Monday, March 02, 2026
BREAKING
ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ ਡਿਪਟੀ ਸਪੀਕਰ ਵੱਲੋਂ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ ਲਈ ਵਿਸ਼ੇਸ਼ ਮੀਟਿੰਗ ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ ਮਾਨਵਤਾ ਭਲਾਈ ਕੰਮਾਂ ਨੂੰ ਲੈ ਕੇ ਸਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਕਮੇਟੀ ਸਨਮਾਨਿਤ ਮਿਸ਼ਨ ਲਾਈਫ ਪ੍ਰੋਗਰਾਮ ਅਧੀਨ ਜ਼ਿਲ੍ਹਾ ਪੱਧਰੀ ਵਰਕਸ਼ਾਪ ਲਗਾਈ  ਅਮਰੀਕਾ ਤੇ ਈਰਾਨ 'ਚ ਯੁੱਧ ਦੇ ਕਾਰਨ ਇਕ ਘੰਟੇ ਵਿੱਚ ਵੱਧ ਗਿਆ1500 ਰੁ ਟਨ ਲੋਹੇ ਦਾ ਰੇਟ ਦੁਬਈ 'ਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਜਾਰੀ: ਡਾ. ਰਵਜੋਤ ਸਿੰਘ ਪੀ.ਐਚ.ਸੀ. ਬੂਥਗੜ੍ਹ ਵਿਖੇ ਵੀ ਬਣਨ ਲੱਗੇ ਸਿਹਤ ਬੀਮਾ ਕਾਰਡ ਪੈਨਸ਼ਨਰਜ਼ ਭਲਾਈ ਸੰਸਥਾ ਰਜਿ. ਖਰੜ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਅਕਾਲੀ ਦਫ਼ਤਰ ਖਰੜ ਵਿਖੇ ਹੋਈ ਖਾੜੀ ਦੇਸ਼ਾਂ 'ਚ ਜੰਗ ਦਾ ਖ਼ਤਰਾ: ਬਿਹਾਰ ਸਰਕਾਰ ਨੇ ਪ੍ਰਵਾਸੀ ਮਜ਼ਦੂਰਾਂ ਲਈ ਜਾਰੀ ਕੀਤਾ ਹੈਲਪਲਾਈਨ ਨੰਬਰ

ਪੰਜਾਬ

ਪੀ.ਐਚ.ਸੀ. ਬੂਥਗੜ੍ਹ ਵਿਖੇ ਵੀ ਬਣਨ ਲੱਗੇ ਸਿਹਤ ਬੀਮਾ ਕਾਰਡ

02 ਮਾਰਚ, 2026 07:02 PM

ਬੂਥਗੜ੍ਹ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) (ਪ੍ਰੀਤ ਪੱਤੀ) : ਪ੍ਰਾਇਮਰੀ ਹੈਲਥ ਸੈਂਟਰ (ਪੀ.ਐਚ.ਸੀ.) ਬੂਥਗੜ੍ਹ ਵਿਖੇ ਵੀ ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੋਰ ਨੇ ਦੱਸਿਆ ਕਿ ਇਸ ਸਿਹਤ ਕੇਂਦਰ ਵਿਚ ਸਵੇਰੇ 9 ਤੋਂ 11 ਵਜੇ ਤਕ ਬੀਮਾ ਕਾਰਡ ਬਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕਾਰਡ ਬਣਾਉਣ ਦਾ ਕੰਮ ਵੀ.ਐਲ.ਈ. ਵਲੋਂ ਕੀਤਾ ਜਾਵੇਗਾ, ਜਿਹੜਾ ਹਰ ਰੋਜ਼ ਫ਼ਿਲਹਾਲ 2 ਘੰਟੇ ਲਈ ਸਿਹਤ ਕੇਂਦਰ ਵਿਚ ਮੌਜੂਦ ਰਹੇਗਾ।

ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਾਰਡ ਬਣਾਉਣ ਦੇ ਚਾਹਵਾਨ ਵਿਅਕਤੀ ਸਿਹਤ ਕੇਂਦਰ ਵਿਚ ਪਹੁੰਚ ਕੇ ਬੀਮਾ ਕਾਰਡ ਬਣਵਾ ਸਕਦੇ ਹਨ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਚਾਹਵਾਨ ਵਿਅਕਤੀ ਆਪਣੇ ਨਾਲ ਆਧਾਰ ਕਾਰਡ ਅਤੇ ਵੋਟਰ ਆਈ.ਡੀ. ਕਾਰਡ ਜ਼ਰੂਰ ਲੈ ਕੇ ਆਉਣ। ਪਰਿਵਾਰ ਦੇ ਘੱਟੋ-ਘੱਟੋ ਦੋ ਜੀਆਂ ਦਾ ਮੌਕੇ ’ਤੇ ਮੌਜੂਦ ਰਹਿਣਾ ਜ਼ਰੂਰੀ ਹੈ ਅਤੇ ਮੋਬਾਈਲ ਨੰਬਰ ਆਧਾਰ ਕਾਰਡ ਨਾਲ ਜੁੜਿਆ ਹੋਣਾ ਚਾਹੀਦਾ ਹੈ। ਪਰਵਾਰ ਦੇ ਹਰ ਜੀਅ ਕੋਲ ਉਕਤ ਜ਼ਰੂਰੀ ਕਾਗ਼ਜ਼ ਹੋਣੇ ਚਾਹੀਦੇ ਹਨ। ਜੇ ਕਿਸੇ ਕੋਲ ਵੋਟਰ ਕਾਰਡ ਨਹੀਂ ਤਾਂ ਜਨਮ ਸਰਟੀਫ਼ੀਕੇਟ ਲਿਆਂਦਾ ਜਾ ਸਕਦਾ ਹੈ। ਐਸ.ਐਮ.ਓ. ਨੇ ਦੁਹਰਾਇਆ ਕਿ ਇਸ ਯੋਜਨਾ ਤਹਿਤ ਹਰ ਪਰਵਾਰ ਦਾ ਸਾਲ ਦਾ 10 ਲੱਖ ਰੁਪਏ ਤਕ ਦਾ ਸਿਹਤ ਬੀਮਾ ਕੀਤਾ ਜਾ ਰਿਹਾ ਹੈ। ਕਾਰਡ ਧਾਰਕ ਪਰਵਾਰ ਦੇ ਕਿਸੇ ਵੀ ਜੀਅ ਨੂੰ ਸਰਕਾਰੀ ਜਾਂ ਸੂਚੀਬੱਧ ਨਿੱਜੀ ਹਸਪਤਾਲ ਵਿਚ ਦਾਖ਼ਲ ਹੋਣ ’ਤੇ ਉਸ ਦਾ 10 ਲੱਖ ਰੁਪਏ ਤਕ ਦਾ ਡਾਕਟਰੀ ਇਲਾਜ ਬਿਲਕੁਲ ਮੁਫ਼ਤ ਹੋਵੇਗਾ। ਉਨ੍ਹਾਂ ਦੱਸਿਆ ਕਿ ਸਿਹਤ ਬੀਮਾ ਕਾਰਡ ਕਿਸੇ ਵੀ ਨੇੜਲੇ ਕਾਮਨ ਸਰਵਿਸ ਸੈਂਟਰ ਵਿਚ ਵੀ ਬਣਵਾਏ ਜਾ ਸਕਦੇ ਹਨ। ਇਸ ਤੋਂ ਇਲਾਵਾ ਵੱਖ-ਵੱਖ ਥਾਈਂ ਲੱਗਣ ਵਾਲੇ ਕੈਂਪਾਂ ਵਿਚ ਜਾ ਕੇ ਵੀ ਕਾਰਡ ਬਣਵਾਇਆ ਜਾ ਸਕਦਾ ਹੈ। ਹੋਰ ਜਾਣਕਾਰੀ ਲਈ ਸਿਹਤ ਵਿਭਾਗ ਦੇ ਮੁਫ਼ਤ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਡਾ. ਡੇਜ਼ੀ, ਡਾ. ਮੋਨਿਕਾ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

ਡਿਪਟੀ ਸਪੀਕਰ ਵੱਲੋਂ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ ਲਈ ਵਿਸ਼ੇਸ਼ ਮੀਟਿੰਗ

ਡਿਪਟੀ ਸਪੀਕਰ ਵੱਲੋਂ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ ਲਈ ਵਿਸ਼ੇਸ਼ ਮੀਟਿੰਗ

ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ

ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ

ਮਾਨਵਤਾ ਭਲਾਈ ਕੰਮਾਂ ਨੂੰ ਲੈ ਕੇ ਸਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਕਮੇਟੀ ਸਨਮਾਨਿਤ

ਮਾਨਵਤਾ ਭਲਾਈ ਕੰਮਾਂ ਨੂੰ ਲੈ ਕੇ ਸਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਕਮੇਟੀ ਸਨਮਾਨਿਤ

ਮਿਸ਼ਨ ਲਾਈਫ ਪ੍ਰੋਗਰਾਮ ਅਧੀਨ ਜ਼ਿਲ੍ਹਾ ਪੱਧਰੀ ਵਰਕਸ਼ਾਪ ਲਗਾਈ 

ਮਿਸ਼ਨ ਲਾਈਫ ਪ੍ਰੋਗਰਾਮ ਅਧੀਨ ਜ਼ਿਲ੍ਹਾ ਪੱਧਰੀ ਵਰਕਸ਼ਾਪ ਲਗਾਈ 

ਅਮਰੀਕਾ ਤੇ ਈਰਾਨ 'ਚ ਯੁੱਧ ਦੇ ਕਾਰਨ ਇਕ ਘੰਟੇ ਵਿੱਚ ਵੱਧ ਗਿਆ1500 ਰੁ ਟਨ ਲੋਹੇ ਦਾ ਰੇਟ

ਅਮਰੀਕਾ ਤੇ ਈਰਾਨ 'ਚ ਯੁੱਧ ਦੇ ਕਾਰਨ ਇਕ ਘੰਟੇ ਵਿੱਚ ਵੱਧ ਗਿਆ1500 ਰੁ ਟਨ ਲੋਹੇ ਦਾ ਰੇਟ

ਦੁਬਈ 'ਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਜਾਰੀ: ਡਾ. ਰਵਜੋਤ ਸਿੰਘ

ਦੁਬਈ 'ਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਜਾਰੀ: ਡਾ. ਰਵਜੋਤ ਸਿੰਘ

ਪੈਨਸ਼ਨਰਜ਼ ਭਲਾਈ ਸੰਸਥਾ ਰਜਿ. ਖਰੜ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਅਕਾਲੀ ਦਫ਼ਤਰ ਖਰੜ ਵਿਖੇ ਹੋਈ

ਪੈਨਸ਼ਨਰਜ਼ ਭਲਾਈ ਸੰਸਥਾ ਰਜਿ. ਖਰੜ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਅਕਾਲੀ ਦਫ਼ਤਰ ਖਰੜ ਵਿਖੇ ਹੋਈ

ਖਾੜੀ ਦੇਸ਼ਾਂ ਦੀ ਜੰਗ ਨੇ ਵਧਾਈ ਪੰਜਾਬ ਦੇ ਸਨਅਤਕਾਰਾਂ ਦੀ ਚਿੰਤਾ

ਖਾੜੀ ਦੇਸ਼ਾਂ ਦੀ ਜੰਗ ਨੇ ਵਧਾਈ ਪੰਜਾਬ ਦੇ ਸਨਅਤਕਾਰਾਂ ਦੀ ਚਿੰਤਾ

ਪਟਿਆਲਾ ਦੇ ਮੁੱਖ ਡਾਕਖਾਨੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਪਟਿਆਲਾ ਦੇ ਮੁੱਖ ਡਾਕਖਾਨੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ