Monday, August 24, 2026
BREAKING
3 ਦਿਨਾ ਦੌਰੇ ਲਈ ਪੰਜਾਬ ਪਹੁੰਚੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ. ਐੱਲ. ਸੰਤੋਸ਼ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਪੰਜਾਬ ਨੂੰ ਮੁੜ ਚੰਨੀ ਵਰਗੇ ਮੁੱਖ ਮੰਤਰੀ ਦੀ ਲੋੜ FSSAI ਦੀ ਵੱਡੀ ਕਾਰਵਾਈ : Marche Retail ਦਾ ਲਾਇਸੈਂਸ ਕੀਤਾ ਰੱਦ, 3 ਘਿਓ ਬ੍ਰਾਂਡ 'ਤੇ ਲਗਾਈ ਪਾਬੰਦੀ 'ਕਰ ਦੇਵਾਂਗੇ ਖ਼ਾਤਮਾ..!', ਅਮਰੀਕਾ ਦੇ ਸਾਥੀਆਂ ਨੂੰ ਈਰਾਨ ਨੇ ਦੇ'ਤੀ ਚੇਤਾਵਨੀ ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ ਪੰਜਾਬ ਦੀਆਂ 2 ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ, ਜਾਰੀ ਹੋਏ ਹੁਕਮ ਰਖੜੀ ਤੋਂ ਪਹਿਲਾਂ ਸੋਨੇ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਜਾਰੀ, ਜਾਣੋ ਕਿੰਨੇ ਹੋਏ Gold-Silver ਦੇ ਰੇਟ ਡੇਰਾਬੱਸੀ ਪੁਲ ਹੇਠਾਂ ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਸਵਾਰ ਦੀ ਮੌਤ ਪਿਸਤੌਲ ਦੀ ਨੋਕ ’ਤੇ ਨੌਜਵਾਨ ਅਗਵਾ, ਕਾਰ ਵੀ ਨਾਲ ਲੈ ਗਏ ਬਦਮਾਸ਼

ਪੰਜਾਬ

ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ

24 ਅਗਸਤ, 2026 01:59 PM

ਜਲੰਧਰ : ਮੀਂਹ ਅਤੇ ਹੁੰਮਸ ਦੇ ਮੌਸਮ 'ਚ ਤਾਪਮਾਨ ਵਿਚ ਉਤਾਰਅ-ਚੜ੍ਹਾਅ ਅਤੇ ਥਾਂ-ਥਾਂ ਪਾਣੀ ਜਮ੍ਹਾ ਹੋਣ ਕਾਰਨ ਵੱਖ-ਵੱਖ ਮੌਸਮੀ ਬੀਮਾਰੀਆਂ ਦਾ ਖ਼ਤਰਾ ਵਧ ਜਾਂਦਾ ਹੈ। ਡਾਕਟਰਾਂ ਮੁਤਾਬਕ ਇਸ ਮੌਸਮ ਵਿਚ ਡੇਂਗੂ, ਮਲੇਰੀਆ, ਚਿਕਨਗੁਨੀਆ, ਵਾਇਰਲ ਬੁਖ਼ਾਰ, ਟਾਈਫਾਈਡ, ਗੈਸਟ੍ਰੋਐਂਟੇਰਾਈਟਿਸ ਅਤੇ ਚਮੜੀ ਨਾਲ ਸਬੰਧਤ ਫੰਗਲ ਇਨਫੈਕਸ਼ਨ ਦੇ ਮਾਮਲੇ ਵਧ ਸਕਦੇ ਹਨ। ਮੱਛਰਾਂ ਲਈ ਅਨੁਕੂਲ ਮਾਹੌਲ ਬਣਨ ਕਾਰਨ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਲਈ ਵਿਸ਼ੇਸ਼ ਸਾਵਧਾਨੀ ਵਰਤਣੀ ਜ਼ਰੂਰੀ ਹੈ।

ਸਿਹਤ ਮਾਹਿਰਾਂ ਮੁਤਾਬਕ ਡੇਂਗੂ 'ਚ ਤੇਜ਼ ਬੁਖ਼ਾਰ, ਸਿਰਦਰਦ, ਸਰੀਰ ਅਤੇ ਜੋੜਾਂ 'ਚ ਤੇਜ਼ ਦਰਦ, ਅੱਖਾਂ ਦੇ ਪਿੱਛੇ ਦਰਦ ਅਤੇ ਕਈ ਵਾਰ ਚਮੜੀ 'ਤੇ ਧੱਬੇ ਵਿਖਾਈ ਦੇ ਸਕਦੇ ਹਨ। ਚਿਕਨਗੁਨੀਆ ਵਿਚ ਬੁਖ਼ਾਰ ਦੇ ਨਾਲ ਜੋੜਾਂ ਵਿਚ ਦਰਦ ਅਤੇ ਆਕੜਨ ਮੁੱਖ ਲੱਛਣ ਹੋ ਸਕਦੇ ਹਨ, ਜਦਕਿ ਮਲੇਰੀਆ ਵਿਚ ਬੁਖ਼ਾਰ ਦੇ ਨਾਲ ਠੰਢ ਲੱਗਣਾ ਅਤੇ ਪਸੀਨਾ ਆਉਣਾ ਵੇਖਿਆ ਜਾਂਦਾ ਹੈ। ਉਥੇ ਹੀ ਦੂਸ਼ਿਤ ਪਾਣੀ ਅਤੇ ਭੋਜਨ ਕਾਰਨ ਦਸਤ, ਉਲਟੀ, ਪੇਟ ਦਰਦ ਅਤੇ ਪੇਟ ਨਾਲ ਸਬੰਧਤ ਹੋਰ ਇਨਫੈਕਸ਼ਨ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ।

ਟੈਗੋਰ ਹਸਪਤਾਲ ਦੇ ਚੇਅਰਮੈਨ ਡਾ. ਵਿਜੇ ਮਹਾਜਨ ਨੇ ਲੋਕਾਂ ਨੂੰ ਸਾਫ਼ ਅਤੇ ਸੁਰੱਖਿਅਤ ਪਾਣੀ ਪੀਣ, ਖੁੱਲ੍ਹੇ ਵਿਚ ਰੱਖੀਆਂ ਖਾਣ-ਪੀਣ ਵਾਲੀਆਂ ਵਸਤੂਆਂ ਅਤੇ ਕੱਟੇ ਹੋਏ ਫਲਾਂ ਤੋਂ ਬਚਣ ਅਤੇ ਭੋਜਨ ਨੂੰ ਚੰਗੀ ਤਰ੍ਹਾਂ ਪਕਾ ਕੇ ਖਾਣ ਦੀ ਸਲਾਹ ਦਿੱਤੀ ਹੈ। ਡਾ. ਮਹਾਜਨ ਨੇ ਕਿਹਾ ਕਿ ਹੁੰਮਸ ਕਾਰਨ ਚਮੜੀ 'ਤੇ ਫੰਗਲ ਇਨਫੈਕਸ਼ਨ ਦਾ ਖ਼ਤਰਾ ਵੀ ਵਧ ਜਾਂਦਾ ਹੈ। ਡਾਕਟਰਾਂ ਨੇ ਸਰੀਰ ਅਤੇ ਚਮੜੀ ਦੀਆਂ ਤਹਿਆਂ ਨੂੰ ਸੁੱਕਾ ਰੱਖਣ, ਪਸੀਨੇ ਵਾਲੇ ਕੱਪੜੇ ਤੁਰੰਤ ਬਦਲਣ ਅਤੇ ਨਿੱਜੀ ਸਫ਼ਾਈ ਬਣਾਈ ਰੱਖਣ ਦੀ ਸਲਾਹ ਦਿੱਤੀ ਹੈ। ਸਿਹਤ ਮਾਹਿਰਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੀਂਹ ਦੌਰਾਨ ਘਰਾਂ ਦੇ ਆਲੇ-ਦੁਆਲੇ ਪਾਣੀ ਦੇ ਖੜ੍ਹਨ ਨੂੰ ਨਜ਼ਰਅੰਦਾਜ਼ ਨਾ ਕਰਨ ਅਤੇ ਮੱਛਰਾਂ ਦੀ ਰੋਕਥਾਮ ਲਈ ਨਿਯਮਿਤ ਰੂਪ ਵਿਚ ਸਾਫ਼-ਸਫ਼ਾਈ ਕਰਨ।

Have something to say? Post your comment

ਅਤੇ ਪੰਜਾਬ ਖਬਰਾਂ

3 ਦਿਨਾ ਦੌਰੇ ਲਈ ਪੰਜਾਬ ਪਹੁੰਚੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ. ਐੱਲ. ਸੰਤੋਸ਼

3 ਦਿਨਾ ਦੌਰੇ ਲਈ ਪੰਜਾਬ ਪਹੁੰਚੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ. ਐੱਲ. ਸੰਤੋਸ਼

ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਪੰਜਾਬ ਨੂੰ ਮੁੜ ਚੰਨੀ ਵਰਗੇ ਮੁੱਖ ਮੰਤਰੀ ਦੀ ਲੋੜ

ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਪੰਜਾਬ ਨੂੰ ਮੁੜ ਚੰਨੀ ਵਰਗੇ ਮੁੱਖ ਮੰਤਰੀ ਦੀ ਲੋੜ

ਪੰਜਾਬ ਦੀਆਂ 2 ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ, ਜਾਰੀ ਹੋਏ ਹੁਕਮ

ਪੰਜਾਬ ਦੀਆਂ 2 ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ, ਜਾਰੀ ਹੋਏ ਹੁਕਮ

ਡੇਰਾਬੱਸੀ ਪੁਲ ਹੇਠਾਂ ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਸਵਾਰ ਦੀ ਮੌਤ

ਡੇਰਾਬੱਸੀ ਪੁਲ ਹੇਠਾਂ ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਸਵਾਰ ਦੀ ਮੌਤ

ਪਿਸਤੌਲ ਦੀ ਨੋਕ ’ਤੇ ਨੌਜਵਾਨ ਅਗਵਾ, ਕਾਰ ਵੀ ਨਾਲ ਲੈ ਗਏ ਬਦਮਾਸ਼

ਪਿਸਤੌਲ ਦੀ ਨੋਕ ’ਤੇ ਨੌਜਵਾਨ ਅਗਵਾ, ਕਾਰ ਵੀ ਨਾਲ ਲੈ ਗਏ ਬਦਮਾਸ਼

ਖਰੜ ਦੇ ਪਦਮ ਸ਼੍ਰੀ ਐਵਾਰਡ ਜੇਤੂ ਪ੍ਰੇਮ ਸਿੰਘ ਦੇ ਸਪੁੱਤਰ ਜਤਿੰਦਰ ਸਿੰਘ ਦਾ ਮੁੱਖ ਮੰਤਰੀ ਪੰਜਾਬ ਵੱਲੋਂ ਵਿਸ਼ੇਸ਼ ਸਨਮਾਨ

ਖਰੜ ਦੇ ਪਦਮ ਸ਼੍ਰੀ ਐਵਾਰਡ ਜੇਤੂ ਪ੍ਰੇਮ ਸਿੰਘ ਦੇ ਸਪੁੱਤਰ ਜਤਿੰਦਰ ਸਿੰਘ ਦਾ ਮੁੱਖ ਮੰਤਰੀ ਪੰਜਾਬ ਵੱਲੋਂ ਵਿਸ਼ੇਸ਼ ਸਨਮਾਨ

ਪੰਜਾਬ ਬੰਦ ਦੌਰਾਨ ਜਾਮ 'ਚ ਫਸਿਆ ਲਾੜਾ, ਟਾਂਡਾ ਵਿਖੇ ਹਾਈਵੇਅ 'ਤੇ ਰੁਕੀਆਂ ਬਰਾਤ ਵਾਲੀਆਂ ਗੱਡੀਆਂ

ਪੰਜਾਬ ਬੰਦ ਦੌਰਾਨ ਜਾਮ 'ਚ ਫਸਿਆ ਲਾੜਾ, ਟਾਂਡਾ ਵਿਖੇ ਹਾਈਵੇਅ 'ਤੇ ਰੁਕੀਆਂ ਬਰਾਤ ਵਾਲੀਆਂ ਗੱਡੀਆਂ

'ਪੰਜਾਬ ਬੰਦ' ਵਿਚਾਲੇ ਜਾਮ 'ਚ ਫਸੀਆਂ ਐਂਬੂਲੈਂਸਾਂ! ਹਾਈਵੇ 'ਤੇ ਵੱਜੇ ਸਾਇਰਨ, ਮੌਕੇ 'ਤੇ ਭਖਿਆ ਮਾਹੌਲ

'ਪੰਜਾਬ ਬੰਦ' ਵਿਚਾਲੇ ਜਾਮ 'ਚ ਫਸੀਆਂ ਐਂਬੂਲੈਂਸਾਂ! ਹਾਈਵੇ 'ਤੇ ਵੱਜੇ ਸਾਇਰਨ, ਮੌਕੇ 'ਤੇ ਭਖਿਆ ਮਾਹੌਲ

ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਦੀ ਕਵਾਇਦ ਤੇਜ਼

ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਦੀ ਕਵਾਇਦ ਤੇਜ਼

ਪੰਜਾਬ ਬੰਦ: ਸਿੱਖ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇਅ ਜਾਮ

ਪੰਜਾਬ ਬੰਦ: ਸਿੱਖ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇਅ ਜਾਮ