Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਪੰਜਾਬ

ਪੈਟਰੋਲ-ਡੀਜ਼ਲ ਦੇ ਚੌਥੀ ਵਾਰ ਵਧੇ ਰੇਟ, ਪੰਪਾਂ 'ਤੇ ਵਿਗੜੇ ਹਾਲਾਤ, ਜਾਣੋ ਪੰਜਾਬ 'ਚ ਕਿੰਨੀ ਹੋਈ ਕੀਮਤ

25 ਮਈ, 2026 07:08 PM

ਲੁਧਿਆਣਾ : ਪਿਛਲੇ 10 ਦਿਨਾਂ ਦੇ ਅੰਦਰ ਤੇਲ ਦੀਆਂ ਕੀਮਤਾਂ 'ਚ 7.5 ਰੁਪਏ ਪ੍ਰਤੀ ਲੀਟਰ ਦਾ ਭਾਰੀ ਵਾਧਾ ਦਰਜ ਕੀਤਾ ਗਿਆ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਚਾਰ ਵਾਰ ਹੋਏ ਇਸ ਵਾਧੇ ਨੇ ਨਾ ਸਿਰਫ਼ ਆਮ ਜਨਤਾ, ਸਗੋਂ ਪੈਟਰੋਲੀਅਮ ਕਾਰੋਬਾਰੀਆਂ ਨੂੰ ਵੀ ਅੰਦਰ ਤੱਕ ਹਿਲਾ ਕੇ ਰੱਖ ਦਿੱਤਾ ਹੈ। ਲੁਧਿਆਣਾ ਦੇ ਵੱਖ-ਵੱਖ ਪੈਟਰੋਲ ਪੰਪਾਂ 'ਤੇ ਪਹੁੰਚੇ ਵਾਹਨ ਚਾਲਕਾਂ ਜਿਵੇਂ ਗੁਰਦੇਵ ਸਿੰਘ ਅਤੇ ਅਮਰਜੀਤ ਸਿੰਘ ਨੇ ਕਿਹਾ ਕਿ ਇਸ ਮਹਿੰਗਾਈ ਦਾ ਸਭ ਤੋਂ ਵੱਧ ਅਸਰ ਨੌਕਰੀਪੇਸ਼ਾ ਅਤੇ ਮੱਧ ਵਰਗੀ ਪਰਿਵਾਰਾਂ 'ਤੇ ਪੈ ਰਿਹਾ ਹੈ, ਜਿਸ ਨਾਲ ਉਨ੍ਹਾਂ ਦੇ ਘਰਾਂ ਦਾ ਬਜਟ ਪੂਰੀ ਤਰ੍ਹਾਂ ਵਿਗੜ ਗਿਆ ਹੈ। ਲੁਧਿਆਣਾ ਪੈਟਰੋਲੀਅਮ ਡੀਲਰ ਐਸੋਸੀਏਸ਼ਨ ਦੇ ਚੇਅਰਮੈਨ ਅਸ਼ੋਕ ਸਚਦੇਵਾ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਕੀਮਤਾਂ ਵਧਣ ਕਾਰਨ ਟਰਾਂਸਪੋਰਟ ਇੰਡਸਟਰੀ ਤਬਾਹੀ ਦੇ ਕੰਢੇ 'ਤੇ ਹੈ। ਉਨ੍ਹਾਂ ਦੱਸਿਆ ਕਿ ਰਾਤੋ-ਰਾਤ ਕੀਮਤਾਂ ਵੱਧਣ ਕਾਰਨ ਗੱਡੀਆਂ ਵਾਲਿਆਂ ਅਤੇ ਸਵਾਰੀਆਂ ਵਿਚਕਾਰ ਝਗੜੇ ਵੱਧ ਰਹੇ ਹਨ।

ਸਚਦੇਵਾ ਅਨੁਸਾਰ ਪੈਟਰੋਲ ਪੰਪਾਂ ਦੀ ਹਾਲਤ ਵੀ ਮਾੜੀ ਹੁੰਦੀ ਜਾ ਰਹੀ ਹੈ ਕਿਉਂਕਿ ਵਿਕਰੀ ਘੱਟ ਗਈ ਹੈ ਅਤੇ ਖ਼ਰਚੇ ਜਿਵੇਂ ਬਿਜਲੀ ਦੇ ਬਿੱਲ ਅਤੇ ਕਰਮਚਾਰੀਆਂ ਦੀਆਂ ਤਨਖਾਹਾਂ ਕੱਢਣੀਆਂ ਮੁਸ਼ਕਲ ਹੋ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਡੀਲਰਾਂ ਦੀ ਕਮਿਸ਼ਨ ਰਾਸ਼ੀ ਵਿੱਚ ਵਾਧਾ ਕਰੇ ਤਾਂ ਜੋ ਉਹ ਆਪਣਾ ਵਪਾਰ ਬਚਾ ਸਕਣ। ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਕਾਰਨ ਪੈਟਰੋਲੀਅਮ ਵਪਾਰ ਨਾਲ ਜੁੜੇ ਲੋਕ ਕਾਫੀ ਚਿੰਤਤ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਤੇਲ ਦੀਆਂ ਕੀਮਤਾਂ 'ਚ ਵਾਰ-ਵਾਰ ਵਾਧਾ ਕਰਕੇ ਲੋਕਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਦੀ ਬਜਾਏ ਇੱਕੋ ਵਾਰ ਸਿਸਟਮ ਅਨੁਸਾਰ ਮੁਨਾਸਿਬ ਵਾਧਾ ਕਰੇ। ਜੇਕਰ ਕੀਮਤਾਂ 'ਚ ਵਾਧਾ ਇੱਕੋ ਵਾਰ ਹੋ ਜਾਂਦਾ ਹੈ ਤਾਂ ਲੋਕ ਆਪਣੇ ਸਿਸਟਮ ਅਤੇ ਬਜਟ ਨੂੰ ਉਸੇ ਅਨੁਸਾਰ ਠੀਕ ਕਰ ਸਕਦੇ ਹਨ। ਡੀਲਰਾਂ ਦਾ ਕਹਿਣਾ ਹੈ ਕਿ ਪਹਿਲਾਂ ਜਿਹੜੀ ਤੇਲ ਦੀ ਭਰੀ ਹੋਈ ਗੱਡੀ (ਟੈਂਕਰ) 10 ਲੱਖ ਰੁਪਏ 'ਚ ਮਿਲਦੀ ਸੀ, ਉਹ ਕੀਮਤਾਂ ਵੱਧਣ ਤੋਂ ਬਾਅਦ ਹੁਣ 12 ਤੋਂ 13 ਲੱਖ ਰੁਪਏ ਤੱਕ ਪੈਂਦੀ ਹੈ। ਇਸ ਦੇ ਨਾਲ ਹੀ ਕਰਮਚਾਰੀਆਂ ਦੀਆਂ ਤਨਖ਼ਾਹਾਂ ਅਤੇ ਹੋਰ ਖ਼ਰਚਿਆਂ 'ਚ ਵੀ ਵਾਧਾ ਹੋਇਆ ਹੈ। ਡੀਲਰਾਂ ਨੇ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਪੈਟਰੋਲੀਅਮ ਵਪਾਰ ਨੂੰ ਬਚਾਉਣ ਲਈ ਡੀਲਰਾਂ ਦੀ ਕਮਿਸ਼ਨ ਰਾਸ਼ੀ 'ਚ ਵਾਧਾ ਕੀਤਾ ਜਾਵੇ। ਇਹ ਕਦਮ ਇਸ ਲਈ ਜ਼ਰੂਰੀ ਹੈ ਤਾਂ ਜੋ ਡੀਲਰ ਬਿਨਾਂ ਕਿਸੇ ਆਰਥਿਕ ਤੰਗੀ ਦੇ ਆਪਣਾ ਵਪਾਰ ਚਲਾ ਸਕਣ।

ਪੰਜਾਬ 'ਚ ਕਿੰਨੀ ਵਧੀ ਕੀਮਤ
ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਸੂਬੇ 'ਚ ਹੁਣ ਪੈਟਰੋਲ 105.56 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.47 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਚੰਡੀਗੜ੍ਹ 'ਚ ਪੈਟਰੋਲ 101.54 ਰੁਪਏ ਅਤੇ ਡੀਜ਼ਲ 89.47 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ