Thursday, September 03, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਚੰਡੀਗੜ੍ਹ

ਪੀਯੂ ਵਿੱਚ ਤ੍ਰੈ-ਭਾਸ਼ੀ ਏ.ਆਈ–ਐਮ.ਐਲ ਸ਼ਬਦਾਵਲੀ ‘ਤੇ ਮਾਹਿਰ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ ਸ਼ੁਰੂ

05 ਮਈ, 2026 06:49 PM

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਸਕੂਲ ਆਫ਼ ਪੰਜਾਬੀ ਸਟਡੀਜ਼ ਵੱਲੋਂ ਕ੍ਰਿਤ੍ਰਿਮ ਬੁੱਧੀ (ਏ.ਆਈ.) ਅਤੇ ਮਸ਼ੀਨ ਲਰਨਿੰਗ (ਐਮ.ਐਲ) ਦੇ ਖੇਤਰਾਂ ਵਿੱਚ ਅੰਗਰੇਜ਼ੀ–ਹਿੰਦੀ–ਪੰਜਾਬੀ ਤ੍ਰੈ-ਭਾਸ਼ੀ ਸ਼ਬਦਾਵਲੀ ਤਿਆਰ ਕਰਨ ਲਈ ਮਾਹਿਰ ਸਲਾਹਕਾਰ ਕਮੇਟੀ ਦੀ ਪੰਜ ਦਿਨਾਂ ਮੀਟਿੰਗ ਦਾ ਅੱਜ ਮੋਹਨ ਸਿੰਘ ਦੀਵਾਨਾ ਹਾਲ ਵਿੱਚ ਆਰੰਭ ਹੋਇਆ। ਇਹ ਮੀਟਿੰਗ 5 ਤੋਂ 9 ਮਈ 2026 ਤੱਕ ਕਮਿਸ਼ਨ ਫਾਰ ਸਾਇੰਟਿਫਿਕ ਐਂਡ ਟੈਕਨੀਕਲ ਟਰਮਿਨੋਲੋਜੀ, ਸਿੱਖਿਆ ਮੰਤਰਾਲਾ, ਭਾਰਤ ਸਰਕਾਰ ਦੇ ਸਹਿਯੋਗ ਨਾਲ ਆਯੋਜਿਤ ਕੀਤੀ ਜਾ ਰਹੀ ਹੈ।

ਆਪਣੇ ਸੰਬੋਧਨ ਵਿੱਚ ਵਾਈਸ ਚਾਂਸਲਰ ਪ੍ਰੋ. ਰੇਨੂੰ ਵਿੱਗ ਨੇ ਕਿਹਾ ਕਿ ਬਹੁ-ਭਾਸ਼ੀ ਤਕਨੀਕੀ ਸਿੱਖਿਆ ਅੱਜ ਦੇ ਸਮੇਂ ਦੀ ਜ਼ਰੂਰਤ ਹੈ ਅਤੇ ਇਹ ਪਹਿਲ ਰਾਸ਼ਟਰੀ ਸਿੱਖਿਆ ਨੀਤੀ 2020 ਅਤੇ ਰਾਸ਼ਟਰੀ ਏ.ਆਈ ਵਰਗੀਆਂ ਪਹਿਲਾਂ ਦੇ ਅਨੁਕੂਲ ਇੱਕ ਮਹੱਤਵਪੂਰਨ ਕਦਮ ਹੈ। ਵਾਈਸ ਚਾਂਸਲਰ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਨੇ ਹਮੇਸ਼ਾਂ ਹੀ ਪੰਜਾਬ ਅਤੇ ਪੰਜਾਬੀਅਤ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਪੰਜਾਬ ਦੀ ਵਿਰਾਸਤ ਅਤੇ ਪੰਜਾਬ ਯੂਨੀਵਰਸਿਟੀ ਦੀ ਸਥਾਪਨਾ ਬਾਰੇ ਬੋਲਦਿਆਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਪੰਜਾਬ ਅਤੇ ਪੰਜਾਬੀ ਦੀ ਸੇਵਾ ਲਈ ਹਮੇਸ਼ਾਂ ਮੋਹਰੀ ਰਹੀ ਹੈ।

ਮੀਟਿੰਗ ਦਾ ਉਦਘਾਟਨੀ ਸਤਰ ਦੀਪ ਪ੍ਰਜਵਲਨ ਦੀ ਰਸਮ ਨਾਲ ਸ਼ੁਰੂ ਹੋਇਆ। ਇਸ ਮੌਕੇ ਮਾਣਯੋਗ ਵਾਈਸ ਚਾਂਸਲਰ ਪ੍ਰੋ. ਰੇਨੂੰ ਵਿੱਗ ਅਤੇ ਮਾਣਯੋਗ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਡਾ. ਪਰਮਜੀਤ ਸਿੱਧੂ, ਮੁਖੀ, ਪੰਜਾਬੀ ਵਿਭਾਗ ਨੇ ਆਏ ਮਹਿਮਾਨਾਂ ਅਤੇ ਮਾਹਿਰ ਸਲਾਹਕਾਰ ਕਮੇਟੀ ਦੇ ਮੈਂਬਰਾਂ ਦਾ ਸਵਾਗਤ ਕੀਤਾ। ਇਸ ਪਹਿਲ ਦੇ ਉਦੇਸ਼ ਅਤੇ ਮਹੱਤਵ ਬਾਰੇ ਜਾਣਕਾਰੀ ਦੀਪਕ ਕੁਮਾਰ, ਸਹਾਇਕ ਨਿਰਦੇਸ਼ਕ, ਸੀ.ਐਸ.ਟੀ.ਟੀ. ਵੱਲੋਂ ਦਿੱਤੀ ਗਈ। ਸੈਸ਼ਨ ਦਾ ਸੰਚਾਲਨ ਪ੍ਰੋ. ਯੋਗਰਾਜ ਵੱਲੋਂ ਕੀਤਾ ਗਿਆ ਅਤੇ ਧੰਨਵਾਦ ਪ੍ਰਸਤਾਵ ਪ੍ਰੋ. ਉਮਾ ਸੇਠੀ ਵੱਲੋਂ ਪੇਸ਼ ਕੀਤਾ ਗਿਆ।

ਰਾਜ ਸਭਾ ਦੇ ਮੈਂਬਰ ਸਤਨਾਮ ਸਿੰਘ ਸੰਧੂ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਹਨਾਂ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਭਾਰਤੀ ਭਾਸ਼ਾਵਾਂ ਵਿੱਚ ਤਕਨੀਕੀ ਗਿਆਨ ਦੀ ਉਪਲਬਧਤਾ ਨਾਲ ਪਿੰਡਾਂ ਅਤੇ ਗੈਰ-ਅੰਗਰੇਜ਼ੀ ਪਿਛੋਕੜ ਵਾਲੇ ਵਿਦਿਆਰਥੀਆਂ ਨੂੰ ਵੱਡਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਪਹਿਲ ਸਮਾਵੇਸ਼ੀ ਅਤੇ ਆਤਮਨਿਰਭਰ ਭਾਰਤ ਬਣਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਯੋਗਦਾਨ ਪਾਵੇਗੀ ਅਤੇ ਵਿਦਿਆਰਥੀਆਂ ਨੂੰ ਆਪਣੀ ਮਾਤ ਭਾਸ਼ਾ ਵਿੱਚ ਸਿੱਖਣ ਲਈ ਪ੍ਰੇਰਿਤ ਕਰੇਗੀ। ਉਹਨਾਂ ਕਿਹਾ ਕਿ ਏ.ਆਈ ਦੇ ਯੁੱਗ ਵਿੱਚ ਖੇਤਰੀ ਭਾਸ਼ਾਵਾਂ ਲਈ ਨਵੇਂ ਰਸਤੇ ਖੁੱਲੇ ਹਨ। ਉਹਨਾਂ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਮੌਕੇ ਤਲਾਸ਼ਣ ਲਈ ਨਵੀਂ ਤਕਨੀਕ ਦਾ ਨੈਤਿਕ ਤੌਰ ‘ਤੇ ਪ੍ਰਯੋਗ ਕਰਨ ‘ਤੇ ਜ਼ੋਰ ਦਿੱਤਾ।

ਮੀਟਿੰਗ ਵਿੱਚ ਦੇਸ਼ ਭਰ ਤੋਂ ਭਾਸ਼ਾ ਅਤੇ ਤਕਨੀਕੀ ਮਾਹਿਰ ਅਤੇ ਵਿਦਵਾਨ ਸ਼ਾਮਲ ਹੋਣ ਲਈ ਪਹੁੰਚੇ ਹਨ। ਆਉਣ ਵਾਲੇ ਦਿਨਾਂ ਵਿੱਚ ਏ.ਆਈ/ਐਮ.ਐਲ ਨਾਲ ਸੰਬੰਧਿਤ ਤ੍ਰੈ-ਭਾਸ਼ੀ ਤਕਨੀਕੀ ਸ਼ਬਦਾਵਲੀ ਦੇ ਵਿਕਾਸ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਹ ਪਹਿਲ ਭਾਸ਼ਾ ਅਤੇ ਤਕਨੀਕ ਦੇ ਸੁਮੇਲ ਰਾਹੀਂ ਸਮਾਵੇਸ਼ੀ ਗਿਆਨ ਸਮਾਜ ਦੀ ਰਚਨਾ ਵੱਲ ਇੱਕ ਮਹੱਤਵਪੂਰਨ ਕਦਮ ਮੰਨੀ ਜਾ ਰਹੀ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ