Sunday, February 22, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਪੰਜਾਬ

ਪੀ.ਸੀ.-ਪੀ.ਐੱਨ.ਡੀ.ਟੀ. ਐਕਟ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

12 ਫ਼ਰਵਰੀ, 2026 04:42 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਨੇ ਵੀਰਵਾਰ ਨੂੰ ਜ਼ਿਲ੍ਹੇ ਵਿੱਚ ਪੀ.ਸੀ.-ਪੀ.ਐੱਨ.ਡੀ.ਟੀ. ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਦੇ ਮੰਤਵ ਨਾਲ ਨਿੱਜੀ ਅਲਟਰਾਸਾਊਂਡ ਸਕੈਨ ਸੈਂਟਰਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਬੰਗਾ ਕਸਬੇ ਵਿੱਚ ਪੰਜ ਨਿੱਜੀ ਅਲਟਰਾਸਾਊਂਡ ਸਕੈਨ ਸੈਂਟਰਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਸਾਰੇ ਸਕੈਨ ਸੈਂਟਰਾਂ ਵਿੱਚ ਰੱਖੇ ਜਾਣ ਵਾਲੇ ਲਾਜ਼ਮੀ ਰਿਕਾਰਡਾਂ, ਰਜਿਸਟਰਾਂ ਅਤੇ ਹੋਰ ਦਸਤਾਵੇਜ਼ਾਂ ਨੂੰ ਬਾਰੀਕੀ ਨਾਲ ਘੋਖਿਆ ਗਿਆ। ਇਸ ਦੇ ਨਾਲ ਹੀ ਇਹ ਵੀ ਯਕੀਨੀ ਬਣਾਇਆ ਗਿਆ ਕਿ ਹਰ ਸੈਂਟਰ ’ਤੇ ਪੀ.ਐੱਨ.ਡੀ.ਟੀ. ਐਕਟ ਅਧੀਨ ਲਾਜ਼ਮੀ ਸਾਈਨਬੋਰਡ ਸਪੱਸ਼ਟ ਤੌਰ ’ਤੇ ਲੱਗੇ ਹੋਏ ਹਨ ਅਤੇ ਨਿਯਮਾਂ ਦੀ ਪੂਰੀ ਪਾਲਣਾ ਕੀਤੀ ਜਾ ਰਹੀ ਹੈ।

ਇਸ ਸਬੰਧੀ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੀ.ਸੀ.-ਪੀ.ਐੱਨ.ਡੀ.ਟੀ. ਐਕਟ ਅਧੀਨ ਗਰਭ ਵਿੱਚ ਲਿੰਗ-ਪਛਾਣ ਕਰਨਾ ਕਾਨੂੰਨੀ ਤੌਰ ’ਤੇ ਗੰਭੀਰ ਅਪਰਾਧ ਹੈ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਅਜਿਹੀਆਂ ਅਚਨਚੇਤ ਜਾਂਚਾਂ ਜਾਰੀ ਰਹਿਣਗੀਆਂ ਤਾਂ ਜੋ ਜ਼ਿਲ੍ਹੇ ਵਿੱਚ ਲਿੰਗ ਅਨੁਪਾਤ ਨੂੰ ਸੁਧਾਰਿਆ ਜਾ ਸਕੇ।
 
ਉਨ੍ਹਾਂ ਨੇ ਸਾਰੇ ਅਲਟਰਾਸਾਊਂਡ ਸਕੈਨ ਸੈਂਟਰਾਂ ਦੇ ਸੰਚਾਲਕਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ ਆਪਣੇ ਸਾਰੇ ਰਿਕਾਰਡ ਅਪਡੇਟ ਰੱਖਣ, ਨਿਯਮਾਂ ਅਨੁਸਾਰ ਕਾਰਵਾਈ ਕਰਨ ਅਤੇ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਪਾਲਣਾ ਯਕੀਨੀ ਬਣਾਉਣ। ਡਾ. ਹਰੀਸ਼ ਕਿਰਪਾਲ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇ ਕਿਤੇ ਵੀ ਪੀ.ਐੱਨ.ਡੀ.ਟੀ. ਐਕਟ ਦੀ ਉਲੰਘਣਾ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਸਿਹਤ ਵਿਭਾਗ ਜਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਿਤ ਕਰਨ।
 
ਇਸ ਮੌਕੇ ਕਾਰਜਕਾਰੀ ਪੀ.ਐੱਨ.ਡੀ.ਟੀ. ਕੋਆਡੀਨੇਟਰ ਸ੍ਰੀ ਹਰਨੇਕ ਸਿੰਘ ਵੀ ਮੌਜੂਦ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ