Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਪੌਸ਼ਟਿਕ ਖੁਰਾਕ ਸਿਹਤਮੰਦ ਜੀਵਨ ਦੀ ਇੱਕ ਮਜ਼ਬੂਤ ਨੀਂਹ :ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

04 ਸਤੰਬਰ, 2025 03:53 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਰਾਸ਼ਟਰੀ ਪੋਸ਼ਣ ਸਪਤਾਹ ਮਨਾਇਆ ਜਾ ਰਿਹਾ ਹੈ। 

ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ‘ਰਾਸ਼ਟਰੀ ਪੋਸ਼ਣ ਸਪਤਾਹ’ ਸਬੰਧੀ ਵਿਸਤ੍ਰਿਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 1 ਸਤੰਬਰ ਤੋਂ 7 ਸਤੰਬਰ, 2025 ਤੱਕ ਮਨਾਏ ਜਾ ਰਹੇ ਇਸ ਸਪਤਾਹ ਦਾ ਉਦੇਸ਼ ਬੱਚਿਆਂ, ਕਿਸ਼ੋਰਾਂ, ਮਹਿਲਾਵਾਂ ਨੂੰ ਕੁਪੋਸ਼ਣ ਮੁਕਤ ਬਣਾ ਕੇ ਸਿਹਤਮੰਦ ਸਮਾਜ ਦੀ ਸਿਰਜਣਾ ਹੈ।  
 
ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਪੌਸ਼ਟਿਕ ਖੁਰਾਕ ਦੀ ਮਹੱਤਤਾ 'ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਪੌਸ਼ਟਿਕ ਖੁਰਾਕ ਸਿਹਤਮੰਦ ਜੀਵਨ ਦੀ ਇੱਕ ਮਜ਼ਬੂਤ ਨੀਂਹ ਹੈ, ਇਸ ਲਈ ਸਾਡੇ ਭੋਜਨ ਵਿੱਚ ਕਾਰਬੋਹਾਈਡਰੇਟ, ਪ੍ਰੋਟੀਨ, ਚਰਬੀ, ਵਿਟਾਮਿਨ ਅਤੇ ਖਣਿਜਾਂ ਦਾ ਸੰਤੁਲਨ ਹੋਣਾ ਜ਼ਰੂਰੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਦੇ ਡੈਡੀਕੇਟਿਡ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਰਾਸ਼ਟਰੀ ਪੋਸ਼ਣ ਸਪਤਾਹ ਤਹਿਤ ਸਿਹਤਮੰਦ ਸਮਾਜ ਦੀ ਸਿਰਜਣਾ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਪੌਸ਼ਟਿਕ ਖੁਰਾਕ ਸਾਡੇ ਸਰੀਰਕ ਅਤੇ ਬੌਧਿਕ ਵਿਕਾਸ ਲਈ ਬਹੁਤ ਹੀ ਜਰੂਰੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰੀਰ ਵਿੱਚ ਖੂਨ ਦੀ ਕਮੀ ਨੂੰ ਪੂਰਾ ਕਰਨ ਲਈ ਆਇਰਨ ਭਰਪੂਰ ਫਲ਼ ਅਤੇ ਹਰੀਆਂ ਪੱਤੇਦਾਰ ਸਬਜ਼ੀਆਂ ਖਾਣੀਆਂ ਚਾਹੀਦੀਆਂ ਹਨ। ਸਾਨੂੰ ਕੁੱਝ ਵੀ ਖਾਣ ਤੋਂ ਪਹਿਲਾਂ ਆਪਣੇ ਹੱਥਾਂ ਨੂੰ ਚੰਗੀ ਤਰ੍ਹਾਂ ਸਾਬਣ ਨਾਲ਼ ਧੋਣਾ ਚਾਹੀਦਾ ਹੈ ਤਾਂ ਕਿ ਸਾਡੇ ਹੱਥਾਂ 'ਤੇ ਲੱਗੇ ਕੀਟਾਣੂ ਖਾਣਾ ਖਾਂਦੇ ਸਮੇਂ ਸਾਡੇ ਪੇਟ ਵਿੱਚ ਨਾ ਚਲੇ ਜਾਣ। ਉਨ੍ਹਾਂ ਬੱਚਿਆਂ ਨੂੰ ਘਰ ਵਿੱਚ ਹੀ ਸਾਦਾ ਖਾਣਾ ਖਾਣ ਦੀ ਸਲਾਹ ਦਿੱਤੀ ਅਤੇ ਆਮ ਲੋਕਾਂ ਨੂੰ ਜੰਕ ਫੂਡ ਤੋਂ ਪ੍ਰਹੇਜ ਰੱਖਣ ਲਈ ਕਿਹਾ। ਉਨ੍ਹਾਂ ਕਿਹਾ ਕਿ ਜੰਕ ਫੂਡ ਸਾਡੀ ਪਾਚਣ ਕਿਰਿਆ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦੇ ਹਨ, ਜਿਸ ਨਾਲ਼ ਪੇਟ ਦੀਆਂ ਬਿਮਾਰੀਆਂ ਲੱਗਣ ਦੀ ਸੰਭਾਵਨਾ ਬਣੀ ਰਹਿੰਦੀ ਹੈ। 
 
ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਆਮ ਲੋਕਾਂ ਖਾਸ ਕਰਕੇ ਗਰਭਵਤੀ ਮਹਿਲਾਵਾਂ ਨੂੰ ਤੰਦਰੁਸਤ ਰਹਿਣ ਲਈ ਸਰੀਰ ਨੂੰ ਸੰਤੁਲਤ ਭੋਜਨ ਦੀ ਲੋੜ ਹੁੰਦੀ ਹੈ। ਗਰਭਵਤੀ ਮਹਿਲਾਵਾਂ ਨੂੰ ਗਰਭਾਵਸਥਾ ਦੌਰਾਨ ਸਹੀ ਪੋਸ਼ਣ ਨਾ ਮਿਲਣ ਦੇ ਕਾਰਨ ਖੂਨ ਦੀ ਕਮੀ ਦੇ ਨਾਲ-ਨਾਲ ਉਨ੍ਹਾਂ ਨੂੰ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਸੰਤੁਲਿਤ ਭੋਜਨ ਨਾਲ ਮਾਨਸਿਕ ਸਿਹਤ ਅਤੇ ਗਰਭ ਵਿਚ ਪਲ ਰਹੇ ਬੱਚੇ 'ਤੇ ਸਕਾਰਾਤਮਕ ਅਸਰ ਪੈਂਦਾ ਹੈ ਅਤੇ ਉਨ੍ਹਾਂ ਦੀ ਸਿਹਤ ਤੰਦਰੁਸਤ ਰਹਿੰਦੀ ਹੈ। 
 
ਸਿਵਲ ਸਰਜਨ ਨੇ ਦੱਸਿਆ ਕਿ ਇਸ ਹਫਤੇ ਦੌਰਾਨ ਸਿਹਤ ਵਿਭਾਗ ਸੰਤੁਲਤ ਖੁਰਾਕ ਬਾਰੇ ਲੋਕਾਂ ਨੂੰ ਜਾਗਰੂਕ ਕਰ ਰਿਹਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ