਅਖਵਾਉਣ ਵਾਲੀ ਪਾਰਟੀ ਨੇ ਪੰਥ ਦੇ ਪਿੱਠ ਵਿੱਚ ਛੁਰਾ ਮਾਰ ਕੇ ਜਦੋਂ ਧ੍ਰੋਹ ਕਮਾਇਆ ਉਹ ਕਿਸੇ ਤੋਂ ਲੁਕਿਆ ਨਹੀਂ। ਇਸ ਸਭ ਨੂੰ ਵੇਖਦਿਆਂ ਅੱਜ ਵੱਡੀ ਗਿਣਤੀ ਵਿੱਚ ਲੋਕ ਕਾਂਗਰਸ ਪਾਰਟੀ ਨਾਲ ਜੁੜ ਕੇ ਮੁੜ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਯਤਨ ਕਰ ਰਹੇ ਹਨ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਹੋਰ ਵੱਡੀ ਗਿਣਤੀ ਵਿੱਚ ਲੋਕ ਵੱਖ-ਵੱਖ ਪਾਰਟੀਆਂ ਨੂੰ ਸਦਾ ਲਈ ਅਲਵਿਦਾ ਆਖ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣਗੇ।ਇਸ ਮੌਕੇ ਫੂਲਾ ਸਿੰਘ, ਬਲਿਹਾਰ ਸਿੰਘ ਪੰਚ ਪਰਮਜੀਤ ਸਿੰਘ, ਗੋਗਾ ਪੰਚ ਚਰਨਜੀਤ ਕੌਰ ਪੰਚ, ਜਗਰੂਪ ਸਿੰਘ, ਰਣਜੀਤ ਸਿੰਘ ਰਣਧੀਰ ਸਿੰਘ, ਜਸਪਾਲ ਸਿੰਘ ਬਰੋਲੀ (ਬੰਤੂ), ਸੁਰਜੀਤ ਸਿੰਘ ਲਖਨੋਰ, ਕੁਲਵਿੰਦਰ ਸਿੰਘ ਨਗਲੀਂਆਂ, ਅਰਸ਼ਵਿੰਦਰ ਸਿੰਘ, ਰਵਿੰਦਰ ਸਿੰਘ ਬੋਬੀ ਬੱਤਾ, ਮੁਕੇਸ਼ ਰਾਣਾ , ਪਰਵਿੰਦਰ ਸਿੰਘ, ਹਰਿੰਦਰ ਸਿੰਘ ਕੱਕਾ ਨੰਦਪੁਰ ਕਲੌੜ, ਪ੍ਰਿੰਸ ਸ਼ਰਮਾ, ਰੁਪਿੰਦਰ ਸਿੰਘ, ਦਿਲਪ੍ਰੀਤ ਸਿੰਘ,ਹਰਤੇਜ਼ ਸਿੰਘ, ਅਮਨਪ੍ਰੀਤ ਸਿੰਘ, ਸਤਵਿੰਦਰ ਸਿੰਘ , ਜਸਪ੍ਰੀਤ ਸਿੰਘ, ਮਨਿੰਦਰਜੀਤ ਸਿੰਘ, ਸਿਮਰਨਜੀਤ ਸਿੰਘ, ਜਸਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।