ਮੁਹਾਲੀ: ਪ੍ਰਸਿੱਧ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਦਾ ਦਿਹਾਂਤ ਹੋ ਗਿਆ ਹੈ। ਉਹ 65 ਵਰ੍ਹਿਆਂ ਦੇ ਸਨ। ਉਹ ਫੋਰਟਿਸ ਹਸਪਤਾਲ ਮੁਹਾਲੀ ਦਾਖਲ ਸਨ ਜਿਥੇ ਸਵੇਰੇ 4 ਵਜੇ ਉਹਨਾਂ ਆਖ਼ਰੀ ਸਾਹ ਲਏ। ਉਹਨਾਂ ਦਾ ਅੰਤਿਮ ਸਸਕਾਰ 23 ਅਗਸਤ ਨੂੰ ਦੁਪਹਿਰ 12.00 ਵਜੇ ਸ਼ਮਸ਼ਾਨ ਘਾਟ ਬਲੋਂਗੀ ਮੁਹਾਲੀ ਵਿਚ ਹੋਵੇਗਾ। ਉਹਨਾਂ ਦੇ ਸਦੀਵੀਂ ਵਿਛੋੜੇ ਦੀ ਖ਼ਬਰ ਨਾਲ ਪੰਜਾਬੀ ਫਿਲਮ ਜਗਤ ਵਿਚ ਸੋਗ ਦੀ ਲਹਿਰ ਦੌੜ ਗਈ ਹੈ।