ਪੁਲਸ ਅਤੇ ਸੁਰੱਖਿਆ ਬਲਾਂ ਨੇ ਅੱਜ ਮੰਡੀ ਤਹਿਸੀਲ ਦੇ ਸਾਜੀਆ ਖੇਤਰ 'ਚ OGW ਵਿਰੁੱਧ ਇੱਕ ਵੱਡਾ ਸਰਚ ਆਪ੍ਰੇਸ਼ਨ ਚਲਾਇਆ ਹੈ। ਸੁਰੱਖਿਆ ਬਲ ਇਲਾਕੇ ਵਿੱਚ ਕਈ ਥਾਵਾਂ 'ਤੇ ਮੌਜੂਦ ਹਨ ਅਤੇ ਉਨ੍ਹਾਂ ਨੇ ਸ਼ੱਕੀ ਗਤੀਵਿਧੀਆਂ ਦੀ ਜਾਂਚ ਕੀਤੀ। ਇਹ ਆਪ੍ਰੇਸ਼ਨ ਸੁਰੱਖਿਆ ਅਤੇ ਸ਼ਾਂਤੀ ਬਣਾਈ ਰੱਖਣ ਲਈ ਹੈ। ਸੁਰੱਖਿਆ ਬਲ ਕੋਨੇ-ਕੋਨੇ 'ਤੇ ਤਾਇਨਾਤ ਹਨ ਤੇ ਹਰ ਸ਼ੱਕੀ ਗਤੀਵਿਧੀ 'ਤੇ ਨਜ਼ਰ ਰੱਖੀ ਜਾ ਰਹੀ ਹੈ।
ਦੱਸਣਯੋਗ ਹੈ ਕਿ 2 ਦਿਨਾਂ ਤੋਂ ਪੁਣਛ ਦੇ ਕਈ ਇਲਾਕਿਆਂ ਵਿੱਚ ਸੁਰੱਖਿਆ ਬਲਾਂ ਵੱਲੋਂ ਸਰਚ ਆਪ੍ਰੇਸ਼ਨ ਚਲਾਏ ਜਾ ਰਹੇ ਹਨ। ਜਿਸ ਤਹਿਤ ਕਈ ਥਾਵਾਂ 'ਤੇ ਚੈੱਕ ਪੋਸਟਾਂ ਵੀ ਸਥਾਪਤ ਕੀਤੀਆਂ ਗਈਆਂ ਹਨ ਅਤੇ ਆਉਣ-ਜਾਣ ਵਾਲੇ ਹਰ ਵਾਹਨ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ।