Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਐਨ ਪੀ ਐਸ ਕਰਮਚਾਰੀਆਂ ਨੇ ਜਿਲ੍ਹਾ ਪੱਧਰੀ ਰੱਖੀ ਇੱਕ ਰੋਜ਼ਾ ਭੁੱਖ- ਹੜਤਾਲ

01 ਅਕਤੂਬਰ, 2025 04:59 PM

ਨਵਾਂ ਸ਼ਹਿਰ (ਮਨੋਰੰਜਨ ਕਾਲੀਆ) : ਨੈਸ਼ਨਲ ਮੂਵਮੈਂਟ ਫਾਰ ਓਲਡ ਪੈਨਸ਼ਨ ਸਕੀਮ (NMOPS)ਦੇ ਸੱਦੇ ਤੇ ਅੱਜ 01 ਅਕਤੂਬਰ ਨੂੰ ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਤੇ ਸੀ ਪੀ ਐਫ ਕਰਮਚਾਰੀ ਯੂਨੀਅਨ ਸਾਂਝੇ ਤੌਰ ਤੇ ਜਿਲ੍ਹਾ ਹੈੱਡਕੁਆਰਟਰਾਂ ਤੇ ਪੁਰਾਣੀ ਪੈਨਸ਼ਨ ਦੀ ਮੰਗ ਨੂੰ ਲੈ ਕੇ ਇੱਕ ਰੋਜ਼ਾ ਭੁੱਖ ਹੜਤਾਲ ਤੇ ਇਸ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਅਧਿਆਪਕਾਂ ਅਤੇ ਕਰਮਚਾਰੀਆਂ ਨੇ ਵੱਡੀ ਗਿਣਤੀ ਵਿੱਚ ਭੁੱਖ-ਹੜਤਾਲ ਤੇ ਬੈਠੇ। ਇਸ ਮੌਕੇ ਉਹਨਾਂ ਚੇਤਾਵਨੀ ਦਿੰਦਿਆਂ ਮੰਗ ਕੀਤੀ ਕਿ ਜੇਕਰ ਉਹਨਾਂ ਦੀ ਮੰਗ ਨੂੰ ਅਣਗੋਲਿਆ ਕੀਤਾ ਗਿਆ ਤਾਂ ਐੱਨ ਪੀ ਐੱਸ ਪੀੜਤ ਮੁਲਾਜ਼ਮ 25 ਨਵੰਬਰ ਨੂੰ ਦਿੱਲੀ ਕੂਚ ਕਰਨਗੇ।

ਇਸ ਬਾਰੇ ਜਾਣਕਾਰੀ ਦਿੰਦਿਆਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਕਨਵੀਨਰ ਗੁਰਦਿਆਲ ਮਾਨ ਨੇ ਦੱਸਿਆ ਕਿ ਕੇਂਦਰ ਅਤੇ ਰਾਜ ਸਰਕਾਰਾਂ ਅਧਿਆਪਕ ਦਿਵਸ ਤੇ ਅਧਿਆਪਕਾਂ ਦੇ ਮਾਨ ਸਨਮਾਨ ਦੇ ਫੋਕੇ ਦਾਅਵੇ ਕਰਦੇ ਹਨ ਪਰ ਮੁਲਾਜ਼ਮਾਂ ਦਾ ਮਾਨ-ਸਨਮਾਨ ਸਮਾਜਿਕ ਸੁਰੱਖਿਆ ਵਿੱਚ ਹੈ ਜੋਂ ਕਿ ਰਾਜ ਅਤੇ ਕੇਂਦਰ ਸਰਕਾਰ ਦੋਵੇਂ ਦੇਣ ਤੋਂ ਮੁਨਕਰ ਹਨ।ਜਿੱਥੇ ਪੰਜਾਬ ਸਰਕਾਰ ਨੇ ਆਪਣਾ ਤਿੰਨ ਸਾਲ ਪਹਿਲਾਂ ਕੀਤਾ ਪੁਰਾਣੀ ਪੈਨਸ਼ਨ ਬਹਾਲੀ ਦਾ ਨੋਟੀਫਿਕੇਸ਼ਨ ਲਾਗੂ ਕਰਨਾ ਭੁੱਲ ਕੇ ਚੋਣਾਂ ਸਮੇਂ ਪੁਰਾਣੀ ਪੈਨਸ਼ਨ ਬਹਾਲੀ ਦੀ ਦਿੱਤੀ ਗਰੰਟੀ ਤੇ ਕੀਤੇ ਵਾਅਦੇ ਤੋਂ ਮੂੰਹ ਫੇਰ ਲਿਆ ਹੈ ਤੇ ਜਾਰੀ ਕੀਤਾ ਅਧੂਰਾ ਨੋਟੀਫਿਕੇਸ਼ਨ ਵੀ ਊਠ ਦਾ ਲਟਕਦਾ ਬੁੱਲ ਹੀ ਸਾਬਤ ਹੋਇਆ ਹੈ ।ਮੁਲਾਜਮ ਚੌਥੀ ਦੀਵਾਲੀ ਵੀ ਪੈਨਸ਼ਨ ਵਿਹੂਣੇ ਹੀ ਮਨਾਉਣ ਨੂੰ ਮਜ਼ਬੂਰ ਹੋਣਗੇ, ਉੱਥੇ ਦੂਜੇ ਪਾਸੇ ਕੇਂਦਰ ਦੀ ਮੋਦੀ ਸਰਕਾਰ ਕਰਮਚਾਰੀਆਂ ਤੇ ਯੂਪੀਐਸ ਥੋਪ ਕੇ ਉਨ੍ਹਾਂ ਦੀ ਜਮ੍ਹਾਂ ਪੂੰਜੀ ਹੀ ਪੈਨਸ਼ਨ ਦੇ ਰੂਪ ਵਿੱਚ ਪਰੋਸ ਕੇ ਕਾਰਪੋਰੇਟ ਦੀ ਸੇਵਾ ਕਰ ਰਹੀ ਹੈ ।ਇਸ ਮੌਕੇ ਮਨਜਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਸੀ ਪੀ ਐਫ ਕਰਮਚਾਰੀ ਨੇ ਕਿਹਾ ਕਿ ਪਹਿਲਾਂ ਇਹ ਹੜਤਾਲ ਪੰਜ ਸਤੰਬਰ ਨੂੰ ਹੋਣੀ ਸੀ ਪਰ ਹੜ੍ਹਾਂ ਕਾਰਨ ਹੋਏ ਜਾਨੀ ਮਾਲੀ ਨੁਕਸਾਨ ਕਾਰਨ ਇਹ ਮੁਲਤਵੀ ਕਰ ਅੱਜ 1 ਅਕਤੂਬਰ ਨੂੰ  ਤੈਅ ਕੀਤੀ ਗਈ ।

ਨਵੀਂ ਪੈਨਸ਼ਨ ਸਕੀਮ ਅਧੀਨ ਆਉਂਦੇ ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿੱਚ ਭੁੱਖ-ਹੜਤਾਲ ਤੇ ਬੈਠ ਕੇ ਰਾਜ ਅਤੇ ਕੇਂਦਰ ਸਰਕਾਰ ਨੂੰ ਸਪਸ਼ਟ ਸੰਦੇਸ਼ ਦਿੱਤਾ ਕਿ ਬੁਢਾਪੇ ਦੀ ਡੰਗੋਰੀ ਪੁਰਾਣੀ ਪੈਨਸ਼ਨ ਤੋਂ ਬਿਨਾਂ ਸਮਾਜਿਕ ਸੁਰੱਖਿਆ ਸੰਭਵ ਨਹੀਂ ਇਸ ਲਈ ਕਰਮਚਾਰੀ ਦਾ ਸਹੀ ਸਨਮਾਨ ਪੁਰਾਣੀ ਪੈਨਸ਼ਨ ਬਹਾਲੀ ਨਾਲ ਹੀ ਹੋਵੇਗਾ। ਇਸ ਹੜਤਾਲ ਦੇ ਵਿੱਚ ਪੰਜਾਬ ਦੇ ਸਮੂਹ ਐਨਪੀਐਸ ਕਰਮਚਾਰੀਆਂ ਨੇ ਭਾਗ ਲੈ ਕੇ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਅੱਜ ਦੀ ਭੁੱਖ ਹੜਤਾਲ ਵਿੱਚ ਹੋਏ ਭਰਵੇਂ ਇਕੱਠ ਨੂੰ ਅਣਗੋਲਿਆ ਤਾਂ 25 ਨਵੰਬਰ ਨੂੰ ਮੁਲਾਜ਼ਮਾਂ ਵੱਲੋਂ ਰਾਮ ਲੀਲਾ ਮੈਦਾਨ ਦਿੱਲੀ ਵਿੱਚ ਮਹਾਂਰੈਲੀ ਕੀਤੀ ਕੀਤਾ ਜਾਵੇਗੀ।

ਅੱਜ ਦੀ ਭੁੱਖ ਹੜਤਾਲ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾ ਦੇ ਲਗਭੱਗ 100 ਕਰਮਚਾਰੀਆਂ ਨੇ ਭਾਗ ਲਿਆ।ਇਸ ਮੌਕੇ ਜੁਝਾਰ ਸੰਹੂਗੜਾ ਜਿਲ੍ਹਾ ਪ੍ਰਧਾਨ ਬੀ ਐੱਡ ਫਰੰਟ,ਨਰੰਜਣਜੋਤ ਚਾਂਦਪੁਰੀ ਸੂਬਾ ਸਕੱਤਰ ਸਰਕਾਰੀ ਸਕੂਲਜ਼ ਲੈਬਾਰਟਰੀ ਯੂਨੀਅਨ ਪੰਜਾਬ, ਹਰਚਰਨਜੀਤ ਸਿੰਘ ਬਲਾਕ ਕਨਵੀਨਰ ਮੁਕੰਦਪੁਰ,ਭੁਪਿੰਦਰ ਮੁੰਕਦਪੁਰ ਸਕੱਤਰ ,ਸੁਰਿੰਦਰ ਛੂਛੇਵਾਲ,ਸਤੀਸ਼ ਕੁਮਾਰ ਨਵਾਂ ਗਰਾਮ,ਜਤਿੰਦਰ ਕੁਮਾਰ,ਪਵਨ ਕੁਮਾਰ,ਹੰਸ ਰਾਜ,ਹਰੀਦਾਸ,ਪਰਸੋਤਮ ਲਾਲ,ਗੁਰਦੀਪ ਸਿੰਘ ਕੁਲਾਮ,ਬਲਕਾਰ ਚੰਦ,ਭੁਪਿੰਦਰ ਲਾਲ,ਰਮਨ ਕੁਮਾਰ,ਨਾਗੇਸ਼ ਕੁਮਾਰ,ਸੁਖਜਿੰਦਰ ਸਿੰਬਲੀ,ਜਸਵੀਰ ਮੋਰੋ,ਭੁਪਿੰਦਰ ਲਾਲ,ਅਮਨਦੀਪ ਕੌਰ ਜੋਹਰ,ਪਰਵੀਨ ਕੁਮਾਰੀ,ਮਨਜੀਤ ਕੌਰ,ਕੁਲਵਿੰਦਰ ਕੌਰ,ਨੀਲਮ ਸ਼੍ਰੀਰਾਮ ਜ਼ਿਲ੍ਹਾ ਪ੍ਰਧਾਨ ਈ ਟੀ ਟੀ ਅਧਿਆਪਕ,ਹਰਵਿੰਦਰ ਕੁਮਾਰ,ਮਨੋਹਰ ਲਾਲ ਚੱਡਾ,ਤੀਰਥ ਰਾਮ,ਅਸ਼ਵਨੀ ਕੁਮਾਰ ਬਲਾਚੌਰ,ਸੰਜੀਵ ਕੁਮਾਰ,ਰਵਿੰਦਰ ਕੁਮਾਰ,ਕਪਿਲ ਕੁਮਾਰ,ਕਰਨੈਲ ਸਿੰਘ ਸਾਬਕਾ ਬੀ ਟੀ ਓ,ਕੁਲਦੀਪ ਦੌੜਕਾ,ਜੀਤ ਰਾਮ ਗੋਹਲੜੋ,ਸੰਦੀਪ ਕੁਮਾਰ,ਬਿਕਰਮਜੀਤ ਸਿੰਘ,ਰਾਜ ਕੁਮਾਰ ਜੰਡੀ,ਇਕਬਾਲ ਸਿੰਘ,ਤੁਰਨ ਨੰਦਾ,ਨੀਲਮ ਦੇਵੀ,ਬਲਵਿੰਦਰ ਕੌਰ,ਤਜਿੰਦਰ ਕੌਰ,ਕਰਮਜੀਤ ਕੌਰ,ਹਰਪ੍ਰੀਤ ਕੌਰ,ਗੁਰਦੀਪ ਕੌਰ,ਕੁਲਵਿੰਦਰ ਕੌਰ,ਦਯਾ ਰਾਣੀ,ਮਨਜੀਤ ਕੌਰ ਕਬੇਰ ਆਦਿ ਵੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.