Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਦੁਨੀਆਂ

ਪ੍ਰਵਾਸੀਆਂ ਨੂੰ 'ਕਚਰਾ' ਕਹਿਣ 'ਤੇ ਟਰੰਪ ਦੀ ਹੋ ਰਹੀ ਆਲੋਚਨਾ

05 ਦਸੰਬਰ, 2025 04:59 PM

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਇਕ ਵਾਰ ਫਿਰ ਆਪਣੇ ਵਿਵਾਦਿਤ ਬਿਆਨ ਕਾਰਨ ਘਿਰੇ ਹੋਏ ਹਨ। ਇਸ ਵਾਰ ਟਰੰਪ ਨੇ ਸੋਮਾਲੀਆ ਦੇ ਪ੍ਰਵਾਸੀਆਂ ਨੂੰ ‘ਕਚਰਾ’ ਕਹਿੰਦੇ ਹੋਏ ਇਕ ਨਵਾਂ ਹੰਗਾਮਾ ਖੜ੍ਹਾ ਕਰ ਦਿੱਤਾ ਹੈ। ਮਿਨੇਸੋਟਾ ਦੇ ਡੈਮੋਕ੍ਰੈਟਿਕ ਗਵਰਨਰ ਟਿਮ ਵਾਲਜ਼ ਨੇ ਇਸ ਬਿਆਨ ਨੂੰ “ਭੱਦਾ” ਕਹਿੰਦੇ ਹੋਏ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਮਿਨੇਸੋਟਾ ਅਮਰੀਕਾ ਦਾ ਉਹ ਸੂਬਾ ਹੈ ਜਿੱਥੇ ਸਭ ਤੋਂ ਵੱਧ ਸੋਮਾਲੀਆਈ ਪ੍ਰਵਾਸੀ ਰਹਿੰਦੇ ਹਨ ਅਤੇ ਟਰੰਪ ਦੀਆਂ ਨਫ਼ਰਤ ਭਰੀਆਂ ਟਿੱਪਣੀਆਂ ਨੇ ਹਰ ਵਸਨੀਕ ਨੂੰ ਬਦਨਾਮ ਕੀਤਾ ਹੈ।

ਕਈ ਬੁੱਧੀਜੀਵੀਆਂ ਨੇ ਵੀ ਟਰੰਪ ਦੀ ਇਸ ਭਾਸ਼ਾ ਦੀ ਨਿੰਦਾ ਕੀਤੀ ਹੈ। ਨਿਊਯਾਰਕ ਸਟੇਟ ਯੂਨੀਵਰਸਿਟੀ ਦੇ ਪ੍ਰੋਫੈਸਰ ਕਾਰਲ ਬੋਨ ਟੈਂਪੋ ਨੇ ਕਿਹਾ ਕਿ ਟਰੰਪ ਨੇ ਆਮ ਗੱਲਬਾਤ 'ਚ ਅਜਿਹੀ ਭਾਸ਼ਾ ਨੂੰ “ਸਧਾਰਨ” ਬਣਾਉਣ ਦੀ ਕੋਸ਼ਿਸ਼ ਕੀਤੀ ਹੈ, ਜਿਸ ਤੋਂ ਅਮਰੀਕੀ ਲੰਬੇ ਸਮੇਂ ਤੋਂ ਦੂਰੀ ਬਣਾਈ ਬੈਠੇ ਹਨ। ਟਰੰਪ ਪਹਿਲਾਂ ਵੀ ਮੈਕਸੀਕੋ ਅਤੇ ਹੋਰ ਦੇਸ਼ਾਂ ਦੇ ਪ੍ਰਵਾਸੀਆਂ ਬਾਰੇ ਵਿਵਾਦਿਤ ਟਿੱਪਣੀਆਂ ਕਰ ਚੁੱਕੇ ਹਨ। ਇਕ ਦਹਾਕਾ ਪਹਿਲਾਂ ਉਹ ਮੈਕਸੀਕਨ ਲੋਕਾਂ ਨੂੰ “ਰੇਪਿਸਟ” ਕਹਿ ਚੁੱਕੇ ਹਨ ਅਤੇ ਅਫਰੀਕਨ ਦੇਸ਼ਾਂ ਨੂੰ “ਐਸ-ਹੋਲ ਦੇਸ਼” ਕਹਿ ਕੇ ਗਲਤ ਸ਼ਬਦਾਂ ਦੀ ਵਰਤੋਂ ਕਰ ਚੁੱਕੇ ਹਨ।

ਇਸ ਵਾਰ ਟਰੰਪ ਨੇ ਸਿਰਫ਼ ਗੈਰ-ਕਾਨੂੰਨੀ ਹੀ ਨਹੀਂ, ਸਗੋਂ ਕਾਨੂੰਨੀ ਤੌਰ ’ਤੇ ਅਮਰੀਕਾ 'ਚ ਰਹਿ ਰਹੇ ਸੋਮਾਲੀਆਈ ਪ੍ਰਵਾਸੀਆਂ ਨੂੰ ਵੀ ਨਿਸ਼ਾਨਾ ਬਣਾਇਆ ਹੈ। 2 ਘੰਟਿਆਂ ਦੀ ਕੈਬਿਨੇਟ ਮੀਟਿੰਗ ਤੋਂ ਬਾਅਦ ਟਰੰਪ ਨੇ ਕਿਹਾ ਕਿ ਅਸੀਂ “ਉਨ੍ਹਾਂ ਲੋਕਾਂ ਨੂੰ ਆਪਣੇ ਦੇਸ਼ ਵਿੱਚ ਨਹੀਂ ਦੇਖਣਾ ਚਾਹੁੰਦੇ” ਅਤੇ ਉਨ੍ਹਾਂ ਨੂੰ ਵਾਰ-ਵਾਰ ਕਿਹਾ ਕਿ “ਜਿੱਥੋਂ ਆਏ ਹੋ, ਉੱਥੇ ਵਾਪਸ ਜਾਓ ਅਤੇ ਆਪਣੇ ਦੇਸ਼ ਨੂੰ ਠੀਕ ਕਰੋ।” ਕੈਬਿਨਟ ਦੇ ਕੁਝ ਮੈਂਬਰਾਂ ਨੂੰ ਇਸ ਬਿਆਨ ’ਤੇ ਹੱਸਦੇ ਹੋਏ ਵੀ ਦੇਖਿਆ ਗਿਆ।

ਟਰੰਪ ਦੀਆਂ ਟਿੱਪਣੀਆਂ ਦੀ ਸੋਮਾਲੀਆ 'ਚ ਵੀ ਤਿੱਖੀ ਪ੍ਰਤੀਕਿਰਿਆ ਆਈ ਹੈ। ਸੋਮਾਲੀਆ ਦੀ ਰਾਜਧਾਨੀ ਮੋਗਾਦੀਸ਼ੂ ਦੇ ਇਕ ਨਿਵਾਸੀ ਇਬ੍ਰਾਹਿਮ ਹਸਨ ਹਾਜ਼ੀ ਨੇ ਕਿਹਾ ਕਿ ਉਹ ਕਦੇ ਨਹੀਂ ਸੋਚ ਸਕਦਾ ਸੀ ਕਿ ਕੋਈ ਅਮਰੀਕੀ ਰਾਸ਼ਟਰਪਤੀ, ਖਾਸ ਕਰਕੇ ਆਪਣੇ ਦੂਜੇ ਕਾਰਜਕਾਲ 'ਚ, ਅਜਿਹੇ ਕਠੋਰ ਬਿਆਨ ਦੇਵੇਗਾ। ਉਸ ਨੇ ਕਿਹਾ ਕਿ ਹੁਣ ਉਸ ਦਾ ਅਮਰੀਕਾ ਜਾਣ ਦਾ ਇਰਾਦਾ ਪੂਰੀ ਤਰ੍ਹਾਂ ਖਤਮ ਹੋ ਗਿਆ ਹੈ।

ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਟਰੰਪ ਦੀ ਇਹ ਬਿਆਨਬਾਜ਼ੀ ਨਫ਼ਰਤ ਭਰੀ ਵਿਚਾਰਧਾਰਾ ਨੂੰ ਹੋਰ ਉਤਸ਼ਾਹਤ ਕਰਦੀ ਹੈ। ਹਾਲਾਂਕਿ ਦੁਨੀਆ ਭਰ 'ਚ ਅਜਿਹੀ ਭਾਸ਼ਾ ਵਰਤਣ ਵਾਲੇ ਨੇਤਾ ਹੋਰ ਵੀ ਹਨ—ਬ੍ਰੇਗਜ਼ਿਟ ਤੋਂ ਬਾਅਦ ਬ੍ਰਿਟੇਨ ਦੇ ਨਾਈਜਲ ਫੈਰਾਜ ਅਤੇ ਫਰਾਂਸ ਦੀ ਮਰੀਨ ਲੇ ਪੇਨ ਵਰਗੇ ਪਰ ਇਕ ਅਮਰੀਕੀ ਰਾਸ਼ਟਰਪਤੀ ਦੇ ਬਿਆਨ ਦਾ ਅਸਰ ਕਈ ਗੁਣਾ ਵਧਿਆ ਹੋਇਆ ਹੁੰਦਾ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ; 72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ