Wednesday, November 11, 2026
BREAKING
• ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ      • ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ • ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ • ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ • ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ • ਸਰਦੀਆਂ ਤੋਂ ਪਹਿਲਾਂ ਆਂਡਿਆਂ ਦੀਆਂ ਕੀਮਤਾਂ 'ਚ ਹੋਣ ਵਾਲੈ ਭਾਰੀ ਵਾਧਾ, ਜਾਣੋ ਕਿੰਨੇ ਵਧ ਸਕਦੇ ਹਨ ਰੇਟ • ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ • ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ • 12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ • ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

ਪੰਜਾਬ

ਪਿੰਡ ਬਿਗੜਵਾਲ ਵਿਖੇ 33.11 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ

25 ਅਗਸਤ, 2026 06:08 PM
ਸੁਨਾਮ (ਰਮੇਸ਼ ਗਰਗ) : ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਵਿਧਾਨ ਸਭਾ ਹਲਕੇ ਦੇ ਪਿੰਡ ਬਿਗੜਵਾਲ ਵਿਖੇ 33.11 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਨਵੇਂ ਖੇਡ ਮੈਦਾਨ ਦਾ ਉਦਘਾਟਨ ਕਰਦਿਆਂ ਇਸ ਨੂੰ ਪਿੰਡ ਵਾਸੀਆਂ ਅਤੇ ਖਿਡਾਰੀਆਂ ਨੂੰ ਸਮਰਪਿਤ ਕੀਤਾ। ਇਹ ਖੇਡ ਮੈਦਾਨ ਪੰਜਾਬ ਸਰਕਾਰ ਵੱਲੋਂ ਪਿੰਡ ਪੱਧਰ ’ਤੇ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਹੈ।
 
ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪਿੰਡਾਂ ਵਿੱਚ ਆਧੁਨਿਕ ਖੇਡ ਸਹੂਲਤਾਂ ਮੁਹੱਈਆ ਕਰਵਾਉਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। 
 
ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਖੇਡ ਮੈਦਾਨ ਬਣਾਉਣਾ ਹੀ ਨਹੀਂ, ਸਗੋਂ ਇਨ੍ਹਾਂ ਨੂੰ ਨੌਜਵਾਨਾਂ ਦੇ ਸਰਵਪੱਖੀ ਵਿਕਾਸ, ਸਿਹਤਮੰਦ ਜੀਵਨ-ਸ਼ੈਲੀ ਅਤੇ ਖੇਡ ਪ੍ਰਤਿਭਾ ਨੂੰ ਨਿਖਾਰਨ ਦੇ ਕੇਂਦਰ ਵਜੋਂ ਵਿਕਸਤ ਕਰਨਾ ਹੈ।
 
ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਵਿੱਚ ਅਨੁਸ਼ਾਸਨ, ਮਿਹਨਤ, ਟੀਮ ਭਾਵਨਾ ਅਤੇ ਆਤਮ-ਵਿਸ਼ਵਾਸ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਪਿੰਡਾਂ ਵਿੱਚ ਬਿਹਤਰ ਖੇਡ ਸਹੂਲਤਾਂ ਉਪਲਬਧ ਹੋਣ ਨਾਲ ਨੌਜਵਾਨਾਂ ਨੂੰ ਆਪਣੀ ਊਰਜਾ ਨੂੰ ਉਸਾਰੂ ਦਿਸ਼ਾ ਵਿੱਚ ਲਗਾਉਣ ਦੇ ਵੱਧ ਮੌਕੇ ਮਿਲਣਗੇ।
 
ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡ ਬਿਗੜਵਾਲ ਵਿਖੇ ਤਿਆਰ ਕੀਤਾ ਗਿਆ ਇਹ ਖੇਡ ਮੈਦਾਨ ਸਥਾਨਕ ਨੌਜਵਾਨਾਂ ਲਈ ਖੇਡਾਂ ਦੀ ਤਿਆਰੀ ਕਰਨ ਅਤੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਇੱਕ ਮਹੱਤਵਪੂਰਨ ਸਹੂਲਤ ਸਾਬਤ ਹੋਵੇਗਾ। ਉਨ੍ਹਾਂ ਪਿੰਡ ਵਾਸੀਆਂ ਅਤੇ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਖੇਡ ਮੈਦਾਨ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਇਸ ਦੀ ਸਾਂਭ-ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ।
 
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਖੇਡਾਂ ਦੇ ਨਾਲ-ਨਾਲ ਸਿੱਖਿਆ, ਸਿਹਤ, ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਸੜਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵੀ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਸਰਕਾਰ ਦੀ ਕੋਸ਼ਿਸ਼ ਹੈ ਕਿ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਦੇ ਬਰਾਬਰ ਬਿਹਤਰ ਸਹੂਲਤਾਂ ਉਨ੍ਹਾਂ ਦੇ ਆਪਣੇ ਪਿੰਡਾਂ ਵਿੱਚ ਹੀ ਉਪਲਬਧ ਕਰਵਾਈਆਂ ਜਾਣ।
 
ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਦਾ ਰਾਹ ਇਸ ਦੇ ਪਿੰਡਾਂ ਦੇ ਵਿਕਾਸ ਨਾਲ ਜੁੜਿਆ ਹੋਇਆ ਹੈ ਅਤੇ ਸਰਕਾਰ ਪਿੰਡਾਂ ਦੇ ਵਿਕਾਸ ਨੂੰ ਪਹਿਲ ਦੇ ਆਧਾਰ ’ਤੇ ਅੱਗੇ ਵਧਾ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸੁਨਾਮ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ।
 
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪਿੰਡ ਪੱਧਰ ’ਤੇ ਖੇਡ ਬੁਨਿਆਦੀ ਢਾਂਚੇ ਦੇ ਵਿਸਥਾਰ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਸੁਨਾਮ ਹਲਕੇ ਵਿੱਚ ਵੀ ਵੱਖ-ਵੱਖ ਪਿੰਡਾਂ ਵਿੱਚ ਖੇਡ ਮੈਦਾਨਾਂ ਅਤੇ ਸਟੇਡੀਅਮਾਂ ਦੇ ਨਿਰਮਾਣ ਰਾਹੀਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
 
ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ, ਵੱਖ-ਵੱਖ ਅਹੁਦੇਦਾਰ ਅਤੇ ਵੱਡੀ ਗਿਣਤੀ ਪਿੰਡ ਵਾਸੀ ਤੇ ਖਿਡਾਰੀ ਹਾਜ਼ਰ ਸਨ।
 
 
 

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ     

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ     

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ

ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ

ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ

ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ

12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ

12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ

ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

'ਆਪ੍ਰੇਸ਼ਨ ਅਮਾਨਤ’ ਤਹਿਤ RPF ਨੇ ਯਾਤਰੀਆਂ ਨੂੰ ਵਾਪਸ ਕੀਤਾ 45 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ

'ਆਪ੍ਰੇਸ਼ਨ ਅਮਾਨਤ’ ਤਹਿਤ RPF ਨੇ ਯਾਤਰੀਆਂ ਨੂੰ ਵਾਪਸ ਕੀਤਾ 45 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ